Job 31:11
ਕਿਉਂਕਿ ਜਿਨਸੀ ਪਾਪ ਸ਼ਰਮਨਾਕ ਹੈ। ਇਹ ਅਜਿਹਾ ਪਾਪ ਹੈ ਜਿਸਦੀ ਸਜ਼ਾ ਮਿਲਣੀ ਚਾਹੀਦੀ ਹੈ।
Job 31:11 in Other Translations
King James Version (KJV)
For this is an heinous crime; yea, it is an iniquity to be punished by the judges.
American Standard Version (ASV)
For that were a heinous crime; Yea, it were an iniquity to be punished by the judges:
Bible in Basic English (BBE)
For that would be a crime; it would be an act for which punishment would be measured out by the judges:
Darby English Bible (DBY)
For this is an infamy; yea, it is an iniquity [to be judged by] the judges:
Webster's Bible (WBT)
For this is a hainous crime; yea, it is an iniquity to be punished by the judges.
World English Bible (WEB)
For that would be a heinous crime; Yes, it would be an iniquity to be punished by the judges:
Young's Literal Translation (YLT)
For it `is' a wicked thing, and a judicial iniquity;
| For | כִּי | kî | kee |
| this | הִ֥וא | hiw | heev |
| is an heinous crime; | זִמָּ֑ה | zimmâ | zee-MA |
| yea, it | וְ֝ה֗יּא | wĕhy | VEH-y |
| iniquity an is | עָוֹ֥ן | ʿāwōn | ah-ONE |
| to be punished by the judges. | פְּלִילִֽים׃ | pĕlîlîm | peh-lee-LEEM |
Cross Reference
Leviticus 20:10
ਜਿਨਸੀ ਪਾਪਾਂ ਲਈ ਸਜਾਵਾਂ “ਜੇ ਕਿਸੇ ਆਦਮੀ ਦੇ ਆਪਣੇ ਗੁਆਂਢੀ ਦੀ ਪਤਨੀ ਨਾਲ ਜਿਨਸੀ ਸੰਬੰਧ ਹਨ, ਤਾਂ ਆਦਮੀ ਤੇ ਔਰਤ ਦੋਵੇਂ ਹੀ ਦੁਰਾਚਾਰ ਦੇ ਦੋਸ਼ੀ ਹਨ। ਇਸ ਲਈ ਆਦਮੀ ਤੇ ਔਰਤ ਦੋਹਾਂ ਨੂੰ ਮਾਰ ਦੇਣਾ ਚਾਹੀਦਾ ਹੈ।
Job 31:28
ਇਹ ਵੀ ਅਜਿਹਾ ਪਾਪ ਹੈ ਜਿਸਦੀ ਸਜ਼ਾ ਮਿਲਣੀ ਚਾਹੀਦੀ ਹੈ। ਜੇ ਮੈਂ ਇਨ੍ਹਾਂ ਚੀਜ਼ਾਂ ਦੀ ਉਪਾਸਨਾ ਕੀਤੀ ਹੁੰਦੀ ਤਾਂ ਮੈਂ ਸਰਬ-ਸ਼ਕਤੀਮਾਨ ਪਰਮੇਸ਼ੁਰ ਨਾਲ ਬੇਵਫਾਈ ਕੀਤੀ ਹੁੰਦੀ।
Deuteronomy 22:22
ਜਿਨਸੀ ਪਾਪ “ਜੇ ਕੋਈ ਬੰਦਾ ਕਿਸੇ ਹੋਰ ਦੀ ਪਤਨੀ ਨਾਲ ਜਿਸ ਨੂੰ ਸੰਬੰਧ ਰੱਖਦਾ ਫ਼ੜਿਆ ਜਾਂਦਾ ਹੈ ਤਾਂ ਉਨ੍ਹਾਂ ਦੋਹਾਂ ਨੂੰ ਮਾਰਨਾ ਚਾਹੀਦਾ ਹੈ-ਉਸ ਔਰਤ ਅਤੇ ਉਸ ਮਰਦ ਨੂੰ ਜਿਸਨੇ ਉਸ ਦੇ ਨਾਲ ਜਿਨਸੀ ਸੰਬੰਧ ਰੱਖੇ। ਤੁਹਾਨੂੰ ਚਾਹੀਦਾ ਹੈ ਕਿ ਇਸ ਬਦੀ ਨੂੰ ਇਸਰਾਏਲ ਵਿੱਚੋਂ ਦੂਰ ਕਰ ਦਿਉ।
Genesis 38:24
ਤਾਮਾਰ ਗਰਭਵਤੀ ਹੈ ਤਕਰੀਬਨ ਤਿੰਨ ਮਹੀਨੇ ਮਗਰੋਂ, ਕਿਸੇ ਨੇ ਯਹੂਦਾਹ ਨੂੰ ਦੱਸਿਆ, “ਤੇਰੀ ਨੂੰਹ ਤਾਮਾਰ ਨੇ ਇੱਕ ਵੇਸਵਾ ਵਰਗਾ ਪਾਪ ਕੀਤਾ ਹੈ, ਅਤੇ ਹੁਣ ਉਹ ਗਰਭਵਤੀ ਹੈ।” ਤਾਂ ਯਹੂਦਾਹ ਨੇ ਆਖਿਆ, “ਉਸ ਨੂੰ ਬਾਹਰ ਕੱਢੋ ਅਤੇ ਜਲਾ ਦਿਉ।”
Ezekiel 16:38
ਫ਼ੇਰ ਮੈਂ ਤੈਨੂੰ ਸਜ਼ਾ ਦੇਵਾਂਗਾ। ਮੈਂ ਤੈਨੂੰ ਉਹੀ ਸਜ਼ਾ ਦਿਆਂਗਾ ਜੋ ਕਤਲ ਦੀ ਹੁੰਦੀ ਹੈ ਅਤੇ ਜੋ ਵਿਭਚਾਰਨ ਔਰਤ ਦੀ ਹੁੰਦੀ ਹੈ। ਤੂੰ ਇਸ ਤਰ੍ਹਾਂ ਦੀ ਸਜ਼ਾ ਪਾਵੇਂਗੀ ਜਿਵੇਂ ਕੋਈ ਕ੍ਰੋਧੀ ਅਤੇ ਈਰਖਾਲੂ ਪਤੀ ਦਿੰਦਾ ਹੈ।
Proverbs 6:29
ਇਸੇ ਤਰ੍ਹਾਂ ਹੀ ਕੋਈ ਵੀ ਵਿਅਕਤੀ ਜੋ ਕਿਸੇ ਹੋਰ ਆਦਮੀ ਦੀ ਪਤਨੀ ਨਾਲ ਸੌਂਦਾ, ਕੋਈ ਵੀ ਜੋ ਉਸ ਨੂੰ ਛੂੰਹਦਾ ਹੈ, ਸਜ਼ਾ ਤੋਂ ਨਹੀਂ ਬਚੇਗਾ।
Exodus 20:14
“ਤੁਹਾਨੂੰ ਵਿਭਚਾਰ ਦਾ ਪਾਪ ਨਹੀਂ ਕਰਨਾ ਚਾਹੀਦਾ।
Genesis 39:9
ਮੇਰੇ ਸੁਆਮੀ ਨੇ ਇਸ ਘਰ ਵਿੱਚ ਮੈਨੂੰ ਤਕਰੀਬਨ ਆਪਣੇ ਬਰਾਬਰ ਦਾ ਦਰਜ਼ਾ ਦਿੱਤਾ ਹੋਇਆ ਹੈ। ਮੈਨੂੰ ਉਸ ਦੀ ਪਤਨੀ ਨਾਲ ਨਹੀਂ ਸੌਣਾ ਚਾਹੀਦਾ। ਇਹ ਗਲਤ ਗੱਲ ਹੈ! ਇਹ ਪਰਮੇਸ਼ੁਰ ਦੇ ਵਿਰੁੱਧ ਪਾਪ ਹੈ।”
Genesis 26:10
ਅਬੀਮਲਕ ਨੇ ਉਸ ਨੂੰ ਆਖਿਆ, “ਤੂੰ ਸਾਡੇ ਨਾਲ ਮਾੜੀ ਗੱਲ ਕੀਤੀ ਹੈ। ਹੋ ਸੱਕਦਾ ਹੈ ਸਾਡੇ ਬੰਦਿਆਂ ਵਿੱਚੋਂ ਕੋਈ ਤੇਰੀ ਪਤਨੀ ਨਾਲ ਸੌਂ ਜਾਂਦਾ। ਤਾਂ ਉਸ ਨੇ ਬਹੁਤ ਵੱਡੇ ਪਾਪ ਦਾ ਭਾਗੀ ਹੋਣਾ ਸੀ।”
Genesis 20:9
ਤਾਂ ਅਬੀਮਲਕ ਨੇ ਅਬਰਾਹਾਮ ਨੂੰ ਸੱਦਿਆ ਅਤੇ ਉਸ ਨੂੰ ਆਖਿਆ, “ਤੂੰ ਸਾਡੇ ਨਾਲ ਅਜਿਹਾ ਕਿਉਂ ਕੀਤਾ? ਮੈਂ ਤੇਰਾ ਕੀ ਵਿਗਾੜਿਆ ਸੀ? ਤੂੰ ਝੂਠ ਕਿਉਂ ਬੋਲਿਆ ਅਤੇ ਇਹ ਆਖਿਆ ਕਿ ਉਹ ਤੇਰੀ ਭੈਣ ਹੈ? ਤੂੰ ਮੇਰੇ ਰਾਜ ਨੂੰ ਬਹੁਤ ਮੁਸ਼ਕਿਲ ਵਿੱਚ ਪਾ ਦਿੱਤਾ ਹੈ। ਤੈਨੂੰ ਮੇਰੇ ਨਾਲ ਇਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਸਨ।