Job 25 in Tamil PUNJABI Compare
Job 25 (PUNJABI)
1 ਬਿਲਦਦ ਦਾ ਅੱਯੂਬ ਨੂੰ ਜਵਾਬ ਫੇਰ ਸ਼ੂਹੀ ਦੇ ਬਿਲਦਦ ਨੇ ਜਵਾਬ ਦਿੱਤਾ:
2 “ਪਰਮੇਸ਼ੁਰ ਹਾਕਮ ਹੈ। ਉਸ ਤੋਂ ਭੈਭੀਤ ਹੋਣਾ ਚਾਹੀਦਾ ਹੈ। ਉਹ ਆਪਣੇ ਰਾਜ ਵਿੱਚ ਸ਼ਾਂਤੀ ਉੱਪਰ ਰੱਖਦਾ ਹੈ।
3 ਕੋਈ ਵੀ ਆਪਣੇ ਤਾਰਿਆਂ ਨੂੰ ਨਹੀਂ ਗਿਣ ਸੱਕਦਾ। ਪਰਮੇਸ਼ੁਰ ਦਾ ਸੂਰਜ ਸਾਰੇ ਲੋਕਾਂ ਉੱਪਰ ਉੱਗਦਾ ਹੈ।
4 ਪਰਮੇਸ਼ੁਰ ਦੇ ਮੁਕਾਬਲੇ ਕੋਈ ਵੀ ਬੰਦਾ ਨੇਕ ਨਹੀਂ। ਔਰਤ ਦਾ ਜਾਇਆ ਕੋਈ ਵੀ ਸੱਚਮੁੱਚ ਪਵਿੱਤਰ ਨਹੀਂ ਹੋ ਸੱਕਦਾ।
5 ਪਰਮੇਸ਼ੁਰ ਦੀਆਂ ਨਜ਼ਰਾਂ ਵਿੱਚ ਚੰਨ ਵੀ ਸ਼ੁੱਧ ਤੇ ਚਮਕੀਲਾ ਨਹੀਂ, ਤਾਰੇ ਵੀ ਸ਼ੁੱਧ ਨਹੀਂ ਹਨ।
6 ਲੋਕ ਤਾਂ ਹੋਰ ਵੀ ਘੱਟ ਸ਼ੁੱਧ ਨੇ। ਲੋਕ ਬੇਕਾਰ ਭਮਕੱੜਾਂ ਵਰਗੇ, ਕੀੜਿਆਂ ਵਰਗੇ ਹਨ।”