Isaiah 9:14
ਇਸ ਲਈ ਯਹੋਵਾਹ ਇਸਰਾਏਲ ਦਾ ਸਿਰ ਤੇ ਪੂਛ ਕੱਟ ਦੇਵੇਗਾ। ਯਹੋਵਾਹ ਇੱਕ ਦਿਨ ਵਿੱਚ ਹੀ ਟਾਹਣੀਆਂ ਅਤੇ ਤਣਿਆਂ ਨੂੰ ਖੋਹ ਲਵੇਗਾ।
Isaiah 9:14 in Other Translations
King James Version (KJV)
Therefore the LORD will cut off from Israel head and tail, branch and rush, in one day.
American Standard Version (ASV)
Therefore Jehovah will cut off from Israel head and tail, palm-branch and rush, in one day.
Bible in Basic English (BBE)
For this cause the Lord took away from Israel head and tail, high and low, in one day.
Darby English Bible (DBY)
And Jehovah will cut off from Israel head and tail, palm-branch and rush, in one day:
World English Bible (WEB)
Therefore Yahweh will cut off from Israel head and tail, palm-branch and rush, in one day.
Young's Literal Translation (YLT)
And Jehovah cutteth off from Israel head and tail, Branch and reed -- the same day,
| Therefore the Lord | וַיַּכְרֵ֨ת | wayyakrēt | va-yahk-RATE |
| will cut off | יְהוָ֜ה | yĕhwâ | yeh-VA |
| from Israel | מִיִּשְׂרָאֵ֗ל | miyyiśrāʾēl | mee-yees-ra-ALE |
| head | רֹ֧אשׁ | rōš | rohsh |
| and tail, | וְזָנָ֛ב | wĕzānāb | veh-za-NAHV |
| branch | כִּפָּ֥ה | kippâ | kee-PA |
| and rush, | וְאַגְמ֖וֹן | wĕʾagmôn | veh-aɡ-MONE |
| in one | י֥וֹם | yôm | yome |
| day. | אֶחָֽד׃ | ʾeḥād | eh-HAHD |
Cross Reference
Isaiah 19:15
ਅਜਿਹਾ ਕਰਨ ਲਈ ਕੁਝ ਨਹੀਂ ਜੋ ਮਿਸਰ ਦੇ ਆਗੂ ਕਰ ਸੱਕਦੇ ਹਨ। (ਇਹ ਆਗੂ “ਸਿਰ ਤੇ ਪੂਛ” ਸਨ। ਉਹ ਪੌਦਿਆਂ ਦੀਆਂ “ਸਿਰੀਆਂ ਅਤੇ ਤਣੇ ਹਨ।”)
Revelation 18:8
ਇਹ ਸਾਰੀਆਂ ਮੁਸੀਬਤਾਂ ਉਸ ਉੱਤੇ ਇੱਕ ਹੀ ਦਿਨ ਵਿੱਚ ਆਉਣਗੀਆਂ। ਮੌਤ, ਮਹਾਂ ਉਦਾਸੀ ਅਤੇ ਅਕਾਲ, ਇਹ ਅੱਗ ਦੁਆਰਾ ਤਬਾਹ ਹੋਵਣਗੇ। ਕਿਉਂਕਿ ਪਰਮੇਸ਼ੁਰ ਜਿਹੜਾ ਉਸਦਾ ਨਿਆਂ ਕਰੇਗਾ ਬਹੁਤ ਸ਼ਕਤੀਸ਼ਾਲੀ ਹੈ।
Amos 3:12
ਯਹੋਵਾਹ ਆਖਦਾ ਹੈ, “ਬੱਬਰ-ਸ਼ੇਰ ਲੇਲੇ ਤੇ ਹਮਲਾ ਕਰੇ ਅਤੇ ਆਜੜੀ ਲੇਲੇ ਨੂੰ ਬਚਾਉਣ ਦਾ ਯਤਨ ਕਰਦਾ ਹੈ, ਪਰ ਉਹ ਲੇਲੇ ਦਾ ਕੁਝ ਹਿੱਸਾ ਹੀ ਬਚਾਅ ਪਾਉਂਦਾ ਹੈ। ਜਿਵੇਂ ਉਹ ਦੋ ਲੱਤਾਂ ਜਾਂ ਕੰਨ ਆਦਿ ਉਸ ਦੇ ਮੂੰਹੋਂ ਛੁਡਾਅ ਲੈਂਦਾ ਹੈ ਉਸੇ ਤਰ੍ਹਾਂ ਬਹੁਤ ਸਾਰੇ ਇਸਰਾਏਲ ਦੇ ਲੋਕ ਤਾਂ ਬਰਬਾਦ ਹੋ ਜਾਣਗੇ। ਇਸਰਾਏਲੀ ਛੁਡਾਏ ਤਾਂ ਜਾਣਗੇ ਪਰ ਸਾਮਰਿਯਾ ਵਿੱਚ ਵੱਸਦੇ ਲੋਕ ਮੰਜੀਆਂ ਦੀਆਂ ਨੁਕਰਾਂ ਉੱਤੇ ਅਤੇ ਗਦਿਆਂ ਦੇ ਇੱਕ ਟੁਕੜੇ ਦੇ ਤੁਲ ਉਨ੍ਹਾਂ ਦਾ ਬਚਾਅ ਹੋਵੇਗਾ।”
Amos 5:2
ਇਸਰਾਏਲ ਅਣਵਿਆਹੀ ਕੁੜੀ ਵਰਗਾ ਹੈ ਜੋ ਹੇਠਾਂ ਡਿੱਗ ਪਈ ਹੈ। ਉਹ ਫ਼ੇਰ ਖੜੀ ਹੋਣ ਦੇ ਯੋਗ ਨਹੀਂ ਹੋਵੇਗੀ। ਉਹ ਜ਼ਮੀਨ ਤੇ ਇੱਕਲੀ ਛੱਡ ਦਿੱਤੀ ਗਈ ਹੈ। ਹੁਣ ਕੋਈ ਵੀ ਵਿਅਕਤੀ ਉਸ ਨੂੰ ਉੱਪਰ ਉੱਠਾਉਣ ਦੇ ਯੋਗ ਨਹੀਂ ਹੋਵੇਗਾ।
Amos 6:11
ਵੇਖੋ, ਯਹੋਵਾਹ ਪਰਮੇਸ਼ੁਰ ਹੁਕਮ ਦੇਵੇਗਾ ਅਤੇ ਵੱਡੇ-ਵੱਡੇ ਘਰ ਟੁਕੜੇ-ਟੁਕੜੇ ਹੋ ਜਾਣਗੇ ਅਤੇ ਛੋਟੇ ਘਰ ਛੋਟੇ ਟੁਕੜਿਆਂ ਵਿੱਚ ਬਦਲ ਜਾਣਗੇ।
Amos 7:8
ਯਹੋਵਾਹ ਨੇ ਮੈਨੂੰ ਇਹ ਵਿਖਾਇਆ, “ਆਮੋਸ! ਤੂੰ ਕੀ ਵੇਖਦਾ ਹੈਂ?” ਮੈਂ ਕਿਹਾ, “ਸਾਹਲ!” ਫ਼ਿਰ ਮੇਰੇ ਪ੍ਰਭੂ ਨੇ ਆਖਿਆ, “ਵੇਖ! ਮੈਂ ਆਪਣੇ ਲੋਕਾਂ, ਇਸਰਾਏਲੀਆਂ ਨੂੰ ਇੱਕ ਸਾਹਲ ਨਾਲ ਮਿਣ ਰਿਹਾ ਹਾਂ। ਮੈਂ ਫ਼ੇਰ ਕਦੀ ਵੀ ਉਨ੍ਹਾਂ ਦੇ ਪਾਪਾਂ ਨੂੰ ਨਹੀਂ ਨਕਾਰਾਂਗਾ।
Amos 7:17
ਪਰ ਯਹੋਵਾਹ ਆਖਦਾ ਹੈ: ‘ਤੇਰੀ ਪਤਨੀ ਸ਼ਹਿਰ ਵਿੱਚ ਵੇਸਵਾ ਬਣੇਗੀ ਅਤੇ ਤੇਰੇ ਪੁੱਤਰ ਅਤੇ ਧੀਆਂ ਤਲਵਾਰ ਨਾਲ ਵੱਢੇ ਜਾਣਗੇ ਅਤੇ ਦੂਜੇ ਲੋਕ ਤੇਰੀ ਧਰਤੀ ਖੋਹ ਕੇ ਆਪਸ ਵਿੱਚ ਵੰਡ ਲੈਣਗੇ ਅਤੇ ਤੂੰ ਓਪਰੀ ਧਰਤੀ ਉੱਤੇ ਜਾਕੇ ਮਰੇਂਗਾ ਅਤੇ ਇਸਰਾਏਲ ਦੀ ਪਰਜਾ ਅਵੱਸ਼ ਹੀ ਬੰਦੀ ਬਣਾ ਕੇ ਦੂਜੀ ਧਰਤੀ ਤੇ ਅਸੀਰ ਕੀਤੇ ਜਾਣਗੇ।’”
Amos 9:1
ਜਗਵੇਦੀ ਕੋਲ ਖੜ੍ਹੇ ਯਹੋਵਾਹ ਦੇ ਦਰਸ਼ਨ ਮੈਂ ਆਪਣੇ ਪ੍ਰਭੂ ਨੂੰ ਜਗਵੇਦੀ ਕੋਲ ਖੜਿਆਂ ਵੇਖਿਆ। ਉਸ ਨੇ ਕਿਹਾ, “ਥੰਮਾਂ ਦੀਆਂ ਟੀਸੀਆਂ ਤੇ ਸੱਟ ਮਾਰੋ ਤਾਂ ਜੋ ਸਾਰੀ ਇਮਾਰਤ ਦਹਲੀਜ਼ ਤਾਈਂ ਹਿੱਲ ਜਾਵੇ। ਥੰਮਾਂ ਨੂੰ ਲੋਕਾਂ ਦੇ ਸਿਰਾਂ ਉੱਪਰ ਡੇਗ ਦਿਓ। ਜੇਕਰ ਕੋਈ ਮਨੁੱਖ ਜਿਉਂਦਾ ਬਚ ਜਾਵੇ ਤਾਂ ਉਸ ਨੂੰ ਮੈਂ ਤਲਵਾਰ ਨਾਲ ਮਾਰ ਦਿਆਂਗਾ। ਭਾਵੇਂ ਕੋਈ ਮਨੁੱਖ ਬਚਣ ਦੀ ਕੋਸ਼ਿਸ਼ ਕਰੇ, ਉਹ ਬਚ ਨਹੀਂ ਪਾਵੇਗਾ।
Micah 1:6
ਇਸੇ ਲਈ, ਸਾਮਰਿਯਾ ਨੂੰ ਮੈਂ ਖੇਤ ਵਿੱਚਲੀ ਰੂੜੀ ਦਾ ਢੇਰ ਬਣਾ ਦੇਵਾਂਗਾ, ਜੋ ਅੰਗੂਰਾਂ ਦੇ ਬੀਜੇ ਜਾਣ ਲਈ ਤਿਆਰ ਹੈ। ਮੈਂ ਉਸ ਦੇ ਪੱਥਰ ਨੂੰ ਹੇਠਾਂ ਵਾਦੀ ਅੰਦਰ ਡੋਲ੍ਹਾਂਗਾ ਅਤੇ ਸ਼ਹਿਰ ਦੀ ਨੀਹ ਨੂੰ ਨੰਗਾ ਕਰ ਦਿਆਂਗਾ।
Revelation 18:10
ਰਾਜੇ ਉਸ ਦੇ ਤਸੀਹਿਆਂ ਤੋਂ ਡਰ ਜਾਣਗੇ ਅਤੇ ਦੂਰ ਖਲੋਤੇ ਰਹਿਣਗੇ। ਰਾਜੇ ਆਖਣਗੇ: ‘ਭਿਆਨਕ, ਉਫ਼ ਕਿੰਨਾ ਭਿਆਨਕ। ਤੇ ਬੇਬੀਲੋਨ ਦੇ ਸ਼ਕਤੀਸ਼ਾਲੀ ਸ਼ਹਿਰ, ਤੇਰੀ ਸਜ਼ਾ ਇੱਕ ਘੰਟੇ ਵਿੱਚ ਆ ਗਈ।’
Revelation 18:17
ਸਾਰੀ ਅਮੀਰੀ ਪਲਾਂ ਵਿੱਚ ਗਾਇਬ ਹੋ ਗਈ।’ “ਜਲ ਸੈਨਾ ਦੇ ਸਾਰੇ ਕਪਤਾਨ, ਉਹ ਸਾਰੇ ਜਿਹੜੇ ਪਾਣੀ ਦੇ ਜਹਾਜ਼ ਵਿੱਚ ਸਫ਼ਰ ਕਰਦੇ ਹਨ, ਸਾਰੇ ਮੱਲਾਹ, ਅਤੇ ਉਹ ਸਾਰੇ ਜਿਹੜੇ ਸਮੁੰਦਰ ਵਿੱਚ ਕੰਮ ਕਰਕੇ ਪੈਸਾ ਕੁਮਾਉਂਦੇ ਹਨ, ਬੇਬੀਲੋਨ ਤੋਂ ਦੂਰ ਹੀ ਖਲੋਣਗੇ।
Amos 2:14
ਹੁਣ ਕੋਈ ਸ਼ਖਸ ਨਾ ਬਚੇਗਾ ਇੱਥੋਂ ਤੱਕ ਕਿ ਕੋਈ ਦੌੜਾਕ ਵੀ ਨਾ ਬਚ ਪਾਵੇਗਾ। ਬਹਾਦੁਰ ਮਨੁੱਖਾਂ ਦੀ ਬਹਾਦੁਰੀ ਖਤਮ ਹੋ ਜਾਵੇਗੀ ਅਤੇ ਸਿਪਾਹੀ ਆਪਣੇ-ਆਪ ਨੂੰ ਵੀ ਬਚਾਉਣ ਦੇ ਅਸਮਰੱਬ ਹੋ ਜਾਣਗੇ।
Hosea 13:3
ਇਹੀ ਕਾਰਣ ਹੈ ਕਿ ਉਹ ਲੋਕ ਜਲਦੀ ਹੀ ਅਲੋਪ ਹੋ ਜਾਣਗੇ। ਉਹ ਸੁਵਖਤੇ ਦੀ ਧੁੰਦ ਵਰਗੇ ਅਤੇ ਤਰੇਲ ਵਰਗੇ ਹੋਣਗੇ, ਜੋ ਸੂਰਜ ਚਢ਼ਨ ਤੋਂ ਪਹਿਲਾਂ ਹੀ ਅਲੋਪ ਹੋ ਜਾਂਦੀ ਹੈ। ਉਹ ਉਸ ਤੂੜੀ ਵਾਂਗ ਹਨ ਜਿਸ ਨੂੰ ਹਵਾ ਪਿੜ ਵਿੱਚੋਂ ਉਡਾ ਕੇ ਲੈ ਜਾਂਦੀ ਹੈ। ਉਹ ਉਸ ਧੂੰਏਁ ਵਾਂਗ ਹਨ ਜੋ ਚਿਮਨੀ ਵਿੱਚੋਂ ਨਿਕਲ ਕੇ ਅਲੋਪ ਹੋ ਜਾਂਦਾ ਹੈ।
Hosea 10:15
ਇਵੇਂ ਹੀ ਤੁਹਾਡੇ ਨਾਲ ਬੈਤਅਲ ਵਿੱਚ ਵਾਪਰੇਗਾ ਕਿਉਂ ਕਿ ਤੁਸੀਂ ਇੰਨੀਆਂ ਬਦ ਕਰਨੀਆਂ ਕੀਤੀਆਂ। ਜਦੋਂ ਉਹ ਦਿਨ ਆਵੇਗਾ ਇਸਰਾਏਲ ਦਾ ਰਾਜਾ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗਾ।
Isaiah 3:2
ਪਰਮੇਸ਼ੁਰ ਸਾਰੇ ਨਾਇੱਕਾਂ ਅਤੇ ਸੈਨਿਕਾਂ ਨੂੰ ਖੋਹ ਲਵੇਗਾ। ਪਰਮੇਸ਼ੁਰ ਸਾਰੇ ਨਿਆਂਕਾਰਾਂ, ਨਬੀਆਂ, ਜਾਦੂਗਰਾਂ ਅਤੇ ਬਜ਼ੁਰਗਾਂ ਨੂੰ ਖੋਹ ਲਵੇਗਾ।
Isaiah 10:17
ਇਸਰਾਏਲ ਦੀ ਰੌਸ਼ਨੀ (ਪਰਮੇਸ਼ੁਰ) ਅੱਗ ਵਾਂਗ ਹੋਵੇਗੀ। ਪਵਿੱਤਰ ਪੁਰੱਖ ਅੱਗ ਦੀ ਲਾਟ ਵਰਗੀ ਹੋਵੇਗੀ। ਉਹ ਉਸ ਅੱਗ ਵਾਂਗ ਹੋਵੇਗੀ ਜਿਹੜੀ ਪਹਿਲਾਂ ਘਾਹ ਫ਼ੂਸ ਅਤੇ ਕੰਡਿਆਂ ਨੂੰ ਸਾੜਦੀ ਹੈ।
Isaiah 30:13
ਤੁਸੀਂ ਇਨ੍ਹਾਂ ਗੱਲਾਂ ਦੇ ਦੋਸ਼ੀ ਹੋ ਇਸ ਲਈ ਤੁਸੀਂ ਉਸ ਉੱਚੀ ਕੰਧ ਵਰਗੇ ਹੋ ਜਿਸ ਵਿੱਚ ਤ੍ਰੇੜਾਂ ਹਨ। ਉਹ ਕੰਧ ਅਚਾਨਕ ਢਹਿ ਜਾਵੇਗੀ ਅਤੇ ਟੁਕੜੇ-ਟੁਕੜੇ ਹੋ ਜਾਵੇਗੀ।
Hosea 1:4
ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, “ਇਸਦਾ ਨਾਉਂ ਯਿਜ਼ਰੇਲ ਰੱਖ, ਕਿਉਂ ਕਿ ਬੋੜੇ ਸਮੇਂ ਵਿੱਚ ਹੀ, ਮੈਂ ਯੇਹੂ ਦੇ ਪਰਿਵਾਰ ਨੂੰ ਯਿਜ਼ਰੇਲ ਦੀ ਵਾਦੀ ਵਿਖੇ ਵਹਾਏ ਗਏ ਖੂਨ ਦੀ ਸਜ਼ਾ ਦੇਵਾਂਗਾ ਅਤੇ ਫ਼ਿਰ ਮੈਂ ਇਸਰਾਏਲੀਆਂ ਦੀ ਪਾਤਸ਼ਾਹੀ ਨੂੰ ਖਤਮ ਕਰ ਦੇਵਾਂਗਾ।
Hosea 1:6
ਲੋ-ਰੂਹਾਮਾਹ ਦਾ ਜਨਮ ਗੋਮਰ ਫ਼ਿਰ ਗਰਭਵਤੀ ਹੋਈ ਅਤੇ ਇਸ ਵਾਰ ਉਸ ਨੇ ਇੱਕ ਧੀ ਨੂੰ ਜਨਮ ਦਿੱਤਾ। ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, “ਇਸ ਦਾ ਨਾਉਂ ਲੋ-ਰੂਹਾਮਾਹ ਰੱਖ। ਕਿਉਂ ਕਿ ਮੈਂ ਹੋਰ ਵੱਧੇਰੇ ਇਸਰਾਏਲ ਦੀ ਕੌਮ ਉੱਪਰ ਰਹਿਮ ਨਹੀਂ ਵਰਸਾਵਾਂਗਾ ਅਤੇ ਮੈਂ ਉਨ੍ਹਾਂ ਨੂੰ ਨਹੀਂ ਬਖਸ਼ਾਂਗਾ।
Hosea 1:9
ਫ਼ਿਰ ਯਹੋਵਾਹ ਨੇ ਆਖਿਆ, “ਇਸ ਦਾ ਨਾਉਂ ਲੋ-ਅੰਮੀ ਰੱਖ। ਕਿਉਂ ਕਿ ਨਾ ਤਾਂ ਤੁਸੀਂ ਮੇਰੇ ਮਨੁੱਖ ਹੋ ਅਤੇ ਨਾ ਹੀ ਮੈਂ ਤੁਹਾਡਾ ਪਰਮੇਸ਼ੁਰ।”
Hosea 4:5
ਤੁਸੀਂ (ਜਾਜਕ) ਦਿਨ ਵੇਲੇ ਠੋਕਰ ਖਾਵੋਂਗੇ। ਅਤੇ ਰਾਤ ਨੂੰ, ਨਬੀ ਵੀ ਤੁਹਾਡੇ ਨਾਲ ਠੋਕਰ ਖਾਕੇ ਡਿੱਗਣਗੇ ਅਤੇ ਮੈਂ ਤੁਹਾਡੀ ਮਾਂ ਦਾ ਨਾਸ ਕਰ ਦਿਆਂਗਾ।
Hosea 5:12
ਮੈਂ ਅਫ਼ਰਾਈਮ ਨੂੰ ਨਾਸ ਕਰ ਦੇਵਾਂਗਾ ਜਿਵੇਂ ਕੀੜਾ ਕੱਪੜੇ ਨੂੰ ਖਾ ਜਾਂਦਾ ਹੈ ਮੈਂ ਯਹੂਦਾਹ ਨੂੰ ਨਸ਼ਟ ਕਰ ਦੇਵਾਂਗਾ ਉਵੇਂ ਜਿਵੇਂ ਘੁਣ ਲੱਕੜ ਨੂੰ ਖਾ ਜਾਂਦਾ ਹੈ।
Hosea 8:8
“ਇਸਰਾਏਲ ਨਸ਼ਟ ਕੀਤਾ ਗਿਆ ਸੀ। ਇਸਦੇ ਲੋਕ ਬੇਕਾਰ ਭਾਂਡਿਆਂ ਵਰਗੇ ਹਨ ਜੋ ਸੁੱਟ ਦਿੱਤੇ ਗਏ ਸਨ। ਉਹ ਕੌਮਾਂ ਦਰਮਿਆਨ ਖਿਲਰੇ ਹੋਏ ਹਨ।
Hosea 9:11
ਇਸਰਾਏਲੀਆਂ ਦੇ ਉਲਾਦ ਨਹੀਂ ਹੋਵੇਗੀ “ਅਫ਼ਰਾਈਮ ਦਾ ਪ੍ਰਤਾਪ ਪੰਛੀ ਵਾਂਗ ਉੱਡ-ਪੁੱਡ ਜਾਵੇਗਾ। ਹੁਣ ਉੱਥੋਂ ਦੀਆਂ ਔਰਤਾਂ ਨੂੰ ਨਾ ਗਰਭ ਠਹਿਰੇਗਾ ਨਾ ਕੋਈ ਬੱਚਾ ਜਨਮ ਲਵੇਗਾ।
2 Kings 17:6
ਹੋਸ਼ੇਆ ਦੇ ਨੌਵੇਂ ਵਰ੍ਹੇ ਵਿੱਚ ਅੱਸ਼ੂਰ ਦੇ ਪਾਤਸ਼ਾਹ ਨੇ ਸਾਮਰਿਯਾ ਤੇ ਕਬਜ਼ਾ ਕਰ ਲਿਆ ਅਤੇ ਇਸਰਾਏਲ ਤੇ ਰਾਜ ਕਰਨ ਲੱਗ ਪਿਆ। ਅੱਸ਼ੂਰ ਦੇ ਰਾਜੇ ਨੇ ਬਹੁਤ ਸਾਰੇ ਇਸਰਾਏਲੀਆਂ ਨੂੰ ਕੈਦੀ ਬਣਾਇਆ ਅਤੇ ਬੰਦੀ ਬਣਾ ਕੇ ਅੱਸ਼ੂਰ ਨੂੰ ਲੈ ਆਇਆ। ਉਸ ਨੇ ਉਨ੍ਹਾਂ ਨੂੰ ਹੇਲਾਹ ਵਿੱਚ ਗਬੋਰ, ਗੋਜ਼ਾਨ ਦੀ ਇੱਕ ਨਦੀ ਦੇ ਕੰਢੇ ਅਤੇ ਮਾਦੀਆਂ ਦੇ ਸ਼ਹਿਰ ਵਿੱਚ ਵਸਾ ਦਿੱਤਾ।