Isaiah 32:18
ਮੇਰੇ ਬੰਦੇ ਅਮਨ ਦੇ ਖੂਬਸੂਰਤ ਮੈਦਾਨ ਵਿੱਚ ਰਹਿਣਗੇ। ਮੇਰੇ ਬੰਦੇ ਸੁਰੱਖਿਆ ਦੇ ਤੰਬੂਆਂ ਵਿੱਚ ਰਹਿਣਗੇ। ਉਹ ਸ਼ਾਂਤ ਅਤੇ ਅਮਨ ਭਰਪੂਰ ਥਾਵਾਂ ਉੱਤੇ ਰਹਿਣਗੇ।
Isaiah 32:18 in Other Translations
King James Version (KJV)
And my people shall dwell in a peaceable habitation, and in sure dwellings, and in quiet resting places;
American Standard Version (ASV)
And my people shall abide in a peaceable habitation, and in safe dwellings, and in quiet resting-places.
Bible in Basic English (BBE)
And my people will be living in peace, in houses where there is no fear, and in quiet resting-places.
Darby English Bible (DBY)
And my people shall dwell in a peaceable habitation, and in sure dwellings, and in quiet resting-places.
World English Bible (WEB)
My people shall abide in a peaceable habitation, and in safe dwellings, and in quiet resting-places.
Young's Literal Translation (YLT)
And dwelt hath My people in a peaceful habitation, And in stedfast tabernacles, And in quiet resting-places.
| And my people | וְיָשַׁ֥ב | wĕyāšab | veh-ya-SHAHV |
| shall dwell | עַמִּ֖י | ʿammî | ah-MEE |
| peaceable a in | בִּנְוֵ֣ה | binwē | been-VAY |
| habitation, | שָׁל֑וֹם | šālôm | sha-LOME |
| sure in and | וּֽבְמִשְׁכְּנוֹת֙ | ûbĕmiškĕnôt | oo-veh-meesh-keh-NOTE |
| dwellings, | מִבְטַחִ֔ים | mibṭaḥîm | meev-ta-HEEM |
| and in quiet | וּבִמְנוּחֹ֖ת | ûbimnûḥōt | oo-veem-noo-HOTE |
| resting places; | שַׁאֲנַנּֽוֹת׃ | šaʾănannôt | sha-uh-na-note |
Cross Reference
Hosea 2:18
“ਉਸ ਵਕਤ, ਮੈਂ ਇਸਰਾਏਲ ਦੇ ਲੋਕਾਂ ਖਾਤਰ ਖੇਤਾਂ ਦੇ ਜਾਨਵਰਾਂ ਨਾਲ, ਅਕਾਸ਼ ਦੇ ਪੰਛੀਆਂ ਨਾਲ ਅਤੇ ਧਰਤੀ ਤੇ ਰੀਂਗਦੇ ਜੰਤੂਆਂ ਨਾਲ ਇੱਕ ਇਕਰਾਰਨਾਮਾ ਬਣਾਵਾਂਗਾ। ਮੈਂ ਧਨੁੱਖ, ਤਲਵਾਰ ਅਤੇ ਜੰਗੀ ਹਬਿਆਰ ਭੰਨ ਸੁੱਟਾਂਗਾ। ਇਸ ਧਰਤੀ ਤੇ ਕੋਈ ਹਬਿਆਰ ਨਾ ਬਚੇਗਾ। ਮੈਂ ਇਸ ਧਰਤੀ ਨੂੰ ਸੁਰੱਖਿਆਤ ਕਰਾਂਗਾ, ਤਾਂ ਜੋ ਇਸਰਾਏਲ ਦੇ ਲੋਕ ਸ਼ਾਂਤੀ ਨਾਲ ਰਹਿ ਸੱਕਣ।
Zechariah 2:5
ਯਹੋਵਾਹ ਆਖਦਾ ਹੈ, ‘ਮੈਂ ਉਸ ਨੂੰ ਬਚਾਉਣ ਲਈ ਉਸ ਦੇ ਇਰਦ-ਗਿਰਦ ਅੱਗ ਦੀ ਦੀਵਾਰ ਬਣਾਵਾਂਗਾ। ਅਤੇ ਉਸ ਸ਼ਹਿਰ ਦਾ ਪਰਤਾਪ ਵੱਧਾਉਣ ਲਈ ਮੈਂ ਉੱਥੇ ਹੀ ਰਹਾਂਗਾ।’”
Ezekiel 34:25
“ਅਤੇ ਫ਼ੇਰ ਮੈਂ ਆਪਣੀਆਂ ਭੇਡਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕਰਾਂਗਾ। ਮੈਂ ਨੁਕਸਾਨਦਾਇੱਕ ਜਾਨਵਰਾਂ ਨੂੰ ਇਸਰਾਏਲ ਦੀ ਧਰਤੀ ਤੋਂ ਦੂਰ ਕਰ ਦਿਆਂਗਾ। ਫ਼ੇਰ ਭੇਡਾਂ ਮਾਰੂਬਲ ਵਿੱਚ ਸੁਰੱਖਿਅਤ ਹੋ ਸੱਕਦੀਆਂ ਹਨ ਅਤੇ ਜੰਗਲ ਵਿੱਚ ਸੌਂ ਸੱਕਦੀਆਂ ਹਨ।
Isaiah 60:17
“ਹੁਣ ਤੁਹਾਡੇ ਕੋਲ ਪਿੱਤਲ ਹੈ, ਮੈਂ ਤੁਹਾਡੇ ਲਈ ਸੋਨਾ ਲਿਆਵਾਂਗਾ। ਹੁਣ ਤੁਹਾਡੇ ਕੋਲ ਲੋਹਾ ਹੈ, ਮੈਂ ਤੁਹਾਡੇ ਲਈ ਚਾਂਦੀ ਲਿਆਵਾਂਗਾ। ਮੈਂ ਤੁਹਾਡੀ ਲੱਕੜ ਨੂੰ ਪਿੱਤਲ ਵਿੱਚ ਬਦਲ ਦਿਆਂਗਾ। ਮੈਂ ਤੁਹਾਡੀ ਸਜ਼ਾ ਨੂੰ ਅਮਨ ਵਿੱਚ ਬਦਲ ਦਿਆਂਗਾ। ਹੁਣ ਤੁਹਾਨੂੰ ਲੋਕ ਦੁੱਖ ਦਿੰਦੇ ਹਨ ਪਰ ਲੋਕ ਤੁਹਾਡੇ ਲਈ ਚੰਗੀਆਂ ਗੱਲਾਂ ਕਰਨਗੇ।
1 John 4:16
ਅਤੇ ਇਸ ਤਰ੍ਹਾਂ ਅਸੀਂ ਉਸ ਪਿਆਰ ਬਾਰੇ ਜਾਣਦੇ ਹਾਂ ਜਿਹੜਾ ਪਰਮੇਸ਼ੁਰ ਦਾ ਸਾਡੇ ਲਈ ਹੈ। ਅਤੇ ਅਸੀਂ ਉਸ ਪਿਆਰ ਵਿੱਚ ਭਰੋਸਾ ਰੱਖਦੇ ਹਾਂ। ਪਰਮੇਸ਼ੁਰ ਪਿਆਰ ਹੈ। ਉਹ ਵਿਅਕਤੀ ਜਿਹੜਾ ਪਿਆਰ ਵਿੱਚ ਜਿਉਂਦਾ ਹੈ ਪਰਮੇਸ਼ੁਰ ਵਿੱਚ ਨਿਵਾਸ ਕਰਦਾ ਹੈ। ਅਤੇ ਪਰਮੇਸ਼ੁਰ ਉਸ ਵਿਅਕਤੀ ਵਿੱਚ ਵੱਸਦਾ ਹੈ।
Hebrews 4:9
ਇਸਤੋਂ ਪਤਾ ਚਲਦਾ ਕਿ ਪਰਮੇਸ਼ੁਰ ਦੇ ਲੋਕਾਂ ਲਈ ਵਿਸ਼ਰਾਮ ਦਾ ਸੱਤਵਾਂ ਦਿਨ ਹਾਲੇ ਵੀ ਆ ਰਿਹਾ ਹੈ।
Zechariah 2:8
ਕਿਉਂ ਕਿ ਤੁਹਾਨੂੰ ਦੁੱਖ ਦੇਣਾ ਪਰਮੇਸ਼ੁਰ ਦੀ ਅੱਖ ਦੀ ਕਾਕੀ ’ਚ ਚੁਭਣ ਵਾਂਗ ਹੈ।
Jeremiah 33:16
ਇਸ ‘ਟਹਿਣੀ’ ਦੇ ਸਮੇਂ ਵਿੱਚ, ਯਹੂਦਾਹ ਦੇ ਲੋਕ ਬਚ ਜਾਣਗੇ। ਲੋਕੀ ਯਰੂਸ਼ਲਮ ਵਿੱਚ ਨਿਸ਼ਚਿੰਤ ਹੋਕੇ ਰਹਿਣਗੇ। ਉਸ ਟਹਿਣੀ ਦਾ ਨਾਮ ਹੈ: ‘ਸਾਡਾ ਯਹੋਵਾਹ ਨੇਕ ਹੈ।’”
Jeremiah 23:5
ਧਰਤੀ ਅੰਕੁਰ ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਸਮਾਂ ਆ ਰਿਹਾ ਹੈ ਜਦੋਂ ਮੈਂ ਦਾਊਦ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਧਰਮੀ ਟਹਿਣੀ ਲਿਆਵਾਂਗਾ। ਉਹ ਰਾਜਾ ਬਣੇਗਾ, ਜਿਹੜਾ ਸਿਆਣਪ ਨਾਲ ਰਾਜ ਕਰੇਗਾ। ਉਹ ਉਹੀ ਕਰੇਗਾ ਜੋ ਜਾਇਜ਼ ਅਤੇ ਦੇਸ਼ ਲਈ ਸਹੀ ਹੈ।
Isaiah 35:9
ਉਸ ਸੜਕ ਉੱਤੇ ਕੋਈ ਖਤਰਾ ਨਹੀਂ ਹੋਵੇਗਾ। ਉਸ ਸੜਕ ਉੱਤੇ ਲੋਕਾਂ ਨੂੰ ਦੁੱਖ ਪਹੁੰਚਾਣ ਵਾਲੇ ਸ਼ੇਰ ਨਹੀਂ ਹੋਣਗੇ। ਉਸ ਸੜਕ ਉੱਤੇ ਖਤਰਨਾਕ ਜਾਨਵਰ ਨਹੀਂ ਹੋਣਗੇ। ਉਹ ਸੜਕ ਉਨ੍ਹਾਂ ਲੋਕਾਂ ਲਈ ਹੋਵੇਗੀ ਜਿਨ੍ਹਾਂ ਨੂੰ ਪਰਮੇਸ਼ੁਰ ਬਚਾਉਂਦਾ ਹੈ।
Isaiah 33:20
ਪਰਮੇਸ਼ੁਰ ਯਰੂਸ਼ਲਮ ਦੀ ਰਾਖੀ ਕਰੇਗਾ ਸਾਡੇ ਧਾਰਮਿਕ ਉਤਸਵਾਂ ਦੇ ਸ਼ਹਿਰ ਸੀਯੋਨ ਵੱਲ ਦੇਖੋ। ਯਰੂਸ਼ਲਮ ਵੱਲ ਦੇਖੋ-ਆਰਾਮ ਕਰਨ ਦੀ ਉਸ ਖੂਬਸੂਰਤ ਥਾਂ ਵੱਲ। ਯਰੂਸ਼ਲਮ ਇੱਕ ਅਜਿਹੇ ਤੰਬੂ ਵਰਗਾ ਹੈ ਜਿਹੜਾ ਕਦੇ ਨਹੀਂ ਹਿਲੇਗਾ। ਜਿਹੜੀਆਂ ਕਿੱਲੀਆਂ ਨੇ ਉਸ ਨੂੰ ਰੋਕਿਆ ਹੋਇਆ ਹੈ ਉਹ ਕਦੇ ਨਹੀਂ ਪੁਟ੍ਟੀਆਂ ਜਾਣਗੀਆਂ। ਉਸ ਦੇ ਰੱਸੇ ਕਦੇ ਨਹੀਂ ਟੁੱਟਣਗੇ।