Hebrews 4:9
ਇਸਤੋਂ ਪਤਾ ਚਲਦਾ ਕਿ ਪਰਮੇਸ਼ੁਰ ਦੇ ਲੋਕਾਂ ਲਈ ਵਿਸ਼ਰਾਮ ਦਾ ਸੱਤਵਾਂ ਦਿਨ ਹਾਲੇ ਵੀ ਆ ਰਿਹਾ ਹੈ।
Hebrews 4:9 in Other Translations
King James Version (KJV)
There remaineth therefore a rest to the people of God.
American Standard Version (ASV)
There remaineth therefore a sabbath rest for the people of God.
Bible in Basic English (BBE)
So that there is still a Sabbath-keeping for the people of God.
Darby English Bible (DBY)
There remains then a sabbatism to the people of God.
World English Bible (WEB)
There remains therefore a Sabbath rest for the people of God.
Young's Literal Translation (YLT)
there doth remain, then, a sabbatic rest to the people of God,
| There remaineth | ἄρα | ara | AH-ra |
| therefore | ἀπολείπεται | apoleipetai | ah-poh-LEE-pay-tay |
| a rest | σαββατισμὸς | sabbatismos | sahv-va-tee-SMOSE |
| the to | τῷ | tō | toh |
| people | λαῷ | laō | la-OH |
| of | τοῦ | tou | too |
| God. | θεοῦ | theou | thay-OO |
Cross Reference
1 Peter 2:10
ਇੱਕ ਸਮੇਂ, ਤੁਸੀਂ ਪਰਮੇਸ਼ੁਰ ਦੇ ਲੋਕ ਨਹੀਂ ਸੀ, ਪਰ ਹੁਣ ਤੁਸੀਂ ਪਰਮੇਸ਼ੁਰ ਦੇ ਲੋਕ ਹੋ। ਇੱਕ ਸਮੇਂ, ਤੁਸੀਂ ਪਰਮੇਸ਼ੁਰ ਦੀ ਮਿਹਰ ਪ੍ਰਾਪਤ ਨਹੀਂ ਕੀਤੀ ਸੀ, ਪਰ ਹੁਣ ਤੁਸੀਂ ਪਰਮੇਸ਼ੁਰ ਦੀ ਮਿਹਰ ਪ੍ਰਾਪਤ ਕੀਤੀ ਹੈ।
Revelation 21:4
ਪਰਮੇਸ਼ੁਰ ਉਨ੍ਹਾਂ ਦੀਆਂ ਅੱਖਾਂ ਵਿੱਚਲਾ ਹਰ ਅੱਥਰੂ ਪੂੰਝ ਦੇਵੇਗਾ। ਹੁਣ ਕਦੀ ਵੀ ਮੌਤ, ਉਦਾਸੀ, ਰੋਣਾ ਜਾਂ ਦੁੱਖ ਦਰਦ ਨਹੀਂ ਹੋਵੇਗਾ। ਸਾਰੇ ਪੁਰਾਣੇ ਰਾਹ ਗੁਜ਼ਰ ਗਏ ਹਨ।”
Revelation 7:14
ਮੈਂ ਜਵਾਬ ਦਿੱਤਾ, “ਜਨਾਬ ਤੁਸੀਂ ਜਾਣਦੇ ਹੀ ਹੋ ਉਹ ਕੌਣ ਹਨ।” ਅਤੇ ਬਜ਼ੁਰਗ ਨੇ ਆਖਿਆ, “ਇਹ ਉਹੀ ਲੋਕ ਹਨ ਜਿਹੜੇ ਵੱਡੇ ਤਸੀਹਿਆਂ ਰਾਹੀਂ ਲੰਘੇ ਹਨ। ਉਨ੍ਹਾਂ ਨੇ ਆਪਣੇ ਚੋਲੇ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟੇ ਬਣਾਇਆ।
Titus 2:14
ਉਸ ਨੇ ਸਾਡੇ ਲਈ ਆਪਣੀ ਕੁਰਬਾਨੀ ਦਿੱਤੀ, ਤਾਂ ਕਿ ਉਹ ਸਾਨੂੰ ਹਰ ਬੁਰੀ ਸ਼ੈਅ ਤੋਂ ਬਚਾ ਸੱਕੇ ਅਤੇ ਸਾਨੂੰ ਪਵਿੱਤਰ ਬੰਦੇ ਬਣਾ ਸੱਕੇ ਜਿਹੜੇ ਸਿਰਫ਼ ਉਸੇ ਦੇ ਹਨ, ਅਤੇ ਜਿਹੜੇ ਹਰ ਵੇਲੇ ਚੰਗੇ ਕੰਮ ਕਰਨਾ ਚਾਹੁੰਦੇ ਹਨ।
Isaiah 60:19
“ਦਿਨ ਵੇਲੇ ਫ਼ੇਰ ਸੂਰਜ ਤੁਹਾਡੀ ਰੋਸ਼ਨੀ ਨਹੀਂ ਹੋਵੇਗਾ। ਫ਼ੇਰ ਚੰਨ ਦੀ ਰੋਸ਼ਨੀ ਤੁਹਾਡੀ ਰਾਤ ਦੀ ਰੋਸ਼ਨੀ ਨਹੀਂ ਹੋਵੇਗੀ। ਕਿਉਂ ਕਿ ਯਹੋਵਾਹ ਸਦਾ ਲਈ ਤੁਹਾਡੀ ਰੋਸ਼ਨੀ ਹੋਵੇਗਾ। ਤੁਹਾਡਾ ਪਰਮੇਸ਼ੁਰ ਤੁਹਾਡਾ ਪਰਤਾਪ ਹੋਵੇਗਾ।
Hebrews 11:25
ਮੂਸਾ ਨੇ ਪਾਪ ਦੇ ਭੋਗ ਬਿਲਾਸ ਨਾ ਮਾਨਣ ਦੀ ਚੋਣ ਕੀਤੀ। ਇਹ ਭੋਗ ਬਿਲਾਸ ਛੇਤੀ ਮੁੱਕ ਜਾਣ ਵਾਲੇ ਸਨ। ਇਸਦੀ ਬਜਾਏ ਮੂਸਾ ਨੇ ਪਰਮੇਸ਼ੁਰ ਦੇ ਲੋਕਾਂ ਸੰਗ ਕਸ਼ਟ ਝੱਲਣ ਦੀ ਚੋਣ ਕੀਤੀ। ਮੂਸਾ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸ ਨੂੰ ਨਿਹਚਾ ਸੀ।
Hebrews 4:3
ਅਸੀਂ ਲੋਕ, ਜਿਹੜੇ ਨਿਹਚਾ ਰੱਖਦੇ ਹਾਂ, ਪ੍ਰਵੇਸ਼ ਕਰਨ ਅਤੇ ਰੱਬੀ ਵਿਸ਼ਰਾਮ ਕਰਨ ਦੇ ਯੋਗ ਹਾਂ। ਉਵੇਂ ਹੀ ਜਿਵੇਂ ਪਰਮੇਸ਼ੁਰ ਨੇ ਆਖਿਆ, “ਕ੍ਰੋਧ ਵਿੱਚ ਮੈਂ ਸੌਂਹ ਖਾਧੀ: ‘ਉਹ ਕਦੇ ਵੀ ਮੇਰੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਨਗੇ।’” ਹਾਲਾਂ ਕਿ ਪਰਮੇਸ਼ੁਰ ਦਾ ਕਾਰਜ ਉਦੋਂ ਹੀ ਸੰਪੂਰਣ ਹੋ ਚੁੱਕਿਆ ਸੀ, ਜਿਸ ਸਮੇਂ ਤੋਂ ਉਸ ਨੇ ਇਹ ਦੁਨੀਆਂ ਸਾਜੀ ਸੀ, ਉਸ ਨੇ ਇੰਝ ਆਖਿਆ।
Hebrews 4:1
ਸਾਡੇ ਕੋਲ ਹਾਲੇ ਵੀ ਉਹ ਵਾਅਦਾ ਹੈ ਜਿਹੜਾ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨਾਲ ਕੀਤਾ ਸੀ ਉਹ ਵਾਅਦਾ ਕੀਤਾ ਸੀ ਕਿ ਅਸੀਂ ਪਰਮੇਸ਼ੁਰ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਕਰ ਸੱਕੀਏ। ਇਸ ਲਈ ਸਾਨੂੰ ਬਹੁਤ ਸੁਚੇਤ ਰਹਿਣਾ ਚਾਹੀਦਾ ਹੈ, ਤਾਂ ਜੋ ਤੁਹਾਡੇ ਵਿੱਚੋਂ ਕੋਈ ਵੀ ਉਸ ਵਾਅਦੇ ਤੋਂ ਵਾਂਝਾ ਨਾ ਰਹੇ।
Hebrews 3:11
ਇਸ ਲਈ ਮੈਂ ਗੁੱਸੇ ਸਾਂ ਤੇ ਸੌਂਹ ਖਾਕੇ ਇਕਰਾਰ ਕੀਤਾ: ‘ਉਹ ਲੋਕ ਕਦੇ ਵੀ ਮੇਰੀ ਆਰਾਮਗਾਹ ਵਿੱਚ ਦਾਖਲ ਨਹੀਂ ਹੋਣਗੇ।’”
Matthew 1:21
ਮਰਿਯਮ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸਦਾ ਨਾਂ ਯਿਸੂ ਰੱਖੀਂ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ।”
Isaiah 57:2
ਪਰ ਇਨ੍ਹਾਂ ਵਾਸਤੇ ਸ਼ਾਂਤੀ ਆਵੇਗੀ ਅਤੇ ਉਹ ਆਪਣੇ ਹੀ ਬਿਸਤਰਿਆਂ ਉੱਤੇ ਆਰਾਮ ਕਰਨਗੇ ਕਿਉਂਕਿ ਉਹ ਉਵੇਂ ਰਹੇ ਜਿਵੇਂ ਪਰਮੇਸ਼ੁਰ ਚਾਹੁੰਦਾ ਸੀ ਕਿ ਉਹ ਜਿਉਣ।
Isaiah 11:10
ਉਸ ਸਮੇਂ, ਉੱਥੇ ਯੱਸੀ ਦੇ ਪਰਿਵਾਰ ਦਾ ਇੱਕ ਖਾਸ ਵਿਅਕਤੀ ਹੋਵੇਗਾ। ਇਹ ਬੰਦਾ ਇੱਕ ਝੰਡੇ ਵਰਗਾ ਹੋਵੇਗਾ। ਇਹ “ਝੰਡਾ” ਸਮੂਹ ਕੌਮਾਂ ਨੂੰ ਇਹ ਦਰਸਾਏਗਾ ਕਿ ਉਨ੍ਹਾਂ ਨੂੰ ਉਸ ਦੇ ਆਲੇ-ਦੁਆਲੇ ਇੱਕਤ੍ਰ ਹੋ ਜਾਣਾ ਚਾਹੀਦਾ ਹੈ। ਕੌਮਾਂ ਉਸ ਕੋਲੋਂ ਪੁੱਛਣਗੀਆਂ ਕਿ ਉਨ੍ਹਾਂ ਨੂੰ ਕਿਹੜੀਆਂ ਗੱਲਾਂ ਕਰਨੀਆਂ ਚਾਹੀਦੀਆਂ ਹਨ। ਅਤੇ ਉਹ ਸਥਾਨ ਜਿੱਥੇ ਉਹ ਰਹਿੰਦਾ ਹੈ, ਪਰਤਾਪ ਨਾਲ ਭਰ ਜਾਵੇਗਾ।
Psalm 47:9
ਕੌਮਾਂ ਦੇ ਆਗੂ ਅਬਰਾਹਾਮ ਦੇ ਪਰਮੇਸ਼ੁਰ ਦੇ ਲੋਕਾਂ ਨਾਲ ਮਿਲਕੇ ਇਕੱਠੇ ਹੁੰਦੇ ਹਨ। ਸਾਰੀਆਂ ਕੌਮਾਂ ਦੇ ਸਾਰੇ ਹੀ ਆਗੂ ਪਰਮੇਸ਼ੁਰ ਦੇ ਹਨ, ਪਰਮੇਸ਼ੁਰ ਉਨ੍ਹਾਂ ਸਾਰਿਆਂ ਉੱਪਰ ਹੈ।