2 Kings 17:14
ਤਾਂ ਵੀ ਲੋਕਾਂ ਨੇ ਉਸਦੀ ਇੱਕ ਨਾ ਸੁਣੀ ਉਹ ਵੀ ਆਪਣੇ ਪੁਰਖਿਆਂ ਵਰਗੇ ਢੀਠ ਤੇ ਅੜੀਅਲ ਸਨ। ਉਨ੍ਹਾਂ ਦੇ ਪੂਰਵਜਾਂ ਨੇ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਕ ਨਹੀਂ ਮੰਨੀ ਸੀ।
Notwithstanding they would not | וְלֹ֖א | wĕlōʾ | veh-LOH |
hear, | שָׁמֵ֑עוּ | šāmēʿû | sha-MAY-oo |
hardened but | וַיַּקְשׁ֤וּ | wayyaqšû | va-yahk-SHOO |
אֶת | ʾet | et | |
their necks, | עָרְפָּם֙ | ʿorpām | ore-PAHM |
neck the to like | כְּעֹ֣רֶף | kĕʿōrep | keh-OH-ref |
of their fathers, | אֲבוֹתָ֔ם | ʾăbôtām | uh-voh-TAHM |
that | אֲשֶׁר֙ | ʾăšer | uh-SHER |
not did | לֹ֣א | lōʾ | loh |
believe | הֶֽאֱמִ֔ינוּ | heʾĕmînû | heh-ay-MEE-noo |
in the Lord | בַּֽיהוָ֖ה | bayhwâ | bai-VA |
their God. | אֱלֹֽהֵיהֶֽם׃ | ʾĕlōhêhem | ay-LOH-hay-HEM |
Cross Reference
Deuteronomy 31:27
ਮੈਂ ਜਾਣਦਾ ਹਾਂ ਕਿ ਤੁਸੀਂ ਬਹੁਤ ਜ਼ਿੱਦੀ ਹੋ। ਮੈਂ ਜਾਣਦਾ ਹਾਂ ਕਿ ਤੁਸੀਂ ਆਪਣੇ ਮਨ ਚਾਹੇ ਢੰਗ ਨਾਲ ਜਿਉਣਾ ਚਾਹੁੰਦੇ ਹੋ। ਦੇਖੋ, ਜਦੋਂ ਮੈਂ ਤੁਹਾਡੇ ਨਾਲ ਸਾਂ, ਤੁਸੀਂ ਯਹੋਵਾਹ ਦੇ ਹੁਕਮ ਮੰਨਣ ਤੋਂ ਇਨਕਾਰ ਕੀਤਾ। ਇਸ ਲਈ ਮੈਂ ਜਾਣਦਾ ਹਾਂ ਕਿ ਮੇਰੇ ਮਰਨ ਤੋਂ ਬਾਦ ਵੀ, ਤੁਸੀਂ ਉਸ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰੋਂਗੇ।
Acts 7:51
ਤਦ ਇਸਤੀਫ਼ਾਨ ਨੇ ਕਿਹਾ, “ਹੇ ਹਠੀ ਯਹੂਦੀ ਆਗੂਓ। ਹੇ ਮਨ ਅਤੇ ਕੰਨ ਵੱਲੋਂ ਸੁੰਨ ਲੋਕੋ। ਤੁਸੀਂ ਹਮੇਸ਼ਾ ਪਵਿੱਤਰ ਆਤਮਾ ਦਾ ਵਿਰੋਧ ਕੀਤਾ। ਤੁਸੀਂ ਵੀ ਉਵੇਂ ਹੀ ਕਰ ਰਹੇ ਹੋ ਜਿਵੇਂ ਤੁਹਾਡੇ ਪੁਰਖਿਆਂ ਨੇ ਕੀਤਾ।
Hebrews 3:12
ਭਰਾਵੋ ਅਤੇ ਭੈਣੋ, ਸੁਚੇਤ ਰਹੋ ਕਿ ਤੁਹਾਡੇ ਦਰਮਿਆਨ, ਕਿਸੇ ਕੋਲ ਵੀ ਦੁਸ਼ਟ ਦਿਲ ਨਹੀਂ ਹੋਣਾ ਚਾਹੀਦਾ, ਜਿਹੜਾ ਵਿਸ਼ਵਾਸ ਨਹੀਂ ਕਰਦਾ ਅਤੇ ਤੁਹਾਨੂੰ ਜਿਉਂਦੇ ਪਰਮੇਸ਼ੁਰ ਦੇ ਅਨੁਸਰਣ ਕਰਨ ਵਿੱਚ ਵਿਘਨ ਪਾਉਂਦਾ ਹੋਵੇ।
Hebrews 3:7
ਸਾਨੂੰ ਪਰਮੇਸ਼ੁਰ ਦੇ ਅਨੁਯਾਈ ਬਣੇ ਰਹਿਣਾ ਜਾਰੀ ਰੱਖਣਾ ਚਾਹੀਦਾ ਇਹ ਪਵਿੱਤਰ ਆਤਮਾ ਦੇ ਕਥਨ ਵਾਂਗ ਹੈ: “ਜੇ ਤੁਸੀਂ ਅੱਜ ਪਰਮੇਸ਼ੁਰ ਦੀ ਅਵਾਜ਼ ਸੁਣਦੇ ਹੋ,
Romans 2:4
ਪਰਮੇਸ਼ੁਰ ਤੁਹਾਡੇ ਤੇ ਬਹੁਤ ਦਿਆਲੂ ਰਿਹਾ ਹੈ ਅਤੇ ਉਸ ਨੇ ਤੁਹਾਡੇ ਨਾਲ ਬੜੇ ਸਬਰ ਤੋਂ ਕੰਮ ਲਿਆ ਹੈ। ਉਹ ਤੁਹਾਡੇ ਬਦਲਣ ਦਾ ਇੰਤਜ਼ਾਰ ਕਰ ਰਿਹਾ ਹੈ, ਪਰ ਤੁਸੀਂ ਉਸਦੀ ਦਯਾ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹੋ। ਤੁਸੀਂ ਇਹ ਮਹਿਸੂਸ ਨਹੀਂ ਕਰ ਰਹੇ ਕਿ ਪਰਮੇਸ਼ੁਰ ਦੀ ਦਯਾ, ਦਾ ਉਦੇਸ਼ ਤੁਹਾਡੇ ਦਿਲ ਅਤੇ ਜੀਵਨ ਨੂੰ ਬਦਲਣ ਵਿੱਚ ਤੁਹਾਡੀ ਮਦਦ ਕਰਨ ਦਾ ਹੈ।
Jeremiah 7:26
ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ। ਉਨ੍ਹਾਂ ਨੇ ਮੇਰੇ ਵੱਲ ਧਿਆਨ ਨਹੀਂ ਦਿੱਤਾ। ਉਹ ਬਹੁਤ ਜ਼ਿੱਦੀ ਸਨ ਅਤੇ ਉਨ੍ਹਾਂ ਨੇ ਆਪਣੇ ਮਾਪਿਆਂ ਨਾਲੋਂ ਵੀ ਮੰਦੇ ਕੰਮ ਕੀਤੇ।
Isaiah 48:4
ਮੈਂ ਇਹ ਇਸ ਲਈ ਕੀਤਾ ਕਿਉਂਕਿ ਮੈਂ ਜਾਣਦਾ ਸਾਂ ਕਿ ਤੁਸੀਂ ਬਹੁਤ ਜ਼ਿੱਦੀ ਹੋ। ਲੋਹੇ ਵਾਂਗਰਾਂ, ਜਿਹੜਾ ਮੁੜ ਨਹੀਂ ਸੱਕਦਾ ਅਤੇ ਤਾਂਬੇ ਵਾਂਗਰਾਂ ਸਖਤ ਸੀ।
Proverbs 29:1
ਇੱਕ ਜ਼ਿੱਦੀ ਵਿਅਕਤੀ ਜਿਹੜਾ ਝਿੜਕ ਤੋਂ ਨਹੀਂ ਸਿੱਖਦਾ ਅਚਾਨਕ ਹੀ ਤਬਾਹ ਕਰ ਦਿੱਤਾ ਜਾਵੇਗਾ। ਉਸ ਨੂੰ ਕੋਈ ਵੀ ਨਹੀਂ ਬਚਾ ਸੱਕਦਾ।
Psalm 106:24
ਪਰ, ਉਨ੍ਹਾਂ ਲੋਕਾਂ ਨੇ ਖੂਬਸੂਰਤ ਧਰਤੀ ਅੰਦਰ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੂੰ ਵਿਸ਼ਵਾਸ ਨਹੀਂ ਸੀ, ਕਿ ਉਸ ਦੇਸ਼ ਵਿੱਚ ਰਹਿਣ ਵਾਲਿਆਂ ਨੂੰ ਹਰਾਉਣ ਵਿੱਚ ਪਰਮੇਸ਼ੁਰ ਉਨ੍ਹਾਂ ਦੀ ਸਹਾਇਤਾ ਕਰੇਗਾ।
Psalm 78:32
ਪਰ ਫ਼ੇਰ ਵੀ ਲੋਕਾਂ ਨੇ ਦੁਬਾਰਾ ਗੁਨਾਹ ਕੀਤੇ। ਉਨ੍ਹਾਂ ਨੇ ਪਰਮੇਸ਼ੁਰ ਦੀਆਂ ਕੀਤੀਆਂ ਅਦਭੁਤ ਗੱਲਾਂ ਉੱਤੇ ਨਿਰਭਰ ਨਹੀਂ ਕੀਤਾ।
Psalm 78:22
ਕਿਉਂਕਿ ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਤੇ ਯਕੀਨ ਨਹੀਂ ਰੱਖਿਆ। ਉਨ੍ਹਾਂ ਨੇ ਭਰੋਸਾ ਨਹੀਂ ਕੀਤਾ ਕਿ ਪਰਮੇਸ਼ੁਰ ਉਨ੍ਹਾਂ ਨੂੰ ਬਚਾ ਸੱਕਦਾ।
2 Chronicles 36:13
ਯਰੂਸ਼ਲਮ ਦਾ ਨਾਸ ਸਿਦਕੀਯਾਹ ਨਬੂਕਦਨੱਸਰ ਪਾਤਸ਼ਾਹ ਦਾ ਵਿਰੋਧੀ ਹੋ ਗਿਆ ਜਦ ਕਿ ਪਹਿਲਾਂ ਨਬੂਕਦਨੱਸਰ ਨੇ ਸਿਦਕੀਯਾਹ ਕੋਲੋਂ ਉਸਦਾ ਵਫ਼ਾਦਾਰ ਰਹਿਣ ਦਾ ਵਚਨ ਦੇਣ ਲਈ ਉਸ ਨੂੰ ਮਜ਼ਬੂਰ ਕੀਤਾ ਸੀ ਅਤੇ ਸਿਦਕੀਯਾਹ ਨੇ ਪਰਮੇਸ਼ੁਰ ਦੀ ਸੌਂਹ ਖਾਕੇ ਨਬੂਕਦਨੱਸਰ ਨਾਲ ਵਫ਼ਾਦਾਰ ਰਹਿਣ ਦੀ ਸੌਂਹ ਖਾਧੀ ਸੀ। ਪਰ ਸਿਦਕੀਯਾਹ ਬੜਾ ਢੀਠ ਸੀ। ਸੋ ਉਸ ਨੇ ਆਕੜ ਕੇ ਆਪਣਾ ਰਾਹ ਨਾ ਮੋੜਿਆ ਅਤੇ ਨਾਹੀ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਹੁਕਮ ਮੰਨਿਆ।
Deuteronomy 1:32
“ਪਰ ਤੁਸੀਂ ਫ਼ੇਰ ਵੀ ਯਹੋਵਾਹ, ਆਪਣੇ ਪਰਮੇਸ਼ੁਰ, ਵਿੱਚ ਭਰੋਸਾ ਨਹੀਂ ਕੀਤਾ!
Exodus 32:9
ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਇਨ੍ਹਾਂ ਲੋਕਾਂ ਨੂੰ ਦੇਖਿਆ ਹੈ। ਮੈਂ ਜਾਣਦਾ ਹਾਂ ਕਿ ਇਹ ਬਹੁਤ ਜ਼ਿੱਦੀ ਲੋਕ ਹਨ। ਇਹ ਹਮੇਸ਼ਾ ਮੇਰੇ ਖਿਲਾਫ਼ ਹੁੰਦੇ ਰਹਿਣਗੇ।