2 Chronicles 36:12
ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ। ਉਸ ਨੇ ਯਿਰਮਿਯਾਹ ਨਬੀ ਦੇ ਸਾਹਮਣੇ ਜਿਸਨੇ ਉਸ ਨੂੰ ਯਹੋਵਾਹ ਦੇ ਸੰਦੇਸ਼ ਸੁਣਾਏ ਪਰ ਤਦ ਵੀ ਸਿਦਕੀਯਾਹ ਨੇ ਆਪਣੇ-ਆਪ ਨੂੰ ਹਲੀਮੀ ਵਿੱਚ ਨਾ ਲਿਆਂਦਾ ਅਤੇ ਯਿਰਮਿਯਾਹ ਦੀਆਂ ਗੱਲਾਂ ਵੱਲ ਧਿਆਨ ਨਾ ਦਿੱਤਾ।
2 Chronicles 36:12 in Other Translations
King James Version (KJV)
And he did that which was evil in the sight of the LORD his God, and humbled not himself before Jeremiah the prophet speaking from the mouth of the LORD.
American Standard Version (ASV)
and he did that which was evil in the sight of Jehovah his God; he humbled not himself before Jeremiah the prophet `speaking' from the mouth of Jehovah.
Bible in Basic English (BBE)
He did evil in the eyes of the Lord, and did not make himself low before Jeremiah the prophet who gave him the word of the Lord.
Darby English Bible (DBY)
And he did evil in the sight of Jehovah his God; he humbled not himself before the prophet Jeremiah speaking from the mouth of Jehovah.
Webster's Bible (WBT)
And he did that which was evil in the sight of the LORD his God, and humbled not himself before Jeremiah the prophet speaking from the mouth of the LORD.
World English Bible (WEB)
and he did that which was evil in the sight of Yahweh his God; he didn't humble himself before Jeremiah the prophet [speaking] from the mouth of Yahweh.
Young's Literal Translation (YLT)
and he doth the evil thing in the eyes of Jehovah his God, he hath not been humbled before Jeremiah the prophet `speaking' from the mouth of Jehovah;
| And he did | וַיַּ֣עַשׂ | wayyaʿaś | va-YA-as |
| that which was evil | הָרַ֔ע | hāraʿ | ha-RA |
| sight the in | בְּעֵינֵ֖י | bĕʿênê | beh-ay-NAY |
| of the Lord | יְהוָ֣ה | yĕhwâ | yeh-VA |
| his God, | אֱלֹהָ֑יו | ʾĕlōhāyw | ay-loh-HAV |
| humbled and | לֹ֣א | lōʾ | loh |
| not himself | נִכְנַ֗ע | niknaʿ | neek-NA |
| before | מִלִּפְנֵ֛י | millipnê | mee-leef-NAY |
| Jeremiah | יִרְמְיָ֥הוּ | yirmĕyāhû | yeer-meh-YA-hoo |
| prophet the | הַנָּבִ֖יא | hannābîʾ | ha-na-VEE |
| speaking from the mouth | מִפִּ֥י | mippî | mee-PEE |
| of the Lord. | יְהוָֽה׃ | yĕhwâ | yeh-VA |
Cross Reference
2 Chronicles 33:23
ਜਿਵੇਂ ਮਨੱਸ਼ਹ ਨੇ ਯਹੋਵਾਹ ਅੱਗੇ ਪ੍ਰਾਸਚਿਤ ਕਰਕੇ ਆਪਣੀ ਭੁੱਲ ਬਖਸ਼ਵਾ ਲਈ ਸੀ ਆਮੋਨ ਨੇ ਇਉਂ ਨਾ ਕੀਤਾ ਸਗੋਂ ਹੋਰ ਵੱਧ ਪਾਪ ਕੀਤੇ।
Jeremiah 38:14
ਸਿਦਕੀਯਾਹ ਦੇ ਯਿਰਮਿਯਾਹ ਨੂੰ ਹੋਰ ਸਵਾਲ ਪੁੱਛਣੇ ਫ਼ੇਰ ਰਾਜੇ ਸਿਦਕੀਯਾਹ ਨੇ ਕਿਸੇ ਨੂੰ ਨਬੀ ਯਿਰਮਿਯਾਹ ਨੂੰ ਬੁਲਾਉਣ ਲਈ ਘਲਿਆ। ਉਸ ਨੇ ਯਿਰਮਿਯਾਹ ਨੂੰ ਯਹੋਵਾਹ ਦੇ ਮੰਦਰ ਦੇ ਤੀਸਰੇ ਪ੍ਰਵੇਸ਼ ਦੁਆਰ ਕੋਲ ਬੁਲਾਇਆ। ਫ਼ੇਰ ਰਾਜੇ ਨੇ ਆਖਿਆ, “ਯਿਰਮਿਯਾਹ ਮੈਂ ਤੈਨੂੰ ਇੱਕ ਸਵਾਲ ਪੁੱਛ ਰਿਹਾ ਹਾਂ। ਮੇਰੇ ਕੋਲੋਂ ਕੁਝ ਵੀ ਨਾ ਛੁਪਾਈਁ ਸਗੋਂ ਹਰ ਗੱਲ ਈਮਾਨਦਾਰੀ ਨਾਲ ਦੱਸੀਁ।”
Jeremiah 37:2
ਪਰ ਸਿਦਕੀਯਾਹ ਨੇ ਉਨ੍ਹਾਂ ਸੰਦੇਸ਼ਾਂ ਵੱਲ ਧਿਆਨ ਨਹੀਂ ਦਿੱਤਾ ਜਿਹੜੇ ਯਹੋਵਾਹ ਨੇ ਨਬੀ ਯਿਰਮਿਯਾਹ ਨੂੰ ਪ੍ਰਚਾਰ ਕਰਨ ਵਾਸਤੇ ਦਿੱਤੇ ਸਨ। ਅਤੇ ਸਿਦਕੀਯਾਹ ਦੇ ਸੇਵਕਾਂ ਅਤੇ ਯਹੂਦਾਹ ਦੇ ਲੋਕਾਂ ਨੇ ਯਹੋਵਾਹ ਦੇ ਸੰਦੇਸ਼ਾਂ ਵੱਲ ਕੋਈ ਧਿਆਨ ਨਹੀਂ ਦਿੱਤਾ।
1 Peter 5:6
ਇਸ ਲਈ ਪਰਮੇਸ਼ੁਰ ਦੇ ਸ਼ਕਤੀਸ਼ਾਲੀ ਹੱਥ ਹੇਠਾਂ ਨਿਮ੍ਰ ਰਹੋ। ਫ਼ੇਰ ਉਹ ਤੁਹਾਨੂੰ ਸਹੀ ਸਮਾਂ ਆਉਣ ਤੇ ਉੱਚਾ ਉੱਠਾਵੇਗਾ।
James 4:10
ਪਰਮੇਸ਼ੁਰ ਦੇ ਸਨਮੁੱਖ ਆਪਣੇ ਆਪ ਨੂੰ ਨਿਮਾਣੇ ਬਣਾਓ ਅਤੇ ਪਰਮੇਸ਼ੁਰ ਤੁਹਾਨੂੰ ਮਹਾਨ ਬਣਾਵੇਗਾ।
Daniel 5:22
“ਪਰ ਬੇਲਸ਼ੱਸਰ, ਤੂੰ ਇਹ ਗੱਲਾਂ ਪਹਿਲਾਂ ਹੀ ਜਾਣਦਾ ਸੀ! ਤੂੰ ਨਬੂਕਦਨੱਸਰ ਦਾ ਪੁੱਤਰ ਹੈਂ। ਪਰ ਫ਼ੇਰ ਵੀ ਤੂੰ ਆਪਣੇ-ਆਪ ਨੂੰ ਨਿਮਾਣਾ ਨਹੀਂ ਬਣਾਇਆ।
Jeremiah 34:2
ਸੰਦੇਸ਼ ਇਹ ਸੀ: “ਇਹੀ ਹੈ ਜੋ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ਯਿਰਮਿਯਾਹ ਯਹੂਦਾਹ ਦੇ ਰਾਜੇ ਸਿਦਕੀਯਾਹ ਕੋਲ ਜਾਹ ਅਤੇ ਉਸ ਨੂੰ ਇਹ ਸੰਦੇਸ਼ ਦੇ। ‘ਸਿਦਕੀਯਾਹ, ਇਹੀ ਹੈ ਜੋ ਯਹੋਵਾਹ ਆਖਦਾ ਹੈ: ਛੇਤੀ ਹੀ ਮੈਂ ਯਰੂਸ਼ਲਮ ਸ਼ਹਿਰ ਨੂੰ ਬਾਬਲ ਦੇ ਰਾਜੇ ਦੇ ਹਵਾਲੇ ਕਰ ਦਿਆਂਗਾ। ਅਤੇ ਉਹ ਇਸ ਨੂੰ ਸਾੜ ਦੇਵੇਗਾ।
Jeremiah 27:12
ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ ਨੂੰ ਵੀ ਇਹੀ ਸੰਦੇਸ਼ ਦਿੱਤਾ ਸੀ। ਮੈਂ ਆਖਿਆ ਸੀ, “ਸਿਦਕੀਯਾਹ, ਤੈਨੂੰ ਆਪਣੀ ਗਰਦਨ ਬਾਬਲ ਦੇ ਰਾਜੇ ਦੇ ਜੂਲੇ ਹੇਠਾਂ ਪਾ ਦੇਣੀ ਚਾਹੀਦੀ ਹੈ ਅਤੇ ਉਸਦਾ ਹੁਕਮ ਮੰਨਣਾ ਚਾਹੀਦਾ ਹੈ। ਜੇ ਤੂੰ ਬਾਬਲ ਦੇ ਰਾਜੇ ਅਤੇ ਉਸ ਦੇ ਲੋਕਾਂ ਦੀ ਸੇਵਾ ਕਰੇਗਾ, ਤਾਂ ਤੂੰ ਜੀਵੇਗਾ।
Jeremiah 21:1
ਪਰਮੇਸ਼ੁਰ ਦਾ ਪਾਤਸ਼ਾਹ ਸਿਦਕੀਯਾਹ ਦੀ ਬੇਨਤੀ ਨੂੰ ਰੱਦ ਕਰਨਾ ਇਹੀ ਉਹ ਸੰਦੇਸ਼ ਹੈ ਜਿਹੜਾ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਮਿਲਿਆ। ਇਹ ਸੰਦੇਸ਼ ਉਦੋਂ ਆਇਆ ਜਦੋਂ ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਪਸ਼ਹੂਰ ਨਾਂ ਦੇ ਬੰਦੇ ਅਤੇ ਜਾਜਕ ਸਫ਼ਨਯਾਹ ਨੂੰ ਯਿਰਮਿਯਾਹ ਕੋਲ ਭੇਜਿਆ। ਪਸ਼ਹੂਰ ਮਲਕੀਯਾਹ ਨਾਂ ਦੇ ਬੰਦੇ ਦਾ ਪੁੱਤਰ ਸੀ ਅਤੇ ਸਫ਼ਨਯਾਹ ਮਅਸੇਯਾਹ ਦਾ ਪੁੱਤਰ ਸੀ। ਪਸ਼ਹੂਰ ਅਤੇ ਸਫ਼ਨਯਾਹ ਯਿਰਮਿਯਾਹ ਕੋਲ ਸੰਦੇਸ਼ ਲੈ ਕੇ ਆਏ।
2 Chronicles 35:22
ਪਰ ਯੋਸੀਯਾਹ ਨਾ ਮੰਨਿਆ। ਉਸ ਨੇ ਨਕੋ ਨਾਲ ਭਿੜਨ ਦੀ ਠਾਨ ਲਈ ਇਸ ਲਈ ਉਹ ਆਪਣਾ ਭੇਸ ਬਦਲ ਕੇ ਲੜਾਈ ਦੇ ਮੈਦਾਨ ਵਿੱਚ ਉਤਰ ਗਿਆ। ਯੋਸੀਯਾਹ ਨੇ ਉਹ ਸਭ ਮੰਨਣ ਤੋਂ ਇਨਕਾਰ ਕੀਤਾ ਜੋ ਨਕੋ ਨੇ ਪਰਮੇਸ਼ੁਰ ਦੇ ਹੁਕਮ ਬਾਰੇ ਆਖਿਆ। ਇਉਂ ਯੋਸੀਯਾਹ ਲੜਾਈ ਲਈ ਮਗਿੱਦੋ ਦੀ ਵਾਦੀ ਵਿੱਚ ਗਿਆ।
2 Chronicles 33:19
ਮਨੱਸ਼ਹ ਦੀ ਪ੍ਰਾਰਥਨਾਵਾਂ ਅਤੇ ਕਿਵੇਂ ਪਰਮੇਸ਼ੁਰ ਨੇ ਉਸਦੀਆਂ ਪ੍ਰਾਰਥਨਾਵਾਂ ਕਬੂਲ ਕਰਕੇ ਉਸ ਤੇ ਰਹਿਮਤ ਕੀਤੀ ਇਹ ਸਭ ਨਬੀਆਂ ਦੀ ਪੋਥੀ ਵਿੱਚ ਦਰਜ ਹੈ, ਇਸ ਤੋਂ ਪਹਿਲਾਂ ਮਨੱਸ਼ਹ ਦੇ ਸਾਰੇ ਪਾਪ ਜੋ ਉਸ ਨੇ ਆਪਣੇ ਆਪ ਨੂੰ ਨਿਮਰਤਾ ’ਚ ਲਿਆਉਣ ਤੋਂ ਪਹਿਲਾਂ ਕੀਤੇ ਸਨ, ਅਤੇ ਉਹ ਥਾਵਾਂ ਜਿੱਥੇ ਉਸ ਨੇ ਉੱਚੀਆਂ ਥਾਵਾਂ ਬਣਵਾਈਆਂ, ਅਤੇ ਜਿੱਥੇ ਉਸ ਨੇ ਅਸ਼ੇਰਾਹ ਦੇ ਥੰਮ ਅਤੇ ਬੁੱਤ ਸਥਾਪਿਤ ਕੀਤੇ ਸਨ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।
2 Chronicles 33:12
ਜਦੋਂ ਮਨੱਸ਼ਹ ਤੇ ਇਹ ਬਿਪਤਾ ਆ ਪਈ ਤਾਂ ਫ਼ਿਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕਰਨ ਲੱਗਾ ਕਿ ਉਸਦੀ ਮਦਦ ਕਰੇ। ਇਉਂ ਉਸ ਨੇ ਯਹੋਵਾਹ ਪਰਮੇਸ਼ੁਰ ਦੇ ਸਾਹਮਣੇ ਆਪਣੇ ਵੱਡੇਰਿਆਂ ਵਾਂਗ ਨਿਮਰਤਾ ਵਿਖਾਈ।
2 Chronicles 32:26
ਪਰ ਫ਼ਿਰ ਹਿਜ਼ਕੀਯਾਹ ਅਤੇ ਯਰੂਸ਼ਲਮ ਵਿੱਚ ਰਹਿੰਦੇ ਲੋਕਾਂ ਨੇ ਨਿਮਰਤਾ ਇਖਤਿਆਰ ਕਰਕੇ ਆਪਣੇ ਆਪ ਨੂੰ ਬਦਲਿਆ। ਉਨ੍ਹਾਂ ਨੇ ਹੰਕਾਰ ਦਾ ਤਿਆਗ ਕਰਕੇ ਹਲੀਮੀ ਦਾ ਰਾਹ ਫ਼ੜਿਆ ਇਸ ਲ਼ਈ ਜਦੋਂ ਹਿਜ਼ਕੀਯਾਹ ਜਿਉਂਦਾ ਸੀ ਤਾਂ ਯਹੋਵਾਹ ਨੇ ਆਪਣੀ ਕਰੋਪੀ ਉਨ੍ਹਾਂ ਤੇ ਨਾ ਵਿਖਾਈ।
Exodus 10:3
ਇਸ ਲਈ ਮੂਸਾ ਤੇ ਹਾਰੂਨ ਫ਼ਿਰਊਨ ਵੱਲ ਗਏ। ਉਨ੍ਹਾਂ ਨੇ ਉਸ ਨੂੰ ਆਖਿਆ, “ਇਬਰਾਨੀ ਲੋਕਾਂ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਕਿੰਨਾ ਚਿਰ ਤੱਕ ਤੁਸੀਂ ਮੇਰਾ ਹੁਕਮ ਮੰਨਣ ਤੋਂ ਇਨਕਾਰ ਕਰੋਂਗੇ? ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਜਾਣ ਦਿਉ।