2 Samuel 22 - YLT (Punjabi)
1 And David speaketh to Jehovah the words of this song in the day Jehovah hath delivered him out of the hand of all his enemies, and out of the hand of Saul,ਦਾਊਦ ਵੱਲੋਂ ਯਹੋਵਾਹ ਦੀ ਉਸਤਤ ਵਿੱਚ ਗੀਤ ਜਿਸ ਦਿਨ ਯਹੋਵਾਹ ਨੇ ਦਾਊਦ ਨੂੰ ਸ਼ਾਊਲ ਅਤੇ ਉਸ ਦੇ ਹੋਰ ਦੁਸ਼ਮਣਾਂ ਤੋਂ ਬਚਾਇਆ ਉਸ ਨੇ ਇਹ ਗੀਤ ਲਿਖਿਆ:
2 and he saith: `Jehovah `is' my rock, And my bulwark, and a deliverer to me,ਯਹੋਵਾਹ ਮੇਰੀ ਚੱਟਾਨ, ਮੇਰਾ ਕਿਲ੍ਹਾ, ਮੇਰੀ ਸੁਰੱਖਿਆ ਦਾ ਸਥਾਨ ਹੈ।
3 My God `is' my rock -- I take refuge in Him; My shield, and the horn of my salvation, My high tower, and my refuge! My Saviour, from violence Thou savest me!ਉਹ ਮੇਰਾ ਪਰਮੇਸ਼ੁਰ ਹੈ, ਉਹ ਮੇਰਾ ਟਿੱਲਾ ਹੈ, ਜਿਸ ਦੀ ਸ਼ਰਨੀਁ ਮੈਂ ਆਇਆ ਹਾਂ। ਪਰਮੇਸ਼ੁਰ ਮੇਰੀ ਢਾਲ, ਮੇਰੇ ਬਚਾਓ ਦਾ ਸਿੰਗ, ਮੇਰਾ ਉੱਚਾ ਗੜ੍ਹ, ਮੇਰੀ ਓਟ ਹੈ। ਜੋ ਮੈਨੂੰ ਵੈਰੀਆਂ ਤੋਂ ਬਚਾਉਂਦਾ ਹੈ।
4 The Praised One, I call Jehovah: And from mine enemies I am saved.ਉਹ ਮੇਰਾ ਮਖੌਲ ਉਡਾਉਂਦੇ ਪਰ ਮੈਂ ਯਹੋਵਾਹ ਨੂੰ ਮਦਦ ਲਈ ਪੁਕਾਰਦਾ ਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਦਾ।
5 When the breakers of death compassed me, The streams of the worthless terrify me,ਮੇਰੇ ਵੈਰੀਆਂ, ਮੈਨੂੰ ਵੱਢਣ ਦੀ ਕੋਸ਼ਿਸ਼ ਕੀਤੀ ਮੌਤ ਦੀਆਂ ਲਹਿਰਾਂ ਨੇ ਮੈਨੂੰ ਘੇਰ ਲਿਆ ਬੇਧਰਮੀ ਹੜਾਂ ’ਚ ਮੈਂ ਘਿਰਿਆ ਜਿਨ੍ਹਾਂ ਮੈਨੂੰ ਮੌਤ ਦੇ ਘਾਟ ਉਤਾਰਨਾ ਚਾਹਿਆ।
6 The cords of Sheol have surrounded me, Before me have been the snares of death.ਪਾਤਾਲ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫ਼ੰਧੇ ਮੇਰੇ ਸਾਹਮਣੇ ਸੀ,
7 In mine adversity I call Jehovah, And unto my God I call, And He heareth from His temple my voice, And my cry `is' in His ears,ਉਨ੍ਹਾਂ ’ਚ ਘਿਰਿਆ, ਮੈਂ ਯਹੋਵਾਹ ਨੂੰ ਮਦਦ ਲਈ ਪੁਕਾਰਿਆ, ਹਾਂ, ਮੈਂ ਆਪਣੇ ਪਰਮੇਸ਼ੁਰ ਨੂੰ ਪੁਕਾਰਿਆ। ਪਰਮੇਸ਼ੁਰ, ਆਪਣੇ ਮੰਦਰ ’ਚ ਵਿਰਾਜਮਾਨ, ਨੇ ਮੇਰੀ ਪੁਕਾਰ ਸੁਣੀ ਉਸ ਨੇ ਮੇਰੇ ਕੁਰਲਾਉਂਦੇ ਦੀ ਚੀਖ ਸੁਣੀ।
8 And shake and tremble doth the earth, Foundations of the heavens are troubled, And are shaken, for He hath wrath!ਤਦ ਧਰਤੀ ਕੰਬੀ ਤੇ ਥਰਥਰਾਈ ਅਕਾਸ਼ ਦੀਆਂ ਨੀਹਾਂ ਹਿੱਲੀਆਂ। ਕਿਉਂ ਕਿ ਯਹੋਵਾਹ ਨੂੰ ਕਰੋਧ ਚੜ੍ਹਿਆ।
9 Gone up hath smoke by His nostrils. And fire from His mouth devoureth, Brands have been kindled by it.ਪਰਮੇਸ਼ੁਰ ਦੀਆਂ ਨਾਸਾਂ ਚੋ ਧੂੰਆਂ ਨਿਕਲਿਆ ਮੂੰਹ ਚੋ ਅੱਗ ਦੀਆਂ ਲਾਟਾਂ ਚੱਲੀਆਂ ਉਸਦੀ ਦੇਹ ਚੋ ਅੱਗ ਦੇ ਚਿੰਗਾੜੇ ਉੱਡੇ।
10 And He inclineth heaven, and cometh down, And thick darkness `is' under His feet.ਯਹੋਵਾਹ ਨੇ ਅਸਮਾਨਾਂ ਨੂੰ ਨਿਵਾਇਆ ਅਤੇ ਹੇਠਾਂ ਉਤਰਿਆ ਯਹੋਵਾਹ ਭਾਰੇ ਘਣੇ ਕਾਲੇ ਬੱਦਲ ’ਚ ਖੜੋਤਾ।
11 And He rideth on a cherub, and doth fly, And is seen on the wings of the wind.ਉਹ ਉੱਡ ਰਿਹਾ ਸੀ ਯਹੋਵਾਹ ਕਰੂਬੀ ਫ਼ਰਿਸ਼ਤਿਆਂ ਉੱਪਰ ਚੜ੍ਹ ਕੇ ਉਡਿਆ ਉਸਨੂੰ ਪੌਣ ਦੇ ਖੰਭਾਂ ਤੇ ਸਵਾਰ ਵੇਖਿਆ ਗਿਆ।
12 And He setteth darkness Round about Him -- tabernacles, Darkness of waters -- thick clouds of the skies.ਯਹੋਵਾਹ ਨੇ ਕਾਲੇ ਬੱਦਲਾਂ ਨੂੰ ਤੰਬੂ ਵਾਂਗ ਆਪਣੇ ਦੁਆਲੇ ਲਪੇਟ ਲਿਆ। ਉਸ ਨੇ ਪਾਣੀ ਨੂੰ, ਭਾਰੇ ਘਟੇ ਬੱਦਲ ਦਾ ਰੂਪ ਦੇਣ ਲਈ ਇਕੱਠਾ ਕੀਤਾ।
13 From the brightness before Him Were brands of fire kindled!ਉਸ ਦੇ ਅੱਗੇ ਦੀ ਦਮਕ ਤੋਂ ਅੰਗਿਆਰ ਦਗ-ਦਗ ਕਰਨ ਲੱਗੇ।
14 Thunder from the heavens doth Jehovah, And the Most High giveth forth His voice.ਯਹੋਵਾਹ ਅਕਾਸ਼ ਤੋਂ ਗਰਜਿਆ ਅੱਤ ਉੱਚ ਪਰਮੇਸ਼ੁਰ ਨੇ ਆਪਣੀ ਵਾਣੀ ਸੁਣਾਈ।
15 And He sendeth forth arrows, And scattereth them; Lightning, and troubleth them;ਫ਼ਿਰ ਯਹੋਵਾਹ ਨੇ ਆਪਣੇ ਤੀਰ ਚਲਾਏ ਅਤੇ ਆਪਣੇ ਵੈਰੀਆਂ ਨੂੰ ਵਿੰਨ੍ਹ ਦਿੱਤਾ ਬਿਜਲੀਆਂ ਦੀ ਚਮਕ ਨਾਲ ਲੋਕਾਂ ਨੂੰ ਡਰਾ ਦਿੱਤਾ।
16 And seen are the streams of the sea, Revealed are foundations of the world, By the rebuke of Jehovah, From the breath of the spirit of His anger.ਯਹੋਵਾਹ ਦੇ ਘੁਰਕਣੇ ਕਾਰਣ ਉਸ ਦੀਆਂ ਨਾਸਾਂ ਦੇ ਸਾਹ ਦੇ ਝੋਕੇ ਕਾਰਣ ਸਮੁੰਦਰ ਦੀਆਂ ਨਿਚਲੀਆਂ ਦਿਸ ਪਈਆਂ ਅਤੇ ਜਗਤ ਦੀਆਂ ਨੀਹਾਂ ਖੁਲ੍ਹ ਗਈਆਂ।
17 He sendeth from above -- He taketh me, He draweth me out of many waters.ਯਹੋਵਾਹ ਨੇ ਉਵੇਂ ਹੀ ਮੇਰੀ ਰੱਖਿਆ ਕੀਤੀ। ਯਹੋਵਾਹ ਅਰਸੋਁ ਫ਼ਰਸ਼ੇ ਉੱਤਰਿਆ ਯਹੋਵਾਹ ਨੇ ਮੈਨੂੰ ਜਕੜਿਆ ਤੇ ਮੁਸੀਬਤਾਂ ਦੇ ਸਮੁੰਦਰਾਂ ਚੋ ਮੈਨੂੰ ਆਪਣੇ ਵੱਲ ਖਿਚਿਆ।
18 He delivereth me from my strong enemy, From those hating me, For they were stronger than I.ਮੇਰੇ ਵੈਰੀ ਮੈਥੋਂ ਵੱਧ ਬਲਵਾਨ ਸਨ ਉਨ੍ਹਾਂ ਮੇਰੇ ਨਾਲ ਬੜੀ ਨਫ਼ਰਤ ਕੀਤੀ ਮੇਰੇ ਵੈਰੀ ਮੇਰੇ ਲਈ ਬਹੁਤ ਤਾਕਤਵਰ ਹਨ ਪਰ ਪਰਮੇਸ਼ੁਰ ਨੇ ਮੈਨੂੰ ਉਨ੍ਹਾਂ ਤੋਂ ਬਚਾਇਆ।
19 They are before me in a day of my calamity, And Jehovah is my support,ਮੇਰੀ ਬਿਪਤਾ ਵਿੱਚ ਮੇਰੇ ਵੈਰੀਆਂ ਨੇ ਮੇਰੇ ਤੇ ਹਮਲਾ ਕੀਤਾ ਪਰ ਯਹੋਵਾਹ ਮੇਰੀ ਟੇਕ ਸੀ।
20 And He bringeth me out to a large place, He draweth me out for He delighted in me.ਮੈਂ ਯਹੋਵਾਹ ਦਾ ਪਿਆਰਾ ਸੀ ਸੋ ਉਸ ਮੈਨੂੰ ਬਚਾਇਆ ਤੇ ਮੈਨੂੰ ਖੁਲ੍ਹੇ ਅਸਮਾਨੀ ਕੱਢ ਲਿਆਇਆ।
21 Jehovah recompenseth me, According to my righteousness, According to the cleanness of my hands, He doth return to me.ਯਹੋਵਾਹ ਨੇ ਮੇਰੇ ਧਰਮ ਅਨੁਸਾਰ ਮੈਨੂੰ ਇਨਾਮ ਦਿੱਤਾ ਮੇਰੇ ਹੱਥਾਂ ਦੀ ਸੁੱਚਮਤਾ ਅਨੁਸਾਰ ਮੈਨੂੰ ਮਿਲਾਅ ਦਿੱਤਾ।
22 For I have kept the ways of Jehovah, And have not done wickedly against my God.ਕਿਉਂ ਕਿ ਮੈਂ ਯਹੋਵਾਹ ਨੂੰ ਮੰਨਿਆ! ਮੈਂ ਆਪਣੇ ਪਰਮੇਸ਼ੁਰ ਦੇ ਵਿਰੁੱਧ ਪਾਪ ਨਹੀਂ ਕੀਤਾ।
23 For all His judgments `are' before me, As to His statutes, I turn not from them.ਮੈਂ ਹਮੇਸ਼ਾ ਯਹੋਵਾਹ ਦੇ ਫ਼ੈਸਲਿਆਂ ਨੂੰ ਚੇਤੇ ਰੱਖਦਾ। ਮੈਂ ਉਸ ਦੇ ਕਨੂੰਨਾਂ ਦਾ ਪਾਲਣ ਕਰਦਾ ਹਾਂ।
24 And I am perfect before Him, And I keep myself from mine iniquity.ਉਸ ਦੇ ਸਾਹਮਣੇ ਮੈਂ ਖੁਦ ਨੂੰ ਪਾਕ ਤੇ ਮਾਸੂਮ ਰੱਖਿਆ।
25 And Jehovah returneth to me, According to my righteousness, According to my cleanness before His eyes.ਸੋ ਯਹੋਵਾਹ ਨੇ ਨਿਗਾਹ ਕਰਕੇ ਮੇਰੇ ਧਰਮ ਅਨੁਸਾਰ ਤੇ ਸੁੱਚਮਤਾ ਕਾਰਨ ਮੈਨੂੰ ਨਜ਼ਰਾਨਾ ਦਿੱਤਾ।
26 With the kind Thou shewest Thyself kind, With the perfect man Thou shewest Thyself perfect,ਪਿਆਰੇ ਲਈ ਤੂੰ ਆਪਣਾ ਪਿਆਰ ਦਰਸਾਉਂਦਾ ਹੈਂ ਸੱਚੇ ਮਨੁੱਖ ਲਈ ਆਪਣਾ ਸੱਚ ਪ੍ਰਗਟਾਉਂਦਾ ਹੈਂ।
27 With the pure Thou shewest Thyself pure, And with the perverse Thou shewest Thyself a wrestler.ਸ਼ੁੱਧ ਲਈ ਤੂੰ ਆਪੇ ਨੂੰ ਸ਼ੁੱਧ ਵਿਖਾਵੇਂਗਾ। ਹਾਠੇ ਲਈ ਆਪਾ ਹਾਠਾ ਬਣ ਜਾਵੇਂਗਾ।
28 And the poor people Thou dost save, And Thine eyes on the high causest to fall.ਤੂੰ ਦੁੱਖੀ ਲੋਕਾਂ ਲਈ ਮਿਹਰ ਹੈਂ ਹੰਕਾਰੀਆਂ ਲਈ ਕਹਿਰ ਹੈਂ।
29 For Thou `art' my lamp, O Jehovah, And Jehovah doth lighten my darkness.ਤੂੰ ਮੇਰਾ ਦੀਵਾ ਹੈਂ ਯਹੋਵਾਹ! ਜਿਸ ਨੇ ਮੇਰੇ ਹਨੇਰਿਆਂ ਨੂੰ ਉਜਿਆਲਾ ਕੀਤਾ।
30 For by Thee I run -- a troop, By my God I leap a wall.ਤੇਰੀ ਮਿਹਰ ਸਦਕਾ ਯਹੋਵਾਹ ਮੈਂ ਸੂਰਮਿਆਂ ਨਾਲ ਭੱਜਿਆ ਤੇ ਤੇਰੀ ਕਿਰਪਾ ਨਾਲ ਮੈਂ ਵੈਰੀਆਂ ਦੀਆਂ ਦੀਵਾਰਾਂ ਟੱਪੀਆਂ।
31 God! Perfect `is' His way, The saying of Jehovah is tried, A shield He `is' to all those trusting in Him.ਪਰਮੇਸ਼ੁਰ ਦਾ ਰਾਹ ਪੂਰਾ ਹੈ ਯਹੋਵਾਹ ਦਾ ਬਚਨ ਪਰਤਾਇਆ ਹੋਇਆ ਹੈ ਉਹ ਆਪਣੇ ਸ਼ਰਧਾਲੂਆਂ ਦਾ ਰੱਖਵਾਲਾ ਹੈ।
32 For who is God save Jehovah? And who a Rock save our God?ਯਹੋਵਾਹ ਤੋਂ ਬਿਨਾ ਹੋਰ ਕੌਣ ਪਰਮੇਸ਼ੁਰ ਹੈ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚੱਟਾਨ ਹੈ?
33 God -- my bulwark, `my' strength, And He maketh perfect my way;ਪਰਮੇਸ਼ੁਰ ਮੇਰਾ ਪੱਕਾ ਗੜ੍ਹ ਹੈ ਉਹ ਨਿਰਦੋਸ਼ ਲੋਕਾਂ ਨੂੰ ਆਪਣੇ ਰਾਹ ਤੇ ਲਾਉਂਦਾ ਹੈ।
34 Making my feet like hinds, And on my high places causeth me to stand,ਪਰਮੇਸ਼ੁਰ ਸਦਕਾ ਮੈਂ ਹਿਰਨੀਆਂ ਵਾਂਗ ਚੁੰਗੀਆਂ ਭਰਦਾਂ ਤੇ ਮੈਨੂੰ ਮੇਰੇ ਉੱਚਿਆਂ ਥਾਵਾਂ ਤੇ ਉਹ ਖੜ੍ਹਾ ਕਰਦਾ ਹੈ।
35 Teaching my hands for battle, And brought down was a bow of brass by mine arms,ਪਰਮੇਸ਼ੁਰ ਮੇਰੇ ਹੱਥਾਂ ਨੂੰ ਯੁੱਧ ਕਰਨਾ ਸਿੱਖਾਉਂਦਾ ਹੈ ਜਿਸ ਸਦਕਾ ਮੇਰੀਆਂ ਬਾਹਾਂ ਪਿੱਤਲ ਦਾ ਧਨੁੱਖ ਵੀ ਝੁਕਾਅ ਸੱਕਦੀਆਂ ਹਨ।
36 And Thou givest to me the shield of Thy salvation, And Thy lowliness maketh me great.ਪਰਮੇਸ਼ੁਰ, ਤੂੰ ਆਪਣੀ ਸੁਰੱਖਿਆ ਦੀ ਢਾਲ ਮੈਨੂੰ ਬਖਸ਼ੀ ਹੈਅਤੇ ਜਿੱਤਣ ਲਈ ਸਹਾਇਤਾ ਕੀਤੀ ਹੈ। ਹਾਂ ਤੂੰ ਮੇਰੀ ਸਹਾਇਤਾ ਕੀਤੀ ਹੈ ਦੁਸ਼ਮਣਾਂ ਤੋਂ ਜਿੱਤਣ ਵਿੱਚ।
37 Thou enlargest my step under me, And mine ankles have not slidden.ਤੂੰ ਮੇਰੇ ਹੇਠਾਂ ਮੇਰੇ ਕਦਮਾਂ ਨੂੰ ਵੱਧਾਇਆ ਹੈ ਤੇ ਮੇਰੇ ਪੈਰ ਤਾਂ ਹੀ ਨਹੀਂ ਤਿਲਕੇ, ਨਾ ਹੀ ਥਿੜਕੇ।
38 I pursue mine enemies and destroy them, And I turn not till they are consumed.ਮੈਂ ਆਪਣੇ ਵੈਰੀਆਂ ਦਾ ਪਿੱਛਾ ਕੀਤਾ ਪਿੱਛਾ ਕਰ ਉਨ੍ਹਾਂ ਦਾ ਨਾਸ ਕੀਤਾ ਤਦ ਤੀਕ ਨਾ ਵਾਪਸ ਮੁੜਿਆ ਜਦ ਤੀਕ ਉਹ ਬਰਬਾਦ ਨਾ ਹੋਏ।
39 And I consume them, and smite them, And they rise not, and fall under my feet.ਮੈਂ ਵੈਰੀਆਂ ਦਾ ਨਾਸ ਕੀਤਾ ਮੈਂ ਉਨ੍ਹਾਂ ਨੂੰ ਹਰਾਇਆਂ ਉਹ ਮੇਰੇ ਪੈਰੀ ਪਏ ਮੁੜੇ ਅਤੇ ਕਦੇ ਨਾ ਉੱਠ ਸੱਕੇ।
40 And Thou girdest me `with' strength for battle, Thou causest my withstanders to bow under me.ਪਰਮੇਸ਼ੁਰ, ਤੂੰ ਯੁੱਧ ਲਈ ਆਪਣੇ ਬਲ ਨਾਲ ਮੇਰੀ ਕਮਰ ਕੱਸੀ ਤੂੰ ਮੇਰੇ ਵੈਰੀਆਂ ਨੂੰ ਮੇਰੇ ਹੇਠ ਝੁਕਾਅ ਦਿੱਤਾ।
41 And mine enemies -- Thou givest to me the neck, Those hating me -- and I cut them off.ਤੂੰ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ ਤੇ ਮੈਂ ਆਪਣੇ ਨਫ਼ਰਤ ਕਰਨ ਵਾਲਿਆਂ ਦਾ ਸਰਬਨਾਸ਼ ਕੀਤਾ।
42 They look, and there is no saviour; Unto Jehovah, and He hath not answered them.ਉਨ੍ਹਾਂ ਨੇ ਵੇਖਿਆ ਕੋਈ ਬਚਾਉਣ ਵਾਲਾ ਨਾ ਵਿਖਾਈ ਦਿੱਤਾ ਵੇਖਿਆ ਉਨ੍ਹਾਂ ਵੱਲ ਯਹੋਵਾਹ ਦੇ ਵੀ ਪਰ ਉਸ ਨੇ ਵੀ ਕੋਈ ਨਾ ਜਵਾਬ ਦਿੱਤਾ।
43 And I beat them as dust of the earth, As mire of the streets I beat them small -- I spread them out!ਫ਼ਿਰ ਮੈਂ ਉਨ੍ਹਾਂ ਨੂੰ ਧਰਤੀ ਦੀ ਧੂਲ ਵਾਂਗ ਉਨ੍ਹਾਂ ਦਾ ਸੁਰਮਾ ਕੀਤਾ ਰਸਤੇ ਦੇ ਚਿਕੱੜ ਵਾਂਗ ਉਨ੍ਹਾਂ ਨੂੰ ਮਿੱਧਿਆ ਤ੍ਤੇ ਉਨ੍ਹਾਂ ਨੂੰ ਖਲਾਰ ਦਿੱਤਾ।
44 And -- Thou dost deliver me From the strivings of my people, Thou placest me for a head of nations; A people I have not known do serve me.ਤੂੰ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੂੰ ਮੈਨੂੰ ਕੌਮਾ ਦਾ ਮੁਖੀਆ ਬਣਾਇਆ, ਜਿਨ੍ਹਾਂ ਲੋਕਾਂ ਨੂੰ ਮੈਂ ਜਾਣਦਾ ਵੀ ਨਹੀਂ ਉਨ੍ਹਾਂ ਵੀ ਆਨ ਮੇਰੀ ਸੇਵਾ ਕੀਤੀ।
45 Sons of a stranger feign obedience to me, At the hearing of the ear they hearken to me.ਪਰਦੇਸੀਆਂ ਮੇਰਾ ਹੁਕਮ ਮੰਨਿਆ, ਜਦ ਵੀ ਕਦੇ ਮੈਂ ਫ਼ੁਰਮਾਨ ਕੀਤਾ ਉਨ੍ਹਾਂ ਝਟ ਹੁਕਮ ਪਰਵਾਨ ਕੀਤਾ। ਪਰਦੇਸੀ ਹਮੇਸ਼ਾ ਮੈਥੋਂ ਘਬਰਾਏ।
46 Sons of a stranger fade away, And gird themselves by their close places.ਪਰਦੇਸੀ ਡਰ ਨਾਲ ਕੁਮਲਾਅ ਗਏ ਉਹ ਆਪਣੀਆਂ ਖੁੱਡਾਂ ਵਿੱਚੋਂ ਡਰ ਨਾਲ ਕੰਬੰਦੇ ਨਿਕਲੇ।
47 Jehovah liveth, and blessed `is' my Rock, And exalted is my God -- The Rock of my salvation.ਯਹੋਵਾਹ ਜਿਉਂਦਾ ਹੈ ਤੇ ਉਹ ਮੇਰੀ ਚੱਟਾਨ ਹੈ। ਮੈਂ ਪਰਮੇਸ਼ੁਰ ਦੀ ਉਸਤਤ ਕਰਦਾ ਹਾਂ। ਉਹ ਚੱਟਾਨ ਹੈ ਜੋ ਮੈਨੂੰ ਬਚਾਉਂਦੀ ਹੈ।
48 God -- who is giving vengeance to me, And bringing down peoples under me,ਉਸ ਮੇਰੇ ਵੈਰੀਆਂ ਨੂੰ ਮੇਰੀ ਖਾਤਿਰ ਸਜ਼ਾ ਦਿੱਤੀ ਤੇ ਲੋਕਾਂ ਨੂੰ ਮੇਰੇ ਹੁਕਮ ਹੇਠ ਰੱਖਿਆ।
49 And bringing me forth from mine enemies, Yea, above my withstanders Thou raisest me up. From a man of violence Thou deliverest me.ਪਰਮੇਸ਼ੁਰ ਨੇ ਮੈਨੂੰ ਵੈਰੀਆਂ ਤੋਂ ਬਚਾਇਆ, ਹਾਂ ਤੂੰ ਮੈਨੂੰ ਮੇਰੇ ਵਿਰੋਧੀਆਂ ਵਿੱਚ ਮੈਨੂੰ ਉੱਚਾ ਕੀਤਾ ਮੈਨੂੰ ਜ਼ਾਲਮਾਂ ਤੋਂ ਬਚਾਇਆ।
50 Therefore I confess Thee, O Jehovah, among nations. And to Thy name I sing praise.ਸੇ ਕਾਰਣ ਹੇ ਯੋਹਵਾਹ, ਮੈਂ ਕੌਮਾਂ ਵਿੱਚ ਤੇਰੀ ਉਸਤਤ ਕਰਾਂਗਾ ਅਤੇ ਤੇ ਤੇਰੇ ਨਾਂ ਦਾ ਜੱਸ ਗਾਵਾਂਗਾ।
51 Magnifying the salvations of His king, And doing loving-kindness to His anointed, To David, and to his seed -- unto the age!'ਯਹੋਵਾਹ ਆਪਣੇ ਪਾਤਸ਼ਾਹ ਲਈ ਸੁਰੱਖਿਆ ਦਾ ਬੁਰਜ ਹੈ ਅਤੇ ਆਪਣੇ ਮਸਹ ਕੀਤੇ ਹੋਏ ਉੱਪਰ ਭਾਵ ਦਾਊਦ ਅਤੇ ਉਸ ਦੇ ਉਤਰਾਧਿਕਾਰੀਆਂ ਉੱਪਰ ਹਮੇਸ਼ਾ ਦਯਾ ਕਰਦਾ ਹੈ।
Punjabi Bible