Jeremiah 31:38
ਨਵਾਂ ਯਰੂਸ਼ਲਮ ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਉਹ ਦਿਨ ਆ ਰਹੇ ਹਨ ਜਦੋਂ ਯਰੂਸ਼ਲਮ ਦੇ ਸ਼ਹਿਰ ਨੂੰ ਯਹੋਵਾਹ ਲਈ ਫ਼ੇਰ ਉਸਾਰਿਆ ਜਾਵੇਗਾ। ਸਾਰੇ ਸ਼ਹਿਰ ਨੂੰ ਫ਼ੇਰ ਉਸਾਰਿਆ ਜਾਵੇਗਾ-ਹਨਨੇਲ ਦੇ ਮੀਨਾਰ ਤੋਂ ਲੈ ਕੇ ਨੁਕਰ ਦੇ ਦਰਵਾਜ਼ੇ ਤੀਕ।
Jeremiah 31:38 in Other Translations
King James Version (KJV)
Behold, the days come, saith the LORD, that the city shall be built to the LORD from the tower of Hananeel unto the gate of the corner.
American Standard Version (ASV)
Behold, the days come, saith Jehovah, that the city shall be built to Jehovah from the tower of Hananel unto the gate of the corner.
Bible in Basic English (BBE)
See, the days are coming, says the Lord, for the building of the Lord's town, from the tower of Hananel to the doorway of the angle.
Darby English Bible (DBY)
Behold, the days come, saith Jehovah, that the city shall be built to Jehovah, from the tower of Hananeel unto the corner-gate.
World English Bible (WEB)
Behold, the days come, says Yahweh, that the city shall be built to Yahweh from the tower of Hananel to the gate of the corner.
Young's Literal Translation (YLT)
Lo, days `are coming', an affirmation of Jehovah, And the city hath been built to Jehovah, From the tower of Hananeel to the gate of the corner.
| Behold, | הִנֵּ֛ה | hinnē | hee-NAY |
| the days | יָמִ֥ים | yāmîm | ya-MEEM |
| come, | בָּאִ֖ים | bāʾîm | ba-EEM |
| saith | נְאֻם | nĕʾum | neh-OOM |
| the Lord, | יְהוָ֑ה | yĕhwâ | yeh-VA |
| city the that | וְנִבְנְתָ֤ה | wĕnibnĕtâ | veh-neev-neh-TA |
| shall be built | הָעִיר֙ | hāʿîr | ha-EER |
| Lord the to | לַֽיהוָ֔ה | layhwâ | lai-VA |
| from the tower | מִמִּגְדַּ֥ל | mimmigdal | mee-meeɡ-DAHL |
| of Hananeel | חֲנַנְאֵ֖ל | ḥănanʾēl | huh-nahn-ALE |
| gate the unto | שַׁ֥עַר | šaʿar | SHA-ar |
| of the corner. | הַפִּנָּֽה׃ | happinnâ | ha-pee-NA |
Cross Reference
Zechariah 14:10
ਉਸ ਵਕਤ, ਯਰੂਸ਼ਲਮ ਦੁਆਲੇ ਦਾ ਸਾਰਾ ਇਲਾਕਾ ਨੇਜੇਵ ਵਿੱਚ ਗਬਾ ਤੋਂ ਰਿਂਮੋਨ ਤੀਕ ਅਗਬਾਹ ਦੇ ਉਜਾੜ ਵਾਂਗ ਹੋ ਜਾਵੇਗਾ। ਪਰ ਯਰੂਸ਼ਲਮ ਬਹੁਤ ਉੱਚਾ ਚੁੱਕਿਆ ਜਾਵੇਗਾ। ਇਹ ਬਿਨਯਾਮੀਨ ਦੇ ਫ਼ਾਟਕ ਤੋਂ ਪਹਿਲੇ ਫ਼ਾਟਕ (ਨੁਕਰ ਦੇ ਫ਼ਾਟਕ ) ਤੀਕ ਅਤੇ ਹਨਨੇਲ ਦੇ ਬੁਰਜ ਤੋਂ ਪਾਤਸ਼ਾਹ ਦੇ ਅੰਗੂਰੀ ਚੁਬੱਚਿਆਂ ਤੀਕ ਫ਼ਿਰ ਤੋਂ ਉਸਾਰਿਆ ਜਾਵੇਗਾ।
2 Kings 14:13
ਫ਼ਿਰ ਬੈਤ-ਸ਼ਮਸ਼ ਵਿੱਚ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਰਾਜੇ ਅਮਸਯਾਹ ਨੂੰ ਘੇਰ ਲਿਆ ਜੋ ਅਹਜ਼ਯਾਹ ਦਾ ਪੋਤਾ ਤੇ ਯੋਆਸ਼ ਦਾ ਪੁੱਤਰ ਸੀ। ਯਹੋਆਸ਼ ਅਮਸਯਾਹ ਨੂੰ ਯਰੂਸ਼ਲਮ ਵਿੱਚ ਲੈ ਆਇਆ। ਉਸ ਨੇ ਯਰੂਸ਼ਲਮ ਦੀ ਕੰਧ ਇਫ਼ਰਾਈਮ ਦੇ ਫ਼ਾਟਕ ਤੋਂ ਲੈ ਕੇ ਨੁਕਰ ਵਾਲੇ ਫ਼ਾਟਕ ਤੀਕ 600 ਫੁੱਟ ਢਾਹ ਦਿੱਤੀ।
Jeremiah 30:18
ਯਹੋਵਾਹ ਆਖਦਾ ਹੈ: “ਹੁਣ ਯਾਕੂਬ ਦੇ ਬੰਦੇ ਬੰਦੀ ਨੇ। ਪਰ ਉਹ ਵਾਪਸ ਪਰਤ ਕੇ ਆਉਣਗੇ। ਅਤੇ ਮੈਂ ਯਾਕੂਬ ਦੇ ਮਕਾਨਾਂ ਉੱਤੇ ਤਰਸ ਕਰਾਂਗਾ। ਸ਼ਹਿਰ ਹੁਣ ਸਿਰਫ਼ ਖੰਡਰਾਂ ਨਾਲ ਢੱਕੀ ਹੋਈ ਸੱਖਣੀ ਪਹਾੜੀ ਹੀ ਹੈ। ਪਰ ਸ਼ਹਿਰ ਨੂੰ ਇਸਦੀ ਪਹਾੜੀ ਉੱਤੇ ਉਸਾਰਿਆ ਜਾਵੇਗਾ। ਅਤੇ ਪਾਤਸ਼ਾਹ ਦੇ ਮਹਿਲ ਨੂੰ ਉਸਾਰਿਆ ਜਾਵੇਗਾ, ਜਿੱਥੇ ਇਸ ਨੂੰ ਹੋਣਾ ਚਾਹੀਦਾ ਹੈ।
Jeremiah 31:27
“ਆ ਰਹੇ ਨੇ ਦਿਨ,” ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਜਦੋਂ ਮੈਂ ਇਸਰਾਏਲ ਅਤੇ ਯਹੂਦਾਹ ਦੇ ਪਰਿਵਾਰ ਨੂੰ ਵੱਧਣ ਫ਼ੁੱਲਣ ਵਿੱਚ ਸਹਾਇਤਾ ਕਰਾਂਗਾ। ਮੈਂ ਉਨ੍ਹਾਂ ਦੇ ਬੱਚਿਆਂ ਅਤੇ ਜਾਨਵਰਾਂ ਦੇ ਵੱਧਣ ਫ਼ੁੱਲਣ ਵਿੱਚ ਵੀ ਸਹਾਇਤਾ ਕਰਾਂਗਾ। ਇਹ ਕਿਸੇ ਬੂਟੇ ਨੂੰ ਬੀਜਣ ਅਤੇ ਉਸਦੀ ਨਿਗਰਾਨੀ ਕਰਨ ਵਾਲੀ ਗੱਲ ਹੋਵੇਗੀ।
2 Chronicles 26:9
ਉਸ ਨੇ ਯਰੂਸ਼ਲਮ ਵਿੱਚ ਨੁਕਰ ਦੇ ਫ਼ਾਟਕ ਤੇ, ਵਾਦੀ ਦੇ ਫ਼ਾਟਕ ਅਤੇ ਕੰਧ ਦੇ ਮੋੜ ਉੱਪਰ ਬੁਰਜ ਬਣਵਾਏ। ਉਸ ਨੇ ਉਹ ਬੁਰਜ ਬੜੇ ਮਜ਼ਬੂਤ ਬਣਵਾਏ।
Daniel 9:25
“ਇਹ ਗੱਲਾਂ ਸਿੱਖ, ਦਾਨੀਏਲ। ਇਹ ਗੱਲਾਂ ਸਮਝ ਦਾਨੀਏਲ। ਉਸ ਸਮੇਂ ਤੋਂ ਯਰੂਸ਼ਲਮ ਨੂੰ ਫਿਰ ਤੋਂ ਉਸਾਰਨ ਦਾ ਸੰਦੇਸ਼ ਆਉਣ ਤੋਂ ਚੁਣੇ ਹੋਏ ਸ਼ਹਿਜ਼ਾਦੇ ਦੇ ਆਉਣ ਦੇ ਸਮੇਂ ਤੀਕ, ਸੱਤ ਹਫ਼ਤੇ ਅਤੇ ਬਾਹਟ ਹਫ਼ਤੇ ਲਗਣਗੇ। ਰਾਹ ਅਤੇ ਕਿਲੇ ਦੁਆਲੇ ਪਾਣੀ ਪੀਣ ਦੀ ਖਾਈ ਫਿਰ ਤੋਂ ਉਸਾਰੇ ਜਾਣਗੇ, ਪਰ ਮੁਸੀਬਤ ਦੇ ਸਮਿਆਂ ਵਿੱਚ।
Ezekiel 48:30
ਸ਼ਹਿਰ ਦੇ ਫ਼ਾਟਕ “ਸ਼ਹਿਰ ਦੇ ਫ਼ਾਟਕ ਇਹ ਹਨ। ਫ਼ਾਟਕ ਦੇ ਨਾਮ ਇਸਰਾਏਲ ਦੇ ਪਰਿਵਾਰ-ਸਮੂਹਾਂ ਦੇ ਨਾਮ ਉੱਤੇ ਰੱਖੇ ਜਾਣਗੇ। “ਸ਼ਹਿਰ ਦਾ ਉੱਤਰੀ ਪਾਸਾ 4,500 ਹੱਥ ਲੰਮਾ ਹੋਵੇਗਾ।
Jeremiah 23:5
ਧਰਤੀ ਅੰਕੁਰ ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਸਮਾਂ ਆ ਰਿਹਾ ਹੈ ਜਦੋਂ ਮੈਂ ਦਾਊਦ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਧਰਮੀ ਟਹਿਣੀ ਲਿਆਵਾਂਗਾ। ਉਹ ਰਾਜਾ ਬਣੇਗਾ, ਜਿਹੜਾ ਸਿਆਣਪ ਨਾਲ ਰਾਜ ਕਰੇਗਾ। ਉਹ ਉਹੀ ਕਰੇਗਾ ਜੋ ਜਾਇਜ਼ ਅਤੇ ਦੇਸ਼ ਲਈ ਸਹੀ ਹੈ।
Isaiah 44:28
ਯਹੋਵਾਹ ਖੋਰੁਸ ਨੂੰ ਆਖਦਾ ਹੈ, “ਤੂੰ ਮੇਰਾ ਆਜੜੀ ਹੈਂ, ਤੂੰ ਓਹੀ ਗੱਲਾਂ ਕਰੇਂਗਾ ਜੋ ਮੈਂ ਚਾਹੁੰਦਾ ਹਾਂ। ਤੂੰ ਯਰੂਸ਼ਲਮ ਨੂੰ ਆਖੇਂਗਾ, ‘ਤੂੰ ਫ਼ੇਰ ਉਸਾਰਿਆ ਜਾਵੇਂਗਾ!’ ਤੂੰ ਮੰਦਰ ਨੂੰ ਆਖੇਂਗਾ, ‘ਇੱਕ ਵਾਰੀ ਫ਼ੇਰ ਤੇਰੀਆਂ ਬੁਨਿਆਦਾਂ ਉਸਾਰੀਆਂ ਜਾਣਗੀਆਂ!’”
Nehemiah 12:30
ਜਾਜਕਾਂ ਅਤੇ ਲੇਵੀਆਂ ਨੇ ਆਪਣੇ-ਆਪ ਨੂੰ ਸ਼ੁੱਧ ਕੀਤਾ ਅਤੇ ਉਨ੍ਹਾਂ ਨੇ ਲੋਕਾਂ, ਫ਼ਾਟਕਾਂ ਅਤੇ ਕੰਧ ਨੂੰ ਵੀ ਸ਼ੁੱਧ ਕੀਤਾ।
Nehemiah 2:17
ਫ਼ਿਰ ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਆਖਿਆ, “ਤੁਸੀਂ ਦੇਖ ਰਹੇ ਹੋ ਕਿ ਅਸੀਂ ਇੱਥੇ ਕਿੰਨੀ ਮੁਸੀਬਤ ਵਿੱਚ ਹਾਂ। ਯਰੂਸ਼ਲਮ ਉੱਜੜ ਕੇ ਖੰਡਰ ਹੋ ਗਿਆ ਹੈ ਤੇ ਇਸਦੇ ਫਾਟਕ ਅੱਗ ’ਚ ਝੁਲਸ ਗਏ ਹਨ। ਚਲੋ ਆਪਾਂ ਮੁੜ ਤੋਂ ਯਰੂਸ਼ਲਮ ਦੀ ਕੰਧ ਉਸਾਰੀਏ, ਫਿਰ ਸਾਨੂੰ ਹੋਰ ਵੱਧੇਰੇ ਸ਼ਰਮਸਾਰ ਨਹੀਂ ਹੋਣਾ ਪਵੇਗਾ।”