1 Timothy 4:14
ਜਿਹੜੀ ਦਾਤ ਤੁਹਾਡੇ ਕੋਲ ਹੈ ਉਸਦੀ ਵਰਤੋਂ ਕਰਨੀ ਚੇਤੇ ਰੱਖੋ। ਇਹ ਦਾਤ ਤੁਹਾਨੂੰ ਅਗੰਮੀ ਵਾਕ ਦੁਆਰਾ ਦਿੱਤੀ ਗਈ ਸੀ, ਜਦੋਂ ਬਜ਼ੁਰਗਾਂ ਨੇ ਤੁਹਾਡੇ ਉੱਤੇ ਆਪਣਾ ਹੱਥ ਰੱਖਿਆ ਸੀ।
Neglect | μὴ | mē | may |
not | ἀμέλει | amelei | ah-MAY-lee |
the | τοῦ | tou | too |
gift | ἐν | en | ane |
in is that | σοὶ | soi | soo |
thee, | χαρίσματος | charismatos | ha-REE-sma-tose |
which | ὃ | ho | oh |
was given | ἐδόθη | edothē | ay-THOH-thay |
thee | σοι | soi | soo |
by | διὰ | dia | thee-AH |
prophecy, | προφητείας | prophēteias | proh-fay-TEE-as |
with | μετὰ | meta | may-TA |
the laying on | ἐπιθέσεως | epitheseōs | ay-pee-THAY-say-ose |
the of | τῶν | tōn | tone |
hands | χειρῶν | cheirōn | hee-RONE |
of the | τοῦ | tou | too |
presbytery. | πρεσβυτερίου | presbyteriou | prase-vyoo-tay-REE-oo |
Cross Reference
2 Timothy 1:6
ਇਸੇ ਲਈ ਮੈਂ ਚਾਹੁੰਨਾ ਕਿ ਤੁਸੀਂ ਉਸ ਦਾਤ ਨੂੰ ਚੇਤੇ ਕਰੋ ਜਿਹੜੀ ਤੁਹਾਨੂੰ ਪਰਮੇਸ਼ੁਰ ਨੇ ਬਖਸ਼ੀ ਸੀ। ਪਰਮੇਸ਼ੁਰ ਨੇ ਇਹ ਦਾਤ ਤੁਹਾਨੂੰ ਉਦੋਂ ਬਖਸ਼ੀ ਸੀ ਜਦੋਂ ਮੈਂ ਤੁਹਾਡੇ ਤੇ ਆਪਣੇ ਹੱਥ ਰੱਖੇ ਸਨ। ਹੁਣ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਦਾਤ ਦੀ ਵਰਤੋਂ ਕਰੋ ਅਤੇ ਇਸ ਨੂੰ ਉਸੇ ਤਰ੍ਹਾਂ ਪ੍ਰਫ਼ੁੱਲਤ ਹੋਣ ਦਿਉ ਜਿਵੇਂ ਅੱਗ ਦੀ ਚੰਗਿਆੜੀ ਲਾਟ ਬਣ ਜਾਂਦੀ ਹੈ।
Acts 6:6
ਫ਼ੇਰ ਉਹ ਇਨ੍ਹਾਂ ਸੱਤਾਂ ਆਦਮੀਆਂ ਨੂੰ ਰਸੂਲਾਂ ਸਾਹਮਣੇ ਲਿਆਏ। ਰਸੂਲਾਂ ਨੇ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਉੱਤੇ ਆਪਣੇ ਹੱਥ ਰੱਖੇ।
1 Timothy 1:18
ਤਿਮੋਥਿਉਸ, ਤੁਸੀਂ ਮੇਰੇ ਲਈ ਇੱਕ ਪੁੱਤਰ ਵਾਂਗ ਹੋ। ਮੈਂ ਤੁਹਾਨੂੰ ਆਦੇਸ਼ ਦੇ ਰਿਹਾ ਹਾਂ। ਇਹ ਆਦੇਸ਼ ਉਨ੍ਹਾਂ ਅਗੰਮੀ ਵਾਕਾਂ ਦੇ ਅਨੁਸਾਰ ਹੈ ਜਿਹੜੇ ਅਤੀਤ ਵਿੱਚ ਤੁਹਾਡੇ ਸੰਬੰਧ ਵਿੱਚ ਦੱਸੇ ਗਏ ਸਨ। ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਤੁਸੀਂ ਉਨ੍ਹਾਂ ਅਗੰਮ ਵਾਕਾਂ ਅਨੁਸਾਰ ਚੱਲੋ ਅਤੇ ਵਿਸ਼ਵਾਸ ਲਈ ਸਫ਼ਲ ਯੁੱਧ ਲੜੋ।
1 Thessalonians 5:19
ਪਵਿੱਤਰ ਆਤਮਾ ਦੇ ਕਾਰਜ ਨੂੰ ਨਾ ਰੋਕੋ।
Acts 13:3
ਤਦ ਉਨ੍ਹਾਂ ਨੇ ਵਰਤ ਰੱਖੇ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਆਪਣੇ ਹੱਥ ਉਨ੍ਹਾਂ ਦੇ ਸਿਰ ਤੇ ਰੱਖੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਰਸਤੇ ਭੇਜ ਦਿੱਤਾ।
1 Timothy 5:22
ਕਿਸੇ ਵਿਅਕਤੀ ਨੂੰ ਬਜ਼ੁਰਗ ਬਨਾਉਣ ਤੋਂ ਪਹਿਲਾਂ ਧਿਆਨ ਨਾਲ ਸੋਚੋ। ਹੋਰਾਂ ਲੋਕਾਂ ਦੇ ਪਾਪਾਂ ਦੇ ਭਾਗੀ ਨਾ ਬਣੋ। ਆਪਣੇ ਆਪ ਨੂੰ ਸ਼ੁੱਧ ਰੱਖੋ।
Acts 8:17
ਤਦ ਇਨ੍ਹਾਂ ਦੋਨਾਂ ਰਸੂਲਾਂ ਨੇ ਲੋਕਾਂ ਉੱਪਰ ਆਪਣੇ ਹੱਥ ਰੱਖੇ ਤਾਂ ਉਨ੍ਹਾਂ ਨੂੰ ਪਵਿੱਤਰ ਆਤਮਾ ਮਿਲਿਆ।
Acts 19:6
ਫ਼ੇਰ, ਜਦੋਂ ਪੌਲੁਸ ਨੇ ਉਨ੍ਹਾਂ ਤੇ ਆਪਣਾ ਹੱਥ ਰੱਖਿਆ ਤਾਂ ਪਵਿੱਤਰ ਆਤਮਾ ਉਨ੍ਹਾਂ ਉੱਪਰ ਆਇਆ। ਤਾਂ ਉਹ ਵੱਖ-ਵੱਖ ਭਾਸ਼ਾਵਾਂ ਵਿੱਚ ਬੋਲਣ ਅਤੇ ਭਵਿੱਖ ਬਾਣੀਆਂ ਕਰਨ ਲੱਗੇ।
Romans 12:6
ਅਸੀਂ ਸਾਰੇ ਵੱਖ-ਵੱਖ ਸੁਗਾਤਾਂ ਨਾਲ ਨਿਵਾਜੇ ਗਏ ਹਾਂ ਹਰੇਕ ਸੁਗਾਤ ਪਰਮੇਸ਼ੁਰ ਦੀ ਕਿਰਪਾ ਨਾਲ ਸਾਨੂੰ ਪ੍ਰਾਪਤ ਹੋਈ ਹੈ। ਜੇਕਰ ਕਿਸੇ ਵਿਅਕਤੀ ਕੋਲ ਅਗੰਮ ਵਾਕ ਦੀ ਦਾਤ ਹੈ, ਤਾਂ ਉਸ ਨੂੰ ਇਹ ਆਪਣੀ ਨਿਹਚਾ ਅਨੁਸਾਰ ਵਰਤਨੀ ਚਾਹੀਦੀ ਹੈ।
Luke 19:12
ਯਿਸੂ ਜਾਣਦਾ ਸੀ ਕਿ ਲੋਕ ਇੰਝ ਸੋਚ ਰਹੇ ਹਨ ਤਾਂ ਇਸ ਆਧਾਰ ਤੇ ਉਸ ਨੇ ਲੋਕਾਂ ਨੂੰ ਇੱਕ ਦ੍ਰਿਸ਼ਟਾਂਤ ਸੁਣਾਇਆ, “ਇੱਕ ਸ਼ਹਿਜ਼ਾਦਾ ਕਿਸੇ ਦੂਰ ਦੇਸ਼ ਜਾਣ ਲਈ ਤਿਆਰ ਹੋ ਰਿਹਾ ਸੀ, ਜਿੱਥੇ ਉਸ ਨੂੰ ਰਾਜਾ ਬਣਾ ਦਿੱਤਾ ਜਾਣਾ ਸੀ ਅਤੇ ਫ਼ੇਰ ਉਸ ਨੇ ਆਪਣੇ ਦੇਸ਼ ਵਾਪਸ ਆਉਣਾ ਸੀ।
Matthew 25:14
ਤਿੰਨ ਨੋਕਰਾਂ ਬਾਰੇ ਦ੍ਰਿਸ਼ਟਾਂਤ “ਸਵਰਗ ਦਾ ਰਾਜ ਕਿਸੇ ਵਿਅਕਤੀ ਦੇ ਵਿਦੇਸ਼ ਜਾਣ ਵਰਗਾ ਹੈ। ਵਿਦਾ ਹੋਣ ਤੋਂ ਪਹਿਲਾਂ, ਉਸ ਨੇ ਆਪਣੇ ਨੋਕਰਾਂ ਨੂੰ ਸੱਦਿਆ ਅਤੇ ਆਪਣੀ ਜਾਇਦਾਦ ਉਨ੍ਹਾਂ ਨੂੰ ਸੌਂਪ ਦਿੱਤੀ।
1 Peter 4:9
ਬਿਨਾ ਕਿਸੇ ਸ਼ਿਕਾਇਤ ਦੇ ਇੱਕ ਦੂਸਰੇ ਦੀ ਆਓ ਭਗਤ ਕਰੋ।