Leviticus 14:34 in Punjabi

Punjabi Punjabi Bible Leviticus Leviticus 14 Leviticus 14:34

Leviticus 14:34
“ਤੁਸੀਂ ਕਨਾਨ ਦੀ ਧਰਤੀ ਵਿੱਚ ਦਾਖਲ ਹੋਵੋਂਗੇ ਜਿਸ ਨੂੰ ਮੈਂ ਤੁਹਾਡੇ ਵਿਰਸੇ ਵਿੱਚੋਂ ਤੁਹਾਨੂੰ ਦੇ ਰਿਹਾ ਹਾਂ। ਉੱਥੇ ਮੈਂ ਕਿਸੇ ਬੰਦੇ ਦੇ ਘਰੇ ਫ਼ਫ਼ੂੰਦੀ ਉਗਾਉਣ ਦਾ ਕਾਰਣ ਬਣ ਸੱਕਦਾ ਹਾਂ।

Leviticus 14:33Leviticus 14Leviticus 14:35

Leviticus 14:34 in Other Translations

King James Version (KJV)
When ye be come into the land of Canaan, which I give to you for a possession, and I put the plague of leprosy in a house of the land of your possession;

American Standard Version (ASV)
When ye are come into the land of Canaan, which I give to you for a possession, and I put the plague of leprosy in a house of the land of your possession;

Bible in Basic English (BBE)
When you have come into the land of Canaan which I will give you for your heritage, if I put the leper's disease on a house in the land of your heritage,

Darby English Bible (DBY)
When ye come into the land of Canaan, which I give to you for a possession, and I put a leprous plague in a house of the land of your possession,

Webster's Bible (WBT)
When ye shall have come into the land of Canaan, which I give to you for a possession, and I put the plague of leprosy in a house of the land of your possession;

World English Bible (WEB)
"When you have come into the land of Canaan, which I give to you for a possession, and I put a spreading mildew in a house in the land of your possession,

Young's Literal Translation (YLT)
`When ye come in unto the land of Canaan, which I am giving to you for a possession, and I have put a plague of leprosy in a house `in' the land of your possession;

When
כִּ֤יkee
ye
be
come
תָבֹ֙אוּ֙tābōʾûta-VOH-OO
into
אֶלʾelel
the
land
אֶ֣רֶץʾereṣEH-rets
Canaan,
of
כְּנַ֔עַןkĕnaʿankeh-NA-an
which
אֲשֶׁ֥רʾăšeruh-SHER
I
אֲנִ֛יʾănîuh-NEE
give
נֹתֵ֥ןnōtēnnoh-TANE
possession,
a
for
you
to
לָכֶ֖םlākemla-HEM
and
I
put
לַֽאֲחֻזָּ֑הlaʾăḥuzzâla-uh-hoo-ZA
plague
the
וְנָֽתַתִּי֙wĕnātattiyveh-na-ta-TEE
of
leprosy
נֶ֣גַעnegaʿNEH-ɡa
house
a
in
צָרַ֔עַתṣāraʿattsa-RA-at
of
the
land
בְּבֵ֖יתbĕbêtbeh-VATE
of
your
possession;
אֶ֥רֶץʾereṣEH-rets
אֲחֻזַּתְכֶֽם׃ʾăḥuzzatkemuh-hoo-zaht-HEM

Cross Reference

Deuteronomy 32:49
“ਅਬਰੀਮ ਪਰਬਤ ਵੱਲ ਜਾ। ਯਰੀਹੋ ਸ਼ਹਿਰ ਦੇ ਸਾਹਮਣੇ ਮੋਆਬ ਦੀ ਧਰਤੀ ਉੱਤੇ ਨਬੋ ਪਹਾੜ ਉੱਤੇ ਜਾ। ਫ਼ੇਰ ਤੂੰ ਕਨਾਨ ਦੀ ਉਹ ਧਰਤੀ ਦੇਖ ਸੱਕੇਂਗਾ ਜਿਹੜੀ ਮੈਂ ਇਸਰਾਏਲ ਦੇ ਲੋਕਾਂ ਨੂੰ ਰਹਿਣ ਲਈ ਦੇ ਰਿਹਾ ਹਾਂ।

Genesis 17:8
ਅਤੇ ਮੈਂ ਇਹ ਧਰਤੀ ਤੈਨੂੰ ਤੇ ਤੇਰੇ ਉੱਤਰਾਧਿਕਾਰੀਆਂ ਨੂੰ ਦੇਵਾਂਗਾ। ਮੈਂ ਤੁਹਾਨੂੰ ਇਹ ਧਰਤੀ ਦੇ ਦਿਆਂਗਾ ਜਿਸ ਵਿੱਚੋਂ ਤੂੰ ਲੰਘ ਰਿਹਾ ਹੈਂ-ਕਨਾਨ ਦੀ ਧਰਤੀ। ਮੈਂ ਇਹ ਧਰਤੀ ਤੁਹਾਨੂੰ ਸਦਾ ਲਈ ਦੇ ਦੇਵਾਂਗਾ। ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।”

Numbers 32:22
ਜਦੋਂ ਯਹੋਵਾਹ ਸਾਡੀ ਸਾਰਿਆਂ ਦੀ ਸਹਾਇਤਾ ਜ਼ਮੀਨ ਹਾਸਿਲ ਕਰਨ ਵਿੱਚ ਕਰ ਦੇਵੇ ਤਾਂ ਤੁਸੀਂ ਘਰ ਵਾਪਸ ਜਾ ਸੱਕੋਂਗੇ। ਤਾਂ ਯਹੋਵਾਹ ਅਤੇ ਇਸਰਾਏਲ ਇਹ ਨਹੀਂ ਸੋਚਣਗੇ ਕਿ ਤੁਸੀਂ ਦੋਸ਼ੀ ਹੋ। ਫ਼ੇਰ ਯਹੋਵਾਹ ਤੁਹਾਨੂੰ ਇਹ ਜ਼ਮੀਨ ਲੈਣ ਦੇਵੇਗਾ।

Deuteronomy 27:3
ਫ਼ੇਰ ਉਨ੍ਹਾਂ ਪੱਥਰਾਂ ਉੱਤੇ ਇਸ ਬਿਵਸਥਾ ਦੇ ਸਾਰੇ ਸ਼ਬਦ ਲਿਖ ਦੇਣਾ। ਤੁਹਾਨੂੰ ਇਹ ਉਦੋਂ ਕਰਨਾ ਚਾਹੀਦਾ ਜਦੋਂ ਤੁਸੀਂ ਚੰਗੀਆਂ ਚੀਜ਼ਾਂ ਨਾਲ ਭਰੀ ਉਸ ਧਰਤੀ ਵਿੱਚ ਦਾਖਿਲ ਹੋਵੋ ਜੋ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਇਹ ਧਰਤੀ ਦੇਣ ਦਾ ਇਕਰਾਰ ਕੀਤਾ ਸੀ।

Joshua 13:1
ਉਹ ਧਰਤੀ ਜਿਸ ਉੱਤੇ ਹਾਲੇ ਕਬਜ਼ਾ ਨਹੀਂ ਹੋਇਆ ਜਦੋਂ ਯਹੋਸ਼ੁਆ ਬਹੁਤ ਬਿਰਧ ਹੋ ਗਿਆ ਤਾਂ ਯਹੋਵਾਹ ਨੇ ਆਖਿਆ, “ਯਹੋਸ਼ੁਆ ਤੂੰ ਬਿਰਧ ਹੋ ਗਿਆ ਹੈ ਪਰ ਹਾਲੇ ਵੀ ਕਾਫ਼ੀ ਅਜਿਹੀ ਧਰਤੀ ਹੈ ਜਿਸ ਉੱਤੇ ਤੂੰ ਕਬਜ਼ਾ ਕਰ ਸੱਕਦਾ ਹੈਂ।

1 Samuel 2:6
ਯਹੋਵਾਹ ਲੋਕਾਂ ਲਈ ਮੌਤ ਲਿਆਉਂਦਾ ਅਤੇ ਉਹ ਉਨ੍ਹਾਂ ਨੂੰ ਜਿਉਣ ਦਿੰਦਾ। ਯਹੋਵਾਹ ਹੀ ਲੋਕਾਂ ਨੂੰ ਕਬਰ ਵਿੱਚ ਭੇਜਦਾ ਅਤੇ ਫ਼ੇਰ ਤੋਂ ਜੀਵਨ ਵੱਲ ਉਭਾਰਦਾ ਹੈ।

Proverbs 3:33
ਯਹੋਵਾਹ ਦੁਸ਼ਟ ਲੋਕਾਂ ਨੂੰ ਸਰਾਪਦਾ, ਪਰ ਧਰਮੀ ਦੇ ਘਰ ਨੂੰ ਅਸੀਸ ਦਿੰਦਾ ਹੈ।

Isaiah 45:7
ਮੈਂ ਨੂਰ ਨੂੰ ਸਾਜਿਆ ਸੀ ਅਤੇ ਮੈਂ ਹਨੇਰੇ ਨੂੰ ਸਾਜਿਆ ਸੀ। ਮੈਂ ਅਮਨ ਸਥਾਪਿਤ ਕਰਦਾ ਹਾਂ, ਅਤੇ ਮੈਂ ਹੀ ਮੁਸੀਬਤਾਂ ਪੈਦਾ ਕਰਦਾ ਹਾਂ। ਮੈਂ ਹੀ ਯਹੋਵਾਹ ਹਾਂ-ਅਤੇ ਮੈਂ ਹੀ ਇਹ ਸਾਰੀਆਂ ਗੱਲਾਂ ਕਰਦਾ ਹਾਂ।

Amos 3:6
ਜੇਕਰ ਤੁਰ੍ਹੀ ਸ਼ਹਿਰ ਵਿੱਚ ਚੇਤਾਵਨੀ ਦੇਵੇ ਜ਼ਰੂਰ ਹੀ ਲੋਕ ਡਰ ਨਾਲ ਕੰਬ ਉੱਠਣਗੇ। ਜੇਕਰ ਸਹਿਰ ਵਿੱਚ ਕੋਈ ਦੁਰਘਟਨਾ ਘਟ ਜਾਵੇ ਤਾਂ ਅਵੱਸ਼ ਇਹ ਯਹੋਵਾਹ ਹੀ ਕਰਦਾ ਹੈ।

Amos 6:11
ਵੇਖੋ, ਯਹੋਵਾਹ ਪਰਮੇਸ਼ੁਰ ਹੁਕਮ ਦੇਵੇਗਾ ਅਤੇ ਵੱਡੇ-ਵੱਡੇ ਘਰ ਟੁਕੜੇ-ਟੁਕੜੇ ਹੋ ਜਾਣਗੇ ਅਤੇ ਛੋਟੇ ਘਰ ਛੋਟੇ ਟੁਕੜਿਆਂ ਵਿੱਚ ਬਦਲ ਜਾਣਗੇ।

Micah 6:9
ਇਸਰਾਏਲੀ ਕੀ ਕਰ ਰਹੇ ਸਨ? ਯਹੋਵਾਹ ਦੀ ਆਵਾਜ਼ ਸ਼ਹਿਰ ਨੂੰ ਪੁਕਾਰਦੀ ਹੈ। ਸਿਆਣੇ ਲੋਕੋ ਉਸ ਦੇ ਨਾਉਂ ਦਾ ਆਦਰ ਕਰੋ। ਦੰਡ ਦਿੰਦੀ ਛੜ ਅਤੇ ਇਸ ਨੂੰ ਨਿਯੁਕਤ ਕਰਨ ਵਾਲੇ ਵੱਲ ਧਿਆਨ ਦਿਓ।

Deuteronomy 26:1
ਪਹਿਲੀ ਫ਼ਸਲ “ਤੁਸੀਂ ਛੇਤੀ ਹੀ ਉਸ ਧਰਤੀ ਵਿੱਚ ਦਾਖਲ ਹੋਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਤੁਸੀਂ ਉਸ ਧਰਤੀ ਉੱਤੇ ਕਬਜ਼ਾ ਕਰੋਂਗੇ ਅਤੇ ਉੱਥੇ ਰਹੋਂਗੇ।

Deuteronomy 19:1
ਸੁਰੱਖਿਆ ਦੇ ਸ਼ਹਿਰ “ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਹ ਧਰਤੀ ਦੇ ਰਿਹਾ ਹੈ ਜਿਹੜੀ ਹੋਰਨਾ ਕੌਮਾਂ ਦੀ ਹੈ। ਯਹੋਵਾਹ ਉਨ੍ਹਾਂ ਕੌਮਾਂ ਨੂੰ ਤਬਾਹ ਕਰ ਦੇਵੇਗਾ। ਤੁਸੀਂ ਉਸ ਥਾਂ ਰਹੋਂਗੇ ਜਿੱਥੇ ਉਹ ਲੋਕ ਰਹਿੰਦੇ ਸਨ। ਤੁਸੀਂ ਉਨ੍ਹਾਂ ਦੇ ਸ਼ਹਿਰਾਂ ਅਤੇ ਮਕਾਨਾ ਉੱਤੇ ਕਬਜ਼ਾ ਕਰ ਲਵੋਂਗੇ। ਜਦੋਂ ਅਜਿਹਾ ਵਾਪਰੇ,

Genesis 13:17
ਇਸ ਲਈ ਜਾਓ। ਆਪਣੀ ਧਰਤੀ ਦੀ ਲੰਬਾਈ ਅਤੇ ਚੌੜਾਈ ਦੁਆਲੇ ਚੱਲੋ, ਕਿਉਂਕਿ ਮੈਂ ਇਹ ਤੁਹਾਨੂੰ ਦੇ ਦੇਵਾਂਗਾ।”

Exodus 15:26
ਯਹੋਵਾਹ ਨੇ ਆਖਿਆ, “ਤੁਹਾਨੂੰ ਆਪਣੇ ਯਹੋਵਾਹ ਪਰਮੇਸ਼ੁਰ ਦਾ ਹੁਕਮ ਜ਼ਰੂਰ ਮੰਨਣਾ ਚਾਹੀਦਾ ਹੈ। ਤੁਹਾਨੂੰ ਉਹੀ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨੂੰ ਉਹ ਸਹੀ ਕਹਿੰਦਾ ਹੈ, ਜੇ ਤੁਸੀਂ ਯਹੋਵਾਹ ਦੇ ਸਾਰੇ ਹੁਕਮ ਤੇ ਕਾਨੂਨ ਮੰਨੋਗੇ ਤਾਂ ਤੁਸੀਂ ਮਿਸਰੀਆਂ ਦੀ ਤਰ੍ਹਾਂ ਬਿਮਾਰ ਨਹੀਂ ਹੋਵੋਂਗੇ। ਮੈਂ, ਯਹੋਵਾਹ, ਤੁਹਾਨੂੰ ਅਜਿਹੀ ਕੋਈ ਬਿਮਾਰੀ ਨਹੀਂ ਦਿਆਂਗਾ ਜਿਹੜੀ ਮੈਂ ਮਿਸਰੀਆਂ ਨੂੰ ਦਿੱਤੀ ਸੀ। ਮੈਂ ਯਹੋਵਾਹ ਹਾਂ। ਮੈਂ ਹੀ ਹਾਂ ਜਿਹੜਾ ਤੁਹਾਨੂੰ ਰਾਜ਼ੀ ਕਰਦਾ ਹੈ।”

Leviticus 23:10
“ਇਸਰਾਏਲ ਦੇ ਲੋਕਾਂ ਨੂੰ ਆਖ; ਤੁਸੀਂ ਉਸ ਧਰਤੀ ਵਿੱਚ ਦਾਖਲ ਹੋਵੋਂਗੇ ਜਿਹੜੀ ਮੈਂ ਤੁਹਾਨੂੰ ਦੇਵਾਂਗਾ। ਤੁਸੀਂ ਇਸਦੀ ਫ਼ਸਲ ਵੱਢੋਂਗੇ। ਉਸ ਸਮੇਂ ਤੁਹਾਨੂੰ ਆਪਣੀ ਫ਼ਸਲ ਦੀ ਪਹਿਲੀ ਭਰੀ ਜਾਜਕ ਕੋਲ ਲੈ ਕੇ ਆਉਣੀ ਚਾਹੀਦੀ ਹੈ।

Leviticus 25:2
“ਇਸਰਾਏਲ ਦੇ ਲੋਕਾਂ ਨੂੰ ਆਖ; ਜਦੋਂ ਤੁਸੀਂ ਉਸ ਧਰਤੀ ਵਿੱਚ ਦਾਖਲ ਹੋਵੋਂ ਜਿਹੜੀ ਮੈਂ ਤੁਹਾਨੂੰ ਦੇ ਰਿਹਾ ਹਾਂ, ਤੁਹਾਨੂੰ ਯਹੋਵਾਹ ਲਈ ਧਰਤੀ ਨੂੰ ਅਰਾਮ ਦਾ ਖਾਸ ਸਮਾਂ ਦੇਣਾ ਚਾਹੀਦਾ ਹੈ।

Numbers 32:32
ਅਸੀਂ ਯਰਦਨ ਨਦੀ ਪਾਰ ਕਰਾਂਗੇ ਅਤੇ ਯਹੋਵਾਹ ਦੇ ਅੱਗੇ ਕਨਾਨ ਦੀ ਧਰਤੀ ਵੱਲ ਮਾਰਚ ਕਰਾਂਗੇ। ਅਤੇ ਸਾਡੇ ਹਿੱਸੇ ਦੀ ਧਰਤੀ ਯਰਦਨ ਨਦੀ ਦੇ ਪੂਰਬ ਵੱਲ ਦੀ ਹੈ।”

Numbers 35:10
“ਲੋਕਾਂ ਨੂੰ ਇਹ ਗੱਲਾਂ ਦੱਸੋ: ਤੁਸੀਂ ਲੋਕ ਯਰਦਨ ਨਦੀ ਪਾਰ ਕਰੋਂਗੇ ਅਤੇ ਕਨਾਨ ਦੀ ਧਰਤੀ ਅੰਦਰ ਜਾਵੋਂਗੇ।

Deuteronomy 7:1
ਪਰਮੇਸ਼ੁਰ ਦੇ ਖਾਸ ਲੋਕ, ਇਸਰਾਏਲ “ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਉੱਤੇ ਲੈ ਜਾਵੇਗਾ ਜਿਸ ਵਿੱਚ, ਤੁਸੀਂ ਆਪਣੇ ਲਈ ਹਾਸਲ ਕਰਨ ਲਈ ਦਾਖਲ ਹੋ ਰਹੇ ਹੋ। ਯਹੋਵਾਹ ਬਹੁਤ ਸਾਰੀਆਂ ਕੌਮਾਂ, ਹਿੱਤੀਆਂ, ਗਿਰਗਾਸ਼ੀਆਂ, ਅਮੋਰੀਆਂ, ਕਨਾਨੀਆਂ, ਪਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਨੂੰ ਬਾਹਰ ਕੱਢ ਦੇਵੇਗਾ ਜੋ ਕਿ ਗਿਣਤੀ ਵਿੱਚ ਵੱਧ ਹਨ ਅਤੇ ਤੁਹਾਡੇ ਨਾਲੋਂ ਤਾਕਤਵਰ ਹਨ।

Deuteronomy 7:15
ਅਤੇ ਯਹੋਵਾਹ ਤੁਹਾਡੀ ਹਰ ਬਿਮਾਰੀ ਦੂਰ ਕਰ ਦੇਵੇਗਾ। ਯਹੋਵਾਹ ਤੁਹਾਨੂੰ ਉਨ੍ਹਾਂ ਭਿਆਨਕ ਬਿਮਾਰੀਆਂ ਤੋਂ ਬਚਾਵੇਗਾ ਜਿਹੜੀਆਂ ਤੁਹਾਨੂੰ ਮਿਸਰ ਵਿੱਚ ਰਹਿਂਦਿਆਂ ਲੱਗੀਆਂ ਸਨ। ਪਰ ਯਹੋਵਾਹ ਤੁਹਾਡੇ ਦੁਸ਼ਮਣਾ ਨੂੰ ਇਹ ਬਿਮਾਰੀਆਂ ਲਾ ਦੇਵੇਗਾ।

Deuteronomy 12:1
ਪਰਮੇਸ਼ੁਰ ਦੀ ਉਪਾਸਨਾ ਦਾ ਸਥਾਨ “ਇਹ ਉਹ ਕਾਨੂੰਨ ਅਤੇ ਬਿਧੀਆਂ ਹਨ ਜਿਨ੍ਹਾਂ ਦੀ ਤੁਹਾਨੂੰ ਆਪਣੀ ਨਵੀਂ ਧਰਤੀ ਵਿੱਚ ਪਾਲਣਾ ਕਰਨੀ ਚਾਹੀਦੀ ਹੈ। ਜਿੰਨਾ ਚਿਰ ਤੁਸੀਂ ਇਸ ਧਰਤੀ ਉੱਤੇ ਰਹਿੰਦੇ ਹੋ ਤੁਹਾਨੂੰ ਇਨ੍ਹਾਂ ਕਾਨੂੰਨਾ ਦੀ ਧਿਆਨ ਨਾਲ ਪਾਲਣਾ ਕਰਨੀ ਚਾਹੀਦੀ ਹੈ। ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਅਤੇ ਯਹੋਵਾਹ ਤੁਹਾਨੂੰ ਇਹ ਧਰਤੀ ਦੇ ਰਿਹਾ ਹੈ।

Deuteronomy 12:8
“ਤੁਹਾਨੂੰ ਉਸੇ ਤਰ੍ਹਾਂ ਉਪਾਸਨਾ ਨਹੀਂ ਕਰਦੇ ਰਹਿਣਾ ਚਾਹੀਦਾ ਜਿਵੇਂ ਅਸੀਂ ਕਰਦੇ ਆਏ ਹਾਂ। ਹੁਣ ਤੱਕ, ਸਾਡੇ ਵਿੱਚੋਂ ਹਰੇਕ ਆਪਣੀ ਮਨ ਮਰਜ਼ੀ ਅਨੁਸਾਰ ਉਪਾਸਨਾ ਕਰਦਾ ਆਇਆ ਹੈ।

Genesis 12:7
ਯਹੋਵਾਹ ਨੇ ਅਬਰਾਮ ਨੂੰ ਦੀਦਾਰ ਦਿੱਤਾ। ਯਹੋਵਾਹ ਨੇ ਆਖਿਆ, “ਮੈਂ ਇਹ ਧਰਤੀ ਤੇਰੇ ਉੱਤਰਾਧਿਕਾਰੀ ਨੂੰ ਦੇਵਾਂਗਾ।” ਯਹੋਵਾਹ ਨੇ ਉਸ ਥਾਂ ਉੱਤੇ ਅਬਰਾਮ ਨੂੰ ਦੀਦਾਰ ਦਿੱਤਾ। ਇਸ ਲਈ ਅਬਰਾਮ ਨੇ ਉੱਥੇ ਯਹੋਵਾਹ ਦੀ ਉਪਾਸਨਾ ਲਈ ਜਗਵੇਦੀ ਬਣਾਈ।