2 Chronicles 24:7
ਇਸ ਤੋਂ ਪਹਿਲਾਂ ਅਥਲਯਾਹ ਦੇ ਪੁੱਤਰਾਂ ਨੇ ਯਹੋਵਾਹ ਦੇ ਮੰਦਰ ਨੂੰ ਤੋੜਿਆ ਸੀ ਅਤੇ ਉਨ੍ਹਾਂ ਨੇ ਯਹੋਵਾਹ ਦੇ ਮੰਦਰ ਦੀਆਂ ਵਸਤਾਂ ਬਆਲਾਂ ਲਈ ਵਰਤ ਲਈਆਂ ਸਨ। ਅਥਲਯਾਹ ਇੱਕ ਬੜੀ ਹੀ ਦੁਸ਼ਟ ਰਾਣੀ ਸੀ।
2 Chronicles 24:7 in Other Translations
King James Version (KJV)
For the sons of Athaliah, that wicked woman, had broken up the house of God; and also all the dedicated things of the house of the LORD did they bestow upon Baalim.
American Standard Version (ASV)
For the sons of Athaliah, that wicked woman, had broken up the house of God; and also all the dedicated things of the house of Jehovah did they bestow upon the Baalim.
Bible in Basic English (BBE)
For the house of the Lord had been broken up by Athaliah, that evil woman, and her sons; and all its holy things they had given to the Baals.
Darby English Bible (DBY)
For the wicked Athaliah [and] her sons had devastated the house of God; and also all the hallowed things of the house of Jehovah had they employed for the Baals.
Webster's Bible (WBT)
For the sons of Athaliah that wicked woman, had broken up the house of God; and also all the dedicated things of the house of the LORD they bestowed upon Baalim.
World English Bible (WEB)
For the sons of Athaliah, that wicked woman, had broken up the house of God; and also all the dedicated things of the house of Yahweh did they bestow on the Baals.
Young's Literal Translation (YLT)
for sons of Athaliah, the wicked one, have broken up the house of God, and also, all the holy things of the house of Jehovah they have prepared for Baalim.'
| For | כִּ֤י | kî | kee |
| the sons | עֲתַלְיָ֙הוּ֙ | ʿătalyāhû | uh-tahl-YA-HOO |
| of Athaliah, | הַמִּרְשַׁ֔עַת | hammiršaʿat | ha-meer-SHA-at |
| that wicked woman, | בָּנֶ֥יהָ | bānêhā | ba-NAY-ha |
| up broken had | פָֽרְצ֖וּ | pārĕṣû | fa-reh-TSOO |
| אֶת | ʾet | et | |
| the house | בֵּ֣ית | bêt | bate |
| of God; | הָֽאֱלֹהִ֑ים | hāʾĕlōhîm | ha-ay-loh-HEEM |
| also and | וְגַם֙ | wĕgam | veh-ɡAHM |
| all | כָּל | kāl | kahl |
| the dedicated things | קָדְשֵׁ֣י | qodšê | kode-SHAY |
| of the house | בֵית | bêt | vate |
| Lord the of | יְהוָ֔ה | yĕhwâ | yeh-VA |
| did they bestow | עָשׂ֖וּ | ʿāśû | ah-SOO |
| upon Baalim. | לַבְּעָלִֽים׃ | labbĕʿālîm | la-beh-ah-LEEM |
Cross Reference
2 Chronicles 21:17
ਉਨ੍ਹਾਂ ਲੋਕਾਂ ਨੇ ਯਹੂਦਾਹ ਉੱਪਰ ਹਮਲਾ ਕੀਤਾ ਅਤੇ ਉਹ ਸਾਰਾ ਯਹੋਰਾਮ ਦਾ ਖਜ਼ਾਨਾ, ਧਨ ਦੌਲਤ ਲੁੱਟ ਕੇ ਲੈ ਗਏ। ਉਹ ਯਹੋਰਾਮ ਦੇ ਮਹਿਲ ਦਾ ਸਾਰਾ ਮਾਲ, ਪਤਨੀਆਂ ਅਤੇ ਬੱਚੇ ਸਭ ਲੁੱਟ ਕੇ ਲੈ ਗਏ। ਸਿਰਫ਼ ਯਹੋਰਾਮ ਦਾ ਸਭ ਤੋਂ ਛੋਟਾ ਲੜਕਾ ਬਚ ਗਿਆ। ਉਸ ਦੇ ਸਭ ਤੋਂ ਛੋਟੇ ਪੁੱਤਰ ਦਾ ਨਾਂ ਯਹੋਆਹਾਜ਼ ਸੀ।
Revelation 2:20
ਪਰ ਤੁਹਾਡੇ ਖਿਲਾਫ਼ ਮੇਰੀ ਇੱਕ ਸ਼ਿਕਾਇਤ ਹੈ; ਤੁਸੀਂ ਈਜ਼ਬਲ ਨਾਮੇਂ ਉਸ ਔਰਤ ਨੂੰ ਉਹੀ ਕਰਦੇ ਰਹੇ ਹੋ ਜੋ ਵੀ ਉਸ ਨੂੰ ਕਰਨਾ ਪਸੰਦ ਹੈ। ਉਹ ਆਖਦੀ ਹੈ ਕਿ ਉਹ ਇੱਕ ਨਬੀਆ ਹੈ ਪਰ ਉਹ ਆਪਣੇ ਉਪਦੇਸ਼ਾਂ ਨਾਲ ਮੇਰੇ ਲੋਕਾਂ ਨੂੰ ਕੁਰਾਹੇ ਪਾ ਰਹੀ ਹੈ। ਉਹ ਮੇਰੇ ਲੋਕਾਂ ਨੂੰ ਜਿਨਸੀ ਪਾਪ ਕਰਨ ਲਈ ਅਤੇ ਮੂਰਤੀਆਂ ਨੂੰ ਭੇਂਟ ਭੋਜਨ ਖਾਣ ਲਈ ਪ੍ਰੇਰ ਰਹੀ ਹੈ।
2 Thessalonians 2:8
ਫ਼ੇਰ ਕੁਧਰਮੀ ਪ੍ਰਗਟ ਹੋਵੇਗਾ ਅਤੇ ਪ੍ਰਭੂ ਯਿਸੂ ਮਸੀਹ ਉਸ ਕੁਧਰਮੀ ਨੂੰ ਆਪਣੇ ਮੂੰਹ ਵਿੱਚੋਂ ਨਿਕਲਣ ਵਾਲੇ ਸਾਹ ਨਾਲ ਮਾਰ ਦੇਵੇਗਾ। ਪਭੂ ਯਿਸੂ ਕੁਧਰਮੀ ਨੂੰ ਆਪਣੀ ਮਹਿਮਾਮਈ ਆਮਦ ਨਾਲ ਤਬਾਹ ਕਰ ਦੇਵੇਗਾ।
Hosea 2:13
“ਉਸਨੇ ਬਆਲਾਂ ਦੀ ਸੇਵਾ ਕੀਤੀ ਅਤੇ ਇਸ ਲਈ ਮੈਂ ਉਸ ਤੇ ਸਜ਼ਾ ਲਿਆਵਾਂਗਾ। ਉਸ ਨੇ ਬਆਲਾਂ ਅੱਗੇ ਧੂਪਾਂ ਜਲਾਈਆਂ ਅਤੇ ਗਹਿਣਿਆਂ ਨਾਲ ਸੱਜ ਕੇ ਨੱਕ ਵਿੱਚ ਨੱਬ ਪਾਕੇ ਆਪਣੇ ਪ੍ਰੇਮੀਆਂ ਪਿੱਛੇ ਗਈ ਅਤੇ ਮੈਨੂੰ ਵਿਸਾਰ ਦਿੱਤਾ।” ਯਹੋਵਾਹ ਨੇ ਇਉਂ ਆਖਿਆ ਹੈ।
Hosea 2:8
“ਉਹ (ਇਸਰਾਏਲ) ਨਹੀਂ ਜਾਣਦੀ ਕਿ ਮੈਂ (ਯਹੋਵਾਹ) ਹੀ ਉਸ ਨੂੰ ਅੰਨ-ਦਾਣੇ ਸ਼ਰਾਬ ਅਤੇ ਤੇਲ ਬਖਸ਼ੇ ਹਨ ਅਤੇ ਚਾਂਦੀ-ਸੋਨਾ ਵੀ ਵਾਫ਼ਰ ਦਿੰਦਾ ਰਿਹਾ ਹਾਂ ਪਰ ਇਨ੍ਹਾਂ ਇਸਰਾਏਲੀਆਂ ਨੇ ਉਸ ਚਾਂਦੀ ਅਤੇ ਸੋਨੇ ਦੀ ਬਆਲਾਂ ਦੀਆਂ ਮੂਰਤਾਂ ਬਨਾਉਣ ਲਈ ਕੁਵਰਤੋਂ ਕੀਤੀ।
Daniel 5:23
ਇਸਦੀ ਬਜਾਇ ਤੂੰ ਅਕਾਸ਼ ਦੇ ਯਹੋਵਾਹ ਦੇ ਵਿਰੁੱਧ ਹੋ ਗਿਆ। ਤੂੰ ਯਹੋਵਾਹ ਦੇ ਮੰਦਰ ਵਿੱਚੋਂ ਲਿਆਂਦੇ ਹੋਏ ਪਿਆਲਿਆਂ ਨੂੰ ਲਿਆਉਣ ਦਾ ਹੁਕਮ ਦਿੱਤਾ। ਫ਼ੇਰ ਤੂੰ ਅਤੇ ਤੇਰੇ ਅਹਿਲਕਾਰਾਂ, ਤੇਰੀਆਂ ਰਾਣੀਆਂ ਅਤੇ ਤੇਰੀਆਂ ਦਾਸੀਆਂ ਨੇ ਉਨ੍ਹਾਂ ਪਿਆਲਿਆਂ ਵਿੱਚ ਮੈਅ ਪੀਤੀ। ਤੂੰ ਚਾਂਦੀ ਅਤੇ ਸੋਨੇ, ਪਿੱਤਲ, ਲੋਹੇ, ਲਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਉਸਤਤ ਕੀਤੀ। ਉਹ ਅਸਲ ਵਿੱਚ ਦੇਵਤੇ ਨਹੀਂ ਹਨ, ਉਹ ਦੇਖ ਨਹੀਂ ਸੱਕਦੇ, ਤੇ ਸੁਣ ਨਹੀਂ ਸੱਕਦੇ ਅਤੇ ਨਾ ਕਿਸੇ ਗੱਲ ਨੂੰ ਸਮਝ ਸੱਕਦੇ ਹਨ। ਪਰ ਤੂੰ ਉਸ ਪਰਮੇਸ਼ੁਰ ਦਾ ਆਦਰ ਨਹੀਂ ਕੀਤਾ ਜਿਸਦਾ ਤੇਰੀ ਜ਼ਿੰਦਗੀ ਅਤੇ ਤੇਰੀ ਹਰ ਗੱਲ ਉੱਤੇ ਜ਼ੋਰ ਹੈ।
Daniel 5:2
ਜਦੋਂ ਰਾਜਾ ਆਪਣੀ ਮੈਅ ਪੀ ਰਿਹਾ ਸੀ, ਉਸ ਨੇ ਆਪਣੇ ਸੇਵਾਦਾਰਾਂ ਨੂੰ ਸੋਨੇ ਅਤੇ ਚਾਂਦੀ ਦੇ ਪਿਆਲੇ ਲਿਆਉਣ ਦਾ ਹੁਕਮ ਦਿੱਤਾ। ਇਹ ਓਹੀ ਪਿਆਲੇ ਸਨ ਜਿਹੜੇ ਉਸ ਦੇ ਪਿਤਾ ਨਬੂਕਦਨੱਸਰ ਨੇ ਯਰੂਸ਼ਲਮ ਦੇ ਮੰਦਰ ਵਿੱਚੋਂ ਲਿਆਂਦੇ ਸਨ, ਤਾਂ ਜੋ ਰਾਜੇ, ਉਸ ਦੇ ਅਧਿਕਾਰੀ, ਉਸ ਦੀਆਂ ਪਤਨੀਆਂ ਅਤੇ ਉਸ ਦੇ ਸੇਵਕ ਉਨ੍ਹਾਂ ਪਿਆਲਿਆਂ ਵਿੱਚ ਮੈਅ ਪੀ ਸੱਕਣ।
Ezekiel 16:17
ਫ਼ੇਰ ਤੂੰ ਆਪਣੇ ਉਹ ਸੁੰਦਰ ਗਹਿਣੇ ਲਾਹ ਦਿੱਤੇ ਜਿਹੜੇ ਮੈਂ ਤੈਨੂੰ ਦਿੱਤੇ ਸਨ। ਅਤੇ ਤੂੰ ਉਸ ਸੋਨੇ ਚਾਂਦੀ ਨੂੰ ਆਦਮੀਆਂ ਦੀਆਂ ਮੂਰਤੀਆਂ ਬਨਾਉਣ ਲਈ ਵਰਤਿਆ। ਅਤੇ ਤੂੰ ਉਨ੍ਹਾਂ ਨਾਲ ਵੇਸਵਾ ਵਰਗਾ ਵਿਹਾਰ ਕੀਤਾ।
Proverbs 10:7
ਇੱਕ ਧਰਮੀ ਵਿਅਕਤੀ ਹਮੇਸ਼ਾ ਪ੍ਰਸੰਨਤਾ ਨਾਲ ਯਾਦ ਕੀਤਾ ਜਾਵੇਗਾ ਪਰ ਇੱਕ ਦੁਸ਼ਟ ਵਿਅਕਤੀ ਦੇ ਨਾਮ ਦਾ ਜ਼ਿਕਰ ਕਰਨਾ ਸਿਰਫ਼ ਦੁਰਗੰਧ ਹੀ ਛੱਡੇਗਾ।
Esther 7:6
ਅਸਤਰ ਨੇ ਕਿਹਾ, “ਜਿਹੜਾ ਵੈਰੀ ਸਾਡੇ ਵਿਰੁੱਧ ਵਿਉਂਤਾ ਬਣਾ ਰਿਹਾ ਉਹ ਇਹ ਬਦਆਦਮੀ ਹਾਮਾਨ ਹੈ।” ਫ਼ੇਰ ਹਾਮਾਨ ਰਾਜੇ ਅਤੇ ਰਾਣੀ ਅੱਗੇ ਡਰ ਨਾਲ ਕੰਬਣ ਲੱਗ ਪਿਆ।
2 Chronicles 28:22
ਆਪਣੀ ਮੁਸੀਬਤ ਦੀ ਘੜੀ ਵਿੱਚ ਉਹ ਯਹੋਵਾਹ ਨਾਲ ਹੋਰ ਵੀ ਬੁਰਾ ਅਤੇ ਬੇਵਫ਼ਾ ਹੋ ਗਿਆ।
2 Kings 12:4
ਯਹੋਆਸ਼ ਨੇ ਮੰਦਰ ਦੀ ਮੁਰੰਮਤ ਲਈ ਹੁਕਮ ਦਿੱਤਾ ਯਹੋਆਸ਼ ਨੇ ਜਾਜਕਾਂ ਨੂੰ ਆਖਿਆ, “ਯਹੋਵਾਹ ਦੇ ਮੰਦਰ ਵਿੱਚ ਬੇਅੰਤ ਖਜ਼ਾਨਾ ਹੈ। ਲੋਕਾਂ ਨੇ ਮੰਦਰ ਲਈ ਕਈ ਵਸਤਾਂ ਭੇਟ ਕੀਤੀਆਂ ਹਨ, ਅਤੇ ਜਦੋਂ ਗਿਣਤੀ ਹੋਈ ਲੋਕਾਂ ਨੇ ਜਿਹੜਾ ਮੰਦਰ ਲਈ ਟੈਕਸ ਦਿੱਤਾ, ਤੇ ਕੁਝ ਧੰਨ ਲੋਕਾਂ ਆਪਣੀ ਇੱਛਾ ਅਨੁਸਾਰ ਦਿੱਤਾ। ਜਾਜਕ ਲੋਕ ਉਸ ਧੰਨ ਨਾਲ ਯਹੋਵਾਹ ਦੇ ਮੰਦਰ ਦੀ ਮੁਰੰਮਤ ਕਰਵਾ ਲੈਣ। ਹਰ ਜਾਜਕ ਉਸ ਪੈਸੇ ਨੂੰ ਜਿਹੜਾ ਉਸ ਨੂੰ ਲੋਕਾਂ ਦੀ ਸੇਵਾ ਤੋਂ ਪ੍ਰਾਪਤ ਹੁੰਦਾ ਹੈ, ਉਹ ਮੰਦਰ ਲਈ ਲਗਾਉਣ। ਜਾਜਕਾਂ, ਨੂੰ ਉਹ ਪੈਸਾ ਯਹੋਵਾਹ ਦੇ ਮੰਦਰ ਦਾ ਜੋ ਨੁਕਸਾਨ ਹੋਇਆ ਹੈ ਉਸਦੀ ਮੁਰੰਮਤ ਲਈ ਲਗਾਉਣਾ ਚਾਹੀਦਾ ਹੈ।”
Deuteronomy 32:15
“ਹਰ ਯਸ਼ੁਰੂਨ ਮੋਟਾ ਹੋ ਗਿਆ ਸੀ ਅਤੇ ਝੋਟੇ ਵਾਂਗ ਛੜਾਂ ਮਾਰਦਾ ਸੀ। (ਹਾਂ, ਤੈਨੂੰ ਬਹੁਤ ਜ਼ਿਆਦਾ ਖੁਰਾਕ ਮਿਲੀ ਸੀ, ਤੂੰ ਮੋਟਾ ਅਤੇ ਭਾਰਾ ਹੋ ਗਿਆ ਸੀ।) ਪਰ ਉਸ ਨੇ ਉਸ ਪਰਮੇਸ਼ੁਰ ਨੂੰ ਛੱਡ ਦਿੱਤਾ ਜਿਸਨੇ ਉਸ ਨੂੰ ਸਾਜਿਆ ਅਤੇ ਉਸ ਚੱਟਾਨ ਕੋਲੋਂ ਭੱਜ ਗਿਆ ਜਿਸਨੇ ਉਸ ਨੂੰ ਬਚਾਇਆ ਸੀ।