2 Kings 4 - ASV (Punjabi)
1 Now there cried a certain woman of the wives of the sons of the prophets unto Elisha, saying, Thy servant my husband is dead; and thou knowest that thy servant did fear Jehovah: and the creditor is come to take unto him my two children to be bondmen.ਇੱਕ ਨਬੀ ਦੀ ਵਿਧਵਾ ਵੱਲੋਂ ਅਲੀਸ਼ਾ ਤੋਂ ਮਦਦ ਮੰਗਣਾ ਨਬੀਆਂ ਦੇ ਟੋਲੇ ਵਿੱਚ ਇੱਕ ਨਬੀ ਦੀ ਬੀਵੀ ਸੀ ਜਿਸਦੇ ਪਤੀ ਦੀ ਮੌਤ ਹੋ ਗਈ। ਉਸਦੀ ਪਤਨੀ ਅਲੀਸ਼ਾ ਅੱਗੇ ਜਾਕੇ ਪਿੱਟੀ, “ਮੇਰਾ ਪਤੀ ਤੇਰੇ ਸੇਵਕਾਂ ਵਰਗਾ ਸੀ। ਹੁਣ ਉਸਦੀ ਮੌਤ ਹੋ ਗਈ ਹੈ। ਤੈਨੂੰ ਪਤਾ ਹੈ ਕਿ ਉਹ ਯਹੋਵਾਹ ਦਾ ਭੈ ਮੰਨਦਾ ਹੈ। ਉਸ ਨੇ ਇੱਕ ਆਦਮੀ ਤੋਂ ਉਧਾਰ ਲਿਆ ਸੀ ਤੇ ਹੁਣ ਲੈਣਦਾਰ ਮੇਰੇ ਦੋ ਪੁੱਤਰਾਂ ਨੂੰ ਆਪਣੇ ਗੁਲਾਮ ਬਨਾਉਣ ਲਈ ਲੈਣ ਆ ਰਿਹਾ ਹੈ।”
2 And Elisha said unto her, What shall I do for thee? tell me; what hast thou in the house? And she said, Thy handmaid hath not anything in the house, save a pot of oil.ਅਲੀਸ਼ਾ ਨੇ ਆਖਿਆ, “ਮੈਂ ਤੇਰੀ ਮਦਦ ਕਿਵੇਂ ਕਰ ਸੱਕਦਾ ਹਾਂ? ਮੈਨੂੰ ਦੱਸ ਕਿ ਤੇਰੇ ਘਰ ਵਿੱਚ ਤੇਰੇ ਕੋਲ ਕੀ ਹੈ?” ਉਸ ਔਰਤ ਨੇ ਕਿਹਾ, “ਮੇਰੇ ਕੋਲ ਘਰ ਵਿੱਚ ਕੁਝ ਵੀ ਨਹੀਂ ਹੈ, ਮੇਰੇ ਕੋਲ ਸਿਰਫ਼ ਜੈਤੂਨ ਦੇ ਤੇਲ ਦਾ ਇੱਕ ਮਰਤਬਾਨ ਹੈ।”
3 Then he said, Go, borrow thee vessels abroad of all thy neighbors, even empty vessels; borrow not a few.ਤਦ ਅਲੀਸ਼ਾ ਨੇ ਕਿਹਾ, “ਤੂੰ ਜਾਹ ਤੇ ਜਾਕੇ ਆਪਣੇ ਸਾਰੇ ਗੁਆਂਢੀਆਂ ਕੋਲੋਂ ਖਾਲੀ ਭਾਂਡੇ ਮੰਗ ਲਿਆ। ਉਹ ਵੀ ਖਾਲੀ ਹੀ ਹੋਣ। ਤੂੰ ਕਾਫ਼ੀ ਸਾਰੇ ਭਾਂਡੇ ਇਕੱਠੇ ਕਰ ਲੈ।
4 And thou shalt go in, and shut the door upon thee and upon thy sons, and pour out into all those vessels; and thou shalt set aside that which is full.ਫ਼ਿਰ ਆਪਣੇ ਘਰ ਜਾਕੇ ਆਪਣਾ ਦਰਵਾਜ਼ਾ ਅੰਦਰੋਂ ਬੰਦ ਕਰ ਲਵੀਂ। ਸਿਰਫ਼ ਤੂੰ ਤੇ ਤੇਰੇ ਪੁੱਤਰ ਹੀ ਘਰ ਵਿੱਚ ਰਹਿਣ ਤੇ ਫ਼ਿਰ ਉਹ ਤੇਲ ਸਾਰੇ ਭਾਂਡਿਆਂ ਵਿੱਚ ਪਾ ਦੇਵੀਂ। ਉਨ੍ਹਾਂ ਭਾਂਡਿਆਂ ਨੂੰ ਤੇਲ ਨਾਲ ਭਰਕੇ ਇੱਕ ਪਾਸੇ ਰੱਖ ਦੇਵੀਂ।”
5 So she went from him, and shut the door upon her and upon her sons; they brought `the vessels' to her, and she poured out.ਤਾਂ ਉਹ ਔਰਤ ਅਲੀਸ਼ਾ ਨਾਲ ਗੱਲ ਕਰਕੇ ਆਪਣੇ ਘਰ ਗਈ ਅਤੇ ਅੰਦਰ ਜਾਕੇ ਦਰਵਾਜ਼ਾ ਬੰਦ ਕਰ ਲਿਆ। ਉਸ ਦੇ ਪੁੱਤਰਾਂ ਨੇ ਭਾਂਡੇ ਲਿਆਂਦੇ ਅਤੇ ਉਸ ਨੇ ਉਨ੍ਹਾਂ ਵਿੱਚ ਤੇਲ ਭਰਿਆ।
6 And it came to pass, when the vessels were full, that she said unto her son, Bring me yet a vessel. And he said unto her, There is not a vessel more. And the oil stayed.ਉਸ ਨੇ ਬਹੁਤ ਸਾਰੇ ਭਾਂਡੇ ਭਰ ਲਏ। ਅਖੀਰ ਵਿੱਚ ਉਸ ਨੇ ਆਪਣੇ ਪੁੱਤਰਾਂ ਨੂੰ ਕਿਹਾ, “ਮੈਨੂੰ ਹੋਰ ਭਾਂਡਾ ਲਿਆਕੇ ਦੇ।” ਪਰ ਸਾਰੇ ਭਾਂਡੇ ਭਰ ਚੁੱਕੇ ਸਨ। ਉਸ ਦੇ ਪੁੱਤਰਾਂ ਵਿੱਚੋਂ ਇੱਕ ਨੇ ਕਿਹਾ, “ਹੋਰ ਭਾਂਡੇ ਨਹੀਂ ਹੈਗੇ।” ਤਾਂ ਉਸ ਵਕਤ ਮਰਤਬਾਨ ਵਾਲਾ ਤੇਲ ਖਤਮ ਹੋ ਗਿਆ।
7 Then she came and told the man of God. And he said, Go, sell the oil, and pay thy debt, and live thou and thy sons of the rest.ਤਦ ਉਹ ਔਰਤ ਪਰਮੇਸ਼ੁਰ ਦੇ ਮਨੁੱਖ ਕੋਲ ਆਈ ਅਤੇ ਆਕੇ ਉਸ ਨੂੰ (ਅਲੀਸ਼ਾ) ਸਾਰਾ ਹਾਲ ਦੱਸਿਆ ਕਿ ਕੀ ਵਾਪਰਿਆ ਹੈ। ਤਾਂ ਅਲੀਸ਼ਾ ਨੇ ਉਸ ਨੂੰ ਕਿਹਾ, “ਜਾ, ਹੁਣ ਜਾਕੇ ਇਹ ਤੇਲ ਵੇਚ ਅਤੇ ਆਪਣਾ ਉਧਾਰ ਉਤਾਰ। ਇਹ ਤੇਲ ਵਿਕਣ ਤੋਂ ਬਾਅਦ ਤੇਰਾ ਉਧਾਰ ਵੀ ਲੱਥ ਜਾਵੇਗਾ ਤੇ ਬਾਕੀ ਜੋ ਪੈਸੇ ਬਚਣਗੇ ਉਸ ਨਾਲ ਤੇਰਾ ਤੇ ਤੇਰੇ ਪੁੱਤਰਾਂ ਦਾ ਗੁਜ਼ਾਰਾ ਹੋ ਜਾਵੇਗਾ।”
8 And it fell on a day, that Elisha passed to Shunem, where was a great woman; and she constrained him to eat bread. And so it was, that as oft as he passed by, he turned in thither to eat bread.ਸ਼ੂਨੇਮ ਦੀ ਇੱਕ ਔਰਤ ਦਾ ਅਲੀਸ਼ਾ ਨੂੰ ਕਮਰਾ ਦੇਣਾ ਇੱਕ ਦਿਨ ਅਲੀਸ਼ਾ ਸ਼ੂਨੇਮ ਵੱਲੋਂ ਦੀ ਲੰਘਿਆ। ਉੱਥੇ ਇੱਕ ਮਹੱਤਵਪੂਰਣ ਔਰਤ ਰਹਿੰਦੀ ਸੀ ਜਿਸਨੇ ਅਲੀਸ਼ਾ ਨੂੰ ਰਾਤ ਉੱਥੇ ਠਹਿਰਨ ਤੇ ਆਪਣੇ ਘਰ ਭੋਜਨ ਕਰਨ ਲਈ ਆਖਿਆ। ਤਾਂ ਫ਼ਿਰ ਜਦੋਂ ਵੀ ਅਲੀਸ਼ਾ ਉਸ ਰਾਹ ਤੋਂ ਦੀ ਲੰਘਦਾ ਰੋਟੀ ਖਾਣ ਲਈ ਉਹ ਉਸ ਘਰੇ ਰੁਕ ਜਾਂਦਾ।
9 And she said unto her husband, Behold now, I perceive that this is a holy man of God, that passeth by us continually.ਉਸ ਔਰਤ ਨੇ ਆਪਣੇ ਪਤੀ ਨੂੰ ਕਿਹਾ, “ਵੇਖੋ! ਉਹ ਮਨੁੱਖ ਜਿਸਦਾ ਨਾਂ ਅਲੀਸ਼ਾ ਹੈ, ਜੋ ਕਿ ਅਕਸਰ ਇਸ ਰਾਹ ਤੋਂ ਦੀ ਲੰਘਦਾ ਹੈ, ਪਰਮੇਸ਼ੁਰ ਦਾ ਕੋਈ ਪਵਿੱਤਰ ਮਨੁੱਖ ਹੈ।
10 Let us make, I pray thee, a little chamber on the wall; and let us set for him there a bed, and a table, and a seat, and a candlestick: and it shall be, when he cometh to us, that he shall turn in thither.ਆਪਾਂ ਛੱਤ ਉੱਪਰ ਉਸ ਲਈ ਇੱਕ ਕਮਰਾ ਪਾ ਦੇਈਏ ਅਤੇ ਉਸ ਦੇ ਕਮਰੇ ਵਿੱਚ ਇੱਕ ਮੰਜਾ, ਇੱਕ ਮੇਜ ਤੇ ਕੁਰਸੀ ਅਤੇ ਇੱਕ ਲਾਲਟੇਨ ਰੱਖ ਦੇਈਏ। ਇਉਂ ਫ਼ਿਰ ਉਹ ਜਦੋਂ ਕਦੇ ਵੀ ਇਸ ਰਾਹ ਤੋਂ ਦੀ ਜਾਵੇਗਾ, ਉਹ ਇਸ ਕਮਰੇ ਦੀ ਵਰਤੋਂ ਕਰ ਸੱਕਦਾ ਹੈ।”
11 And it fell on a day, that he came thither, and he turned into the chamber and lay there.ਇੱਕ ਦਿਨ ਅਲੀਸ਼ਾ ਉਸ ਔਰਤ ਦੇ ਘਰ ਗਿਆ ਅਤੇ ਉਸ ਕਮਰੇ ਵਿੱਚ ਥੋੜੀ ਦੇਰ ਰੁਕ ਕੇ ਉਸ ਨੇ ਅਰਾਮ ਕੀਤਾ।
12 And he said to Gehazi his servant, Call this Shunammite. And when he had called her, she stood before him.ਤਦ ਅਲੀਸ਼ਾ ਨੇ ਆਪਣੇ ਸੇਵਕ ਗੇਹਾਜ਼ੀ ਨੂੰ ਆਖਿਆ, “ਇਸ ਸ਼ੂਨੰਮੀ ਔਰਤ ਨੂੰ ਸੱਦ ਕੇ ਲਿਆ।” ਸੇਵਕ ਨੇ ਉਸ ਸ਼ੂਨੰਮੀ ਔਰਤ ਨੂੰ ਸੱਦਿਆ ਤਾਂ ਉਹ ਅਲੀਸ਼ਾ ਦੇ ਸਾਹਮਣੇ ਆਕੇ ਖੜੋ ਗਈ।
13 And he said unto him, Say now unto her, Behold, thou hast been careful for us with all this care; what is to be done for thee? wouldest thou be spoken for to the king, or to the captain of the host? And she answered, I dwell among mine own people.ਅਲੀਸ਼ਾ ਨੇ ਆਪਣੇ ਸੇਵਕ ਨੂੰ ਕਿਹਾ, “ਇਸ ਔਰਤ ਨੂੰ ਆਖ ਕਿ, ‘ਤੂੰ ਆਪਣੇ ਵੱਲੋਂ ਸਾਡੀ ਪੂਰੀ ਆਓ-ਭਗਤੀ ਕੀਤੀ ਹੈ ਸੋ ਦੱਸ ਹੁਣ ਅਸੀਂ ਤੇਰੇ ਲਈ ਕੀ ਕਰੀਏ? ਕੀ ਅਸੀਂ ਪਾਤਸ਼ਾਹ ਨਾਲ ਜਾਂ ਸੈਨਾਪਤੀ ਨਾਲ ਤੇਰੇ ਲਈ ਗੱਲ ਕਰੀਏ?’” ਉਹ ਔਰਤ ਬੋਲੀ, “ਮੈਂ ਤਾਂ ਇੱਥੇ ਆਪਣੇ ਲੋਕਾਂ ਵਿੱਚਕਾਰ ਹੱਸਦੀ ਵੱਸਦੀ ਹਾਂ।”
14 And he said, What then is to be done for her? And Gehazi answered, Verily she hath no son, and her husband is old.ਤਾਂ ਅਲੀਸ਼ਾ ਨੇ ਗੇਹਾਜੀ ਨੂੰ ਕਿਹਾ, “ਤਾਂ ਫ਼ਿਰ ਇਸ ਲਈ ਕੀ ਕੀਤਾ ਜਾਵੇ?” ਗੇਹਾਜੀ ਨੇ ਆਖਿਆ, “ਮੈਂ ਜਾਣਦਾ ਹਾਂ ਕਿ ਇਸ ਔਰਤ ਦਾ ਕੋਈ ਪੁੱਤਰ ਨਹੀਂ ਹੈ ਤੇ ਇਸਦਾ ਪਤੀ ਕਾਫ਼ੀ ਬਿਰਧ ਹੋ ਚੁੱਕਾ ਹੈ।”
15 And he said, Call her. And when he had called her, she stood in the door.ਤਦ ਅਲੀਸ਼ਾ ਨੇ ਕਿਹਾ, “ਉਸ ਨੂੰ ਇੱਥੇ ਬੁਲਾ।” ਤਾਂ ਗੇਹਾਜੀ ਨੇ ਉਸ ਔਰਤ ਨੂੰ ਬੁਲਾਇਆ ਤਾਂ ਉਹ ਆਕੇ ਉਸ ਦੇ ਦਰਵਾਜ਼ੇ ਕੋਲ ਖੜੋ ਗਈ।
16 And he said, At this season, when the time cometh round, thou shalt embrace a son. And she said, Nay, my lord, thou man of God, do not lie unto thy handmaid.ਅਲੀਸ਼ਾ ਨੇ ਉਸ ਨੂੰ ਕਿਹਾ, “ਇਸੇ ਰੁੱਤ ਬਸੰਤ ਦੇ ਦਿਨਾਂ ਦੇ ਕੋਲ ਤੇਰੀ ਆਪਣੀ ਗੋਦ ਵਿੱਚ ਪੁੱਤਰ ਹੋਵੇਗਾ ਜਿਸ ਨਾਲ ਤੂੰ ਕਲੋਲ ਕਰੇਗੀ।” ਉਹ ਬੋਲੀ, “ਨਹੀਂ ਮੇਰੇ ਸੁਆਮੀ, ਪਰਮੇਸ਼ੁਰ ਦੇ ਮਨੁੱਖ ਆਪਣੀ ਟਹਿਲਣ ਨਾਲ ਝੂਠ ਨਾ ਬੋਲ।”
17 And the woman conceived, and bare a son at that season, when the time came round, as Elisha had said unto her.ਸ਼ੂਨੇਮ ਦੀ ਔਰਤ ਕੋਲ ਪੁੱਤਰ ਦਾ ਹੋਣਾ ਪਰ ਉਹ ਔਰਤ ਗਰਭਵਤੀ ਹੋਈ ਤੇ ਉਸੇ ਬਸੰਤ ਦੇ ਮੌਸਮ ਉਸ ਦੇ ਘਰ ਇੱਕ ਪੁੱਤਰ ਦਾ ਜਨਮ ਹੋਇਆ ਜਿਵੇਂ ਕਿ ਅਲੀਸ਼ਾ ਦਾ ਵਾਕ ਸੀ।
18 And when the child was grown, it fell on a day, that he went out to his father to the reapers.ਕੁਝ ਦੇਰ ਬਾਅਦ ਬੱਚਾ ਵੱਡਾ ਹੋਇਆ। ਇੱਕ ਦਿਨ ਉਹ ਬਾਲਕ ਆਪਣੇ ਪਿਓ ਨੂੰ ਤੇ ਵਾਢਿਆ ਨੂੰ ਵੇਖਣ ਖੇਤਾਂ ਵਿੱਚ ਚੱਲਾ ਗਿਆ।
19 And he said unto his father, My head, my head. And he said to his servant, Carry him to his mother.ਉਸ ਬਾਲਕ ਨੇ ਆਪਣੇ ਪਿਓ ਨੂੰ ਕਿਹਾ, “ਹਾਏ! ਮੇਰਾ ਸਿਰ! ਹਾਏ ਮੇਰਾ ਸਿਰ ਦੁੱਖਦਾ ਹੈ।” ਪਿਤਾ ਨੇ ਆਪਣੇ ਟਹਿਲੂਏ ਨੂੰ ਕਿਹਾ, “ਜਾ, ਇਸ ਨੂੰ ਇਸਦੀ ਮਾਂ ਕੋਲ ਛੱਡ ਆ।”
20 And when he had taken him, and brought him to his mother, he sat on her knees till noon, and then died.ਸੇਵਕ ਉਸ ਬਾਲ ਨੂੰ ਉਸਦੀ ਮਾਂ ਕੋਲ ਛੱਡ ਆਇਆ। ਦੁਪਿਹਰ ਤੱਕ ਬਾਲਕ ਆਪਣੀ ਮਾਂ ਦੀ ਗੋਦ ਵਿੱਚ ਲੇਟਿਆ ਰਿਹਾ ਤੇ ਫਿਰ ਉਹ ਮਰ ਗਿਆ।
21 And she went up and laid him on the bed of the man of God, and shut `the door' upon him, and went out.ਔਰਤ ਦਾ ਅਲੀਸ਼ਾ ਕੋਲ ਜਾਣਾ ਉਸ ਔਰਤ ਨੇ ਮੋਏ ਹੋਏ ਬਾਲਕ ਨੂੰ ਅਲੀਸ਼ਾ ਦੇ ਮੰਜੇ ਉੱਪਰ ਪਾ ਦਿੱਤਾ। ਉਸ ਨੇ ਉਹ ਦਰਵਾਜ਼ਾ ਬੰਦ ਕਰ ਦਿੱਤਾ ਤੇ ਆਪ ਬਾਹਰ ਚਲੀ ਗਈ।
22 And she called unto her husband, and said, Send me, I pray thee, one of the servants, and one of the asses, that I may run to the man of God, and come again.ਉਸ ਨੇ ਆਪਣੇ ਪਤੀ ਨੂੰ ਬੁਲਾਇਆ ਅਤੇ ਆਖਿਆ, “ਕਿਰਪਾ ਕਰਕੇ ਮੈਨੂੰ ਇੱਕ ਸੇਵਕ ਤੇ ਇੱਕ ਗਧਾ ਦੇ ਤਾਂ ਜੋ ਮੈਂ ਛੇਤੀ ਨਾਲ ਪਰਮੇਸ਼ੁਰ ਦੇ ਮਨੁੱਖ ਕੋਲ ਜਾਵਾਂ ਤੇ ਮੁੜ ਜਲਦੀ ਹੀ ਪਰਤ ਆਵਾਂ।”
23 And he said, Wherefore wilt thou go to him to-day? it is neither new moon nor sabbath. And she said, It shall be well.ਉਸ ਔਰਤ ਦੇ ਪਤੀ ਨੇ ਕਿਹਾ, “ਤੂੰ ਅੱਜ ਹੀ ਪਰਮੇਸ਼ੁਰ ਦੇ ਮਨੁੱਖ ਕੋਲ ਕਿਉਂ ਜਾਣਾ ਚਾਹੁੰਦੀ ਹੈਂ? ਨਾ ਤਾਂ ਅੱਜ ਨਵਾਂ ਚੰਦ ਹੈ ਤੇ ਨਾ ਹੀ ਸਬਤ ਦਾ ਦਿਨ?” ਉਸ ਨੇ ਕਿਹਾ, “ਫ਼ਿਕਰ ਨਾ ਕਰ, ਸਭ ਕੁਝ ਠੀਕ ਹੋ ਜਾਵੇਗਾ।”
24 Then she saddled an ass, and said to her servant, Drive, and go forward; slacken me not the riding, except I bid thee.ਤਦ ਉਸ ਨੇ ਗਧੇ ਉੱਪਰ ਕਾਠੀ ਪਾਈ ਅਤੇ ਆਪਣੇ ਸੇਵਕ ਨੂੰ ਆਖਿਆ, “ਜਲਦੀ ਕਰ, ਤੇ ਚੱਲੀਏ। ਜਦੋਂ ਤੀਕ ਮੈਂ ਤੈਨੂੰ ਨਾ ਆਖਾਂ ਪਸ਼ੂ ਨੂੰ ਹੌਲੀ ਨਾ ਕਰੀਂ।”
25 So she went, and came unto the man of God to mount Carmel. And it came to pass, when the man of God saw her afar off, that he said to Gehazi his servant, Behold, yonder is the Shunammite:ਤਦ ਉਹ ਔਰਤ ਕਰਮਲ ਦੇ ਪਰਬਤ ਤੇ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਕੋਲ ਗਈ। ਜਦੋਂ ਪਰਮੇਸ਼ੁਰ ਦੇ ਮਨੁੱਖ ਨੇ ਉਸ ਔਰਤ ਨੂੰ ਦੂਰੋ ਆਉਂਦਿਆਂ ਵੇਖਿਆ ਤਾਂ ਉਸ ਨੇ ਆਪਣੇ ਸੇਵਕ ਗੇਹਾਜੀ ਨੂੰ ਕਿਹਾ, “ਵੇਖ! ਉਹ ਸ਼ੂਨੰਮੀ ਔਰਤ ਹੈ।
26 run, I pray thee, now to meet her, and say unto her, Is it well with thee? is it well with thy husband? is it well with the child? And she answered, It is well.ਤੂੰ ਹੁਣ ਭੱਜ ਕੇ ਉਸ ਨੂੰ ਮਿਲ ਤੇ ਉਸ ਨੂੰ ਪੁੱਛ ਕਿ ਕੀ ਉਹ ਠੀਕ ਰਾਜੀ-ਖੁਸ਼ੀ ਤਾਂ ਹੈ? ਕੀ ਉਸਦਾ ਪਤੀ ਠੀਕ ਹੈ? ਕੀ ਉਸਦਾ ਬੱਚਾ ਰਾਜੀ ਹੈ?” ਗੇਹਾਜੀ ਨੇ ਇਹ ਸਭ ਗੱਲਾਂ ਜਾਕੇ ਉਸ ਔਰਤ ਨੂੰ ਕਹੀਆਂ ਉਸ ਔਰਤ ਨੇ ਕਿਹਾ, “ਸਭ ਸੁੱਖ-ਸਾਂਦ ਹੈ।”
27 And when she came to the man of God to the hill, she caught hold of his feet. And Gehazi came near to thrust her away; but the man of God said, Let her alone: for her soul is vexed within her; and Jehovah hath hid it from me, and hath not told me.ਪਰ ਜਦੋਂ ਉਹ ਪਰਮੇਸ਼ੁਰ ਦੇ ਮਨੁੱਖ ਕੋਲ ਪਰਬਤ ਉੱਤੇ ਆਈ ਤਾਂ ਉਸ ਨੇ ਉਸ ਦੇ ਪੈਰ ਫ਼ੜ ਲਏ ਅਤੇ ਗੇਹਾਜੀ ਉਸ ਨੂੰ ਪਰੇ ਹਟਾਉਣ ਲਈ ਨੇੜੇ ਆਇਆ, ਪਰ ਪਰਮੇਸ਼ੁਰ ਦੇ ਮਨੁੱਖ ਨੇ ਆਖਿਆ, “ਉਸ ਨੂੰ ਰਹਿਣ ਦੇ, ਮਨ੍ਹਾ ਨਾ ਕਰ ਕਿਉਂ ਜੋ ਉਸਦਾ ਮਨ ਭਰਿਆ ਹੋਇਆ ਹੈ ਅਤੇ ਯਹੋਵਾਹ ਨੇ ਮੇਰੇ ਤੋਂ ਇਹ ਖਬਰ ਛੁਪਾਈ ਹੈ ਤੇ ਮੈਨੂੰ ਦੱਸਿਆ ਨਹੀਂ।”
28 Then she said, Did I desire a son of my lord? did I not say, Do not deceive me?ਤਦ ਸ਼ੂਨੰਮੀ ਔਰਤ ਨੇ ਕਿਹਾ, “ਹੇ ਸੁਆਮੀ! ਮੈਂ ਤਾਂ ਕਦੇ ਪੁੱਤਰ ਦਾ ਵਰ ਤੁਹਾਡੇ ਤੋਂ ਨਹੀਂ ਸੀ ਮੰਗਿਆ। ਮੈਂ ਪਹਿਲਾਂ ਵੀ ਆਖਿਆ ਸੀ, ‘ਮੈਨੂੰ ਗੁਮਰਾਹ ਨਾ ਕਰੋ।’”
29 Then he said to Gehazi, Gird up thy loins, and take my staff in thy hand, and go thy way: if thou meet any man, salute him not; and if any salute thee, answer him not again: and lay my staff upon the face of the child.ਤਦ ਅਲੀਸ਼ਾ ਨੇ ਗੇਹਾਜੀ ਨੂੰ ਕਿਹਾ, “ਤਿਆਰ ਹੋ, ਮੇਰੀ ਲਾਠੀ ਆਪਣੇ ਹੱਥ ਵਿੱਚ ਫ਼ੜ ਕੇ ਜਾਹ। ਰਾਹ ’ਚ ਕਿਸੇ ਵਿਅਕਤੀ ਨਾਲ ਗੱਲ ਕਰਨ ਲਈ ਨਾ ਰੁਕੀ ਜੇਕਰ ਰਾਹ ’ਚ ਕੋਈ ਸ਼ੁਭਕਾਮਨਵਾਂ ਦੇਵੇ, ਤਾਂ ਉਸ ਨੂੰ ਸ਼ੁਭਕਾਮਨਵਾਂ ਨਾ ਦੇਵੀਂ। ਫੇਰ ਮੇਰੀ ਸੋਟੀ ਬੱਚੇ ਦੇ ਮੂੰਹ ਉੱਤੇ ਪਾ ਦੇਵੀ ਜੇਕਰ ਰਾਹ ਵਿੱਚ ਤੈਨੂੰ ਕੋਈ ਕੁਝ ਪੁੱਛੇ ਉਸ ਨੂੰ ਉੱਤਰ ਨਾ ਦੇਵੀਂ।”
30 And the mother of the child said, As Jehovah liveth, and as thy soul liveth, I will not leave thee. And he arose, and followed her.ਪਰ ਬੱਚੇ ਦੀ ਮਾਂ ਨੇ ਆਖਿਆ, “ਜਿਉਂਦੇ ਯਹੋਵਾਹ ਦੀ ਅਤੇ ਤੇਰੀ ਸੌਂਹ ਕਿ ਮੈਂ ਤੈਨੂੰ ਨਹੀਂ ਛੱਡਾਂਗੀ।” ਤਾਂ ਅਲੀਸ਼ਾ ਉੱਥੋਂ ਉੱਠ ਕੇ ਉਸ ਦੇ ਮਗਰ ਤੁਰ ਪਿਆ।
31 And Gehazi passed on before them, and laid the staff upon the face of the child; but there was neither voice, nor hearing. Wherefore he returned to meet him, and told him, saying, The child is not awaked.ਗੇਹਾਜੀ ਅਲੀਸ਼ਾ ਤੋਂ ਪਹਿਲਾਂ ਪਹੁੰਚ ਗਿਆ, ਉਸ ਨੇ ਬੱਚੇ ਦੇ ਮੂੰਹ ਤੇ ਸੋਟੀ ਰਖੀ ਪਰ ਨਾ ਕੋਈ ਆਵਾਜ਼ ਸੀ ਨਾ ਬੱਚੇ ਨੂੰ ਕੋਈ ਸੁਰਤ ਸੀ। ਇਸ ਲਈ ਉਹ ਅਲੀਸ਼ਾ ਨੂੰ ਮਿਲਣ ਲਈ ਵਾਪਸ ਗਿਆ ਅਤੇ ਉਸ ਨੂੰ ਦੱਸਿਆ, “ਬੱਚਾ ਨਹੀਂ ਜਾਗਿਆ।”
32 And when Elisha was come into the house, behold, the child was dead, and laid upon his bed.ਸ਼ੂਨੰਮੀ ਔਰਤ ਦੇ ਬੱਚੇ ਦੇ ਪ੍ਰਾਣ ਵਾਪਸ ਆਉਣੇ ਜਦ ਅਲੀਸ਼ਾ ਘਰ ਵਿੱਚ ਆਇਆ ਤਾਂ ਉਸ ਨੇ ਵੇਖਿਆ ਕਿ ਮੋਇਆ ਹੋਇਆ ਬਾਲਕ ਉਸ ਦੇ ਮੰਜੇ ਤੇ ਪਿਆ ਹੋਇਆ ਸੀ।
33 He went in therefore, and shut the door upon them twain, and prayed unto Jehovah.ਅਲੀਸ਼ਾ ਕਮਰੇ ਅੰਦਰ ਗਿਆ ਅਤੇ ਅੰਦਰੋਂ ਉਸ ਨੇ ਦਰਵਾਜ਼ਾ ਬੰਦ ਕਰ ਲਿਆ। ਹੁਣ ਉਹ ਬਾਲਕ ਤੇ ਅਲੀਸ਼ਾ ਕਮਰੇ ਵਿੱਚ ਇੱਕਲੇ ਸਨ ਤਦ ਉਸ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ।
34 And he went up, and lay upon the child, and put his mouth upon his mouth, and his eyes upon his eyes, and his hands upon his hands: and he stretched himself upon him; and the flesh of the child waxed warm.ਤਦ ਉਹ ਮੰਜੇ ਉੱਪਰ ਚੜ੍ਹ ਕੇ ਬਾਲਕ ਉੱਪਰ ਲੇਟ ਗਿਆ ਅਤੇ ਉਸ ਨੇ ਆਪਣਾ ਮੂੰਹ ਬਾਲਕ ਦੇ ਮੂੰਹ ਉੱਪਰ, ਆਪਣੀਆਂ ਅੱਖੀਆਂ ਉਸ ਦੀਆਂ ਅੱਖੀਆਂ ਉੱਪਰ ਅਤੇ ਆਪਣੇ ਹੱਥ ਉਸ ਦੇ ਹੱਥਾਂ ਉੱਪਰ ਰੱਖੇ ਤੇ ਉਸ ਬੱਚੇ ਦੇ ਸ਼ਰੀਰ ਉੱਪਰ ਪੱਸਰ ਕੇ ਉਸ ਦੇ ਸ਼ਰੀਰ ਨੂੰ ਨਿੱਘ ਦਿੱਤਾ ਤਾਂ ਬੱਚੇ ਦਾ ਸ਼ਰੀਰ ਨਿੱਘਾ ਹੋ ਗਿਆ।
35 Then he returned, and walked in the house once to and fro; and went up, and stretched himself upon him: and the child sneezed seven times, and the child opened his eyes.ਫ਼ੇਰ ਅਲੀਸ਼ਾ ਉੱਥੋਂ ਹਟ ਕੇ ਕਮਰੇ ਵਿੱਚ ਇੱਧਰ ਉੱਧਰ ਟਹਿਲਣ ਲੱਗਾ ਫ਼ਿਰ ਉਹ ਵਾਪਸ ਜਾਕੇ ਬਾਲਕ ਦੇ ਸ਼ਰੀਰ ਉੱਪਰ ਲੇਟ ਗਿਆ ਅਤੇ ਫ਼ੇਰ ਬੱਚੇ ਨੇ ਸੱਤ ਵਾਰੀ ਛਿਕਿਆ ਅਤੇ ਉਸ ਆਪਣੀਆਂ ਅੱਖਾਂ ਖੋਲ੍ਹ ਦਿੱਤੀਆਂ।
36 And he called Gehazi, and said, Call this Shunammite. So he called her. And when she was come in unto him, he said, Take up thy son.ਤਦ ਅਲੀਸ਼ਾ ਨੇ ਗੇਹਾਜੀ ਨੂੰ ਬੁਲਾਇਆ ਅਤੇ ਕਿਹਾ, “ਜਾ, ਉਸ ਸ਼ੂਨੰਮੀ ਨੂੰ ਸੱਦ ਕੇ ਲਿਆ।” ਗੇਹਾਜੀ ਉਸ ਨੂੰ ਸੱਦ ਲਿਆਇਆ, ਤਾਂ ਉਹ ਅਲੀਸ਼ਾ ਕੋਲ ਆਈ। ਫੇਰ ਅਲੀਸ਼ਾ ਨੇ ਉਸ ਨੂੰ ਕਿਹਾ, “ਹੁਣ ਤੂੰ ਆਪਣੇ ਪੁੱਤਰ ਨੂੰ ਗੋਦ ਵਿੱਚ ਲੈ ਸੱਕਦੀ ਹੈ।”
37 Then she went in, and fell at his feet, and bowed herself to the ground; and she took up her son, and went out.ਤਦ ਸ਼ੂਨੰਮੀ ਔਰਤ ਅੰਦਰ ਕਮਰੇ ’ਚ ਆਈ ਅਤੇ ਆਕੇ ਉਸ ਪਹਿਲਾਂ ਅਲੀਸ਼ਾ ਦੇ ਚਰਣ ਛੂਹੇ ਫ਼ਿਰ ਉਸ ਨੇ ਆਪਣੇ ਪੁੱਤਰ ਨੂੰ ਕੁੱਛੜ ਚੁੱਕਿਆ ਅਤੇ ਬਾਹਰ ਆ ਗਈ।
38 And Elisha came again to Gilgal. And there was a dearth in the land; and the sons of the prophets were sitting before him; and he said unto his servant, Set on the great pot, and boil pottage for the sons of the prophets.ਅਲੀਸ਼ਾ ਅਤੇ ਜ਼ਹਰੀਲਾ ਸ਼ੋਰਬਾ ਫ਼ਿਰ ਅਲੀਸ਼ਾ ਗਿਲਗਾਲ ਨੂੰ ਮੁੜਿਆ, ਉਸ ਵਕਤ ਦੇਸ਼ ਵਿੱਚ ਕਾਲ ਪਿਆ ਹੋਇਆ ਸੀ। ਉੱਥੇ ਨਬੀ ਅਤੇ ਨਬੀਆਂ ਦੇ ਪੁੱਤਰਾਂ ਦਾ ਟੋਲਾ ਉਸ ਦੇ ਸਾਹਮਣੇ ਬੈਠਿਆ ਹੋਇਆ ਸੀ। ਅਲੀਸ਼ਾ ਨੇ ਆਪਣੇ ਸੇਵਕ ਨੂੰ ਕਿਹਾ, “ਭੱਠੀ ਉੱਪਰ ਵੱਡੀ ਦੇਗ ਚੜ੍ਹਾ ਅਤੇ ਇਨ੍ਹਾਂ ਸਾਰੇ ਨਬੀਆਂ ਲਈ ਸ਼ੋਰਬਾ ਤਿਆਰ ਕਰ।”
39 And one went out into the field to gather herbs, and found a wild vine, and gathered thereof wild gourds his lap full, and came and shred them into the pot of pottage; for they knew them not.ਉਨ੍ਹਾਂ ਵਿੱਚੋਂ ਇੱਕ ਆਦਮੀ ਸ਼ੋਰਬੇ ਲਈ ਖੇਤ ਵਿੱਚ ਸਬਜ਼ੀਆਂ ਲੈਣ ਗਿਆ। ਉੱਥੇ ਉਸ ਨੂੰ ਜੰਗਲੀ ਵੇਲ ਲੱਭੀ ਉਸ ਤੋਂ ਉਹ ਫ਼ਲ ਤੋੜ ਲਿਆਇਆ। ਉਸ ਨੇ ਉਹ ਫ਼ਲ ਤੋੜਕੇ ਆਪਣੇ ਝੋਲੇ ਵਿੱਚ ਭਰ ਲਏ ਤੇ ਵਾਪਸ ਆਕੇ ਉਨ੍ਹਾਂ ਦੀਆਂ ਫ਼ਾੜੀਆਂ ਕਰਕੇ ਉਨ੍ਹਾਂ ਨੂੰ ਉੱਬਲਦੀ ਦੇਗ ਵਿੱਚ ਸ਼ੋਰਬੇ ਲਈ ਪਾ ਦਿੱਤਾ। ਪਰ ਨਬੀਆਂ ਦੇ ਉਸ ਟੋਲੇ ਨੂੰ ਇਹ ਨਹੀਂ ਸੀ ਪਤਾ ਕਿ ਇਹ ਕਿਸ ਕਿਸਮ ਦੇ ਫ਼ਲ ਹਨ।
40 So they poured out for the men to eat. And it came to pass, as they were eating of the pottage, that they cried out, and said, O man of God, there is death in the pot. And they could not eat thereof.ਫ਼ਿਰ ਉਨ੍ਹਾਂ ਨੇ ਸਭਨਾਂ ਦੇ ਖਾਣ ਲਈ ਸ਼ੋਰਬਾ ਸਭ ਦੇ ਅੱਗੇ ਪਰੋਸਿਆ ਪਰ ਜਦੋਂ ਹੀ ਉਹ ਸ਼ੋਰਬੇ ਨੂੰ ਚਖਣ ਲੱਗੇ ਤੇ ਚਖਿਆ ਤਾਂ ਉਹ ਚੀਕ ਉੱਠੇ ਕਿ ਹੇ ਪਰਮੇਸ਼ੁਰ ਦੇ ਮਨੁੱਖ ਇਹ ਦੇਗ ਵਿੱਚ ਸ਼ੋਰਬਾ ਨਹੀਂ ਮੌਤ ਹੈ। ਕਿਉਂ ਕਿ ਇਸਦਾ ਸੁਆਦ ਬਿਲਕੁਲ ਜ਼ਹਿਰ ਵਰਗਾ ਹੈ ਤਾਂ ਉਹ ਸ਼ੋਰਬਾ ਖਾ ਨਾ ਸੱਕੇ।
41 But he said, Then bring meal. And he cast it into the pot; and he said, Pour out for the people, that they may eat. And there was no harm in the pot.ਪਰ ਅਲੀਸ਼ਾ ਨੇ ਕਿਹਾ, “ਕੁਝ ਆਟਾ ਲਿਆਓ।” ਤਾਂ ਉਨ੍ਹਾਂ ਨੇ ਕੁਝ ਆਟਾ ਲਿਆਕੇ ਉਸ ਨੂੰ ਦਿੱਤਾ। ਤਾਂ ਉਸ ਨੇ ਉਹ ਆਟਾ ਉਸ ਸ਼ੋਰਬੇ ਦੀ ਦੇਗ ਵਿੱਚ ਸੁੱਟ ਦਿੱਤਾ। ਤਦ ਅਲੀਸ਼ਾ ਨੇ ਆਖਿਆ, “ਹੁਣ ਤੁਸੀਂ ਲੋਕਾਂ ਨੂੰ ਇਹ ਦੇਗ ਮੁੜ ਤੋਂ ਪਰੋਸੋ। ਤਾਂ ਜੋ ਉਹ ਆਪਣਾ ਪੇਟ ਭਰ ਸੱਕਣ।” ਅਤੇ ਹੁਣ ਉਸ ਸ਼ੋਰਬੇ ਵਿੱਚ ਕੋਈ ਕਸਰ ਨਾ ਰਹੀ।
42 And there came a man from Baal-shalishah, and brought the man of God bread of the first-fruits, twenty loaves of barley, and fresh ears of grain in his sack. And he said, Give unto the people, that they may eat.ਅਲੀਸ਼ਾ ਦਾ ਨਬੀਆਂ ਦੇ ਟੋਲੇ ਨੂੰ ਭੋਜ ਕਰਾਉਣਾ ਬਆਲ ਸ਼ਲੀਸ਼ਾਹ ਤੋਂ ਇੱਕ ਮਨੁੱਖ ਆਪਣੇ ਖੇਤ ਦੀ ਪਹਿਲੀ ਫ਼ਸਲ ਵਿੱਚੋਂ ਜੌਆਂ ਦੀਆਂ ਰੋਟੀਆਂ ਦੇ 20 ਟੁਕੜੇ ਅਤੇ ਆਪਣੇ ਝੋਲੇ ਵਿੱਚ ਅਲੀਸ਼ਾ ਲਈ ਤਾਜ਼ਾ ਅਨਾਜ ਲਿਆਇਆ। ਤਦ ਅਲੀਸ਼ਾ ਨੇ ਕਿਹਾ, “ਇਹ ਭੋਜਨ ਲੋਕਾਂ ਵਿੱਚ ਵੰਡ ਦੇ, ਤਾਂ ਜੋ ਉਹ ਖਾ ਸੱਕਣ।”
43 And his servant said, What, should I set this before a hundred men? But he said, Give the people, that they may eat; for thus saith Jehovah, They shall eat, and shall leave thereof.ਪਰ ਉਸ ਦੇ ਸੇਵਕ ਨੇ ਆਖਿਆ, “ਭਲਾ ਮੈਂ 100 ਆਦਮੀਆਂ ਦੇ ਅੱਗੇ ਇਹ ਕਿਵੇਂ ਪਰੋਸ ਸੱਕਦਾ ਹਾਂ!” ਪਰ ਅਲੀਸ਼ਾ ਨੇ ਕਿਹਾ, “ਤੂੰ ਲੋਕਾਂ ਨੂੰ ਇਹ ਦੇ ਤਾਂ ਜੋ ਉਹ ਖਾਣ। ਯਹੋਵਾਹ ਫ਼ਰਮਾਉਂਦਾ ਹੈ ਕਿ ਜਦੋਂ ਉਹ ਖਾਣਗੇ ਤਾਂ ਬਾਕੀ ਹੀ ਛੱਡਣਗੇ ਰੋਟੀਆਂ ਥੁੜਣਗੀਆਂ ਨਹੀਂ।”
44 So he set it before them, and they did eat, and left thereof, according to the word of Jehovah.ਤਦ ਅਲੀਸ਼ਾ ਦੇ ਸੇਵਕ ਨੇ ਉਹ ਭੋਜਨ ਨਬੀਆਂ ਦੇ ਟੋਲੇ ਅੱਗੇ ਪਰੋਸ ਦਿੱਤਾ। ਉਨ੍ਹਾਂ ਨੇ ਜੀਅ ਭਰਕੇ ਖਾਧਾ। ਤਦ ਵੀ ਕਿੰਨਾ ਭੋਜਨ ਬਚ ਗਿਆ। ਇਹ ਸਭ ਕੁਝ ਯਹੋਵਾਹ ਦੇ ਕਹੇ ਮੁਤਾਬਕ ਉਵੇਂ ਹੀ ਹੋਇਆ।
Punjabi Bible