Psalm 121 in Tamil PUNJABI Compare
Psalm 121 (PUNJABI)
1 ਮੰਦਰ ਵਿੱਚ ਜਾਣ ਵਾਲਿਆ ਲਈ ਇੱਕ ਗੀਤ। ਮੈਂ ਮਦਦ ਲਈ ਪਹਾੜੀਆਂ ਵੱਲ ਵੇਖਿਆ, ਪਰ ਅਸਲ ਵਿੱਚ ਮੇਰੇ ਲਈ ਮਦਦ ਕਿੱਥੋਂ ਆਵੇਗੀ।
2 ਮੇਰੇ ਲਈ ਮਦਦ ਯਹੋਵਾਹ ਵਲੋਂ ਧਰਤੀ ਅਤੇ ਅਕਾਸ਼ ਦੇ ਸਿਰਜਣਹਾਰੇ ਵੱਲੋਂ ਆਵੇਗੀ।
3 ਪਰਮੇਸ਼ੁਰ ਤੁਹਾਨੂੰ ਡਿੱਗਣ ਨਹੀਂ ਦੇਵੇਗਾ। ਤੁਹਾਡਾ ਰੱਖਿਅਕ ਸੌਵੇਗਾ ਨਹੀਂ।
4 ਇਸਰਾਏਲ ਦੇ ਰੱਖਿਅਕ ਨੂੰ ਨੀਂਦ ਨਹੀਂ ਆਉਂਦੀ ਪਰਮੇਸ਼ੁਰ ਕਦੇ ਸੌਦਾ ਨਹੀਂ।
5 ਯਹੋਵਾਹ ਤੁਹਾਡਾ ਰੱਖਿਅਕ ਹੈ। ਉਹ ਆਪਣੀ ਮਹਾਨ ਸ਼ਕਤੀ ਨਾਲ ਤੁਹਾਡੀ ਰੱਖਿਆ ਕਰਦਾ ਹੈ।
6 ਦਿਨ ਵੇਲੇ ਸੂਰਜ ਤੁਹਾਨੂੰ ਦੁੱਖ ਨਹੀਂ ਦੇ ਸੱਕਦਾ। ਅਤੇ ਚੰਨ ਤੁਹਾਨੂੰ ਰਾਤ ਵੇਲੇ ਦੁੱਖ ਨਹੀਂ ਦੇ ਸੱਕਦਾ।
7 ਯਹੋਵਾਹ ਤੁਹਾਨੂੰ ਹਰ ਖਤਰੇ ਕੋਲੋਂ ਬਚਾਵੇਗਾ। ਯਹੋਵਾਹ ਤੁਹਾਡੀ ਆਤਮਾ ਨੂੰ ਬਚਾਵੇਗਾ।
8 ਆਉਣ ਜਾਣ ਵੇਲੇ ਯਹੋਵਾਹ ਤੁਹਾਡੀ ਮਦਦ ਕਰੇਗਾ। ਯਹੋਵਾਹ ਹੁਣ ਅਤੇ ਸਦਾ ਹੀ ਤੁਹਾਡੀ ਮਦਦ ਕਰੇਗਾ।