Job 31:16 in Punjabi

Punjabi Punjabi Bible Job Job 31 Job 31:16

Job 31:16
“ਮੈਂ ਕਦੇ ਵੀ ਗਰੀਬਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਨਹੀਂ ਕੀਤਾ। ਮੈਂ ਸਦਾ ਵਿਧਵਾਵਾਂ ਨੂੰ ਦਿੱਤਾ, ਜਿਸ ਦੀ ਉਨ੍ਹਾਂ ਨੂੰ ਜ਼ਰੂਰਤ ਸੀ।

Job 31:15Job 31Job 31:17

Job 31:16 in Other Translations

King James Version (KJV)
If I have withheld the poor from their desire, or have caused the eyes of the widow to fail;

American Standard Version (ASV)
If I have withheld the poor from `their' desire, Or have caused the eyes of the widow to fail,

Bible in Basic English (BBE)
If I kept back the desire of the poor; if the widow's eye was looking for help to no purpose;

Darby English Bible (DBY)
If I have withheld the poor from [their] desire, or caused the eyes of the widow to fail;

Webster's Bible (WBT)
If I have withheld the poor from their desire, or have caused the eyes of the widow to fail;

World English Bible (WEB)
"If I have withheld the poor from their desire, Or have caused the eyes of the widow to fail,

Young's Literal Translation (YLT)
If I withhold from pleasure the poor, And the eyes of the widow do consume,

If
אִםʾimeem
I
have
withheld
אֶ֭מְנַעʾemnaʿEM-na
poor
the
מֵחֵ֣פֶץmēḥēpeṣmay-HAY-fets
from
their
desire,
דַּלִּ֑יםdallîmda-LEEM
eyes
the
caused
have
or
וְעֵינֵ֖יwĕʿênêveh-ay-NAY
of
the
widow
אַלְמָנָ֣הʾalmānâal-ma-NA
to
fail;
אֲכַלֶּֽה׃ʾăkalleuh-ha-LEH

Cross Reference

Deuteronomy 15:7
“ਜਦੋਂ ਤੁਸੀਂ ਉਸ ਧਰਤੀ ਉੱਤੇ ਰਹਿ ਰਹੇ ਹੋਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਉੱਥੇ ਤੁਹਾਡੇ ਦਰਮਿਆਨ ਕੋਈ ਗਰੀਬ ਵਿਅਕਤੀ ਹੋ ਸੱਕਦਾ। ਤੁਹਾਨੂੰ ਖੁਦਗਰਜ਼ ਨਹੀਂ ਹੋਣਾ ਚਾਹੀਦਾ। ਤੁਹਾਨੂੰ ਉਸ ਗਰੀਬ ਵਿਅਕਤੀ ਨੂੰ ਸਹਾਇਤਾ ਦੇਣ ਤੋਂ ਇਨਕਾਰ ਨਹੀਂ ਕਰਨਾ ਚਾਹੀਦਾ।

Acts 11:29
ਨਿਹਚਾਵਾਨਾਂ ਨੇ ਆਪਣੇ ਉਨ੍ਹਾਂ ਭੈਣਾਂ ਭਰਾਵਾਂ ਦੀ ਮਦਦ ਕਰਨ ਦਾ ਨਿਸ਼ਚਾ ਕੀਤਾ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ। ਸਭ ਨਿਹਚਾਵਾਨਾਂ ਨੇ, ਜਿੰਨੀ ਹਰ ਕਿਸੇ ਤੋਂ ਹੋ ਸੱਕੇ ਉਨੀ ਉਨ੍ਹਾਂ ਦੀ ਮਦਦ ਕਰਨ ਦੀ ਵਿਉਂਤ ਬਣਾਈ।

Luke 16:21
ਉਸ ਨੂੰ ਅਮੀਰ ਆਦਮੀ ਦੀ ਮੇਜ਼ ਤੋਂ ਬਚੇ ਹੋਏ ਭੋਜਨ ਲਈ ਵੀ ਤੀਬ੍ਰ ਇੱਛਾ ਰਹਿੰਦੀ ਸੀ। ਸਗੋਂ ਕੁੱਤੇ ਆਕੇ ਉਸ ਦੇ ਫ਼ੋੜਿਆਂ ਨੂੰ ਵੀ ਚੱਟਦੇ।

Lamentations 4:17
ਸਹਾਇਤਾ ਲਈ ਤੱਕਦਿਆਂ ਅਸੀਂ ਆਪਣੀਆਂ ਅੱਖਾਂ ਖਰਾਬ ਕਰ ਲਈਆਂ ਨੇ, ਪਰ ਕੋਈ ਸਹਾਇਤਾ ਨਹੀਂ ਮਿਲਦੀ। ਅਸੀਂ ਕਿਸੇ ਕੌਮ ਵੱਲ ਸਹਾਇਤਾ ਲਈ ਦੇਖਦੇ ਰਹੇ। ਅਸੀਂ ਆਪਣੇ ਮੁਨਾਰੇ ਤੋਂ ਨਿਗਾਹ ਰੱਖੀ, ਪਰ ਕੋਈ ਵੀ ਕੌਮ ਸਾਡੇ ਲਈ ਨਹੀਂ ਬੌਹੜੀ।

Isaiah 38:14
ਮੈਂ ਇੱਕ ਘੁੱਗੀ ਵਾਂਗਰਾਂ ਰੋਇਆ। ਮੈਂ ਇੱਕ ਪੰਛੀ ਵਾਂਗਰਾਂ ਰੋਇਆ। ਮੇਰੀਆਂ ਅੱਖਾਂ ਬਕੱ ਗਈਆਂ ਪਰ ਮੈਂ ਅਕਾਸ਼ਾਂ ਵੱਲ ਦੇਖਦਾ ਰਿਹਾ। ਮੇਰੇ ਪ੍ਰਭੂ, ਮੈਂ ਇੰਨਾ ਹਾਰਿਆ ਹੋਇਆ ਹਾਂ। ਮੇਰੀ ਸਹਾਇਤਾ ਲਈ ਇਕਰਾਰ ਕਰੋ।”

Psalm 119:123
ਯਹੋਵਾਹ, ਮੇਰੀਆਂ ਅੱਖਾਂ ਤੁਹਾਡੀ ਸਹਾਇਤਾ ਲਈ, ਤੁਹਾਡੇ ਵੱਲੋਂ ਇੱਕ ਚੰਗੇ ਸ਼ਬਦ ਲਈ ਤੱਕਦੀਆਂ ਥੱਕ ਗਈਆਂ ਹਨ।

Psalm 119:82
ਮੈ ਉਨ੍ਹਾਂ ਚੀਜ਼ਾਂ ਲਈ ਤੱਕਦਾ ਰਹਿੰਦਾ ਹਾਂ ਜਿਨ੍ਹਾਂ ਦਾ ਤੁਸੀਂ ਵਾਅਦਾ ਕੀਤਾ ਸੀ। ਪਰ ਮੇਰੀਆਂ ਅੱਖਾਂ ਥੱਕ ਜਾਂਦੀਆਂ ਹਨ। ਯਹੋਵਾਹ, ਤੁਸੀਂ ਮੈਨੂੰ ਕਦੋਂ ਸੁਕੂਨ ਪਹੁੰਚਾਉਂਗੇ।

Psalm 112:9
ਉਹ ਬੰਦਾ ਖੁਲ੍ਹਦਿਲੀ ਨਾਲ ਗਰੀਬਾਂ ਨੂੰ ਦਾਨ ਕਰਦਾ ਹੈ। ਅਤੇ ਉਸਦੀ ਨੇਕੀ ਸਦਾ ਰਹੇਗੀ।

Psalm 69:3
ਮੈਂ ਸਹਾਇਤਾ ਲਈ ਪੁਕਾਰਦਾ ਕਮਜ਼ੋਰ ਹੋ ਗਿਆ ਹਾਂ। ਮੇਰਾ ਗਲਾ ਦੁੱਖ ਰਿਹਾ ਹੈ। ਮੈਂ ਇੰਤਜ਼ਾਰ ਕੀਤਾ ਹੈ ਅਤੇ ਤੁਹਾਡੇ ਵੱਲੋਂ ਸਹਾਇਤਾ ਲਈ ਦੇਰ ਤੱਕ ਤੱਕਿਆ ਹੈ। ਹੁਣ ਮੇਰੀਆਂ ਅੱਖਾਂ ਦਰਦ ਕਰ ਰਹੀਆਂ ਹਨ।

Job 22:7
ਹੋ ਸੱਕਦਾ ਹੈ ਕਿ ਤੂੰ ਬੱਕੇ ਹਾਰੇ ਤੇ ਭੁੱਖੇ ਲੋਕਾਂ ਨੂੰ ਪਾਣੀ ਅਤੇ ਭੋਜਨ ਨਾ ਦਿੱਤਾ ਹੋਵੇ।

Job 20:19
ਕਿਉਂਕਿ ਬਦ ਆਦਮੀ ਗਰੀਬਾਂ ਨੂੰ ਦੁੱਖ ਦਿੰਦਾ ਹੈ ਤੇ ਉਨ੍ਹਾਂ ਨਾਲ ਬਦਸਲੂਕੀ ਕਰਦਾ ਹੈ। ਉਹ ਉਨ੍ਹਾਂ ਬਾਰੇ ਪ੍ਰਵਾਹ ਨਹੀਂ ਕਰਦਾ ਤੇ ਉਨ੍ਹਾਂ ਦੀਆਂ ਚੀਜ਼ਾਂ ਖੋਹ ਲਈਆਂ ਸਨ। ਉਸ ਨੇ ਹੋਰ ਕਿਸੇ ਦੁਆਰਾ ਉਸਾਰੇ ਹੋਏ ਮਕਾਨ ਖੋਹੇ।

Job 5:16
ਇਸ ਲਈ ਗਰੀਬ ਲੋਕ ਆਸ ਰੱਖਦੇ ਨੇ। ਪਰਮੇਸ਼ੁਰ ਬਦ ਲੋਕਾਂ ਦਾ ਨਾਸ ਕਰਦਾ ਹੈ ਜਿਹੜੇ ਬੇਲਾਗ ਨਹੀਂ ਹਨ।

Deuteronomy 28:32
“ਹੋਰਨਾ ਲੋਕਾਂ ਨੂੰ ਤੁਹਾਡੇ ਧੀਆਂ-ਪੁੱਤਰਾਂ ਨੂੰ ਲੈ ਜਾਣ ਦੀ ਇਜਾਜ਼ਤ ਹੋਵੇਗੀ। ਹਰ ਰੋਜ਼ ਤੁਸੀਂ ਆਪਣੇ ਬੱਚਿਆਂ ਦੀ ਤਲਾਸ਼ ਕਰੋਂਗੇ। ਤੁਸੀਂ ਸਾਰਾ ਦਿਨ ਉਨ੍ਹਾਂ ਦੀ ਤਲਾਸ਼ ਕਰੋਂਗੇ, ਜਦੋਂ ਤੱਕ ਤੁਹਾਡੀਆਂ ਅੱਖਾਂ ਕਮਜ਼ੋਰ ਨਹੀਂ ਹੋ ਜਾਂਦੀਆਂ, ਪਰ ਤੁਸੀਂ ਕੁਝ ਨਹੀਂ ਕਰ ਸੱਕੋਂਗੇ।

Galatians 2:10
ਉਨ੍ਹਾਂ ਨੇ ਸਾਨੂੰ ਕੇਵਲ ਇੱਕ ਗੱਲ ਕਰਨ ਲਈ ਆਖਿਆ ਕਿ ਹਮੇਸ਼ਾ ਗਰੀਬਾਂ ਦੀ ਸਹਾਇਤਾ ਕਰਨੀ ਯਾਦ ਰੱਖਣਾ। ਅਤੇ ਇਹੀ ਸੀ, ਜੋ ਮੈਂ ਅਸਲ ਵਿੱਚ ਕਰਨਾ ਚਾਹੁੰਦਾ ਹਾਂ।