1 Kings 6:5
ਫ਼ਿਰ ਸੁਲੇਮਾਨ ਨੇ ਮੰਦਰ ਦੀ ਦੀਵਾਰ ਦੇ ਨਾਲ-ਨਾਲ ਚੁਫ਼ੇਰੇ ਕੋਠੜੀਆਂ ਬਣਾਈਆਂ ਮੰਦਰ ਦੇ ਮੁੱਖ ਹਿੱਸੇ ਦੇ ਨਾਲ ਇਹ ਕੋਠੜੀਆਂ ਇੱਕ ਦੂਜੇ ਦੇ ਉੱਪਰ ਤਿੰਨ ਮੰਜ਼ਿਲਾਂ ਬਣਵਾਈਆਂ।
And against | וַיִּבֶן֩ | wayyiben | va-yee-VEN |
the wall | עַל | ʿal | al |
of the house | קִ֨יר | qîr | keer |
built he | הַבַּ֤יִת | habbayit | ha-BA-yeet |
chambers | יָצִ֙ועַ֙ | yāṣiwʿa | ya-TSEEV-AH |
round about, | סָבִ֔יב | sābîb | sa-VEEV |
against | אֶת | ʾet | et |
the walls | קִיר֤וֹת | qîrôt | kee-ROTE |
house the of | הַבַּ֙יִת֙ | habbayit | ha-BA-YEET |
round about, | סָבִ֔יב | sābîb | sa-VEEV |
both of the temple | לַֽהֵיכָ֖ל | lahêkāl | la-hay-HAHL |
oracle: the of and | וְלַדְּבִ֑יר | wĕladdĕbîr | veh-la-deh-VEER |
and he made | וַיַּ֥עַשׂ | wayyaʿaś | va-YA-as |
chambers | צְלָע֖וֹת | ṣĕlāʿôt | tseh-la-OTE |
round about: | סָבִֽיב׃ | sābîb | sa-VEEV |
Cross Reference
1 Kings 6:16
ਉਸ ਨੇ ਮੰਦਰ ਦੇ ਪਿੱਛਲੇ ਹਿੱਸੇ ਵਿੱਚ 20 ਹੱਥ ਦਾ ਇੱਕ ਕਮਰਾ ਬਣਵਾਇਆ ਅਤੇ ਇਸ ਕਮਰੇ ਦੀਆਂ ਕੰਧਾਂ, ਛੱਤ ਤੋਂ ਲੈ ਕੇ ਫ਼ਰਸ਼ ਤਾਈਂ ਦਿਆਰ ਦੀ ਲੱਕੜੇ ਨਾਲ ਢੱਕ ਦਿੱਤੀਆਂ। ਇਸ ਕਮਰੇ ਨੂੰ ਅੱਤ ਪਵਿੱਤਰ ਸਥਾਨ ਹੋਣ ਲਈ ਪਹਿਲਾਂ ਹੀ ਮਿਥਿਆ ਗਿਆ ਸੀ।
1 Kings 6:19
ਮੰਦਰ ਵਿੱਚ ਅੰਦਰਲੇ ਪਾਸੇ ਵਿੱਚ ਇੱਕ ਕੋਠੜੀ ਸੀ ਤਾਂ ਜੋ ਉੱਥੇ ਯਹੋਵਾਹ ਦੇ ਨੇਮ ਦਾ ਸੰਦੂਕ ਰੱਖਿਆ ਜਾ ਸੱਕੇ।
1 Kings 6:31
ਮਜ਼ਦੂਰਾਂ ਨੇ ਦੋ ਦਰਵਾਜ਼ੇ ਜੈਤੂਨ ਦੀ ਲੱਕੜ ਤੋਂ ਬਣਾਏ ਅਤੇ ਇਨ੍ਹਾਂ ਨੂੰ ਅੱਤ ਪਵਿੱਤਰ ਸਥਾਨ ਦੇ ਪ੍ਰਵੇਸ਼ ਦੁਆਰ ਤੇ ਲਗਾਇਆ। ਦਰਵਾਜ਼ੇ ਦੇ ਦੁਆਲੇ ਫ਼ਰੇਮ ਦੇ ਪੰਜ ਪਾਸੇ ਸਨ।
2 Chronicles 4:20
ਉਸ ਨੇ ਸ਼ੁੱਧ ਸੋਨੇ ਦੇ ਸ਼ਮਾਦਾਨ ਅਤੇ ਦੀਵੇ ਵੀ ਬਣਵਾਏ ਤਾਂ ਜੋ ਉਹ ਰੀਤ ਮੁਤਾਬਕ ਪਵਿੱਤਰ ਅਸਥਾਨ ਦੇ ਅੱਗੇ ਬਲਦੇ ਰਹਿਣ।
2 Chronicles 5:7
ਤਦ ਜਾਜਕਾਂ ਨੇ ਇਕਰਾਰਨਾਮੇ ਦੇ ਸੰਦੂਕ ਨੂੰ ਉਸ ਥਾਵੇਂ ਲਿਆਂਦਾ ਜਿਹੜੀ ਜਗ੍ਹਾ ਉਸ ਲਈ ਤਿਆਰ ਕੀਤੀ ਗਈ ਸੀ। ਇਹ ਜਗ੍ਹਾ ਮੰਦਰ ਵਿੱਚ ਅੱਤ ਪਵਿੱਤਰ ਸਥਾਨ ਸੀ। ਅਤੇ ਇਕਰਾਰਨਾਮੇ ਦੇ ਸੰਦੂਕ ਨੂੰ ਕਰੂਬੀ ਫ਼ਰਿਸਤਿਆਂ ਦੇ ਖੰਭਾਂ ਹੇਠਾਂ ਰੱਖਿਆ ਗਿਆ ਸੀ।
2 Chronicles 5:9
ਇਹ ਚੋਬਾਂ ਇੰਨੀਆਂ ਲੰਬੀਆਂ ਸਨ ਕਿ ਇਨ੍ਹਾਂ ਦੇ ਸਿਰੇ ਅੱਤ ਪਵਿੱਤਰ ਅਸਥਾਨ ਦੇ ਸਾਹਮਣਿਓ ਵੀ ਨਜ਼ਰ ਆਉਂਦੇ ਸਨ ਪਰ ਇਸ ਨੂੰ ਕੋਈ ਵੀ ਮਨੁੱਖ ਮੰਦਰ ਦੇ ਬਾਹਰ ਤੋਂ ਨਹੀਂ ਸੀ ਵੇਖ ਸੱਕਦਾ। ਇਹ ਚੋਬਾਂ ਅੱਜ ਵੀ ਉੱਥੇ ਬਰਕਰਾਰ ਹਨ।
Psalm 28:2
ਯਹੋਵਾਹ, ਮੈਂ ਆਪਣੇ ਹੱਥ ਚੁੱਕਦਾ ਹਾਂ ਅਤੇ ਤੁਹਾਡੇ ਸਭ ਤੋਂ ਪਵਿੱਤਰ ਸਥਾਨ ਵੱਲ ਪ੍ਰਾਰਥਨਾ ਕਰਦਾ ਹਾਂ। ਮੈਂ ਜਦ ਵੀ ਬੁਲਾਵਾਂ ਮੈਨੂੰ ਸੁਣੋ। ਮੇਰੇ ਉੱਤੇ ਮਿਹਰ ਕਰੋ।
Ezekiel 42:3
ਇਮਾਰਤ ਤਿੰਨ ਮਂਜ਼ਲੀ ਸੀ ਅਤੇ ਇਸਦੇ ਛਜ੍ਜੇ ਸਨ। 20 ਹੱਥ ਦਾ ਅੰਦਰਲਾ ਵਿਹੜਾ ਇਮਾਰਤ ਅਤੇ ਮੰਦਰ ਦੇ ਵਿੱਚਕਾਰ ਸੀ। ਦੂਸਰੇ ਪਾਸੇ ਤੇ ਕਮਰੇ ਬਾਹਰਲੇ ਵਿਹੜੇ ਦੀ ਪਟੜੀ ਵੱਲ ਸਾਹਮਣੇ ਸਨ।
Ezekiel 41:5
ਮੰਦਰ ਦੇ ਆਲੇ-ਦੁਆਲੇ ਦੇ ਹੋਰ ਕਮਰੇ ਫ਼ੇਰ ਆਦਮੀ ਨੇ ਮੰਦਰ ਦੀ ਕੰਧ ਨੂੰ ਨਾਪਿਆ। ਇਹ 6 ਹੱਥ ਮੋਟੀ ਸੀ। ਮੰਦਰ ਦੇ ਆਲੇ-ਦੁਆਲੇ ਵੱਖੀ ਦੇ ਕਮਰੇ ਸਨ। ਇਹ 4 ਹੱਥ ਚੌੜੇ ਸਨ।
Ezekiel 40:44
ਜਾਜਕਾਂ ਦੇ ਕਮਰੇ ਅੰਦਰਲੇ ਵਿਹੜੇ ਵਿੱਚ ਦੋ ਕਮਰੇ ਸਨ। ਇੱਕ ਉੱਤਰ ਵਾਲੇ ਦਰਵਾਜ਼ੇ ਕੋਲ ਸੀ ਜਿਸਦਾ ਮੂੰਹ ਦੱਖਣ ਵੱਲ ਸੀ। ਦੂਸਰਾ ਕਮਰਾ ਦੱਖਣੀ ਦਰਵਾਜ਼ੇ ਕੋਲ ਸੀ ਜਿਸਦਾ ਮੂੰਹ ਉੱਤਰ ਵੱਲ ਸੀ।
Jeremiah 35:4
ਫ਼ੇਰ ਮੈਂ ਰੇਕਾਬੀ ਪਰਿਵਾਰ ਨੂੰ ਯਹੋਵਾਹ ਦੇ ਮੰਦਰ ਵਿੱਚ ਲੈ ਗਿਆ। ਅਸੀਂ ਉਸ ਕਮਰੇ ਵਿੱਚ ਗਏ ਜਿਸ ਨੂੰ ਹਾਨਾਨ ਦੇ ਪੁੱਤਰ ਦਾ ਕਮਰਾ ਸੱਦਿਆ ਜਾਂਦਾ ਸੀ। ਹਾਨਾਹ ਯਿਗਦਲਯਾਹ ਨਾਂ ਦੇ ਇੱਕ ਬੰਦੇ ਦਾ ਪੁੱਤਰ ਸੀ। ਹਾਨਾਨ ਪਰਮੇਸ਼ੁਰ ਦਾ ਬੰਦਾ ਸੀ। ਇਹ ਕਮਰੇ ਉਸ ਕਮਰੇ ਦੇ ਨਾਲ ਦਾ ਸੀ ਜਿੱਥੇ ਯਹੂਦਾਹ ਦੇ ਰਾਜਕੁਮਾਰ ਠਹਿਰਦੇ ਹਨ। ਇਹ ਸ਼ੱਲੁਮ ਦੇ ਪੁੱਤਰ ਮਆਸੇਯਾਹ ਦੇ ਕਮਰੇ ਦੇ ਉੱਪਰ ਸੀ। ਮਆਸੇਯਾਹ ਮੰਦਰ ਦਾ ਚੌਕੀਦਾਰ ਸੀ।
Song of Solomon 1:4
ਮੈਨੂੰ ਆਪਣੇ ਪਿੱਛੇ ਖਿੱਚ ਲੈ, ਆਪਾਂ ਭੱਜ ਜਾਈਏ! ਰਾਜਾ ਲੈ ਗਿਆ ਮੈਨੂੰ ਆਪਣੇ ਕਮਰੇ ਅੰਦਰ। ਯਰੂਸ਼ਲਮ ਦੀਆਂ ਔਰਤਾਂ ਆਦਮੀ ਨੂੰ ਆਨੰਦ ਮਾਣਾਂਗੀਆਂ ਅਸੀਂ ਅਤੇ ਖੁਸ਼ ਹੋਵਾਂਗੀਆਂ ਤੇਰੇ ਲਈ। ਆਪਾਂ ਯਾਦ ਰੱਖੀ, ਪਿਆਰ ਤੇਰਾ ਹੈ ਬਿਹਤਰ ਸ਼ਰਾਬ ਨਾਲੋਂ। ਕੋਈ ਅਜੂਬਾ ਨਹੀਂ, ਕਰਨ ਜਵਾਨ ਔਰਤਾਂ ਪਿਆਰ ਤੈਨੂੰ।
Leviticus 16:2
ਅਤੇ ਆਖਿਆ, “ਆਪਣੇ ਭਰਾ ਹਾਰੂਨ ਨੂੰ ਆਖ ਕਿ ਜਦੋਂ ਉਹ ਚਾਹੇ ਅੱਤ ਪਵਿੱਤਰ ਸਥਾਨ ਵਿੱਚ ਪਰਦੇ ਦੇ ਪਿੱਛੇ ਪਵਿੱਤਰ ਸੰਦੂਕ ਦੇ ਸਾਹਮਣੇ ਨਾ ਜਾਵੇ, ਨਹੀਂ ਤਾਂ ਉਹ ਮਾਰਿਆ ਜਾਵੇਗਾ। ਪਵਿੱਤਰ ਸੰਦੂਕ ਉਸ ਕਮਰੇ ਵਿੱਚ ਉਸ ਪਰਦੇ ਦੇ ਪਿੱਛੇ ਹੈ ਅਤੇ ਇਸ ਉੱਤੇ ਇੱਕ ਖਾਸ ਕੱਜਣ ਪਾਇਆ ਹੋਇਆ ਹੈ। ਜੇਕਰ ਹਾਰੂਨ ਉਸ ਕਮਰੇ ਅੰਦਰ ਜਾਵੇਗਾ, ਉਹ ਮਰ ਜਾਵੇਗਾ। ਕਿਉਂਕਿ ਮੈਂ ਉਸ ਖਾਸ ਕੱਜਣ ਉੱਤੇ ਇੱਕ ਬੱਦਲ ਵਿੱਚ ਪ੍ਰਗਟ ਹੁੰਦਾ ਹਾਂ।
Numbers 7:89
ਮੂਸਾ ਯਹੋਵਾਹ ਨਾਲ ਗੱਲ ਕਰਨ ਲਈ ਮੰਡਲੀ ਵਾਲੇ ਤੰਬੂ ਕੋਲ ਗਿਆ। ਉਸ ਸਮੇਂ, ਉਸ ਨੇ ਆਪਣੇ ਨਾਲ ਗੱਲਾਂ ਕਰਦੀ ਯਹੋਵਾਹ ਦੀ ਅਵਾਜ਼ ਸੁਣੀ। ਇਹ ਅਵਾਜ਼ ਇਕਰਾਰਨਾਮੇ ਵਾਲੇ ਸੰਦੂਕ ਦੇ ਖਾਸ ਕੱਜਣ ਦੇ ਉੱਪਰੋਂ, ਕਰੂਬੀ ਫ਼ਰਿਸ਼ਤਿਆ ਵਿੱਚਕਾਰਲੇ ਇਲਾਕੇ ਵਿੱਚੋਂ ਆ ਰਹੀ ਸੀ। ਇਹੀ ਤਰੀਕਾ ਸੀ ਜਿਵੇਂ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ।
1 Chronicles 9:26
ਚਾਰ ਦਰਬਾਨ ਅਜਿਹੇ ਸਨ ਜੋ ਬਾਕੀ ਦਰਬਾਨਾਂ ਦੇ ਆਗੂ ਸਨ। ਇਹ ਮਨੁੱਖ ਲੇਵੀ ਸਨ। ਇਨ੍ਹਾਂ ਦਾ ਕਾਰਜ ਕਮਰਿਆਂ ਦੀ ਦੇਖ ਸੰਭਾਲ ਅਤੇ ਪਰਮੇਸ਼ੁਰ ਦੇ ਮੰਦਰ ਦੇ ਖਜ਼ਾਨੇ ਦੀ ਰੱਖਵਾਲੀ ਕਰਨਾ ਸੀ।
1 Chronicles 23:28
ਲੇਵੀਆਂ ਦਾ ਕੰਮ ਯਹੋਵਾਹ ਦੇ ਮੰਦਰ ਦੀ ਸੇਵਾ ਕਰਨ ਵਿੱਚ ਅਤੇ ਮੰਦਰ ਦੇ ਪਾਸਿਆਂ ਵਾਲੇ ਕਮਰਿਆਂ ਅਤੇ ਮੰਦਰ ਦੇ ਵਿਹੜੇ ਦੀ ਦੇਖਭਾਲ ਕਰਨ ਵਿੱਚ ਹਾਰੂਨ ਦੇ ਉੱਤਰਾਧਿਕਾਰੀ ਦੀ ਮਦਦ ਕਰਨਾ ਸੀ। ਉਨ੍ਹਾਂ ਦਾ ਕੰਮ ਸਾਰੀਆਂ ਪਵਿੱਤਰ ਵਸਤਾਂ ਨੂੰ ਸ਼ੁੱਧ ਕਰਨਾ ਸੀ। ਪਰਮੇਸ਼ੁਰ ਦੇ ਮੰਦਰ ਵਿੱਚ ਸੇਵਾ ਕਰਨਾ ਉਨ੍ਹਾਂ ਦਾ ਕੰਮ ਸੀ।
1 Chronicles 28:11
ਉਪਰੰਤ ਦਾਊਦ ਨੇ ਸੁਲੇਮਾਨ ਨੂੰ ਮੰਦਰ ਦੇ ਨਕਸ਼ੇ ਦਿੱਤੇ। ਉਹ ਨਕਸ਼ੇ ਮੰਦਰ ਦੇ ਆਲੇ-ਦੁਆਲੇ ਦੇ ਦਾਲਾਨ, ਇਸ ਦੀਆਂ ਇਮਾਰਤਾਂ, ਇਸ ਦੇ ਕਮਰਿਆਂ, ਇਸਦੇ ਉੱਪਰ ਕਮਰਿਆਂ, ਅੰਦਰਲੇ ਕਮਰਿਆਂ, ਅੰਦਰਲੇ ਕਮਰਿਆਂ ਅਤੇ ਦਇਆ ਦੇ ਸਥਾਨ ਲਈ ਵੀ ਸਨ।
2 Chronicles 31:11
ਤਦ ਹਿਜ਼ਕੀਯਾਹ ਨੇ ਜਾਜਕਾਂ ਨੂੰ ਯਹੋਵਾਹ ਦੇ ਮੰਦਰ ਵਿੱਚ ਗੋਦਾਮ ਤਿਆਰ ਕਰਾਉਣ ਦਾ ਹੁਕਮ ਦਿੱਤਾ। ਤਾਂ ਅਜਿਹਾ ਹੀ ਕੀਤਾ ਗਿਆ।
Nehemiah 10:37
“ਅਸੀਂ ਯਹੋਵਾਹ ਦੇ ਮੰਦਰ ਦੇ ਅੰਨ ਦੇ ਗੋਦਾਮ ਲਈ ਜਾਜਕਾਂ ਕੋਲ ਇਹ ਵਸਤਾਂ ਲੈ ਕੇ ਆਵਾਂਗੇ: ਸਾਡੀ ਤੌਣ ਦਾ ਪਹਿਲਾ ਪੇੜਾ, ਸਾਡੀਆਂ ਅਨਾਜ ਦੀਆਂ ਭੇਟਾਂ ਚੋ ਪਹਿਲਾ, ਸਾਰੇ ਰੁੱਖਾਂ ਦੇ ਪਹਿਲੇ ਫ਼ਲ ਅਤੇ ਸਾਡੇ ਤੇਲ ਅਤੇ ਮੈਅ ਦਾ ਪਹਿਲਾ ਹਿੱਸਾ। ਅਸੀਂ ਸਾਡੀਆਂ ਫ਼ਸਲਾਂ ਦਾ ਦਸਵੰਧ ਲੇਵੀਆਂ ਕੋਲ ਲੈ ਕੇ ਆਵਾਂਗੇ। ਕਿਉਂਕਿ ਜਿੱਥੇ ਵੀ ਅਸੀਂ ਕੰਮ ਕਰਦੇ ਹਾਂ, ਉਨ੍ਹਾਂ ਸਾਰੇ ਸ਼ਹਿਰਾਂ ਵਿੱਚੋਂ ਲੇਵੀ ਇਨ੍ਹਾਂ ਦਾ ਦਸਵੰਧ ਲੈਂਦੇ ਹਨ।
Nehemiah 12:44
ਉਸ ਦਿਨ, ਆਦਮੀਆਂ ਨੂੰ ਗੋਦਾਮਾਂ ਦਾ ਮੁਖੀਆ ਵੀ ਚੁਣਿਆ ਗਿਆ। ਲੋਕੀਂ ਆਪਣੇ ਨਾਲ ਆਪਣੀਆਂ ਸੁਗਾਤਾਂ ਸਮੇਤ ਪਹਿਲੇ ਫ਼ਲਾਂ ਅਤੇ ਨਗਰਾਂ ਦੇ ਖੇਤਾਂ ਵਿੱਚੋਂ, ਸ਼ਰ੍ਹਾ ਦੁਆਰਾ ਜਾਜਕਾਂ ਅਤੇ ਲੇਵੀਆਂ ਲਈ ਸੁਝਾਏ ਗਏ ਹਿਸਿਆਂ ਮੁਤਾਬਕ ਫ਼ਸਲਾਂ ਦੇ ਦਸਵੰਧ ਲੈ ਕੇ ਆਏ ਅਤੇ ਫ਼ਿਰ ਉਨ੍ਹਾਂ ਮੁਖੀਆਂ ਨੇ ਉਹ ਸਮੱਗ੍ਰੀ ਗੋਦਾਮਾਂ ਵਿੱਚ ਸੰਭਾਲੀ। ਯਹੂਦੀ ਲੋਕ ਜਾਜਕਾਂ ਅਤੇ ਲੇਵੀਆਂ ਦੀ ਜਿਂਮੇਵਾਰੀ ਤੇ ਕਾਰਜ ਤੇ ਬੜੇ ਖੁਸ਼ ਸਨ।
Exodus 25:22
ਜਦੋਂ ਮੈਂ ਤੈਨੂੰ ਮਿਲਾਂਗਾ, ਮੈਂ ਢੱਕਣ ਉੱਤੇ ਕਰੂਬੀ ਫ਼ਰਿਸ਼ਤਿਆਂ ਦੇ ਵਿੱਚਕਾਰੋਂ ਬੋਲਾਂਗਾ ਜਿਹੜੇ ਇਕਰਾਰਨਾਮੇ ਦੇ ਸੰਦੂਕ ਉੱਪਰ ਹਨ। ਉਸ ਥਾਂ ਤੋਂ ਮੈਂ ਇਸਰਾਏਲ ਦੇ ਲੋਕਾਂ ਨੂੰ ਆਪਣੇ ਸਾਰੇ ਹੁਕਮ ਸੁਣਾਵਾਂਗਾ।