Hosea 8:12
ਜੇਕਰ ਮੈਂ ਅਫ਼ਰਾਈਮ ਲਈ 10,000 ਅਸੂਲ ਵੀ ਲਿਖ ਦੇਵਾਂ, ਉਹ ਉਨ੍ਹਾਂ ਨਾਲ ਇੱਕ ਅਜਨਬੀਆਂ ਲਈ ਬਣਾਏ ਗਏ ਅਸੂਲਾਂ ਵਾਂਗ ਹੀ ਵਿਹਾਰ ਕਰੇਗਾ।
Hosea 8:12 in Other Translations
King James Version (KJV)
I have written to him the great things of my law, but they were counted as a strange thing.
American Standard Version (ASV)
I wrote for him the ten thousand things of my law; but they are counted as a strange thing.
Bible in Basic English (BBE)
Though I put my law in writing for him in ten thousand rules, they are to him as a strange thing.
Darby English Bible (DBY)
I have prescribed unto him the manifold things of my law: they are counted [as] a strange thing.
World English Bible (WEB)
I wrote for him the many things of my law; But they were regarded as a strange thing.
Young's Literal Translation (YLT)
I write for him numerous things of My law, As a strange thing they have been reckoned.
| I have written | אֶ֨כְתָּוב | ʾektowb | EK-tove-v |
| to him the great things | ל֔וֹ | lô | loh |
| law, my of | רֻבֵּ֖ו | rubbēw | roo-BAVE |
| but they were counted | תּֽוֹרָתִ֑י | tôrātî | toh-ra-TEE |
| as | כְּמוֹ | kĕmô | keh-MOH |
| a strange thing. | זָ֖ר | zār | zahr |
| נֶחְשָֽׁבוּ׃ | neḥšābû | nek-sha-VOO |
Cross Reference
Hosea 4:6
“ਮੇਰੀ ਪਰਜਾ ਗਿਆਨ ਵਿਹੁਣੀ ਹੋਣ ਕਾਰਣ ਨਾਸ ਹੁੰਦੀ ਹੈ। ਤੁਸੀਂ ਸਿੱਖਣੋਂ ਇਨਕਾਰੀ ਹੋਏ ਇਸ ਲਈ ਮੈਂ ਤੁਹਾਨੂੰ ਆਪਣੇ ਲਈ ਜਾਜਕ ਠਹਿਰਾਉਣ ਤੋਂ ਇਨਕਾਰੀ ਹੋਵਾਂਗਾ। ਤੁਸੀਂ ਆਪਣੇ ਯਹੋਵਾਹ ਦੀ ਬਿਵਸਬਾ ਨੂੰ ਭੁੱਲ ਗਏ ਇਸ ਲਈ ਮੈਂ ਤੁਹਾਡੀ ਸੰਤਾਨ ਨੂੰ ਵਿਸਾਰਾਂਗਾ।
Romans 7:12
ਇਸ ਲਈ ਸ਼ਰ੍ਹਾ ਪਵਿਤਰ ਹੈ ਅਤੇ ਹੁਕਮ ਪਵਿਤਰ, ਚੰਗਾ ਅਤੇ ਨਿਆਂਈ ਹੈ।
Romans 3:1
ਇਸ ਲਈ ਕੀ ਯਹੂਦੀਆਂ ਕੋਲ ਹੋਰਾਂ ਲੋਕਾਂ ਨਾਲੋਂ ਕੁਝ ਵੱਧੇਰੇ ਹੈ! ਕੀ ਸੁੰਨਤ ਦਾ ਕੋਈ ਮਹੱਤਵ ਹੈ?
Ezekiel 20:11
ਫ਼ੇਰ ਮੈਂ ਉਨ੍ਹਾਂ ਨੂੰ ਅਪਣੇ ਕਨੂੰਨ ਦਿੱਤੇ। ਮੈਂ ਉਨ੍ਹਾਂ ਨੂੰ ਆਪਣੀਆਂ ਸਾਰੀਆਂ ਬਿਧੀਆਂ ਦੱਸ ਦਿੱਤੀਆਂ। ਜੇ ਕੋਈ ਬੰਦਾ ਉਨ੍ਹਾਂ ਬਿਧੀਆਂ ਤੇ ਚੱਲੇਗਾ ਤਾਂ ਉਹ ਜੀਵੇਗਾ।
Jeremiah 6:16
ਯਹੋਵਾਹ ਇਹ ਗੱਲਾਂ ਆਖਦਾ ਹੈ: “ਚੁਰਾਹਿਆਂ ਉੱਤੇ ਖਲੋ ਜਾਵੋ ਅਤੇ ਦੇਖੋ। ਪੁੱਛੋ ਕਿ ਪੁਰਾਣੀ ਰਾਹ ਕਿੱਥੋ ਹੈ। ਪੁੱਛੋ ਕਿ ਚੰਗੀ ਰਾਹ ਕਿਹੜੀ ਹੈ ਅਤੇ ਓਸੇ ਰਾਹ ਉੱਤੇ ਤੁਰੋ। ਜੇ ਤੁਸੀਂ ਅਜਿਹਾ ਕਰੋਂਗੇ, ਤੁਹਾਨੂੰ ਆਪਣੇ ਲਈ ਅਰਾਮ ਮਿਲੇਗਾ। ਪਰ ਤੁਸੀਂ ਲੋਕਾਂ ਨੇ ਆਖਿਆ ਹੈ, ‘ਅਸੀਂ ਨੇਕੀ ਦੇ ਰਾਹ ਉੱਤੇ ਨਹੀਂ ਤੁਰਾਂਗੇ!’
Isaiah 30:9
ਇਹ ਲੋਕ ਉਨ੍ਹਾਂ ਬੱਚਿਆਂ ਵ੍ਵਰਗੇ ਹਨ ਜਿਹੜੇ ਆਪਣੇ ਮਾਪਿਆਂ ਦਾ ਆਖਾ ਨਹੀਂ ਮੰਨਦੇ। ਉਹ ਪਏ ਰਹਿੰਦੇ ਨੇ ਅਤੇ ਯਹੋਵਾਹ ਦੀਆਂ ਸਿੱਖਿਆਵਾਂ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ।
Proverbs 22:20
ਕੀ ਮੈਂ ਤੁਹਾਡੇ ਲਈ ਪਹਿਲਾਂ ਹੀ ਮਸ਼ੁਵਰੇ ਅਤੇ ਗਿਆਨ ਨਾਲ ਨਹੀਂ ਲਿਖਿਆ।
Psalm 147:19
ਪਰਮੇਸ਼ੁਰ ਨੇ ਯਾਕੂਬ (ਇਸਰਾਏਲ) ਨੂੰ ਆਦੇਸ਼ ਦਿੱਤਾ, ਉਸ ਨੇ ਆਪਣੇ ਨੇਮ ਅਤੇ ਅਸੂਲ ਇਸਰਾਏਲ ਨੂੰ ਦਿੱਤੇ।
Psalm 119:18
ਯਹੋਵਾਹ, ਮੇਰੀਆਂ ਅੱਖਾਂ ਖੋਲ੍ਹ ਦਿਉ। ਮੈਨੂੰ ਤੁਹਾਡੀਆਂ ਸਿੱਖਿਆਵਾਂ ਅੰਦਰ ਝਾਕਣ ਦਿਉ। ਅਤੇ ਉਨ੍ਹਾਂ ਚਮਤਕਾਰਾਂ ਬਾਰੇ ਪੜ੍ਹਨ ਦਿਉ ਜੋ ਤੁਸਾਂ ਨੇ ਕੀਤੇ ਸਨ।
Psalm 50:17
ਇਸੇ ਲਈ, ਜਦੋਂ ਮੈਂ ਤੁਹਾਨੂੰ ਸਹੀ ਕਰਦਾ ਹਾਂ ਤੁਸੀਂ ਮੈਨੂੰ ਨਫ਼ਰਤ ਕਿਉਂ ਕਰਦੇ ਹੋ। ਤੁਸੀਂ ਉਨ੍ਹਾਂ ਗੱਲਾਂ ਨੂੰ ਅਣਡਿਠ ਕਿਉਂ ਕਰਦੇ ਹੋਂ ਜੋ ਮੈਂ ਤੁਹਾਨੂੰ ਦੱਸਦਾ ਹਾਂ।
Nehemiah 9:26
ਅਤੇ ਫ਼ੇਰ ਉਨ੍ਹਾਂ ਨੇ ਅਵਗਿਆ ਕੀਤੀ ਅਤੇ ਤੇਰੇ ਖਿਲਾਫ਼ ਵਿਦ੍ਰੋਹ ਕੀਤਾ। ਉਨ੍ਹਾਂ ਨੇ ਆਪਣੀਆਂ ਪਿੱਠਾ ਪਿੱਛੇ ਤੇਰੀ ਬਿਵਸਬਾ ਨੂੰ ਸੁੱਟ ਦਿੱਤਾ। ਉਨ੍ਹਾਂ ਨੇ ਤੇਰੀਆਂ ਸਿੱਖੀਆਂ ਨੂੰ ਅਣਦੇਖਿਆਂ ਕੀਤਾ ਅਤੇ ਤੇਰੇ ਨਬੀਆਂ ਨੂੰ ਵੱਢਿਆ ਉੱਨ੍ਹਾਂ ਨਬੀਆਂ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਤੇ ਤੇਰੇ ਵੱਲ ਮੋੜਨ ਦਾ ਯਤਨ ਕੀਤਾ ਪਰ ਸਾਡੇ ਪੁਰਖਿਆਂ ਨੇ ਤੇਰੇ ਵਿਰੁੱਧ ਬੜੇ ਭਿਆਨਕ ਕਾਰਜ਼ ਕੀਤੇ।
Nehemiah 9:13
ਫ਼ੇਰ ਤੂੰ ਸੀਨਈ ਪਹਾੜੀ ਤੇ ਉੱਤਰਿਆ। ਤੂੰ ਅਕਾਸ਼ ਤੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਨੂੰ ਚੰਗੇ ਨਿਆਉਂ ਅਤੇ ਸੱਚੀਆਂ ਬਿਵਸਬਾਂ ਅਤੇ ਚੰਗੀਆਂ ਬਿਧੀਆਂ ਅਤੇ ਹੁਕਮ ਦਿੱਤੇ।
2 Kings 17:15
ਯਹੋਵਾਹ ਨੇ ਜੋ ਨੇਮ ਅਤੇ ਵਿਧੀਆਂ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹੀਆਂ ਸਨ ਉਨ੍ਹਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਯਹੋਵਾਹ ਦੀਆਂ ਚਿਤਾਵਨੀਆਂ ਨੂੰ ਵੀ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਨਕਾਰੇ ਹੋਏ ਦੇਵਤਿਆਂ ਦੀ ਉਪਾਸਨਾ ਕਰਨੀ ਸ਼ੁਰੂ ਕੀਤੀ ਤਾਂ ਉਹ ਆਪ ਵੀ ਨਕਾਰੇ ਗਏ। ਉਹ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ। ਉਨ੍ਹਾਂ ਨੇ ਵੀ ਉਨ੍ਹਾਂ ਦੇ ਵਾਂਗ ਭੈੜੇ ਕੰਮ ਕੀਤੇ ਜਦ ਕਿ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਭੈੜੇ ਕੰਮ ਕਰਨ ਤੋਂ ਖਬਰਦਾਰ ਕੀਤਾ ਸੀ।
Deuteronomy 4:6
ਇਨ੍ਹਾਂ ਬਿਧੀਆਂ ਦੀ ਪਾਲਣਾ ਧਿਆਨ ਨਾਲ ਕਰੋ। ਇਹ ਗੱਲਾਂ ਹੋਰਨਾ ਦੇਸ਼ਾਂ ਦੇ ਲੋਕਾਂ ਨੂੰ ਦਰਸਾਉਣਗੀਆਂ ਕਿ ਤੁਸੀਂ ਸਿਆਣੇ ਅਤੇ ਸਮਝਦਾਰ ਹੋ। ਉਨ੍ਹਾਂ ਦੇਸਾਂ ਦੇ ਲੋਕ ਇਨ੍ਹਾਂ ਬਿਧੀਆਂ ਬਾਰੇ ਸੁਨਣਗੇ ਅਤੇ ਆਖਣਗੇ, ‘ਇਸ ਮਹਾਨ ਦੇਸ਼ ਦੇ ਲੋਕ, ਸੱਚ ਮੁੱਚ ਸਿਆਣੇ ਅਤੇ ਸਮਝਦਾਰ ਹਨ।’