2 Kings 24:12
ਯਹੂਦਾਹ ਦਾ ਪਾਤਸ਼ਾਹ ਯਹੋਯਾਕੀਨ ਉਸ ਨੂੰ ਮਿਲਣ ਲਈ ਬਾਹਰ ਨਿਕਲਿਆ। ਯਹੋਯਾਕੀਨ ਦੀ ਮਾਂ, ਉਸ ਦੇ ਅਫ਼ਸਰ, ਨੇਤਾ ਆਗੂ ਅਤੇ ਦਰਬਾਰੀ ਵੀ ਉਸ ਦੇ ਨਾਲ ਗਏ ਤਦ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਯਹੋਯਾਕੀਨ ਨੂੰ ਗਿਰਫ਼ਤਾਰ ਕਰ ਲਿਆ। ਇਹ ਘਟਨਾ ਯਹੋਯਾਕੀਨ ਦੇ ਰਾਜ ਕਾਲ ਦੇ 18 ਵਰ੍ਹੇ ’ਚ ਹੋਈ।
And Jehoiachin | וַיֵּצֵ֞א | wayyēṣēʾ | va-yay-TSAY |
the king | יְהֽוֹיָכִ֤ין | yĕhôyākîn | yeh-hoh-ya-HEEN |
Judah of | מֶֽלֶךְ | melek | MEH-lek |
went out | יְהוּדָה֙ | yĕhûdāh | yeh-hoo-DA |
to | עַל | ʿal | al |
king the | מֶ֣לֶךְ | melek | MEH-lek |
of Babylon, | בָּבֶ֔ל | bābel | ba-VEL |
he, | ה֣וּא | hûʾ | hoo |
mother, his and | וְאִמּ֔וֹ | wĕʾimmô | veh-EE-moh |
and his servants, | וַֽעֲבָדָ֖יו | waʿăbādāyw | va-uh-va-DAV |
princes, his and | וְשָׂרָ֣יו | wĕśārāyw | veh-sa-RAV |
and his officers: | וְסָֽרִיסָ֑יו | wĕsārîsāyw | veh-sa-ree-SAV |
and the king | וַיִּקַּ֤ח | wayyiqqaḥ | va-yee-KAHK |
of Babylon | אֹתוֹ֙ | ʾōtô | oh-TOH |
took | מֶ֣לֶךְ | melek | MEH-lek |
him in the eighth | בָּבֶ֔ל | bābel | ba-VEL |
year | בִּשְׁנַ֥ת | bišnat | beesh-NAHT |
of his reign. | שְׁמֹנֶ֖ה | šĕmōne | sheh-moh-NEH |
לְמָלְכֽוֹ׃ | lĕmolkô | leh-mole-HOH |
Cross Reference
Jeremiah 52:28
ਨਬੂਕਦਨੱਸਰ ਵੱਲੋਂ ਬੰਦੀ ਬਣਾਏ ਲੋਕਾਂ ਦੀ ਗਿਣਤੀ ਇਸ ਪ੍ਰਕਾਰ ਹੈ: ਬਾਬਲ ਦੇ ਰਾਜੇ ਨਬੂਕਦਨੱਸਰ ਦੇ ਸੱਤਵੇਂ ਵਰ੍ਹੇ ਵਿੱਚ ਯਹੂਦਾਹ ਦੇ 3,023 ਬੰਦੇ ਫ਼ੜੇ ਗਏ।
Jeremiah 24:1
ਚੰਗੇ ਅੰਜੀਰ ਅਤੇ ਬੁਰੇ ਅੰਜੀਰ ਯਹੋਵਾਹ ਨੇ ਮੈਨੂੰ ਇਹ ਚੀਜ਼ਾਂ ਦਰਸਾਈਆਂ: ਮੈਂ ਯਹੋਵਾਹ ਦੇ ਮੰਦਰ ਦੇ ਸਾਹਮਣੇ ਅੰਜੀਰਾਂ ਦੇ ਸਜਾਏ ਹੋਏ ਦੋ ਟੋਕਰੇ ਦੇਖੇ। (ਮੈਂ ਇਹ ਦਰਸ਼ਨ ਉਦੋਂ ਦੇਖਿਆ ਜਦੋਂ ਬਾਬਲ ਦੇ ਰਾਜੇ ਨਬੂਕਦਨੱਸਰ ਨੇ ਯਕਾਨਯਾਹ ਨੂੰ ਕੈਦੀ ਬਣਾਇਆ ਸੀ। ਯਕਾਨਯਾਹ ਰਾਜੇ ਯਹੋਯਾਕੀਮ ਦਾ ਪੁੱਤਰ ਸੀ। ਯਕਾਨਯਾਹ ਅਤੇ ਉਸ ਦੇ ਮਹੱਤਵਪੂਰਣ ਅਧਿਕਾਰੀਆਂ ਨੂੰ ਯਰੂਸ਼ਲਮ ਤੋਂ ਬਾਹਰ ਲਿਜਾਇਆ ਗਿਆ ਸੀ। ਉਨ੍ਹਾਂ ਨੂੰ ਬਾਬਲ ਲਿਜਾਇਆ ਗਿਆ ਸੀ ਨਬੂਕਦਨੱਸਰ ਯਹੂਦਾਹ ਦੇ ਸਾਰੇ ਤਰੱਖਾਣਾਂ ਅਤੇ ਧਾਤ ਦੇ ਕਾਮਿਆਂ ਨੂੰ ਵੀ ਲੈ ਗਿਆ ਸੀ।)
Jeremiah 29:1
ਬਾਬਲ ਦੇ ਬੰਦੀਵਾਨਾਂ ਲਈ ਖਤ ਯਿਰਮਿਯਾਹ ਨੇ ਬਾਬਲ ਦੇ ਯਹੂਦੀ ਕੈਦੀਆਂ ਨੂੰ ਇੱਕ ਖਤ ਲਿਖ ਭੇਜਿਆ। ਉਸ ਨੇ ਇਹ ਖਤ ਬਜ਼ੁਰਗਾਂ, ਜਾਜਕਾਂ, ਨਬੀਆਂ ਅਤੇ ਹੋਰ ਸਾਰੇ ਲੋਕਾਂ ਨੂੰ ਭੇਜਿਆ ਜਿਹੜੇ ਬਾਬਲ ਵਿੱਚ ਰਹਿ ਰਹੇ ਸਨ। ਇਹ ਉਹੀ ਲੋਕ ਸਨ ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਵਿੱਚੋਂ ਫ਼ੜਕੇ ਬਾਬਲ ਵਿੱਚ ਲਿਆਂਦਾ ਸੀ।
2 Chronicles 36:10
ਬਹਾਰ ਦੇ ਮੌਸਮ ਵਿੱਚ ਨਬੂਕਦਨੱਸਰ ਪਾਤਸ਼ਾਹ ਯਹੋਯਾਕੀਨ ਨੂੰ ਫ਼ੜਨ ਲਈ ਕੁਝ ਸੇਵਕਾਂ ਨੂੰ ਭੇਜਿਆ ਤਾਂ ਉਹ ਯਹੋਯਾਕੀਨ ਅਤੇ ਯੋਹਵਾਹ ਦੇ ਮੰਦਰ ਵਿੱਚੋਂ ਕੁਝ ਕੀਮਤੀ ਚੀਜ਼ਾਂ ਚੁੱਕ ਕੇ ਬਾਬਲ ਲੈ ਆਏ। ਫ਼ਿਰ ਨਬੂਕਦਨੱਸਰ ਨੇ ਯਹੋਯਾਕੀਨ ਦੇ ਸੰਬੰਧੀ ਨੂੰ ਉਸਦੀ ਥਾਵੇਂ ਯਹੂਦਾਹ ਅਤੇ ਯਰੂਸ਼ਲਮ ਦਾ ਪਾਤਸ਼ਾਹ ਚੁਣਿਆ, ਜਿਸ ਦਾ ਨਾਂ ਸੀ ਸਿਦਕੀਯਾਹ।
2 Kings 25:27
ਬਾਅਦ ਵਿੱਚ ਅਵੀਲ ਮਰੋਦਕ ਬਾਬਲ ਦਾ ਰਾਜਾ ਬਣਿਆ। ਉਸ ਨੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਨ ਨੂੰ ਕੈਦ ਵਿੱਚੋਂ ਕੱਢਿਆ। ਇਹ ਯਹੋਯਾਕੀਨ ਦੇ ਬੰਦੀ ਬਣਨ ਤੋਂ 37ਵਰ੍ਹੇ ’ਚ ਇਹ ਘਟਨਾ ਵਾਪਰੀ। ਇਉਂ ਅਵੀਲ ਮਰੋਦਕ ਦੇ ਰਾਜ ਸੰਭਾਲਣ ਤੋਂ 12ਮਹੀਨੇ ਦੇ 27 ਦਿਨ ਵਾਪਰਿਆ।
Ezekiel 17:12
“ਇਸ ਕਹਾਣੀ ਨੂੰ ਇਸਰਾਏਲ ਦੇ ਲੋਕਾਂ ਨੂੰ ਸਮਝਾਓ-ਉਹ ਹਮੇਸ਼ਾ ਮੇਰੇ ਖਿਲਾਫ਼ ਹੋ ਜਾਂਦੇ ਹਨ। ਉਨ੍ਹਾਂ ਨੂੰ ਇਹ ਗੱਲਾਂ ਦੱਸ: ਪਹਿਲਾ ਬਾਜ਼ (ਨਬੂਕਦਨੱਸਰ ਹੈ) ਬਾਬਲ ਦਾ ਰਾਜਾ ਹੈ। ਉਹ ਯਰੂਸ਼ਲਮ ਵਿੱਚ ਆਇਆ ਅਤੇ ਰਾਜੇ ਅਤੇ ਹੋਰਨਾਂ ਆਗੂਆਂ ਨੂੰ ਫ਼ੜ ਕੇ ਲੈ ਗਿਆ। ਉਹ ਉਨ੍ਹਾਂ ਨੂੰ ਬਾਬਲ ਲੈ ਆਇਆ।
Jeremiah 25:1
ਯਿਰਮਿਯਾਹ ਦੇ ਪ੍ਰਚਾਰ ਦਾ ਸਾਰ ਇਹ ਉਹ ਸੰਦੇਸ਼ ਹੈ ਜਿਹੜਾ ਯਿਰਮਿਯਾਹ ਨੂੰ ਯਹੂਦਾਹ ਦੇ ਸਾਰੇ ਲੋਕਾਂ ਨਾਲ ਸੰਬੰਧਿਤ ਮਿਲਿਆ। ਇਹ ਸੰਦੇਸ਼ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦੇ ਚੌਬੇ ਵਰ੍ਹੇ ਵਿੱਚ ਆਇਆ। ਯਹੋਯਾਕੀਮ ਯੋਸ਼ੀਯਾਹ ਦਾ ਪੁੱਤਰ ਸੀ। ਉਸ ਦੇ ਰਾਜ ਦਾ ਚੌਬਾ ਵਰ੍ਹਾ ਬਾਬਲ ਦੇ ਰਾਜੇ ਨਬੂਕਦਨੱਸਰ ਦੇ ਰਾਜ ਦਾ ਪਹਿਲਾ ਵਰ੍ਹਾ ਸੀ।
Jeremiah 52:31
ਯੇਹੋਇਚਿਨ ਨੂੰ ਆਜ਼ਾਦੀ ਮਿਲੀ ਯਹੂਦਾਹ ਦਾ ਰਾਜਾ ਯੇਹੋਇਚਿਨ ਬਾਬਲ ਵਿੱਚ ਸੈਂਤੀ ਵਰ੍ਹੇ ਕੈਦ ਰਿਹਾ। ਉਸਦੀ ਕੈਦ ਦੇ 37 ਵੇਂ ਵਰ੍ਹੇ ਵਿੱਚ ਬਾਬਲ ਦਾ ਰਾਜਾ ਅਵੀਲ-ਮਰੋਦਕ ਯੇਹੋਇਚਿਨ ਉੱਤੇ ਬਹੁਤ ਮਿਹਰਬਾਨ ਸੀ। ਉਸ ਨੇ ਯੇਹੋਇਚਿਨ ਨੂੰ ਉਸੇ ਸਾਲ ਰਿਹਾਅ ਕਰ ਦਿੱਤਾ। ਇਹ ਉਸੇ ਸਾਲ ਦੀ ਗੱਲ ਹੈ ਜਦੋਂ ਅਵੀਲ-ਮਰੋਦਕ ਬਾਬਲ ਦਾ ਰਾਜਾ ਬਣਿਆ ਸੀ। ਅਵੀਲ-ਮਰੋਦਕ ਨੇ ਯੇਹੋਇਚਿਨ ਨੂੰ ਬਾਰ੍ਹਵੇਂ ਮਹੀਨੇ ਦੇ ਪੱਚੀਵੇਂ ਦਿਨ ਕੈਦ ਤੋਂ ਰਿਹਾਅ ਕੀਤਾ।
Jeremiah 38:17
ਫ਼ੇਰ ਯਿਰਮਿਯਾਹ ਨੇ ਰਾਜੇ ਸਿਦਕੀਯਾਹ ਨੂੰ ਆਖਿਆ, “ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਹੈ। ਯਹੋਵਾਹ ਆਖਦਾ ਹੈ, ‘ਜੇ ਤੂੰ ਬਾਬਲ ਦੇ ਰਾਜੇ ਦੇ ਅਧਿਕਾਰੀਆਂ ਅੱਗੇ ਆਤਮ ਸਮਰਪਣ ਕਰੇਂਗਾ, ਤੇਰੀ ਜਾਨ ਬਖਸ਼ ਦਿੱਤੀ ਜਾਵੇਗੀ ਅਤੇ ਯਰੂਸ਼ਲਮ ਨੂੰ ਸਾੜਿਆ ਨਹੀਂ ਜਾਵੇਗਾ। ਅਤੇ ਤੂੰ ਅਤੇ ਤੇਰਾ ਪਰਿਵਾਰ ਜਿਉਂਦਾ ਰਹੇਗਾ।
Jeremiah 22:24
ਪਾਤਸ਼ਾਹ ਯੇਹੋਇਆਚਿਨ ਦੇ ਵਿਰੁੱਧ ਨਿਆਂ “ਜਿਵੇਂ ਕਿ ਸਾਖੀ ਹਾਂ ਮੈਂ”, ਯਹੋਵਾਹ ਵੱਲੋਂ ਇਹ ਸੰਦੇਸ਼ ਹੈ, “ਯੇਹੋਇਆਚਿਨ, ਯਹੂਦਾਹ ਦੇ ਰਾਜੇ ਯੇਹੋਇਆਚਿਨ ਦੇ ਪੁੱਤਰ ਮੈਂ ਤੇਰੇ ਨਾਲ ਇਹ ਕਰਾਂਗਾ: ਭਾਵੇਂ ਤੂੰ ਹੁੰਦਾ ਸ਼ਾਹੀ ਨਿਸ਼ਾਨ ਵਾਲੀ ਅੰਗੂਠੀ ਮੇਰੇ ਸੱਜੇ ਹੱਥ ਦੀ, ਫ਼ੇਰ ਵੀ ਮੈਂ ਤੈਨੂੰ ਸੁੱਟ ਦਿੰਦਾ।