2 Samuel 24:6
ਉੱਥੋਂ ਉਹ ਗਿਲਆਦ ਅਤੇ ਤਹਤੀਮ ਹਾਦਸ਼ੀ ਦੇ ਦੇਸ਼ ਨੂੰ ਆਏ ਅਤੇ ਫ਼ੇਰ ਦਾਨ ਯਾਨ ਵੱਲ ਨੂੰ ਆਏ ਅਤੇ ਭੌਁ ਕੇ ਸੀਦੋਨ ਤੀਕ ਪੁੱਜੇ।
2 Samuel 24:6 in Other Translations
King James Version (KJV)
Then they came to Gilead, and to the land of Tahtimhodshi; and they came to Danjaan, and about to Zidon,
American Standard Version (ASV)
then they came to Gilead, and to the land of Tahtim-hodshi; and they came to Dan-jaan, and round about to Sidon,
Bible in Basic English (BBE)
Then they came to Gilead, and to the land of the Hittites under Hermon; and they came to Dan, and from Dan they came round to Zidon,
Darby English Bible (DBY)
And they came to Gilead, and to the land of Tahtim-hodshi; and came to Dan-jaan, and to the environs of Sidon;
Webster's Bible (WBT)
Then they came to Gilead, and to the land of Tahtim-hodshi; and they came to Dan-jaan, and about to Zidon,
World English Bible (WEB)
then they came to Gilead, and to the land of Tahtim Hodshi; and they came to Dan Jaan, and round about to Sidon,
Young's Literal Translation (YLT)
and they come in to Gilead, and unto the land of Tahtim-Hodshi, and they come in to Dan-Jaan, and round about unto Zidon,
| Then they came | וַיָּבֹ֙אוּ֙ | wayyābōʾû | va-ya-VOH-OO |
| to Gilead, | הַגִּלְעָ֔דָה | haggilʿādâ | ha-ɡeel-AH-da |
| to and | וְאֶל | wĕʾel | veh-EL |
| the land | אֶ֥רֶץ | ʾereṣ | EH-rets |
| Tahtim-hodshi; of | תַּחְתִּ֖ים | taḥtîm | tahk-TEEM |
| and they came | חָדְשִׁ֑י | ḥodšî | hode-SHEE |
| Dan-jaan, to | וַיָּבֹ֙אוּ֙ | wayyābōʾû | va-ya-VOH-OO |
| and about | דָּ֣נָה | dānâ | DA-na |
| to | יַּ֔עַן | yaʿan | YA-an |
| Zidon, | וְסָבִ֖יב | wĕsābîb | veh-sa-VEEV |
| אֶל | ʾel | el | |
| צִידֽוֹן׃ | ṣîdôn | tsee-DONE |
Cross Reference
Joshua 19:28
ਫ਼ੇਰ ਸਰਹੱਦ ਅਬਰੋਨ, ਰਹੋਬ, ਹੰਮੋਨ ਅਤੇ ਕਾਨਾਹ ਨੂੰ ਜਾਂਦੀ ਸੀ। ਸਰਹੱਦ ਵਡੇਰੇ ਸੀਦੋਨ ਇਲਾਕੇ ਵੱਲ ਚਲੀ ਗਈ ਸੀ।
Judges 18:28
ਲਾਇਸ਼ ਵਿੱਚ ਰਹਿਣ ਵਾਲੇ ਲੋਕਾਂ ਨੂੰ ਬਚਾਉਣ ਵਾਲਾ ਕੋਈ ਨਹੀਂ ਸੀ। ਉਹ ਸੈਦੋਨ ਤੋਂ ਇੰਨੀ ਦੂਰ ਸਨ ਕਿ ਉਹ ਲੋਕ ਉਨ੍ਹਾਂ ਦੀ ਮਦਦ ਨਹੀਂ ਕਰ ਸੱਕਦੇ ਸਨ ਅਤੇ ਲਾਇਸ਼ ਦੇ ਲੋਕਾਂ ਦਾ ਕਿਸੇ ਆਦਮੀ ਨਾਲ ਵੀ ਕੋਈ ਇਕਰਾਰਨਾਮਾ ਨਹੀਂ ਸੀ-ਇਸ ਲਈ ਉਨ੍ਹਾਂ ਦੀ ਮਦਦ ਲਈ ਕੋਈ ਨਹੀਂ ਆ ਸੱਕਿਆ। ਲਾਇਸ਼ ਦਾ ਸ਼ਹਿਰ ਉਸ ਵਾਦੀ ਵਿੱਚ ਸੀ ਜਿਹੜੀ ਬੈਤਰਹੋਬ ਦੇ ਅਧੀਨ ਸੀ। ਦਾਨ ਦੇ ਲੋਕਾਂ ਨੇ ਇੱਕ ਨਵਾਂ ਸ਼ਹਿਰ ਉਸਾਰਿਆ। ਅਤੇ ਉੱਥੇ ਰਹਿਣ ਲੱਗ ਪਏ।
Judges 1:31
ਇਹੀ ਗੱਲ ਆਸ਼ੇਰ ਦੇ ਪਰਿਵਾਰ-ਸਮੂਹ ਦੇ ਲੋਕਾਂ ਨਾਲ ਵੀ ਵਾਪਰੀ। ਆਸ਼ੇਰ ਦੇ ਲੋਕਾਂ ਨੇ ਹੋਰਨਾਂ ਲੋਕਾਂ ਨੂੰ ਅੱਕੋ, ਸੀਦੋਨ, ਅਹਲਾਬ, ਅਕਜ਼ੀਬ, ਹਲਬਾਹ, ਅਫ਼ੀਕ ਅਤੇ ਰਹੋਬ ਸ਼ਹਿਰਾਂ ਨੂੰ ਛੱਡਣ ਲਈ ਮਜ਼ਬੂਰ ਨਹੀਂ ਕੀਤਾ।
Joshua 19:47
ਪਰ ਦਾਨ ਪਰਿਵਾਰ-ਸਮੂਹ ਦੇ ਸਦੱਸਾਂ ਨੇ ਆਪਣੀ ਧਰਤੀ ਗੁਆ ਲਈ। ਉੱਥੇ ਤਾਕਤਵਰ ਦੁਸ਼ਮਨ ਸਨ ਅਤੇ ਦਾਨ ਦੇ ਲੋਕ ਉਨ੍ਹਾਂ ਨੂੰ ਆਸਾਨੀ ਨਾਲ ਹਰਾ ਨਹੀਂ ਸੱਕਦੇ ਸਨ। ਇਸ ਲਈ ਉਹ ਇਸਰਾਏਲ ਦੇ ਉੱਤਰੀ ਹਿੱਸੇ ਵੱਲ ਗਏ ਅਤੇ ਲਾਈਸ਼ ਦੇ ਖਿਲਾਫ਼ ਲੜੇ ਉਨ੍ਹਾਂ ਨੇ ਲਾਈਸ਼ ਨੂੰ ਹਰਾ ਦਿੱਤਾ ਅਤੇ ਉੱਥੇ ਰਹਿੰਦੇ ਲੋਕਾਂ ਨੂੰ ਮਾਰ ਦਿੱਤਾ। ਫ਼ੇਰ ਉਨ੍ਹਾਂ ਨੇ ਉਸ ਜਗ਼੍ਹਾ ਦਾ ਨਾਮ ਦਾਨ ਰੱਖ ਦਿੱਤਾ ਕਿਉਂਕਿ ਇਹ ਉਨ੍ਹਾਂ ਦੇ ਪੁਰਖਿਆਂ ਦੇ ਪਰਿਵਾਰ ਦਾ ਨਾਮ ਸੀ।
Joshua 11:8
ਯਹੋਵਾਹ ਨੇ ਇਸਰਾਏਲ ਨੂੰ ਇਜਾਜ਼ਤ ਦਿੱਤੀ ਕਿ ਉਹ ਉਨ੍ਹਾਂ ਨੂੰ ਹਰਾ ਦੇਵੇ। ਇਸਰਾਏਲ ਦੀ ਫ਼ੌਜ ਨੇ ਉਨ੍ਹਾਂ ਨੂੰ ਹਰਾ ਦਿੱਤਾ ਅਤੇ ਉਨ੍ਹਾਂ ਨੂੰ ਵਡੇਰੇ ਸੀਦੋਨ, ਮਿਸਰਫ਼ੋਥ ਮਇਮ ਅਤੇ ਪੂਰਬ ਵਿੱਚ ਮਿਸਫ਼ਾਹ ਦੀ ਵਾਦੀ ਅੰਦਰ ਭਜਾ ਦਿੱਤਾ। ਇਸਰਾਏਲ ਦੀ ਫ਼ੌਜ ਓਨਾ ਚਿਰ ਲੜਦੀ ਰਹੀ ਜਿੰਨਾ ਚਿਰ ਦੁਸ਼ਮਣ ਦਾ ਇੱਕ ਵੀ ਆਦਮੀ ਜਿਉਂਦਾ ਰਿਹਾ।
Numbers 32:39
ਮਾਕੀਰ ਦੇ ਪਰਿਵਾਰ-ਸਮੂਹ ਦੇ ਲੋਕ ਗਿਲਆਦ ਚੱਲੇ ਗਏ। (ਮਾਕੀਰ ਮਨੱਸ਼ਹ ਦਾ ਪੁੱਤਰ ਸੀ।) ਉਨ੍ਹਾਂ ਨੇ ਸ਼ਹਿਰ ਨੂੰ ਹਰਾ ਦਿੱਤਾ ਉਨ੍ਹਾਂ ਨੇ ਓੱਥੇ ਰਹਿਣ ਵਾਲੇ ਅਮੋਰੀਆਂ ਨੂੰ ਹਰਾ ਦਿੱਤਾ।
Numbers 32:1
ਯਰਦਨ ਨਦੀ ਦੇ ਪੂਰਬ ਦੇ ਪਰਿਵਾਰ-ਸਮੂਹ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਕੋਲ ਬਹੁਤ ਸਾਰੀਆਂ ਗਾਵਾਂ ਸਨ। ਉਨ੍ਹਾਂ ਲੋਕਾਂ ਨੇ ਯਾਜ਼ੇਰ ਅਤੇ ਗਿਲਆਦ ਦੇ ਨੇੜੇ ਦੀ ਜ਼ਮੀਨ ਵੱਲ ਦੇਖਿਆ। ਉਨ੍ਹਾਂ ਨੇ ਦੇਖਿਆ ਕਿ ਇਹ ਧਰਤੀ ਉਨ੍ਹਾਂ ਦੀਆਂ ਗਾਵਾਂ ਲਈ ਚੰਗੀ ਸੀ।
Genesis 31:47
ਲਾਬਾਨ ਨੇ ਉਸ ਥਾਂ ਦਾ ਨਾਮ ਯਗਰ ਸਾਹਦੂਥਾ ਰੱਖਿਆ। ਪਰ ਯਾਕੂਬ ਨੇ ਉਸ ਥਾਂ ਦਾ ਨਾਂ ਗਲੇਦ ਰੱਖਿਆ।
Genesis 31:21
ਯਾਕੂਬ ਨੇ ਆਪਣਾ ਪਰਿਵਾਰ ਅਤੇ ਆਪਣੀਆਂ ਸਾਰੀਆਂ ਚੀਜ਼ਾਂ ਲਈਆਂ ਅਤੇ ਕਾਹਲੀ ਨਾਲ ਤੁਰ ਪਿਆ। ਉਨ੍ਹਾਂ ਨੇ ਫ਼ਰਾਤ ਦਰਿਆ ਪਾਰ ਕੀਤਾ ਅਤੇ ਗਿਲਆਦ ਦੇ ਪਹਾੜੀ ਇਲਾਕੇ ਵੱਲ ਸਫ਼ਰ ਕਰਨ ਲੱਗੇ।
Genesis 10:15
ਕਨਾਨ, ਸੀਦੋਨ ਦਾ ਪਿਤਾ ਸੀ। ਸੀਦੋਨ, ਕਨਾਨ ਦਾ ਪਹਿਲੋਠਾ ਪੁੱਤਰ ਸੀ। ਕਨਾਨ ਹਿੱਤੀ ਲੋਕਾਂ ਹੇਥ, ਜਿਨ੍ਹਾਂ ਦਾ ਦਾ ਪਿਤਾ ਸੀ।