2 Chronicles 7:16
ਕਿਉਂ ਕਿ ਹੁਣ ਮੈਂ ਇਸ ਮੰਦਰ ਨੂੰ ਚੁਣਿਆਂ ਹੈ ਤੇ ਪਵਿੱਤਰ ਕੀਤਾ ਹੈ ਤਾਂ ਜੋ ਮੇਰਾ ਨਾਮ ਹੇਮਸ਼ਾ ਲਈ ਇੱਥੇ ਰਹੇਗਾ। ਹਾਂ, ਮੇਰਾ ਦਿਲ ਅਤੇ ਅੱਖਾਂ ਹਮੇਸ਼ਾ ਇਸ ਮੰਦਰ ਵੱਲ ਲੱਗੇ ਰਹਿਣਗੇ।
2 Chronicles 7:16 in Other Translations
King James Version (KJV)
For now have I chosen and sanctified this house, that my name may be there for ever: and mine eyes and mine heart shall be there perpetually.
American Standard Version (ASV)
For now have I chosen and hallowed this house, that my name may be there for ever; and mine eyes and my heart shall be there perpetually.
Bible in Basic English (BBE)
For I have taken this house for myself and made it holy, so that my name may be there for ever; and my eyes and my heart will be there at all times.
Darby English Bible (DBY)
for I have now chosen and hallowed this house, that my name may be there for ever; and mine eyes and my heart shall be there perpetually.
Webster's Bible (WBT)
For now have I chosen and sanctified this house, that my name may be there for ever: and my eyes and my heart shall be there perpetually.
World English Bible (WEB)
For now have I chosen and made this house holy, that my name may be there forever; and my eyes and my heart shall be there perpetually.
Young's Literal Translation (YLT)
and now, I have chosen and sanctified this house for My name being there unto the age; yea, Mine eyes and My heart have been there all the days.
| For now | וְעַתָּ֗ה | wĕʿattâ | veh-ah-TA |
| have I chosen | בָּחַ֤רְתִּי | bāḥartî | ba-HAHR-tee |
| and sanctified | וְהִקְדַּ֙שְׁתִּי֙ | wĕhiqdaštiy | veh-heek-DAHSH-TEE |
| אֶת | ʾet | et | |
| this | הַבַּ֣יִת | habbayit | ha-BA-yeet |
| house, | הַזֶּ֔ה | hazze | ha-ZEH |
| that my name | לִֽהְיוֹת | lihĕyôt | LEE-heh-yote |
| be may | שְׁמִ֥י | šĕmî | sheh-MEE |
| there | שָׁ֖ם | šām | shahm |
| for | עַד | ʿad | ad |
| ever: | עוֹלָ֑ם | ʿôlām | oh-LAHM |
| and mine eyes | וְהָי֨וּ | wĕhāyû | veh-ha-YOO |
| heart mine and | עֵינַ֧י | ʿênay | ay-NAI |
| shall be | וְלִבִּ֛י | wĕlibbî | veh-lee-BEE |
| there | שָׁ֖ם | šām | shahm |
| perpetually. | כָּל | kāl | kahl |
| הַיָּמִֽים׃ | hayyāmîm | ha-ya-MEEM |
Cross Reference
2 Chronicles 7:12
ਤਾਂ ਰਾਤ ਨੂੰ ਯਹੋਵਾਹ ਨੇ ਉਸ ਨੂੰ ਦਰਸ਼ਨ ਦਿੱਤੇ ਅਤੇ ਉਸ ਨੂੰ ਆਖਿਆ, “ਸੁਲੇਮਾਨ! ਮੈਂ ਤੇਰੀ ਪ੍ਰਾਰਥਨਾ ਸੁਣ ਲਈ ਹੈ, ਤੇ ਮੈਂ ਇਸ ਜਗ੍ਹਾ ਨੂੰ ਆਪਣੇ ਲਈ, ਬਲੀ ਵਾਸਤੇ ਘਰ ਵਾਂਗ ਚੁਣ ਲਿਆ ਹੈ।
Colossians 2:9
ਮਸੀਹ ਵਿੱਚ ਪਰਮੇਸ਼ੁਰ ਦੀ ਸੰਪੂਰਣਤਾ ਸਰੀਰ ਰੂਪ ਵਿੱਚ ਜਿਉਂਦੀ ਹੈ। ਮਸੀਹ ਦੇ ਧਰਤੀ ਉੱਪਰਲੇ ਜੀਵਨ ਵਿੱਚ ਵੀ ਅਤੇ ਮਸੀਹ ਦੇ ਨਮਿੱਤ ਤੁਸੀਂ ਭਰਪੂਰ ਹੋ।
John 2:19
ਯਿਸੂ ਨੇ ਉੱਤਰ ਦਿੱਤਾ, “ਇਸ ਮੰਦਰ ਨੂੰ ਢਾਹ ਦਿਓ, ਅਤੇ ਮੈਂ ਇਸਦਾ ਤਿੰਨਾਂ ਦਿਨਾਂ ਵਿੱਚ ਨਿਰਮਾਣ ਕਰ ਦਿਆਂਗਾ।”
Matthew 3:17
ਸਵਰਗ ਤੋਂ ਇੱਕ ਬਾਣੀ ਆਈ, ਤੇ ਇਹ ਆਖਿਆ, “ਇਹ ਮੇਰਾ ਪਿਆਰਾ ਪੁੱਤਰ ਹੈ। ਜਿਸਤੋਂ ਮੈਂ ਬਹੁਤ ਪ੍ਰਸੰਨ ਹਾਂ।”
Zechariah 3:2
ਫ਼ਿਰ ਯਹੋਵਾਹ ਦੇ ਦੂਤ ਨੇ ਸ਼ਤਾਨ ਨੂੰ ਆਖਿਆ, “ਸ਼ਤਾਨ ਯਹੋਵਾਹ ਤੈਨੂੰ ਝਿੜਕਦਾ ਹੈ ਯਹੋਵਾਹ ਤੈਨੂੰ ਝਿੜਕਦਾ ਹੈ ਅਤੇ ਆਖਦਾ ਕਿ ਤੂੰ ਗ਼ਲਤ ਹੈਂ। ਯਹੋਵਾਹ ਨੇ ਯਰੂਸ਼ਲਮ ਨੂੰ ਆਪਣੇ ਖਾਸ ਸ਼ਹਿਰ ਵਜੋਂ ਚੁਣਿਆ। ਉਸ ਨੇ ਉਸ ਸ਼ਹਿਰ ਨੂੰ ਬਚਾਇਆ-ਇਹ ਅੱਗ ਚੋ ਬਾਹਰ ਕੱਢੀ ਬਲਦੀ ਲੱਕੜ ਵਾਂਗ ਸੀ।”
Psalm 132:14
ਯਹੋਵਾਹ ਨੇ ਆਖਿਆ, “ਸਦਾ-ਸਦਾ ਲਈ ਮੇਰਾ ਇਹੀ ਸਥਾਨ ਹੋਵੇਗਾ ਮੈਂ ਇਸ ਥਾਂ ਨੂੰ ਚੁਣਦਾ ਹਾਂ ਜਿੱਥੇ ਮੈਂ ਹੋਵਾਂਗਾ।
2 Chronicles 33:4
ਮਨੱਸ਼ਹ ਨੇ ਯਹੋਵਾਹ ਦੇ ਮੰਦਰ ਵਿੱਚ ਝੂਠੇ ਦੇਵਤਿਆਂ ਦੀਆਂ ਜਗਵੇਦੀਆਂ ਬਣਵਾਈਆਂ। ਜਿੱਥੇ ਕਿ ਯਹੋਵਾਹ ਦਾ ਫੁਰਮਾਨ ਸੀ, “ਮੇਰਾ ਨਾਉਂ ਯਰੂਸ਼ਲਮ ਵਿੱਚ ਸਦਾ ਤੀਕ ਰਹੇਗਾ।”
2 Chronicles 7:15
ਤੇ ਹੁਣ ਜਿਹੜੀ ਪ੍ਰਾਰਥਨਾ ਇਸ ਥਾਂ ਤੇ ਕੀਤੀ ਜਾਵੇਗੀ ਉਸ ਲਈ ਮੇਰੀਆਂ ਅੱਖਾਂ ਖੁਲ੍ਹੀਆਂ ਰਹਿਣਗੀਆਂ ਅਤੇ ਕੰਨ ਉਸ ਵੱਲ ਲੱਗੇ ਰਹਿਣਗੇ।
2 Chronicles 6:20
ਮੇਰੀ ਪ੍ਰਾਰਥਨਾ ਸੁਣ ਤਾਂ ਜੋ ਤੇਰੀਆਂ ਅੱਖੀਆਂ ਇਸ ਮੰਦਰ ਵੱਲ ਜਿਸਦੇ ਬਾਰੇ ਤੂੰ ਫ਼ੁਰਮਾਇਆ ਸੀ ਕਿ ਮੈਂ ਆਪਣਾ ਨਾਮ ਉੱਥੇ ਰੱਖਾਂਗਾ ਜਿੱਥੇ ਮੇਰੀਆਂ ਅੱਖਾਂ ਦਿਨ-ਰਾਤ ਖੁਲ੍ਹੀਆਂ ਰਹਿਣ ਤਾਂ ਕਿ ਤੂੰ ਉਸ ਬੇਨਤੀ ਨੂੰ ਸੁਣੇ ਜੋ ਤੇਰਾ ਸੇਵਕ ਇਸ ਅਸਥਾਨ ਉੱਪਰ ਕਰੇ।
2 Chronicles 6:5
‘ਮੈਂ ਬਹੁਤ ਪਹਿਲਾਂ ਇਸਰਾਏਲ ਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ, ਤੇ ਉਸ ਸਾਰੇ ਸਮੇਂ ਦੌਰਾਨ ਮੈਂ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਵਿੱਚੋਂ ਨਾ ਤਾਂ ਕਿਸੇ ਸ਼ਹਿਰ ਨੂੰ ਚੁਣਿਆ ਤਾਂ ਜੋ ਉਸ ਵਿੱਚ ਮੰਦਰ ਬਣਾਇਆ ਜਾਵੇ ਅਤੇ ਉੱਥੇ ਮੇਰਾ ਨਾਂ ਰਹੇ ਤੇ ਨਾ ਹੀ ਕਿਸੇ ਮਨੁੱਖ ਨੂੰ ਚੁਣਿਆ ਜੋ ਕਿ ਮੇਰੇ ਲੋਕਾਂ ਦਾ ਪ੍ਰਧਾਨ ਬਣੇ।
2 Kings 21:7
ਉਸ ਨੇ ਆਪਣੀ ਘੜੀ ਹੋਈ ਅਸ਼ੇਰਾਹ ਦੀ ਮੂਰਤ ਨੂੰ ਮੰਦਰ ਵਿੱਚ ਧਰ ਦਿੱਤਾ। ਯਹੋਵਾਹ ਨੇ ਦਾਊਦ ਅਤੇ ਉਸ ਦੇ ਪੁੱਤਰ ਸੁਲੇਮਾਨ ਨੂੰ ਇਸ ਮੰਦਰ ਬਾਰੇ ਆਖਿਆ ਸੀ ਕਿ, “ਮੈਂ ਇਸਰਾਏਲ ਦੇ ਸਾਰੇ ਸ਼ਹਿਰਾਂ ਵਿੱਚੋਂ ਯਰੂਸ਼ਲਮ ਨੂੰ ਚੁਣਿਆ ਹੈ ਅਤੇ ਮੈਂ ਯਰੂਸ਼ਲਮ ਦੇ ਮੰਦਰ ਵਿੱਚ ਹਮੇਸ਼ਾ ਲਈ ਆਪਣਾ ਨਾਂ ਰੱਖਾਂਗਾ।
2 Kings 21:4
ਮਨੱਸ਼ਹ ਨੇ ਯਹੋਵਾਹ ਦੇ ਮੰਦਰ ਵਿੱਚ ਝੂਠੇ ਦੇਵਤਿਆਂ ਨੂੰ ਸਨਮਾਨ ਦੇਣ ਲਈ ਜਗਵੇਦੀਆਂ ਬਣਵਾਈਆਂ। ਇਹ ਉਹੀ ਜਗ੍ਹਾ ਹੈ ਜਿਸ ਬਾਰੇ ਯਹੋਵਾਹ ਗੱਲ ਕਰ ਰਿਹਾ ਸੀ, ਜਦੋਂ ਉਸ ਨੇ ਇਹ ਆਖਿਆ ਸੀ, “ਮੈਂ ਯਰੂਸ਼ਲਮ ਵਿੱਚ ਆਪਣਾ ਨਾਂ ਰੱਖਾਂਗਾ।”
1 Kings 9:3
ਯਹੋਵਾਹ ਨੇ ਉਸ ਨੂੰ ਕਿਹਾ, “ਮੈਂ ਤੇਰੀ ਪ੍ਰਾਰਥਨਾ ਸੁਣੀ ਹੈ ਅਤੇ ਉਹ ਸਭ ਕੁਝ ਸੁਣਿਆ ਹੈ ਜਿਸ ਲਈ ਤੂੰ ਮੇਰੇ ਅੱਗੇ ਪ੍ਰਾਰਥਨਾ ਕੀਤੀ ਅਤੇ ਕਰਨ ਲਈ ਕਿਹਾ। ਤੂੰ ਇਹ ਮੰਦਰ ਬਣਾਇਆ ਅਤੇ ਮੈਂ ਇਸ ਨੂੰ ਪਵਿੱਤਰ ਅਸਥਾਨ ਘੋਸ਼ਿਤ ਕਰ ਦਿੱਤਾ ਹੈ। ਇਸ ਲਈ ਮੈਂ ਇੱਥੇ ਹਮੇਸ਼ਾ ਸਤਿਕਾਰਿਆ ਜਾਵਾਂਗਾ, ਅਤੇ ਮੈਂ ਇਸ ਉੱਤੇ ਹਮੇਸ਼ਾ ਨਿਗਾਹ ਰੱਖਾਂਗਾ।
1 Kings 8:48
ਇਉਂ ਆਪਣੇ ਵੈਰੀਆਂ ਦੇ ਦੇਸ਼ ਜਿਨ੍ਹਾਂ ਨੇ ਉਨ੍ਹਾਂ ਨੂੰ ਬੰਦੀ ਬਣਾਇਆ ਉਹ ਤੇਰੇ ਵੱਲ ਆਪਣੇ ਸਾਰੇ ਮਨ ਤੇ ਜਾਨ ਨਾਲ ਮੁੜਨ ਅਤੇ ਅੱਗੋਂ ਆਪਣੇ ਦੇਸ਼ ਮੁੜਨ ਲਈ ਅਰਜੋਈ ਕਰਨ ਜਿਹੜਾ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ, ਅਤੇ ਇਸ ਸ਼ਹਿਰ ਵੱਲ ਜਿਸ ਨੂੰ ਕਿ ਤੂੰ ਆਪ ਚੁਣਿਆ ਅਤੇ ਇਸ ਮੰਦਰ ਨੂੰ ਜਿਸ ਨੂੰ ਮੈਂ ਤੇਰੇ ਨਾਉਂ ਲਈ ਬਣਾਇਆ,
1 Kings 8:44
“ਕਿਸੇ ਵਕਤ ਤੂੰ ਆਪਣੇ ਲੋਕਾਂ ਨੂੰ ਇਹ ਹੁਕਮ ਦੇਵੀਂ ਕਿ ਉਹ ਆਪਣੇ ਵੈਰੀਆਂ ਵਿਰੁੱਧ ਲੜਨ ਤਦ ਤੇਰੇ ਲੋਕ ਇਸ ਸ਼ਹਿਰ ਵੱਲ ਮੁੜਨ ਜਿਹੜਾ ਕਿ ਤੂੰ ਚੁਣਿਆ ਅਤੇ ਜਿੱਥੇ ਮੈਂ ਤੇਰੀ ਉਸਤਤ ਵਿੱਚ ਇਹ ਮੰਦਰ ਬਣਵਾਇਆ। ਅਤੇ ਜਦ ਉਹ ਤੇਰੇ ਅੱਗੇ ਪ੍ਰਾਰਥਨਾ ਕਰਨ।
1 Kings 8:35
“ਕਈ ਵਾਰੀ ਹੋ ਸੱਕਦਾ ਉਹ ਤੇਰੇ ਵਿਰੁੱਧ ਪਾਪ ਕਰਨ ਅਤੇ ਤੂੰ ਉਨ੍ਹਾਂ ਦੀ ਧਰਤੀ ਤੇ ਮੀਂਹ ਨਾ ਪੈਣ ਦੇਵੇਂ। ਫ਼ੇਰ ਉਹ ਇਸ ਜਗ੍ਹਾ ਵੱਲ ਪਰਤਨ ਅਤੇ ਤੇਰੇ ਨਾਮ ਦੀ ਉਸਤਤ ਕਰਨ। ਉਹ ਆਪਣੇ ਪਾਪਾਂ ਦਾ ਪ੍ਰਾਸਚਿਤ ਕਰਨਗੇ ਕਿਉਂ ਕਿ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਲਈ ਤਸੀਹੇ ਦਿੱਤੇ।
1 Kings 8:16
‘ਮੈਂ ਆਪਣੇ ਲੋਕਾਂ ਇਸਰਾਏਲ ਨੂੰ ਮਿਸਰ ਵਿੱਚੋਂ ਬਾਹਰ ਲਿਆਇਆ। ਪਰ ਹੁਣ ਤੀਕ ਮੈਂ ਇਸਰਾਏਲ ਦੇ ਕਿਸੇ ਵੀ ਪਰਿਵਾਰ-ਸਮੂਹ ਵਿੱਚੋਂ ਕੋਈ ਸ਼ਹਿਰ ਨਹੀਂ ਚੁਣਿਆ ਸੀ ਕਿ ਕੌਣ ਮੇਰੇ ਨਾਮ ਲਈ ਮੰਦਰ ਉਸਾਰੇਗਾ। ਪਰ ਹੁਣ ਮੈਂ ਯਰੂਸ਼ਲਮ ਨੂੰ ਚੁਣਿਆ ਹੈ ਜਿੱਥੇ ਹਮੇਸ਼ਾ ਮੇਰਾ ਆਦਰ ਹੋਵੇਗਾ। ਅਤੇ ਮੈਂ ਦਾਊਦ ਨੂੰ ਮੇਰੇ ਲੋਕਾਂ, ਇਸਰਾਏਲ ਤੇ ਸ਼ਾਸਨ ਕਰਨ ਲਈ ਚੁਣਿਆ ਹੈ।’
Deuteronomy 16:11
ਉਸ ਸਥਾਨ ਉੱਤੇ ਜਾਉ ਜਿਸ ਨੂੰ ਯਹੋਵਾਹ ਆਪਣੇ ਨਾਮ ਦੀ ਰਿਹਾਇਸ਼ ਦੇ ਸਥਾਨ ਵਜੋਂ ਚੁਣੇਗਾ। ਤੈਨੂੰ ਅਤੇ ਤੁਹਾਡੇ ਲੋਕਾਂ ਨੂੰ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਹਮਣੇ ਆਨੰਦ ਮਾਨਣਾ ਚਾਹੀਦਾ। ਆਪਣੇ ਨਾਲ, ਆਪਣੇ ਪੁੱਤਰਾਂ, ਧੀਆਂ, ਆਪਣੇ ਸਾਰੇ ਨੌਕਰਾਂ, ਲੇਵੀਆਂ, ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਨੂੰ ਲੈ ਜਾਉ ਜਿਹੜੀਆਂ ਤੁਹਾਡੇ ਨਗਰਾਂ ਵਿੱਚ ਰਹਿੰਦੀਆਂ ਹਨ।