Psalm 139 in Tamil PUNJABI Compare
Psalm 139 (PUNJABI)
1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ, ਤੁਸੀਂ ਮੈਨੂੰ ਪਰੱਖਿਆ ਸੀ। ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ।
2 ਤੁਸੀਂ ਜਾਣਦੇ ਹੋ ਮੈਂ ਕਦੋਂ ਬੈਠਦਾ ਹਾਂ ਅਤੇ ਕਦੋਂ ਉੱਠਦਾ ਹਾਂ। ਤੁਸੀਂ ਦੂਰੋ ਹੀ ਮੇਰੇ ਵਿੱਚਾਰ ਜਾਣਦੇ ਹੋ।
3 ਯਹੋਵਾਹ, ਤੁਸੀਂ ਮੈਨੂੰ ਜਾਣਦੇ ਹੋ ਮੈਂ ਕਿੱਥੇ ਜਾ ਰਿਹਾ ਹਾਂ। ਅਤੇ ਮੈਂ ਕਦੋਂ ਲੇਟਿਆ ਹੁੰਦਾ ਹਾਂ। ਤੁਸੀਂ ਸਭ ਕੁਝ ਜਾਣਦੇ ਹੋ ਜੋ ਮੈਂ ਕਰਦਾ ਹਾਂ।
4 ਯਹੋਵਾਹ, ਤੁਸੀਂ ਮੇਰੇ ਮੂੰਹ ਵਿੱਚੋਂ ਸ਼ਬਦ ਨਿਕਲਣ ਤੋਂ ਵੀ ਪਹਿਲਾ ਚਾਰ-ਚੁਫ਼ੇਰੇ ਹੋ।
5 ਯਹੋਵਾਹ, ਤੁਸੀਂ ਮੇਰੇ ਚਾਰ-ਚੁਫ਼ੇਰੇ, ਸਾਹਮਣੇ ਅਤੇ ਮੇਰੇ ਪਿੱਛੇ ਹੋ। ਤੁਸੀਂ ਹੌਲੀ ਜਿਹਾ ਆਪਣਾ ਹੱਥ ਮੇਰੇ ਉੱਤੇ ਰੱਖਦੇ ਹੋ।
6 ਮੈਂ ਹੈਰਾਨ ਹਾ ਕਿ ਤੁਸੀਂ ਕੀ ਕੁਝ ਜਾਣਦੇ ਹੋ। ਮੇਰੇ ਲਈ ਇਸ ਨੂੰ ਸਮਝਣਾ ਬਹੁਤ ਮੁਸ਼ਕਿਲ ਹੈ।
7 ਤੁਹਾਡੀ ਆਤਮਾ ਹਰ ਥਾਂ ਹੁੰਦੀ ਹੈ ਜਿੱਥੇ ਵੀ ਮੈਂ ਜਾਂਦਾ ਹਾਂ। ਯਹੋਵਾਹ, ਮੈਂ ਤੁਹਾਡੇ ਕੋਲੋਂ ਨਹੀਂ ਬਚ ਸੱਕਦਾ।
8 ਯਹੋਵਾਹ, ਜੇ ਮੈਂ ਸਵਰਗ ਵਿੱਚ ਜਾਂਦਾ ਹਾਂ ਤੁਸੀਂ ਉੱਥੇ ਹੁੰਦੇ ਹੋ। ਜੇ ਮੈਂ ਹੇਠਾਂ ਮ੍ਰਿਤੂ ਲੋਕ ਵਿੱਚ ਜਾਂਦਾ ਹਾਂ, ਤੁਸੀਂ ਉੱਥੇ ਹੁੰਦੇ ਹੋ।
9 ਯਹੋਵਾਹ, ਜੇ ਮੈਂ ਪੂਰਬ ਵਿੱਚ ਜਾਂਦਾ ਹਾਂ, ਜਿੱਥੇ ਸੂਰਜ ਉੱਗਦਾ ਹੈ। ਤੁਸੀਂ ਉੱਥੇ ਹੁੰਦੇ ਹੋ। ਜੇ ਮੈਂ ਸਮੁੰਦਰ ਵੱਲ ਪੱਛਮ ਵਿੱਚ ਜਾਂਦਾ ਹਾਂ ਤੁਸੀਂ ਉੱਥੇ ਹੁੰਦੇ ਹੋ।
10 ਉੱਥੇ ਵੀ ਤੁਹਾਡਾ ਸੱਜਾ ਹੱਥ ਮੈਨੂੰ ਫ਼ੜ ਲੈਂਦਾ ਹੈ। ਅਤੇ ਤੁਸੀਂ ਹੱਥ ਰਾਹੀ ਮੇਰੀ ਅਗਵਾਈ ਕਰਦੇ ਹੋ।
11 ਯਹੋਵਾਹ, ਭਾਵੇਂ ਮੈਂ ਤੁਹਾਡੇ ਕੋਲੋਂ ਛੁਪਣ ਦੀ ਕੋਸ਼ਿਸ਼ ਕਰਾਂ ਅਤੇ ਆਖਾਂ, “ਦਿਨ ਰਾਤ ਵਿੱਚ ਬਦਲ ਗਿਆ ਹੈ। ਅਵੱਸ਼ ਹੀ ਹਨੇਰਾ ਮੈਨੂੰ ਛੁਪਾ ਲਵੇਗਾ।”
12 ਪਰ ਹਨੇਰਾ ਵੀ ਤੁਹਾਡੇ ਲਈ ਹਨੇਰਾ ਨਹੀਂ ਹੈ, ਯਹੋਵਾਹ। ਰਾਤ ਤੁਹਾਡੇ ਲਈ ਦਿਨ ਵਾਂਗ ਹੀ ਚਮਕਦੀ ਹੈ।
13 ਤੁਸੀਂ ਮੇਰੇ ਅੰਗਾ ਨੂੰ ਇੱਕਸਾਥ ਬੁਣਿਆ ਅਤੇ ਮਾਸ ਨਾਲ ਢੱਕਿਆ ਜਦੋਂ ਕਿ ਮੈਂ ਅਜੇ ਆਪਣੀ ਮਾਤਾ ਦੇ ਗਰਭ ਵਿੱਚ ਸਾਂ।
14 ਯਹੋਵਾਹ, ਮੈਂ ਤੁਹਾਡੀ ਉਸਤਤਿ ਕਰਦਾ ਹਾਂ! ਤੁਸੀਂ ਮੈਨੂੰ ਅਜੀਬ ਢੰਗ ਨਾਲ ਬਣਾਇਆ। ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਜੋ ਕੁਝ ਵੀ ਤੁਸੀਂ ਕੀਤਾ। ਇਹ ਬਹੁਤ ਅਦਭੁਤ ਹੈ।
15 ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ। ਤੁਸੀਂ ਮੇਰੀਆਂ ਹੱਡੀਆਂ ਨੂੰ ਵੱਧਦਿਆਂ ਵੇਖਿਆ ਹੈ, ਜਦੋਂ ਹਾਲੇ ਮੈਂ ਮਾਂ ਦੇ ਗਰਭ ਵਿੱਚ ਛੁਪਿਆ ਹੋਇਆ ਮੇਰਾ ਸ਼ਰੀਰ ਰੂਪ ਧਾਰ ਰਿਹਾ ਸੀ।
16 ਤੁਸੀਂ ਮੇਰੇ ਸ਼ਰੀਰ ਦੇ ਅੰਗਾ ਨੂੰ ਵੱਧਦਿਆਂ ਵੇਖਿਆ ਹੈ। ਤੁਸੀਂ ਉਨ੍ਹਾਂ ਸਾਰਿਆ ਨੂੰ ਆਪਣੀ ਕਿਤਾਬ ਅੰਦਰ ਦਰਜ ਕਰ ਲਿਆ। ਤੁਸੀਂ ਮੈਨੂੰ ਹਰ-ਰੋਜ਼ ਵੇਖਿਆ ਉਨ੍ਹਾਂ ਵਿੱਚੋਂ ਕੋਈ ਵੀ ਗੁੰਮ ਨਹੀਂ ਹੈ।
17 ਮੇਰੇ ਲਈ ਤੁਹਾਡੇ ਵਿੱਚਾਰ ਮਹੱਤਵਪੂਰਣ ਹਨ। ਹੇ ਪਰਮੇਸ਼ੁਰ, ਤੁਸੀਂ ਇੰਨਾ ਜਾਣਦੇ ਹੋ!
18 ਜੇ ਕਿਤੇ ਮੈਂ ਉਨ੍ਹਾਂ ਦੀ ਗਿਣਤੀ ਕਰ ਸੱਕਦਾ। ਉਹ ਸਾਰੇ ਰੇਤ ਦੇ ਕਣਾਂ ਨਾਲੋ ਵੀ ਵੱਧੇਰੇ ਹੁੰਦੇ।
19 ਹੇ ਪਰਮੇਸ਼ੁਰ, ਬਦ ਲੋਕਾਂ ਨੂੰ ਮਾਰ ਮੁਕਾਉ। ਉਨ੍ਹਾਂ ਕਾਤਿਲਾਂ ਨੂੰ ਮੇਰੇ ਕੋਲੋਂ ਦੂਰ ਲੈ ਜਾਵੋ।
20 ਉਹ ਬਦ ਲੋਕ ਤੁਹਾਡੇ ਬਾਰੇ ਮੰਦਾ ਬੋਲਦੇ ਹਨ। ਉਹ ਤੁਹਾਡੇ ਨਾਮ ਬਾਰੇ ਮੰਦਾ ਬੋਲਦੇ ਹਨ।
21 ਯਹੋਵਾਹ, ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜੋ ਤੁਹਾਨੂੰ ਨਫ਼ਰਤ ਕਰਦੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਤੁਹਾਡੇ ਖਿਲਾਫ਼ ਹੋ ਜਾਂਦੇ ਹਨ।
22 ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਫ਼ਰਤ ਕਰਦਾ ਹਾਂ। ਤੁਹਾਡੇ ਦੁਸ਼ਮਣ ਮੇਰੇ ਵੀ ਦੁਸ਼ਮਣ ਹਨ।
23 ਯਹੋਵਾਹ, ਮੇਰੇ ਵੱਲ ਵੇਖੋ ਅਤੇ ਮੇਰੇ ਦਿਲ ਦੀਆਂ ਬੁੱਝ ਲਵੋ। ਮੇਰੀ ਪਰੱਖ ਕਰੋ ਅਤੇ ਮੇਰੇ ਵਿੱਚਾਰ ਜਾਣ ਲਵੋ।
24 ਵੇਖੋ ਕਿਤੇ ਮੇਰੇ ਵਿੱਚਾਰ ਬੁਰੇ ਤਾਂ ਨਹੀਂ ਹਨ। ਅਤੇ ਮੇਰੀ ਰਾਹਨੁਮਾਈ ਉਸ ਰਾਹ ਉੱਤੇ ਕਰੋ ਜਿਹੜਾ ਸਦੀਵੀ ਹੈ।