Hebrews 10:21 in Punjabi

Punjabi Punjabi Bible Hebrews Hebrews 10 Hebrews 10:21

Hebrews 10:21
ਅਤੇ ਸਾਡੇ ਕੋਲ ਇੱਕ ਮਹਾਨ ਜਾਜਕ ਹੈ ਜਿਹੜਾ ਪਰਮੇਸ਼ੁਰ ਦੇ ਘਰ ਉੱਪਰ ਹਕੂਮਤ ਕਰਦਾ ਹੈ।

Hebrews 10:20Hebrews 10Hebrews 10:22

Hebrews 10:21 in Other Translations

King James Version (KJV)
And having an high priest over the house of God;

American Standard Version (ASV)
and `having' a great priest over the house of God;

Bible in Basic English (BBE)
And having a great priest over the house of God,

Darby English Bible (DBY)
and [having] a great priest over the house of God,

World English Bible (WEB)
and having a great priest over the house of God,

Young's Literal Translation (YLT)
and a high priest over the house of God,

And
καὶkaikay
having
an
high
ἱερέαhiereaee-ay-RAY-ah
priest
μέγανmeganMAY-gahn
over
ἐπὶepiay-PEE
the
τὸνtontone
house
οἶκονoikonOO-kone
of

τοῦtoutoo
God;
θεοῦtheouthay-OO

Cross Reference

Hebrews 2:17
ਇਸੇ ਕਾਰਣ ਯਿਸੂ ਨੂੰ ਇੱਕ ਸਰਦਾਰ ਜਾਜਕ ਬਣਨ ਦੀ ਖਾਤਿਰ ਹਰ ਤਰ੍ਹਾਂ ਆਪਣੇ ਭਰਾਵਾਂ ਅਤੇ ਭੈਣਾਂ ਵਰਗਾ ਬਣਨਾ ਪੈਣਾ ਸੀ ਜੋ ਕਿ ਪਰਮੇਸ਼ੁਰ ਦੀ ਸੇਵਾ ਵਿੱਚ ਮਿਹਰਬਾਨ ਅਤੇ ਵਫ਼ਾਦਾਰ ਹੈ। ਤਾਂ ਫ਼ੇਰ ਯਿਸੂ ਲੋਕਾਂ ਦੇ ਪਾਪਾਂ ਨੂੰ ਬਖਸ਼ ਸੱਕੇ।

1 Timothy 3:15
ਤਾਂ ਫ਼ੇਰ ਜੇ ਮੈਂ ਤੁਹਾਡੇ ਵੱਲ ਛੇਤੀ ਨਾ ਵੀ ਆ ਸੱਕਿਆ, ਤੁਸੀਂ ਉਨ੍ਹਾਂ ਗੱਲਾਂ ਬਾਰੇ ਜਾਣ ਲਵੋ ਜਿਹੜੀਆਂ ਪਰਮੇਸ਼ੁਰ ਦੇ ਪਰਿਵਾਰ ਵਿੱਚ ਲੋਕਾਂ ਲਈ ਕਰਨੀਆਂ ਜ਼ਰੂਰੀ ਹਨ। ਇਹ ਪਰਿਵਾਰ ਜਿਉਂਦੇ ਜਾਗਦੇ ਪਰਮੇਸ਼ੁਰ ਦੀ ਕਲੀਸਿਯਾ ਹੈ। ਅਤੇ ਪਰਮੇਸ਼ੁਰ ਦੀ ਕਲੀਸਿਯਾ ਸੱਚ ਦਾ ਸਹਾਰਾ ਤੇ ਬੁਨਿਆਦ ਹੈ।

Hebrews 8:1
ਯਿਸੂ ਸਾਡਾ ਸਰਦਾਰ ਜਾਜਕ ਜੋ ਕੁਝ ਅਸੀਂ ਆਖ ਰਹੇ ਹਾਂ ਉਸ ਵਿੱਚ ਨੁਕਤਾ ਇਹੇ ਹੈ; ਸਾਡੇ ਕੋਲ ਅਜਿਹਾ ਇੱਕ ਸਰਦਾਰ ਜਾਜਕ ਹੈ ਜਿਸ ਬਾਰੇ ਅਸੀਂ ਤੁਹਾਨੂੰ ਦੱਸ ਰਹੇ ਹਾਂ। ਉਹ ਸਰਦਾਰ ਜਾਜਕ ਹੁਣ ਸਵਰਗ ਵਿੱਚ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ।

Hebrews 7:26
ਇਸ ਲਈ ਯਿਸੂ ਇੱਕ ਤਰ੍ਹਾਂ ਦਾ ਸਰਦਾਰ ਜਾਜਕ ਹੈ ਜਿਸਦੀ ਸਾਨੂੰ ਲੋੜ ਹੈ। ਉਹ ਪਵਿੱਤਰ ਹੈ ਉਸ ਵਿੱਚ ਕੋਈ ਪਾਪ ਨਹੀਂ ਹੈ। ਉਹ ਸ਼ੁੱਧ ਹੈ ਅਤੇ ਪਾਪੀਆਂ ਤੋਂ ਪ੍ਰਭਾਵਿਤ ਨਹੀਂ ਹੈ। ਉਹ ਸਵਰਗ ਨਾਲੋਂ ਵੀ ਉੱਚਾ ਚੁੱਕਿਆ ਗਿਆ ਹੈ।

Hebrews 6:20
ਯਿਸੂ ਪਹਿਲਾਂ ਹੀ ਉੱਥੇ ਪ੍ਰਵੇਸ਼ ਪਾ ਚੁੱਕਿਆ ਹੈ ਅਤੇ ਉਸ ਨੇ ਸਾਡੇ ਲਈ ਰਾਹ ਖੋਲ੍ਹ ਦਿੱਤਾ ਹੈ। ਯਿਸੂ ਹਮੇਸ਼ਾ ਲਈ ਮਲਕਿਸਿਦਕ ਵਾਂਗ ਇੱਕ ਸਰਦਾਰ ਜਾਜਕ ਬਣ ਗਿਆ ਹੈ।

Hebrews 4:14
ਯਿਸੂ ਸਾਡੀ ਪਰਮੇਸ਼ੁਰ ਦੇ ਸਨਮੁੱਖ ਆਉਣ ਵਿੱਚ ਸਹਾਇਤਾ ਕਰਦਾ ਹੈ ਸਾਡੇ ਕੋਲ ਇੱਕ ਮਹਾਨ ਸਰਦਾਰ ਜਾਜਕ ਹੈ ਜਿਹੜਾ ਪਰਮੇਸ਼ੁਰ ਨਾਲ ਸਵਰਗ ਵਿੱਚ ਰਹਿਣ ਲਈ ਗਿਆ ਹੈ। ਉਹ ਪਰਮੇਸ਼ੁਰ ਦਾ ਪੁੱਤਰ ਯਿਸੂ ਹੈ। ਇਸ ਲਈ ਅਸੀਂ ਵਿਸ਼ਵਾਸ ਵਿੱਚ, ਜਿਹੜਾ ਸਾਡੇ ਕੋਲ ਹੈ, ਦ੍ਰਿੜ ਰਹਿਣਾ ਜਾਰੀ ਰੱਖੀਏ।

Hebrews 3:3
ਜਦੋਂ ਕੋਈ ਵਿਅਕਤੀ ਘਰ ਨਿਰਮਾਣ ਕਰਦਾ ਹੈ ਤਾਂ ਲੋਕ ਉਸ ਵਿਅਕਤੀ ਦੀ ਘਰ ਨਾਲੋਂ ਵੱਧ ਇੱਜ਼ਤ ਕਰਦੇ ਹਨ। ਯਿਸੂ ਬਾਰੇ ਵੀ ਇਵੇਂ ਹੀ ਹੈ। ਯਿਸੂ ਦੀ ਇੱਜ਼ਤ ਮੂਸਾ ਨਾਲੋਂ ਵੱਧੇਰੇ ਹੋਣੀ ਚਾਹੀਦੀ ਹੈ।

Hebrews 3:1
ਯਿਸੂ ਮੂਸਾ ਨਾਲੋਂ ਵਡੇਰਾ ਹੈ ਇਸ ਲਈ ਤੁਹਾਨੂੰ ਸਾਰਿਆਂ ਨੂੰ ਯਿਸੂ ਬਾਰੇ ਸੋਚਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਬਿਲਕੁਲ ਸਾਡੇ ਵੱਲ ਘੱਲਿਆ, ਅਤੇ ਉਹ ਸਾਡੇ ਵਿਸ਼ਵਾਸ ਦਾ ਸਰਦਾਰ ਜਾਜਕ ਹੈ। ਮੇਰੇ ਪਵਿੱਤਰ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸਦਾ ਹਾਂ, ਤੁਹਾਨੂੰ ਸਾਰਿਆਂ ਨੂੰ ਪਰਮੇਸ਼ੁਰ ਨੇ ਬੁਲਾਇਆ ਹੈ।

Ephesians 2:19
ਹੁਣ ਤੁਸੀਂ ਗੈਰ ਯਹੂਦੀਓ ਓਪਰੇ ਜਾਂ ਯਾਤਰੀ ਨਹੀਂ ਹੋ। ਹੁਣ ਤੁਸੀਂ, ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਨਾਲ ਦੇ ਨਾਗਰਿਕ ਹੋ ਤੁਸੀਂ ਪਰਮੇਸ਼ੁਰ ਦੇ ਪਰਿਵਾਰ ਦੇ ਹੋਂ।

2 Corinthians 6:16
ਪਰਮੇਸ਼ੁਰ ਦੇ ਮੰਦਰ ਅਤੇ ਮੂਰਤਿਆਂ ਵਿੱਚਕਾਰ ਕੋਈ ਇਕਰਾਰਨਾਮਾ ਨਹੀਂ ਹੈ। ਅਤੇ ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਦਾ ਮੰਦਰ ਹਾਂ ਜਿਵੇਂ ਕਿ ਪਰਮੇਸ਼ੁਰ ਨੇ ਕਿਹਾ ਹੈ; “ਮੈਂ ਉਨ੍ਹਾਂ ਸੰਗ ਰਹਾਂਗਾ ਅਤੇ ਉਨ੍ਹਾਂ ਸੰਗ ਤੁਰਾਂਗਾ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।”

1 Corinthians 3:9
ਅਸੀਂ ਰੱਬ ਦੇ ਸਾਂਝੇ ਕਾਮੇ ਹਾਂ। ਅਤੇ ਤੁਸੀਂ ਉਸ ਖੇਤ ਵਾਂਗ ਹੋ ਜਿਸਦਾ ਮਾਲਕ ਪਰਮੇਸ਼ੁਰ ਹੈ। ਅਤੇ ਤੁਸੀਂ ਉਸ ਘਰ ਵਰਗੇ ਹੋ ਜਿਸਦਾ ਮਾਲਿਕ ਪਰਮੇਸ਼ੁਰ ਹੈ।

Matthew 16:18
ਮੈਂ ਵੀ ਤੈਨੂੰ ਆਖਦਾ ਹਾਂ ਕਿ ਤੂੰ ਪਤਰਸ ਹੈਂ, ਅਤੇ ਮੈਂ ਆਪਣੀ ਕਲੀਸਿਯਾ ਇਸ ਚੱਟਾਨ ਉੱਪਰ ਬਨਾਵਾਂਗਾ। ਮੌਤ ਦੀ ਸ਼ਕਤੀ ਕਦੀ ਵੀ ਮੇਰੀ ਕਲੀਸਿਯਾ ਨੂੰ ਹਰਾਉਣ ਦੇ ਕਾਬਿਲ ਨਹੀਂ ਹੋਵੇਗੀ।