Isaiah 60:22
ਛੋਟੇ ਤੋਂ ਛੋਟਾ ਪਰਿਵਾਰ ਵੀ ਵੱਡਾ ਪਰਿਵਾਰ-ਸਮੂਹ ਬਣ ਜਾਵੇਗਾ। ਛੋਟੇ ਤੋਂ ਛੋਟਾ ਪਰਿਵਾਰ ਵੀ ਸ਼ਕਤੀਸ਼ਾਲੀ ਕੌਮ ਬਣ ਜਾਵੇਗਾ। ਜਦੋਂ ਢੁਕਵਾਂ ਸਮਾਂ ਹੋਵੇਗਾਂ, ਮੈਂ, ਯਹੋਵਾਹ ਛੇਤੀ ਹੀ ਆਵਾਂਗਾ। ਮੈਂ ਇਨ੍ਹਾਂ ਗੱਲਾਂ ਨੂੰ ਵਾਪਰਨ ਦੇਵਾਂਗਾ।”
Isaiah 60:22 in Other Translations
King James Version (KJV)
A little one shall become a thousand, and a small one a strong nation: I the LORD will hasten it in his time.
American Standard Version (ASV)
The little one shall become a thousand, and the small one a strong nation; I, Jehovah, will hasten it in its time.
Bible in Basic English (BBE)
The smallest of their families will become a thousand, and a small one a strong nation: I, the Lord, will make it come quickly in its time.
Darby English Bible (DBY)
The little one shall become a thousand, and the smallest a mighty nation: I, Jehovah, will hasten it in its time.
World English Bible (WEB)
The little one shall become a thousand, and the small one a strong nation; I, Yahweh, will hasten it in its time.
Young's Literal Translation (YLT)
The little one doth become a chief, And the small one a mighty nation, I, Jehovah, in its own time do hasten it!
| A little one | הַקָּטֹן֙ | haqqāṭōn | ha-ka-TONE |
| shall become | יִֽהְיֶ֣ה | yihĕye | yee-heh-YEH |
| thousand, a | לָאֶ֔לֶף | lāʾelep | la-EH-lef |
| and a small one | וְהַצָּעִ֖יר | wĕhaṣṣāʿîr | veh-ha-tsa-EER |
| strong a | לְג֣וֹי | lĕgôy | leh-ɡOY |
| nation: | עָצ֑וּם | ʿāṣûm | ah-TSOOM |
| I | אֲנִ֥י | ʾănî | uh-NEE |
| the Lord | יְהוָ֖ה | yĕhwâ | yeh-VA |
| hasten will | בְּעִתָּ֥הּ | bĕʿittāh | beh-ee-TA |
| it in his time. | אֲחִישֶֽׁנָּה׃ | ʾăḥîšennâ | uh-hee-SHEH-na |
Cross Reference
Habakkuk 2:3
ਇਹ ਸੰਦੇਸ਼ ਭਵਿੱਖ ਵਿੱਚ ਖਾਸ ਆਉਣ ਵਾਲੇ ਸਮੇਂ ਬਾਰੇ ਹੈ। ਇਹ ਸੰਦੇਸ਼ ਅੰਤ ਸਮੇਂ ਲਈ ਹੈ, ਜੋ ਕਿ ਸੱਚ ਹੋਵੇਗਾ। ਭਾਵੇਂ ਅਜਿਹਾ ਲੱਗੇਗਾ ਕਿ ਏਸਾ ਕਦੇ ਨਹੀਂ ਵਾਪਰੇਗਾ। ਪਰ ਸਬਰ ਨਾਲ ਉਸਦਾ ਇੰਤਜ਼ਾਰ ਕਰੋ। ਉਹ ਸਮਾਂ ਆਵੇਗਾ ਅਤੇ ਬਹੁਤੀ ਦੇਰ ਵੀ ਨਾ ਲੱਗੇਗੀ।
Isaiah 5:19
ਉਹ ਬੰਦੇ ਆਖਦੇ ਹਨ, “ਅਸੀਂ ਚਾਹੁੰਦੇ ਹਾਂ ਕਿ ਯਹੋਵਾਹ ਜੋ ਕਰਨਾ ਚਾਹੁੰਦਾ ਹੈ ਛੇਤੀ ਕਰੇ। ਫ਼ੇਰ ਅਸੀਂ ਜਾਣ ਲਵਾਂਗੇ ਕਿ ਕੀ ਵਾਪਰੇਗਾ। ਅਸੀਂ ਚਾਹੁੰਦੇ ਹਾਂ ਕਿ ਯਹੋਵਾਹ ਦੀ ਯੋਜਨਾ ਛੇਤੀ ਵਾਪਰੇ। ਫ਼ੇਰ ਅਸੀਂ ਜਾਣ ਜਾਵਾਂਗੇ ਕਿ ਉਸਦੀ ਯੋਜਨਾ ਕੀ ਹੈ।”
Acts 2:41
ਤਦ ਉਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਪਤਰਸ ਦੇ ਉਪਦੇਸ਼ਾਂ ਨੂੰ ਸਵਿਕਾਰਿਆ ਸੀ, ਬਪਤਿਸਮਾ ਲਿਆ। ਉਸ ਦਿਨ ਤਿੰਨ ਹਜ਼ਾਰ ਦੇ ਆਸ-ਪਾਸ ਲੋਕ ਨਿਹਚਾਵਾਨਾਂ ਦੇ ਸਮੂਹ ਨਾਲ ਜੁੜੇ।
Matthew 13:31
ਯਿਸੂ ਦਾ ਬਹੁਤ ਸਾਰਿਆਂ ਦ੍ਰਿਸ਼ਟਾਤਾਂ ਨਾਲ ਉਪਦੇਸ਼ ਦੇਣਾ ਉਨ੍ਹਾਂ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇਕੇ ਕਿਹਾ: “ਸਵਰਗ ਦਾ ਰਾਜ ਇੱਕ ਸਰ੍ਹੋਂ ਦੇ ਦਾਣੇ ਵਰਗਾ ਹੈ। ਇੱਕ ਮਨੁੱਖ ਨੇ ਇਸ ਨੂੰ ਲਿਆਂਦਾ ਅਤੇ ਆਪਣੇ ਖੇਤ ਵਿੱਚ ਬੀਜ ਦਿੱਤਾ।
Revelation 7:9
ਵੱਡੀ ਭੀੜ ਫ਼ੇਰ ਮੈਂ ਤੱਕਿਆ, ਅਤੇ ਲੋਕਾਂ ਦੀ ਇੱਕ ਬਹੁਤ ਵੱਡੀ ਗਿਣਤੀ ਵੇਖੀ। ਉੱਥੇ ਇੰਨੇ ਸਾਰੇ ਲੋਕ ਸਨ ਕਿ ਕੋਈ ਵੀ ਵਿਅਕਤੀ ਉਨ੍ਹਾਂ ਸਾਰਿਆਂ ਦੀ ਗਿਣਤੀ ਨਹੀਂ ਸੀ ਕਰ ਸੱਕਦਾ। ਉਹ ਧਰਤੀ ਦੀ ਹਰ ਕੌਮ, ਕਬੀਲੇ, ਜਾਤੀ ਅਤੇ ਭਾਸ਼ਾ ਵਿੱਚੋਂ ਸਨ। ਇਹ ਲੋਕ ਤਖਤ ਦੇ ਅਤੇ ਲੇਲੇ ਦੇ ਸਾਹਮਣੇ ਖਲੋਤੇ ਹੋਏ ਸਨ। ਉਨ੍ਹਾਂ ਸਾਰਿਆਂ ਨੇ ਚਿੱਟੇ ਵਸਤਰ ਪਹਿਨੇ ਹੋਏ ਸਨ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਜ਼ੈਤੂਨ ਦੀਆਂ ਟਹਿਣੀਆਂ ਸਨ।
Acts 5:14
ਵੱਧ ਤੋਂ ਵੱਧ ਲੋਕ, ਆਦਮੀ ਤੇ ਔਰਤਾਂ ਦੋਵੇਂ ਹੀ ਪ੍ਰਭੂ ਵਿੱਚ ਨਿਹਚਾ ਰੱਖਣ ਲੱਗੇ। ਅਤੇ ਉਨ੍ਹਾਂ ਨਿਹਚਾਵਾਨਾਂ ਦੀ ਸੰਗਤ ਵਿੱਚ ਰਲਦੇ ਗਏ।
Luke 18:7
ਜਦੋਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਦਿਨ-ਰਾਤ ਉਸ ਅੱਗੇ ਦੁਹਾਈ ਦਿੰਦੇ ਰਹਿੰਦੇ ਹਨ ਤਾਂ ਨਿਸ਼ਚਿਤ ਹੀ ਉਹ ਆਪਣੇ ਲੋਕਾਂ ਨੂੰ ਨਿਆਂ ਦੇਵੇਗਾ। ਉਹ ਬਿਨਾ ਦੇਰੀ ਕੀਤਿਆਂ ਆਪਣੇ ਚੁਣੇ ਹੋਏ ਲੋਕਾਂ ਨੂੰ ਜਵਾਬ ਦੇਵੇਗਾ।
Daniel 2:44
“ਚੌਬੇ ਰਾਜ ਦੇ ਰਾਜਿਆਂ ਸਮੇਂ, ਅਕਾਸ਼ ਦਾ ਪਰਮੇਸ਼ੁਰ ਇੱਕ ਹੋਰ ਰਾਜ ਸਥਾਪਿਤ ਕਰੇਗਾ। ਇਹ ਰਾਜ ਸਦੀਵੀ ਹੋਵੇਗਾ! ਇਹ ਕਦੇ ਵੀ ਤਬਾਹ ਨਹੀਂ ਹੋਵੇਗਾ! ਅਤੇ ਇਹ ਰਾਜ ਅਜਿਹਾ ਹੋਵੇਗਾ ਜਿਹੜਾ ਕਿਸੇ ਹੋਰ ਲੋਕਾਂ ਦੇ ਸਮੂਹ ਦੇ ਹੱਥਾਂ ਵਿੱਚ ਨਹੀਂ ਜਾ ਸੱਕਦਾ। ਇਹ ਰਾਜ, ਹੋਰ ਦੁਜੇ ਰਾਜਾਂ ਨੂੰ ਕੁਚਲ ਦੇਵੇਗਾ। ਇਹ ਉਨ੍ਹਾਂ ਰਾਜਾਂ ਦਾ ਅੰਤ ਕਰ ਦੇਵੇਗਾ। ਪਰ ਉਹ ਰਾਜ ਖੁਦ ਸਦਾ ਰਹੇਗਾ।
2 Peter 3:8
ਪਰ ਮੇਰੇ ਪਿਆਰੇ ਮਿੱਤਰੋ। ਇਹ ਇੱਕ ਗੱਲ ਨਾ ਭੁੱਲਿਓ। ਪ੍ਰਭੂ ਲਈ ਇੱਕ ਦਿਨ ਹਜ਼ਾਰਾਂ ਸਾਲਾਂ ਵਰਗਾ ਹੈ ਅਤੇ ਹਜ਼ਾਰਾਂ ਸਾਲ ਇੱਕ ਦਿਨ ਵਰਗੇ ਹਨ।
Hebrews 10:36
ਤੁਹਾਨੂੰ ਅਵੱਸ਼ ਹੀ ਸਬਰ ਰੱਖਣਾ ਚਾਹੀਦਾ ਹੈ। ਫ਼ੇਰ, ਤੁਹਾਡੇ ਉਹੀ ਕਰਨ ਤੋਂ ਬਾਦ, ਜੋ ਪਰਮੇਸ਼ੁਰ ਚਾਹੁੰਦਾ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਪ੍ਰਾਪਤ ਕਰੋਂਗੇ ਜਿਨ੍ਹਾਂ ਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਸੀ।
Daniel 2:35
ਫ਼ੇਰ ਲੋਹਾ, ਮਿੱਟੀ, ਕਾਂਸੀ, ਚਾਂਦੀ ਅਤੇ ਸੋਨਾ ਇੱਕੋ ਵੇਲੇ ਧੂੜ ਬਣ ਗਏ। ਅਤੇ ਉਹ ਸਾਰੇ ਟੁਕੜੇ ਗਰਮੀਆਂ ਦੀ ਰੁੱਤੇ ਸੁਹਾਗੀ ਹੋਈ ਤੂੜੀ ਵਾਂਗ ਹੋ ਗਏ। ਹਵਾ ਉਸ ਧੂੜ ਨੂੰ ਉਡਾ ਕੇ ਲੈ ਗਈ ਅਤੇ ਉੱਥੇ ਕੁਝ ਵੀ ਨਹੀਂ ਬਚਿਆ। ਕੋਈ ਨਹੀਂ ਆਖ ਸੱਕਦਾ ਸੀ ਕਿ ਓੱਥੇ ਬੁੱਤ ਕਦੇ ਹੈ ਵੀ ਸੀ ਜਾਂ ਨਹੀਂ। ਫ਼ੇਰ ਉਹ ਪੱਥਰ ਜਿਹੜਾ ਬੁੱਤ ’ਚ ਵਜਿਆ ਸੀ, ਇੱਕ ਬਹੁਤ ਵੱਡਾ ਪਰਬਤ ਬਣ ਗਿਆ ਅਤੇ ਪੂਰੀ ਧਰਤੀ ਉੱਤੇ ਫ਼ੈਲ ਗਿਆ।