2 Chronicles 14:4
ਪਾਤਸ਼ਾਹ ਨੇ ਯਹੂਦਾਹ ਦੇ ਲੋਕਾਂ ਨੂੰ ਯਹੋਵਾਹ ਪਰਮੇਸ਼ੁਰ ਦਾ ਹੁਕਮ ਮੰਨਣ ਨੂੰ ਕਿਹਾ ਜਿਨ੍ਹਾਂ ਦੀ ਕਿ ਉਸ ਦੇ ਪੁਰਖਿਆਂ ਨੇ ਵੀ ਉਪਾਸਨਾ ਕੀਤੀ ਹੈ ਤੇ ਆਸਾ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਹੁਕਮ ਅਤੇ ਨੇਮਾਂ ਨੂੰ ਮੰਨਣ ਦਾ ਆਦੇਸ਼ ਦਿੱਤਾ।
2 Chronicles 14:4 in Other Translations
King James Version (KJV)
And commanded Judah to seek the LORD God of their fathers, and to do the law and the commandment.
American Standard Version (ASV)
and commanded Judah to seek Jehovah, the God of their fathers, and to do the law and the commandment.
Bible in Basic English (BBE)
And he made Judah go after the Lord, the God of their fathers, and keep his laws and his orders.
Darby English Bible (DBY)
and commanded Judah to seek Jehovah the God of their fathers, and to practise the law and the commandment.
Webster's Bible (WBT)
And commanded Judah to seek the LORD God of their fathers, and to do the law and the commandment.
World English Bible (WEB)
and commanded Judah to seek Yahweh, the God of their fathers, and to do the law and the commandment.
Young's Literal Translation (YLT)
and saith to Judah to seek Jehovah, God of their fathers, and to do the law and the command;
| And commanded | וַיֹּ֙אמֶר֙ | wayyōʾmer | va-YOH-MER |
| Judah | לִֽיהוּדָ֔ה | lîhûdâ | lee-hoo-DA |
| to seek | לִדְר֕וֹשׁ | lidrôš | leed-ROHSH |
| אֶת | ʾet | et | |
| the Lord | יְהוָ֖ה | yĕhwâ | yeh-VA |
| God | אֱלֹהֵ֣י | ʾĕlōhê | ay-loh-HAY |
| fathers, their of | אֲבֽוֹתֵיהֶ֑ם | ʾăbôtêhem | uh-voh-tay-HEM |
| and to do | וְלַֽעֲשׂ֖וֹת | wĕlaʿăśôt | veh-la-uh-SOTE |
| the law | הַתּוֹרָ֥ה | hattôrâ | ha-toh-RA |
| and the commandment. | וְהַמִּצְוָֽה׃ | wĕhammiṣwâ | veh-ha-meets-VA |
Cross Reference
Genesis 18:19
ਕਿਉਂਕਿ ਮੈਂ ਉਸ ਨੂੰ ਜਾਣਦਾ ਹਾਂ, ਇਸ ਲਈ ਮੈਂ ਅਬਰਾਹਾਮ ਨਾਲ ਇੱਕ ਖਾਸ ਇਕਰਾਰਨਾਮਾ ਕੀਤਾ ਹੈ ਤਾਂ ਜੋ ਉਹ ਆਪਣੇ ਬੱਚਿਆਂ ਅਤੇ ਆਪਣੇ ਉੱਤਰਾਧਿਕਾਰੀਆਂ ਨੂੰ ਯਹੋਵਾਹ ਦੀ ਰਜ਼ਾ ਅਨੁਸਾਰ ਜਿਉਣ ਦੀ ਹਿਦਾਇਤ ਦੇਵੇ ਅਤੇ ਉਹ ਸਹੀ ਢੰਗ ਨਾਲ ਜੀਵਨ ਜਿਉਣ ਅਤੇ ਨਿਆਂਪੂਰਣ ਹੋਣ। ਫ਼ੇਰ ਮੈਂ, ਯਹੋਵਾਹ, ਉਸ ਨੂੰ ਉਹ ਚੀਜ਼ਾਂ ਦੇ ਸੱਕਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ।”
Isaiah 55:6
ਇਸ ਲਈ ਤੁਹਾਨੂੰ ਯਹੋਵਾਹ ਵੱਲ ਤੱਕਣਾ ਚਾਹੀਦਾ ਹੈ ਇਸਤੋਂ ਪਹਿਲਾਂ ਕਿ ਇਸ ਲਈ ਬਹੁਤ ਦੇਰ ਹੋ ਜਾਵੇ। ਤੁਹਾਨੂੰ ਹੁਣੇ ਹੀ, ਉਸ ਨੂੰ ਸੱਦਾ ਦੇਣਾ ਚਾਹੀਦਾ ਜਦੋਂ ਕਿ ਉਹ ਨੇੜੇ ਹੈ।
Psalm 119:10
ਮੈਂ ਪਰਮੇਸ਼ੁਰ ਦੀ ਸੱਚੇ ਦਿਲੋ ਸੇਵਾ ਕਰਨ ਦੀ ਕੋਸ਼ਿਸ਼ ਕਰਦਾ ਹਾਂ। ਹੇ ਪਰਮੇਸ਼ੁਰ, ਤੁਹਾਡੇ ਆਦੇਸ਼ਾ ਨੂੰ ਮੰਨਣ ਵਿੱਚ ਮੇਰੀ ਮਦਦ ਕਰੋ।
Psalm 101:2
ਮੈਂ ਹੁਸ਼ਿਆਰੀ ਨਾਲ ਸਾਫ਼ ਸੁਥਰਾ ਜੀਵਨ ਜੀਵਾਂਗਾ। ਮੈਂ ਆਪਣੇ ਘਰ ਵਿੱਚ ਪਵਿੱਤਰ ਜੀਵਨ ਜੀਵਾਂਗਾ। ਯਹੋਵਾਹ, ਤੁਸੀਂ ਮੇਰੇ ਕੋਲ ਕਦੋਂ ਆਵੋਂਗੇ?
Nehemiah 13:19
ਇਹ ਕੁਝ ਹੈ ਜੋ ਮੈਂ ਕੀਤਾ: ਹਰ ਸ਼ੁਕਰਵਾਰ ਦੀ ਸ਼ਾਮ, ਹਨੇਰਾ ਹੋਣ ਤੋਂ ਪਹਿਲਾਂ, ਮੈਂ ਦਰਬਾਨਾਂ ਨੂੰ ਯਰੂਸ਼ਲਮ ਦੇ ਫ਼ਾਟਕਾਂ ਨੂੰ ਬੰਦ ਕਰਕੇ ਜੰਦਰੇ ਲਾਉਣ ਦਾ ਹੁਕਮ ਦੇ ਦਿੱਤਾ। ਤੇ ਸਬਤ ਦੇ ਖਤਮ ਹੋਣ ਤੀਕ ਮੈਂ ਉਨ੍ਹਾਂ ਨੂੰ ਉਨ੍ਹਾਂ ਨੂੰ ਨਾ ਖੋਲ੍ਹਣ ਦਾ ਆਦੇਸ਼ ਦਿੱਤਾ। ਮੈਂ ਆਪਣੇ ਕੁਝ ਖਾਸ ਲੋਕਾਂ ਨੂੰ ਫ਼ਾਟਕਾਂ ਤੇ ਬਿਠਾਇਆ ਤੇ ਉਨ੍ਹਾਂ ਨੂੰ ਇਹ ਨਿਗਰਾਨੀ ਰੱਖਣ ਦਾ ਹੁਕਮ ਦਿੱਤਾ ਕਿ ਕੋਈ ਵੀ ਮਨੁੱਖ ਸਬਤ ਦੇ ਦਿਨ ਯਰੂਸ਼ਲਮ ਵਿੱਚ ਕੋਈ ਭਾਰ ਅੰਦਰ ਨਾ ਲਿਆਵੇ।
Nehemiah 13:9
ਤੇ ਮੈਂ ਉਨ੍ਹਾਂ ਕਮਰਿਆਂ ਨੂੰ ਮੁੜ ਪਵਿੱਤਰ ਅਤੇ ਸਾਫ਼ ਕਰਨ ਦਾ ਹੁਕਮ ਦਿੱਤਾ ਫ਼ਿਰ ਤੋਂ ਮੈਂ ਪਰਮੇਸ਼ੁਰ ਦੇ ਮੰਦਰ ਦੇ ਭਾਂਡੇ, ਅਨਾਜ ਦੀਆਂ ਭੇਟਾਂ ਅਤੇ ਧੂਪ ਨੂੰ ਵਾਪਸ ਲੈ ਆਇਆ।
Ezra 10:7
ਤਦ ਉਸ ਨੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਹਰ ਥਾਂ ਤੇ ਇਹ ਪੈਗਾਮ ਭੇਜਿਆ। ਉਸ ਨੇ ਇਸਰਾਏਲੀਆਂ ਲਈ ਇਹ ਐਲਾਨ ਕੀਤਾ ਜਿਹੜੇ ਯਰੂਸ਼ਲਮ ਵਿੱਚ ਇੱਕਤ੍ਰ ਹੋਣ ਲਈ ਕੈਦ ਤੋਂ ਵਾਪਸ ਪਰਤੇ ਸਨ।
2 Chronicles 34:32
ਤਦ ਪਾਤਸ਼ਾਹ ਨੇ ਉਨ੍ਹਾਂ ਸਾਰਿਆਂ ਕੋਲੋਂ ਜਿਹੜੇ ਯਰੂਸ਼ਲਮ ਅਤੇ ਬਿਨਯਾਮੀਨ ਵਿੱਚ ਸਨ ਉਨ੍ਹਾਂ ਨੂੰ ਇਸ ਨੇਮ ਨੂੰ ਮੰਨਣ ਦਾ ਬਚਨ ਲਿਆ। ਯਰੂਸ਼ਲਮ ਦੇ ਲੋਕਾਂ ਨੇ ਪਰਮੇਸ਼ੁਰ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਇਕਰਾਰਨਾਮੇ ਅਨੁਸਾਰ ਕੰਮ ਕੀਤਾ।
2 Chronicles 33:16
ਫ਼ਿਰ ਉਸ ਨੇ ਉੱਥੇ ਯਹੋਵਾਹ ਦੀ ਜਗਵੇਦੀ ਬਣਾਈ ਅਤੇ ਉਸ ਉੱਪਰ ਸੁੱਖ-ਸਾਂਦ ਦੀਆਂ ਭੇਟਾਂ ਅਤੇ ਧੰਨਵਾਦ ਦੀਆਂ ਭੇਟਾਂ ਚੜ੍ਹਾਈਆਂ। ਮਨੱਸ਼ਹ ਨੇ ਫ਼ਿਰ ਯਹੂਦਾਹ ਦੇ ਸਾਰੇ ਲੋਕਾਂ ਨੂੰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਸੇਵਾ ਕਰਨ ਦਾ ਹੁਕਮ ਦਿੱਤਾ।
2 Chronicles 30:12
ਯਹੂਦਾਹ ਵਿੱਚ ਵੀ ਪਰਮੇਸ਼ੁਰ ਦੀ ਸ਼ਕਤੀ ਨੇ ਲੋਕਾਂ ਨੂੰ ਇਕੱਠਿਆਂ ਕੀਤਾ ਤਾਂ ਜੋ ਉਹ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦਾ ਹੁਕਮ ਮੰਨਣ। ਇਉਂ ਇਸ ਵਿਧੀ ਉਨ੍ਹਾਂ ਯਹੋਵਾਹ ਦੇ ਬਚਨਾਂ ਹੁਕਮ ਮੰਨਿਆ।
2 Chronicles 29:30
ਪਾਤਸ਼ਾਹ ਅਤੇ ਸਰਦਾਰਾਂ ਨੇ ਲੇਵੀਆਂ ਨੂੰ ਯਹੋਵਾਹ ਦੀ ਉਸਤਤ ਗਾਨ ਕਰਨ ਦਾ ਹੁਕਮ ਦਿੱਤਾ, ਉਹ ਗੀਤ ਜਿਹੜੇ ਦਾਊਦ ਅਤੇ ਆਸਾਫ਼ ਸੰਤ ਦੇ ਲਿਖੇ ਸਨ। ਉਨ੍ਹਾਂ ਨੇ ਪਰਮੇਸ਼ੁਰ ਦਾ ਜਸ ਗਾਇਆ ਅਤੇ ਆਨੰਦ ਮਾਣਿਆ। ਉਨ੍ਹਾਂ ਸਭਨਾਂ ਨੇ ਪਰਮੇਸ਼ੁਰ ਦੀ ਉਪਾਸਨਾ ਕੀਤੀ।
2 Chronicles 29:27
ਤਦ ਹਿਜ਼ਕੀਯਾਹ ਨੇ ਜਗਵੇਦੀ ਉੱਪਰ ਹੋਮ ਦੀਆਂ ਭੇਟਾਂ ਚੜ੍ਹਾਉਣ ਦਾ ਹੁਕਮ ਦਿੱਤਾ ਅਤੇ ਜਦੋਂ ਹੋਮ ਦੀਆਂ ਭੇਟਾਂ ਦਾ ਆਰੰਭ ਹੋਇਆ ਤਾਂ ਯਹੋਵਾਹ ਦਾ ਗੀਤ ਤੁਰ੍ਹੀਆਂ ਅਤੇ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਵਾਜਿਆਂ ਨਾਲ ਸ਼ੁਰੂ ਹੋਇਆ।
2 Chronicles 29:21
ਉਨ੍ਹਾਂ ਨੇ ਸੱਤ ਬਲਦ, ਸੱਤ ਭੇਡੂ, ਸੱਤ ਲੇਲੇ, ਅਤੇ ਸੱਤ ਬੱਕਰੇ ਲਿਆਂਦੇ। ਇਹ ਸਭ ਕੁਝ ਪਵਿੱਤਰ ਅਸਥਾਨ ਦੇ ਲਈ ਯਹੂਦਾਹ ਦੇ ਲਈ ਪਾਪ ਦੀ ਭੇਟ ਸਨ। ਹਿਜ਼ਕੀਯਾਹ ਪਾਤਸ਼ਾਹ ਨੇ ਹਾਰੂਨ ਦੇ ਵੰਸ਼ ਦੇ ਜਾਜਕਾਂ ਨੂੰ ਆਖਿਆ ਕਿ ਇਨ੍ਹਾਂ ਸਭਨਾਂ ਨੂੰ ਯਹੋਵਾਹ ਦੀ ਜਗਵੇਦੀ ਉੱਪਰ ਬਲੀ ਚੜ੍ਹਾਓ।
2 Chronicles 11:16
ਜਦੋਂ ਲੇਵੀਆਂ ਨੇ ਇਸਰਾਏਲ ਨੂੰ ਛੱਡਿਆ, ਉੱਨ੍ਹਾਂ ਦੇ ਪਿੱਛੇ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਅਜਿਹੇ ਲੋਕੀ ਜਿਨ੍ਹਾਂ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਖੋਜ ਵਿੱਚ ਆਪਣਾ ਜੀਅ-ਜਾਨ ਲਗਾਇਆ ਸੀ, ਯਰੂਸ਼ਲਮ ਵਿੱਚ ਆਏ ਤਾਂ ਜੋ ਉਹ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਦੇ ਅੱਗੇ ਭੇਟ ਚੜ੍ਹਾਉਣ।
1 Samuel 3:13
ਇਹ ਮੈਂ ਇਸ ਲਈ ਕਰਾਂਗਾ ਕਿਉਂਕਿ ਏਲੀ ਜਾਣਦਾ ਸੀ ਕਿ ਉਸ ਦੇ ਪੁੱਤਰ ਪਰਮੇਸ਼ੁਰ ਨੂੰ ਬੁਰਾ ਭਲਾ ਕਹਿ ਰਹੇ ਸਨ ਅਤੇ ਮੰਦੇ ਕਰਮ ਕਰ ਰਹੇ ਸਨ। ਅਤੇ ਏਲੀ ਉਨ੍ਹਾਂ ਉੱਤੇ ਕਾਬੂ ਨਾ ਪਾ ਸੱਕਿਆ।
Joshua 24:15
“ਪਰ ਹੁਣ ਤੁਹਾਨੂੰ ਸਿਰਫ਼ ਯਹੋਵਾਹ ਦੀ ਸੇਵਾ ਹੀ ਕਰਨੀ ਚਾਹੀਦੀ ਹੈ ਸ਼ਾਇਦ ਤੁਸੀਂ ਯਹੋਵਾਹ ਦੀ ਸੇਵਾ ਨਹੀਂ ਕਰਨਾ ਚਾਹੁੰਦੇ। ਤੁਹਾਨੂੰ ਅੱਜ ਆਪਣੇ ਲਈ ਅਵੱਸ਼ ਚੋਣ ਕਰਨੀ ਚਾਹੀਦੀ ਹੈ। ਅੱਜ ਤੁਹਾਨੂੰ ਇਹ ਨਿਆਂ ਕਰਨਾ ਪਵੇਗਾ ਕਿ ਤੁਸੀਂ ਕਿਸਦੀ ਸੇਵਾ ਕਰੋਂਗੇ। ਕੀ ਤੁਸੀਂ ਉਨ੍ਹਾਂ ਦੇਵਤਿਆਂ ਦੀ ਸੇਵਾ ਕਰੋਂਗੇ ਜਿਨ੍ਹਾਂ ਦੀ ਤੁਹਾਡੇ ਪੁਰਖਿਆਂ ਨੇ ਉਪਾਸਨਾ ਕੀਤੀ ਸੀ ਜਦੋਂ ਉਹ ਫ਼ਰਾਤ ਨਦੀ ਦੇ ਪਰਲੇ ਪਾਸੇ ਰਹਿੰਦੇ ਸਨ? ਜਾਂ ਕੀ ਤੁਸੀਂ ਅਮੋਰੀ ਲੋਕਾਂ ਦੇ ਦੇਵਤਿਆਂ ਦੀ ਸੇਵਾ ਕਰੋਂਗੇ ਜਿਹੜੇ ਇਸ ਧਰਤੀ ਉੱਤੇ ਰਹਿੰਦੇ ਸਨ? ਤੁਹਾਨੂੰ ਇਹ ਚੋਣ ਖੁਦ ਕਰਨੀ ਪਵੇਗੀ। ਪਰ ਜਿੱਥੇ ਤੱਕ ਮੇਰਾ ਅਤੇ ਮੇਰੇ ਪਰਿਵਾਰ ਦਾ ਸੰਬੰਧ ਹੈ, ਅਸੀਂ ਤਾਂ ਯਹੋਵਾਹ ਦੀ ਸੇਵਾ ਕਰਾਂਗੇ!”
Amos 5:4
ਯਹੋਵਾਹ ਦਾ ਇਸਰਾਏਲ ਨੂੰ ਪਰਤਣ ਲਈ ਪ੍ਰੇਰਣਾ ਯਹੋਵਾਹ ਇਸਰਾਏਲ ਦੇ ਰਾਜ ਨੂੰ ਇਉਂ ਫ਼ੁਰਮਾਉਂਦਾ ਹੈ: “ਮੈਨੂੰ ਭਾਲਣ ਆਓ ਅਤੇ ਜੀਵੋ।