2 Kings 21:1-18 in Punjabi
2 Kings 21:1
ਮਨੱਸ਼ਹ ਦਾ ਯਹੂਦਾਹ ਉੱਪਰ ਭੈੜਾ ਰਾਜ ਕਰਨਾ ਮਨੱਸ਼ਹ 12 ਸਾਲਾਂ ਦਾ ਸੀ ਜਦ ਉਸ ਨੇ ਰਾਜ ਕਰਨਾ ਸ਼ੁਰੂ ਕੀਤਾ। ਉਸ ਨੇ ਯਰੂਸ਼ਲਮ ਵਿੱਚ 55ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਹਫ਼ਸੀਬਾਹ ਸੀ।
2 Kings 21:2
ਮਨੱਸ਼ਹ ਨੇ ਵੀ ਉਹੀ ਗੱਲਾਂ ਕੀਤੀਆਂ ਜੋ ਯਹੋਵਾਹ ਨੇ ਆਖਿਆ ਕਿ ਗ਼ਲਤ ਸਨ। ਉਸ ਨੇ ਵੀ ਬਾਕੀ ਕੌਮਾਂ ਵਾਂਗ ਹੀ ਭੈੜੇ ਕੰਮ ਕੀਤੇ ਜਦੋਂ ਇਸਰਾਏਲੀ ਆਏ ਤੇ ਯਹੋਵਾਹ ਨੇ ਉਨ੍ਹਾਂ ਸਾਰੀਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ।
2 Kings 21:3
ਮਨੱਸ਼ਹ ਨੇ ਫ਼ਿਰ ਉੱਚੀਆਂ ਥਾਵਾਂ ਨੂੰ ਬਣਾਇਆ। ਜਿਹੜੀਆਂ ਕਿ ਉਸ ਦੇ ਪਿਤਾ ਹਿਜ਼ਕੀਯਾਹ ਨੇ ਨਸ਼ਟ ਕਰਵਾਈਆਂ ਸਨ। ਉਸ ਨੇ ਮੁੜ ਤੋਂ ਜਗਵੇਦੀਆਂ, ਬਆਲ ਦੇਵਤੇ ਲਈ ਬਣਵਾਈਆਂ ਅਤੇ ਅਸ਼ੀਰਾਹ ਦੇ ਟੁੰਡ (ਖੰਭ) ਬਣਵਾਏ ਜਿਵੇਂ ਕਿ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਬਣਵਾਏ ਸਨ। ਮਨੱਸ਼ਹ ਨੇ ਸਾਰੇ ਸੁਰਗੀ ਲਸ਼ਕਰਾਂ ਨੂੰ ਮੱਥਾ ਟੇਕਿਆ ਤੇ ਉਹਨਾਂ ਉਪਾਸਨਾ ਕੀਤੀ।
2 Kings 21:4
ਮਨੱਸ਼ਹ ਨੇ ਯਹੋਵਾਹ ਦੇ ਮੰਦਰ ਵਿੱਚ ਝੂਠੇ ਦੇਵਤਿਆਂ ਨੂੰ ਸਨਮਾਨ ਦੇਣ ਲਈ ਜਗਵੇਦੀਆਂ ਬਣਵਾਈਆਂ। ਇਹ ਉਹੀ ਜਗ੍ਹਾ ਹੈ ਜਿਸ ਬਾਰੇ ਯਹੋਵਾਹ ਗੱਲ ਕਰ ਰਿਹਾ ਸੀ, ਜਦੋਂ ਉਸ ਨੇ ਇਹ ਆਖਿਆ ਸੀ, “ਮੈਂ ਯਰੂਸ਼ਲਮ ਵਿੱਚ ਆਪਣਾ ਨਾਂ ਰੱਖਾਂਗਾ।”
2 Kings 21:5
ਮਨੱਸ਼ਹ ਨੇ ਯਹੋਵਾਹ ਦੇ ਮੰਦਰ ਦੇ ਦੋਨੋ ਵਿਹੜਿਆਂ ਵਿੱਚ ਅਕਾਸ਼ ਦੇ ਸਾਰੇ ਲਸ਼ਕਰਾਂ ਲਈ ਜਗਵੇਦੀਆਂ ਬਣਾਈਆਂ।
2 Kings 21:6
ਉਸ ਨੇ ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ। ਅਤੇ ਉਸ ਨੇ ਭਵਿੱਖ ਨੂੰ ਜਾਨਣ ਵਾਸਤੇ ਵੱਖੋ-ਵੱਖ ਤਰੀਕੇ ਅਪਣਾਏ। ਉਸ ਨੇ ਟੂਣੇ-ਟੋਟਕੇ ਕਰਨ ਵਾਲੇ ਜਾਦੂਗਰਾਂ ਨਾਲ ਵਾਸਤਾ ਰੱਖਿਆ। ਉਸ ਨੇ ਅਨੇਕਾਂ ਬਦ-ਗੱਲਾਂ ਕਰਕੇ ਯਹੋਵਾਹ ਨੂੰ ਗੁੱਸੇ ਕੀਤਾ ਜਿਨ੍ਹਾਂ ਨੂੰ ਯਹੋਵਾਹ ਗ਼ਲਤ ਮੰਨਦਾ ਸੀ।
2 Kings 21:7
ਉਸ ਨੇ ਆਪਣੀ ਘੜੀ ਹੋਈ ਅਸ਼ੇਰਾਹ ਦੀ ਮੂਰਤ ਨੂੰ ਮੰਦਰ ਵਿੱਚ ਧਰ ਦਿੱਤਾ। ਯਹੋਵਾਹ ਨੇ ਦਾਊਦ ਅਤੇ ਉਸ ਦੇ ਪੁੱਤਰ ਸੁਲੇਮਾਨ ਨੂੰ ਇਸ ਮੰਦਰ ਬਾਰੇ ਆਖਿਆ ਸੀ ਕਿ, “ਮੈਂ ਇਸਰਾਏਲ ਦੇ ਸਾਰੇ ਸ਼ਹਿਰਾਂ ਵਿੱਚੋਂ ਯਰੂਸ਼ਲਮ ਨੂੰ ਚੁਣਿਆ ਹੈ ਅਤੇ ਮੈਂ ਯਰੂਸ਼ਲਮ ਦੇ ਮੰਦਰ ਵਿੱਚ ਹਮੇਸ਼ਾ ਲਈ ਆਪਣਾ ਨਾਂ ਰੱਖਾਂਗਾ।
2 Kings 21:8
ਮੈਂ ਇਸਰਾਏਲ ਦੇ ਲੋਕਾਂ ਨੂੰ ਉਸ ਜ਼ਮੀਨ ਤੋਂ ਬਾਹਰ ਨਹੀਂ ਭਟਕਣ ਦੇਵਾਂਗਾ ਜੋ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ, ਜੇਕਰ ਉਹ ਮੇਰੇ ਦਿੱਤੇ ਹੋਏ ਹੁਕਮਾਂ ਅਤੇ ਆਗਿਆਵਾਂ ਦੇ ਮੁਤਾਬਕ ਜਿਸ ਦਾ ਹੁਕਮ ਮੇਰੇ ਸੇਵਕ ਮੂਸਾ ਨੇ ਉਨ੍ਹਾਂ ਨੂੰ ਦਿੱਤਾ ਸੀ ਪੂਰਾ ਕਰਕੇ ਉਸਦਾ ਪਾਲਨ ਕਰਨ।”
2 Kings 21:9
ਪਰ ਲੋਕਾਂ ਨੇ ਪਰਮੇਸ਼ੁਰ ਦੀ ਗੱਲ ਨਾ ਸੁਣੀ। ਮਨੱਸ਼ਹ ਨੇ ਉਨ੍ਹਾਂ ਤੋਂ ਉਨ੍ਹਾਂ ਲੋਕਾਂ ਨਾਲੋਂ ਵੀ ਭੈੜੇ ਕੰਮ ਕਰਵਾਏ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲ ਦੀ ਖਾਤਰ ਤਬਾਹ ਕੀਤਾ ਸੀ।
2 Kings 21:10
ਯਹੋਵਾਹ ਨੇ ਆਪਣੇ ਸੇਵਕਾਂ, ਨਬੀਆਂ ਨੂੰ ਇਹ ਆਖਣ ਲਈ ਭੇਜਿਆ:
2 Kings 21:11
“ਯਹੂਦਾਹ ਦੇ ਪਾਤਸ਼ਾਹ ਮਨੱਸ਼ਹ ਨੇ ਇਹ ਬੁਰੇ ਘਿਰਣਾ ਯੋਗ ਕੰਮ ਕੀਤੇ ਹਨ ਅਤੇ ਅਮੋਰੀਆਂ ਨਾਲੋਂ ਜੋ ਉਸ ਤੋਂ ਪਹਿਲਾਂ ਸਨ ਉਨ੍ਹਾਂ ਤੋਂ ਵੀ ਵੱਧਕੇ ਉਸ ਨੇ ਭੈੜੇ ਕੰਮ ਕੀਤੇ ਹਨ। ਇੰਨਾਂ ਹੀ ਨਹੀਂ ਸਗੋਂ ਉਸ ਨੇ ਯਹੂਦਾਹ ਤੋਂ ਵੀ ਆਪਣੇ ਬਣਾਏ ਹੋਏ ਬੁੱਤਾਂ ਦੇ ਨਾਲ ਪਾਪ ਕਰਵਾਇਆ ਹੈ।
2 Kings 21:12
ਇਸ ਲਈ ਇਸਰਾਏਲ ਦਾ ਯਹੋਵਾਹ ਆਖਦਾ ਹੈ, ‘ਵੇਖੋ! ਮੈਂ ਯਰੂਸ਼ਲਮ ਅਤੇ ਯਹੂਦਾਹ ਲਈ ਮੁਸੀਬਤਾਂ ਲਿਆਵਾਂਗਾ ਅਤੇ ਜੋ ਵੀ ਕੋਈ ਇਸ ਬਾਰੇ ਸੁਣੇਗਾ ਹੈਰਾਨ ਹੋ ਜਾਵੇਗਾ। ਉਹ ਹੈਰਾਨਕੁਨ ਰਹਿ ਜਾਵੇਗਾ।
2 Kings 21:13
ਮੈਂ ਯਰੂਸ਼ਲਮ ਉੱਪਰ ਉਹ ਮਾਪਕ ਲਕੀਰ ਖਿੱਚਾਗਾਂ ਜੋ ਸਾਮਰਿਯਾ ਦੇ ਖਿਲਾਫ਼ ਵਰਤੀ ਸੀ ਅਤੇ ਉਹ ਸਾਹਲ ਜੋ ਮੈ ਆਹਾਬ ਦੇ ਘਰ ਦੇ ਵਿਰੁੱਧ ਵਰਤੀ ਸੀ। ਮੈਂ ਯਰੂਸ਼ਲਮ ਨੂੰ ਪਲਟ ਦੇਵਾਂਗਾ ਜਿਵੇਂ ਕੋਈ ਵਿਅਕਤੀ ਭਾਂਡਾ ਪੂੰਝ ਕੇ ਇਸ ਨੂੰ ਮੂਧਾ ਮਾਰ ਦਿੱਤਾ ਹੈ।
2 Kings 21:14
ਉੱਥੋਂ ਫ਼ਿਰ ਭੀ ਮੇਰੇ ਕੁਝ ਲੋਕ ਬਚੇ ਰਹਿਣਗੇ, ਪਰ ਮੈਂ ਉਨ੍ਹਾਂ ਨੂੰ ਛੱਡ ਦੇਵਾਂਗਾ, ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹਵਾਲੇ ਕਰਾਂਗਾ। ਉਨ੍ਹਾਂ ਦੇ ਵੈਰੀ ਉਨ੍ਹਾਂ ਨੂੰ ਬੰਦੀ ਬਣਾ ਕੇ ਰੱਖਣਗੇ ਤੇ ਉਹ ਉਨ੍ਹਾਂ ਲਈ ਜੰਗ ਵਿੱਚ ਜਿੱਤੀਆਂ ਕੀਮਤੀ ਵਸਤਾਂ ਵਾਂਗ ਹੋਣਗੇ!
2 Kings 21:15
ਕਿਉਂ ਕਿ ਮੇਰੇ ਲੋਕਾਂ ਨੇ ਉਹ ਕੰਮ ਕੀਤੇ ਜਿਨ੍ਹਾਂ ਨੂੰ ਮੈਂ ਵਰਜਿਆ ਜਾਂ ਮਾੜਾ ਕਰਾਰ ਦਿੱਤਾ। ਉਨ੍ਹਾਂ ਨੇ ਮੈਨੂੰ ਆਪਣੇ ਨਾਲ ਨਰਾਜ਼ ਕੀਤਾ ਜਦ ਤੋਂ ਕਿ ਉਨ੍ਹਾਂ ਦੇ ਪੁਰਖੇ ਮਿਸਰ ਵਿੱਚੋਂ ਨਿਕਲੇ।
2 Kings 21:16
ਮਨੱਸਹ ਨੇ ਬੜੇ ਮਾਸੂਮ ਲੋਕਾਂ ਦਾ ਕਤਲ ਕੀਤਾ। ਉਸ ਨੇ ਯਰੂਸ਼ਲਮ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੀਕ ਸਾਰੀ ਜ਼ਮੀਨ ਨੂੰ ਖੂਨ ਨਾਲ ਲਬਰੇਜ਼ ਕਰ ਦਿੱਤਾ। ਅਤੇ ਉਹ ਸਾਰੇ ਪਾਪਾਂ ਦੇ ਨਾਲ ਮਨੱਸ਼ਹ ਨੇ ਯਹੂਦਾਹ ਤੋਂ ਉਹ ਪਾਪ ਕਰਵਾਏ ਕਿ ਉਹ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਲੱਗਣ।’”
2 Kings 21:17
ਮਨੱਸ਼ਹ ਨੇ ਜੋ ਵੀ ਪਾਪ ਕੀਤੇ, ਉਹ ਸਾਰੇ ਪਾਪ ਜਿਹੜੇ ਉਸ ਕੀਤੇ ਸਭ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।
2 Kings 21:18
ਮਨੱਸ਼ਹ ਜਦੋਂ ਮਰਿਆ ਤਾਂ ਮਰਨ ਉਪਰੰਤ ਉਸ ਨੂੰ ਉਸ ਦੇ ਪੁਰਖਿਆਂ ਦੇ ਕੋਲ ਹੀ ਦਫ਼ਨਾਇਆ ਗਿਆ। ਮਨੱਸ਼ਹ ਨੂੰ ਉਸ ਦੇ ਘਰਦੇ ਬਾਗ਼ ਵਿੱਚ ਹੀ ਦਫ਼ਨਾਇਆ ਗਿਆ ਜੋ ਕਿ “ਉੱਜ਼ਾ ਦਾ ਬਾਗ਼” ਕਹਾਉਂਦਾ ਸੀ। ਉਸ ਉਪਰੰਤ ਉਸਦਾ ਪੁੱਤਰ ਆਮੋਨ ਰਾਜ ਕਰਨ ਲੱਗਾ।
Punjabi Bible