1 Timothy 3:5
ਜੇ ਕਿਸੇ ਵਿਅਕਤੀ ਨੂੰ ਆਪਣੇ ਪਰਿਵਾਰ ਦਾ ਆਗੂ ਨਹੀਂ ਬਣਨਾ ਆਉਂਦਾ ਤਾਂ ਉਹ ਪਰਮੇਸ਼ੁਰ ਦੀ ਕਲੀਸਿਯਾ ਦਾ ਧਿਆਨ ਰੱਖਣ ਦੇ ਯੋਗ ਨਹੀਂ ਹੋ ਸੱਕਦਾ।
(For | εἰ | ei | ee |
if | δέ | de | thay |
a man | τις | tis | tees |
know how | τοῦ | tou | too |
not | ἰδίου | idiou | ee-THEE-oo |
to rule | οἴκου | oikou | OO-koo |
his own | προστῆναι | prostēnai | prose-TAY-nay |
house, | οὐκ | ouk | ook |
how | οἶδεν | oiden | OO-thane |
the of care take he shall | πῶς | pōs | pose |
church | ἐκκλησίας | ekklēsias | ake-klay-SEE-as |
of God?) | θεοῦ | theou | thay-OO |
ἐπιμελήσεται | epimelēsetai | ay-pee-may-LAY-say-tay |
Cross Reference
1 Samuel 3:13
ਇਹ ਮੈਂ ਇਸ ਲਈ ਕਰਾਂਗਾ ਕਿਉਂਕਿ ਏਲੀ ਜਾਣਦਾ ਸੀ ਕਿ ਉਸ ਦੇ ਪੁੱਤਰ ਪਰਮੇਸ਼ੁਰ ਨੂੰ ਬੁਰਾ ਭਲਾ ਕਹਿ ਰਹੇ ਸਨ ਅਤੇ ਮੰਦੇ ਕਰਮ ਕਰ ਰਹੇ ਸਨ। ਅਤੇ ਏਲੀ ਉਨ੍ਹਾਂ ਉੱਤੇ ਕਾਬੂ ਨਾ ਪਾ ਸੱਕਿਆ।
1 Timothy 3:15
ਤਾਂ ਫ਼ੇਰ ਜੇ ਮੈਂ ਤੁਹਾਡੇ ਵੱਲ ਛੇਤੀ ਨਾ ਵੀ ਆ ਸੱਕਿਆ, ਤੁਸੀਂ ਉਨ੍ਹਾਂ ਗੱਲਾਂ ਬਾਰੇ ਜਾਣ ਲਵੋ ਜਿਹੜੀਆਂ ਪਰਮੇਸ਼ੁਰ ਦੇ ਪਰਿਵਾਰ ਵਿੱਚ ਲੋਕਾਂ ਲਈ ਕਰਨੀਆਂ ਜ਼ਰੂਰੀ ਹਨ। ਇਹ ਪਰਿਵਾਰ ਜਿਉਂਦੇ ਜਾਗਦੇ ਪਰਮੇਸ਼ੁਰ ਦੀ ਕਲੀਸਿਯਾ ਹੈ। ਅਤੇ ਪਰਮੇਸ਼ੁਰ ਦੀ ਕਲੀਸਿਯਾ ਸੱਚ ਦਾ ਸਹਾਰਾ ਤੇ ਬੁਨਿਆਦ ਹੈ।
1 Samuel 2:29
ਤਾਂ ਫ਼ਿਰ ਤੂੰ ਬਲੀਆਂ ਅਤੇ ਸੁਗਾਤਾਂ ਦਾ ਸਂਮਾਨ ਕਿਉਂ ਨਾ ਕੀਤਾ? ਤੂੰ ਆਪਣੇ ਪੁੱਤਰਾਂ ਨੂੰ ਮੇਰੇ ਤੋਂ ਵੱਧ ਸੰਮਾਨ ਦਿੰਦਾ ਹੈ ਅਤੇ ਉਸ ਮਾਸ ਦੇ ਸਭ ਤੋਂ ਵੱਧੀਆਂ ਹਿੱਸੇ ਖਾਕੇ ਮੋਟਾ ਹੋ ਗਿਆ ਹੈਂ ਜੋ ਇਸਰਾਏਲੀ ਮੇਰੇ ਕੋਲ ਲਿਆਉਂਦੇ ਹਨ।’
Acts 20:28
ਤੁਸੀਂ ਆਪਣੇ-ਆਪ ਲਈ ਸਾਵੱਧਾਨ ਰਹੋ ਅਤੇ ਆਪਣੇ ਲੋਕਾਂ ਲਈ ਵੀ, ਜਿਹੜੇ ਕਿ ਤੁਹਨੂੰ ਪਰਮੇਸ਼ੁਰ ਨੇ ਸੌਂਪੇ ਹਨ। ਤੁਹਾਨੂੰ ਉਸ ਪੂਰੇ ਇੱਜੜ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਜਿਸਦਾ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ। ਤੁਹਾਨੂੰ ਕਲੀਸਿਯਾਵਾਂ ਨੂੰ ਆਜੜੀ ਵਾਂਗ ਹੋਣਾ ਚਾਹੀਦਾ ਹੈ ਜਿਹੜੀਆਂ ਪਰਮੇਸ਼ੁਰ ਨੇ ਆਪਣੇ ਲਹੂ ਦੁਆਰਾ ਲਿਆਂਦੀਆਂ ਹਨ।
1 Corinthians 10:32
ਅਜਿਹਾ ਕੁਝ ਨਾ ਕਰੋ ਜੋ ਲੋਕਾਂ, ਯਹੂਦੀਆਂ, ਯੂਨਾਨੀਆਂ ਜਾਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਨਾਰਾਜ਼ ਕਰਦਾ ਹੋਵੇ।
Ephesians 1:22
ਪਰਮੇਸ਼ੁਰ ਨੇ ਸਾਰੀਆਂ ਚੀਜ਼ਾਂ ਮਸੀਹ ਦੀ ਅਧੀਨਤਾ ਥੱਲੇ ਪਾ ਦਿੱਤੀਆਂ ਹਨ। ਅਤੇ ਪਰਮੇਸ਼ੁਰ ਨੇ ਉਸ ਨੂੰ ਕਲੀਸਿਯਾ ਦੀਆਂ ਸਮੁੱਚੀਆਂ ਚੀਜ਼ਾਂ ਦਾ ਮੁਖੀਆ ਤਾਇਨਾਤ ਕੀਤਾ ਹੈ।
Ephesians 5:24
ਕਲੀਸਿਯਾ ਮਸੀਹ ਦੇ ਅਧਿਕਾਰ ਹੇਠਾਂ ਹੈ। ਇਸ ਲਈ ਪਤਨੀਓ ਤੁਹਾਡੇ ਬਾਰੇ ਵੀ ਇਵੇਂ ਹੀ ਹੈ। ਤੁਹਾਨੂੰ ਹਰ ਗੱਲ ਵਿੱਚ ਆਪਣੇ ਪਤੀਆਂ ਦੇ ਅਧਿਕਾਰ ਹੇਠਾਂ ਹੋਣਾ ਚਾਹੀਦਾ ਹੈ।
Ephesians 5:32
ਇਹ ਗੁਪਤ ਸੱਚ ਬਹੁਤ ਮਹੱਤਵਪੂਰਣ ਹੈ। ਮੈਂ ਮਸੀਹ ਅਤੇ ਕਲੀਸਿਯਾ ਬਾਰੇ ਗੱਲ ਕਰ ਰਿਹਾ ਹਾਂ।