Exodus 16:7
ਤੁਸੀਂ ਯਹੋਵਾਹ ਨੂੰ ਸ਼ਿਕਾਇਤ ਕੀਤੀ ਅਤੇ ਉਸ ਨੇ ਸੁਣ ਲਈ। ਇਸ ਲਈ ਕੱਲ ਸਵੇਰੇ ਤੁਸੀਂ ਯਹੋਵਾਹ ਦਾ ਪਰਤਾਪ ਦੇਖੋਂਗੇ। ਤੁਸੀਂ ਸਾਨੂੰ ਸ਼ਿਕਾਇਤਾਂ ਤੇ ਸ਼ਿਕਾਇਤਾਂ ਲਾਉਂਦੇ ਰਹੇ ਹੋ। ਸ਼ਾਇਦ ਹੁਣ ਤੁਸੀਂ ਕੁਝ ਅਰਾਮ ਕਰ ਸੱਕੋਂ।”
Exodus 16:7 in Other Translations
King James Version (KJV)
And in the morning, then ye shall see the glory of the LORD; for that he heareth your murmurings against the LORD: and what are we, that ye murmur against us?
American Standard Version (ASV)
and in the morning, then ye shall see the glory of Jehovah; for that he heareth your murmurings against Jehovah: and what are we, that ye murmur against us?
Bible in Basic English (BBE)
And in the morning you will see the glory of the Lord; for your angry words against the Lord have come to his ears: and what are we that you are crying out against us?
Darby English Bible (DBY)
and in the morning, then shall ye see the glory of Jehovah; for he has heard your murmurings against Jehovah; -- and what are we, that ye murmur against us?
Webster's Bible (WBT)
And in the morning, then ye shall see the glory of the LORD; for that he heareth your murmurings against the LORD: And what are we, that ye murmur against us?
World English Bible (WEB)
and in the morning, then you shall see the glory of Yahweh; because he hears your murmurings against Yahweh. Who are we, that you murmur against us?"
Young's Literal Translation (YLT)
and morning -- and ye have seen the honour of Jehovah, in His hearing your murmurings against Jehovah, and what `are' we, that ye murmur against us?'
| And in the morning, | וּבֹ֗קֶר | ûbōqer | oo-VOH-ker |
| then ye shall see | וּרְאִיתֶם֙ | ûrĕʾîtem | oo-reh-ee-TEM |
| אֶת | ʾet | et | |
| the glory | כְּב֣וֹד | kĕbôd | keh-VODE |
| of the Lord; | יְהוָ֔ה | yĕhwâ | yeh-VA |
| heareth he that for | בְּשָׁמְע֥וֹ | bĕšomʿô | beh-shome-OH |
| אֶת | ʾet | et | |
| your murmurings | תְּלֻנֹּֽתֵיכֶ֖ם | tĕlunnōtêkem | teh-loo-noh-tay-HEM |
| against | עַל | ʿal | al |
| the Lord: | יְהוָ֑ה | yĕhwâ | yeh-VA |
| what and | וְנַ֣חְנוּ | wĕnaḥnû | veh-NAHK-noo |
| are we, | מָ֔ה | mâ | ma |
| that | כִּ֥י | kî | kee |
| ye murmur | תַלִּ֖וֹנוּ | talliwōnû | ta-LEE-oh-noo |
| against | עָלֵֽינוּ׃ | ʿālênû | ah-LAY-noo |
Cross Reference
Numbers 16:11
ਤੁਸੀਂ ਅਤੇ ਤੁਹਾਡੇ ਅਨੁਯਾਈ ਯਹੋਵਾਹ ਦੇ ਵਿਰੁੱਧ ਇਕੱਠੇ ਹੋ ਗਏ ਹੋ! ਕੀ ਹਾਰੂਨ ਨੇ ਕੋਈ ਗਲਤ ਗੱਲ ਕੀਤੀ ਹੈ? ਨਹੀਂ! ਇਸ ਲਈ ਤੁਸੀਂ ਹਾਰੂਨ ਦੇ ਵਿਰੁੱਧ ਸ਼ਿਕਾਇਤ ਕਿਉਂ ਕਰ ਰਹੇ ਹੋ।”
Isaiah 40:5
ਫ਼ੇਰ, ਸਾਡੇ ਯਹੋਵਾਹ ਦਾ ਪਰਤਾਪ ਪ੍ਰਗਟ ਹੋਵੇਗਾ। ਤੇ ਸਾਰੇ ਲੋਕ ਇਕੱਠੇ ਹੀ ਯਹੋਵਾਹ ਦੇ ਪਰਤਾਪ ਨੂੰ ਦੇਖਣਗੇ। ਹਾਂ, ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।”
Isaiah 35:2
ਮਾਰੂਬਲ ਖਿੜੇ ਹੋਏ ਫ਼ੁੱਲਾਂ ਨਾਲ ਭਰਪੂਰ ਹੋਵੇਗਾ ਅਤੇ ਆਪਣੀ ਖੁਸ਼ੀ ਜ਼ਾਹਰ ਕਰਨ ਲੱਗੇਗਾ। ਇਉਂ ਲੱਗੇਗਾ ਜਿਵੇਂ ਮਾਰੂਬਲ ਖੁਸ਼ੀ ਨਾਲ ਨੱਚ ਰਿਹਾ ਹੈ। ਮਾਰੂਬਲ ਲਬਾਨੋਨ ਦੇ ਜੰਗਲ, ਕਰਮਲ ਦੀ ਪਹਾੜੀ ਅਤੇ ਸ਼ਾਰੋਨ ਦੀ ਵਾਦੀ ਵਰਗਾ ਖੂਬਸੂਰਤ ਹੋਵੇਗਾ। ਇਹ ਇਸ ਲਈ ਵਾਪਰੇਗਾ ਕਿਉਂ ਕਿ ਸਮੂਹ ਲੋਕ ਯਹੋਵਾਹ ਦੀ ਪਰਤਾਪ ਦੇਖਣਗੇ। ਲੋਕ ਸਾਡੇ ਪਰਮੇਸ਼ੁਰ ਦੀ ਖੂਬਸੂਰਤੀ ਨੂੰ ਦੇਖਣਗੇ।
Exodus 16:10
ਹਾਰੂਨ ਨੇ ਇਸਰਾਏਲ ਦੇ ਸਮੂਹ ਲੋਕਾਂ ਨਾਲ ਗੱਲ ਕੀਤੀ। ਉਹ ਸਾਰੇ ਇੱਕ ਥਾਂ ਇਕੱਠੇ ਹੋਏ ਸਨ। ਜਦੋਂ ਹਾਰੂਨ ਗੱਲ ਕਰ ਰਿਹਾ ਸੀ, ਸਾਰੇ ਲੋਕ ਮੁੜੇ ਅਤੇ ਮਾਰੂਥਲ ਵੱਲ ਦੇਖਣ ਲੱਗੇ। ਅਤੇ ਉਨ੍ਹਾਂ ਨੂੰ ਯਹੋਵਾਹ ਦਾ ਪਰਤਾਪ ਇੱਕ ਬੱਦਲ ਵਿੱਚ ਦਿਖਾਈ ਦਿੱਤਾ।
John 11:40
ਯਿਸੂ ਨੇ ਮਾਰਥਾ ਨੂੰ ਆਖਿਆ, “ਯਾਦ ਕਰ। ਮੈਂ ਤੈਨੂੰ ਕੀ ਕਿਹਾ ਸੀ? ਮੈਂ ਤੈਨੂੰ ਕਿਹਾ ਸੀ ਕਿ ਜੇਕਰ ਤੂੰ ਵਿਸ਼ਵਾਸ ਕਰੇਂਗੀ ਤਾਂ ਤੂੰ ਪਰਮੇਸ਼ੁਰ ਦੀ ਮਹਿਮਾਂ ਵੇਖੇਂਗੀ।”
John 11:4
ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਆਖਿਆ, “ਇਸ ਬਿਮਾਰੀ ਦਾ ਨਤੀਜਾ ਮੌਤ ਨਹੀਂ ਹੋਵੇਗਾ, ਪਰ ਇਹ ਬਿਮਾਰੀ ਪਰਮੇਸ਼ੁਰ ਦੀ ਮਹਿਮਾ ਲਈ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਇਸ ਰਾਹੀਂ ਮਹਿਮਾਮਈ ਹੋਣ ਲਈ ਆਈ ਹੈ।”
Exodus 40:34
ਯਹੋਵਾਹ ਦਾ ਪਰਤਾਪ ਫ਼ੇਰ ਮੰਡਲੀ ਵਾਲੇ ਤੰਬੂ ਉੱਪਰ ਬੱਦਲ ਛਾ ਗਿਆ। ਅਤੇ ਯਹੋਵਾਹ ਦੇ ਪਰਤਾਪ ਨੇ ਪਵਿੱਤਰ ਤੰਬੂ ਨੂੰ ਭਰ ਦਿੱਤਾ।
Numbers 16:42
ਮੂਸਾ ਅਤੇ ਹਾਰੂਨ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਖਲੋਤੇ ਹੋਏ ਸਨ। ਲੋਕ ਉੱਥੇ ਉਨ੍ਹਾਂ ਦੇ ਵਿਰੁੱਧ ਸ਼ਿਕਾਇਤ ਕਰਨ ਲਈ ਜਮ੍ਹਾ ਹੋ ਗਏ। ਪਰ ਜਦੋਂ ਉਨ੍ਹਾਂ ਨੇ ਤੰਬੂ ਵੱਲ ਦੇਖਿਆ, ਇਸ ਨੂੰ ਬੱਦਲ ਨੇ ਕਜਿਆ ਹੋਇਆ ਸੀ ਅਤੇ ਉਨ੍ਹਾਂ ਨੇ ਉੱਥੇ ਯਹੋਵਾਹ ਦੇ ਪਰਤਾਪ ਦੀ ਮਜੂਦਗੀ ਵੇਖੀ।
Numbers 14:27
“ਹੋਰ ਕਿੰਨਾ ਚਿਰ ਇਹ ਮੰਦੇ ਲੋਕ ਮੇਰੇ ਵਿਰੁੱਧ ਸ਼ਿਕਾਇਤਾਂ ਕਰਨਗੇ? ਮੈਂ ਉਨ੍ਹਾਂ ਦੀਆਂ ਸ਼ਿਕਾਇਤਾ ਸੁਣ ਲਈਆਂ ਹਨ।
Numbers 14:10
ਸਾਰੇ ਲੋਕੀ ਯਹੋਸ਼ੁਆ ਅਤੇ ਕਾਲੇਬ ਨੂੰ ਪੱਥਰਾਂ ਨਾਲ ਮਾਰ ਮੁਕਾਉਣ ਦੀਆਂ ਗੱਲਾਂ ਕਰਨ ਲੱਗੇ। ਪਰ ਯਹੋਵਾਹ ਦਾ ਪਰਤਾਪ ਮੰਡਲੀ ਵਾਲੇ ਤੰਬੂ ਉੱਪਰ ਦਿਖਾਈ ਦਿੱਤਾ, ਜਿੱਥੇ ਸਮੂਹ ਲੋਕ ਉਸ ਨੂੰ ਦੇਖ ਸੱਕਦੇ ਸਨ।
Leviticus 9:6
ਮੂਸਾ ਨੇ ਆਖਿਆ, “ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਹੁਕਮ ਦਿੱਤਾ ਸੀ। ਤਾਂ ਯਹੋਵਾਹ ਦਾ ਪਰਤਾਪ ਤੁਹਾਨੂੰ ਦਿਖਾਈ ਦੇਵੇਗਾ।”
Exodus 24:16
ਯਹੋਵਾਹ ਦਾ ਪਰਤਾਪ ਹੇਠਾਂ ਸੀਨਈ ਪਰਬਤ ਉੱਤੇ ਆਇਆ। ਬੱਦਲ ਨੇ ਛੇ ਦਿਨਾਂ ਤੱਕ ਪਰਬਤ ਨੂੰ ਕੱਜੀ ਰੱਖਿਆ। ਸੱਤਵੇਂ ਦਿਨ ਯਹੋਵਾਹ ਨੇ ਬੱਦਲ ਵਿੱਚੋਂ ਮੂਸਾ ਨਾਲ ਗੱਲ ਕੀਤੀ।
Exodus 24:10
ਪਰਬਤ ਉੱਤੇ ਇਨ੍ਹਾਂ ਲੋਕਾਂ ਨੇ ਇਸਰਾਏਲ ਦੇ ਪਰਮੇਸ਼ੁਰ ਦਾ ਦੀਦਾਰ ਕੀਤਾ। ਪਰਮੇਸ਼ੁਰ ਕਿਸੇ ਅਜਿਹੀ ਚੀਜ਼ ਉੱਤੇ ਖਲੋਤਾ ਸੀ ਜਿਹੜੀ ਅਕਾਸ਼ ਵਾਂਗ ਸਾਫ਼ ਨੀਲਮ ਵਰਗੀ ਜਾਪਦੀ ਸੀ।
Exodus 16:12
“ਮੈਂ ਇਸਰਾਏਲ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਲਈਆਂ ਹਨ। ਇਸ ਲਈ ਉਨ੍ਹਾਂ ਨੂੰ ਆਖੋ, ‘ਅੱਜ ਤੁਸੀਂ ਮਾਸ ਖਾਵੋਂਗੇ। ਅਤੇ ਸਵੇਰ ਨੂੰ ਤੁਸੀਂ ਸਾਰੀ ਲੋੜੀਂਦੀ ਰੋਟੀ ਖਾਵੋਂਗੇ। ਫ਼ੇਰ ਤੁਸੀਂ ਜਾਣ ਜਾਵੋਂਗੇ ਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਵਿੱਚ ਭਰੋਸਾ ਕਰ ਸੱਕਦੇ ਹੋ।’”
Exodus 16:8
ਅਤੇ ਮੂਸਾ ਨੇ ਆਖਿਆ, “ਤੁਸੀਂ ਸ਼ਿਕਾਇਤਾਂ ਕਰ ਰਹੇ ਸੀ ਅਤੇ ਯਹੋਵਾਹ ਨੇ ਤੁਹਾਡੀਆਂ ਸ਼ਿਕਾਇਤਾਂ ਸੁਣ ਲਈਆਂ ਹਨ। ਇਸ ਲਈ ਅੱਜ ਰਾਤ ਯਹੋਵਾਹ ਤੁਹਾਨੂੰ ਮਾਸ ਦੇਵੇਗਾ। ਅਤੇ ਸਵੇਰੇ ਤੁਹਾਨੂੰ ਸਾਰੀ ਲੋੜੀਂਦੀ ਰੋਟੀ ਮਿਲੇਗੀ। ਤੁਸੀਂ ਹਾਰੂਨ ਨੂੰ ਅਤੇ ਮੈਨੂੰ ਸ਼ਿਕਾਇਤਾਂ ਕਰਦੇ ਰਹੇ ਹੋ। ਪਰ ਹੁਣ, ਅਸੀਂ ਕੁਝ ਅਰਾਮ ਕਰ ਸੱਕਾਂਗੇ। ਚੇਤੇ ਰੱਖੋ, ਤੁਸੀਂ ਹਾਰੂਨ ਅਤੇ ਮੇਰੇ ਖਿਲਾਫ਼ ਸ਼ਿਕਾਇਤ ਨਹੀਂ ਕਰ ਰਹੇ। ਤੁਸੀਂ ਯਹੋਵਾਹ ਦੇ ਵਿਰੁੱਧ ਸ਼ਿਕਾਇਤ ਕਰ ਰਹੇ ਹੋ।”
Exodus 16:2
ਤਾਂ ਇਸਰਾਏਲ ਦੇ ਲੋਕ ਫ਼ੇਰ ਸ਼ਿਕਾਇਤ ਕਰਨ ਲੱਗੇ। ਉਨ੍ਹਾਂ ਨੇ ਮਾਰੂਥਲ ਵਿੱਚ ਮੂਸਾ ਅਤੇ ਹਾਰੂਨ ਅੱਗੇ ਸ਼ਿਕਾਇਤ ਕੀਤੀ।