Leviticus 26:3
“ਜੇ ਤੁਸੀਂ ਮੇਰੇ ਕਾਨੂੰਨਾਂ ਨੂੰ ਚੇਤੇ ਕਰਕੇ ਅਤੇ ਉਨ੍ਹਾਂ ਦੀ ਪਾਲਣਾ ਕਰਕੇ, ਮੇਰੀਆਂ ਹਿਦਾਇਤਾਂ ਅਨੁਸਾਰ ਰਹੋਂਗੇ,
Leviticus 26:3 in Other Translations
King James Version (KJV)
If ye walk in my statutes, and keep my commandments, and do them;
American Standard Version (ASV)
If ye walk in my statutes, and keep my commandments, and do them;
Bible in Basic English (BBE)
If you are guided by my rules, and keep my laws and do them,
Darby English Bible (DBY)
If ye walk in my statutes, and observe my commandments and do them,
Webster's Bible (WBT)
If ye walk in my statutes, and keep my commandments, and do them;
World English Bible (WEB)
"'If you walk in my statutes, and keep my commandments, and do them;
Young's Literal Translation (YLT)
`If in My statutes ye walk, and My commands ye keep, and have done them,
| If | אִם | ʾim | eem |
| ye walk | בְּחֻקֹּתַ֖י | bĕḥuqqōtay | beh-hoo-koh-TAI |
| in my statutes, | תֵּלֵ֑כוּ | tēlēkû | tay-LAY-hoo |
| keep and | וְאֶת | wĕʾet | veh-ET |
| my commandments, | מִצְוֹתַ֣י | miṣwōtay | mee-ts-oh-TAI |
| and do | תִּשְׁמְר֔וּ | tišmĕrû | teesh-meh-ROO |
| them; | וַֽעֲשִׂיתֶ֖ם | waʿăśîtem | va-uh-see-TEM |
| אֹתָֽם׃ | ʾōtām | oh-TAHM |
Cross Reference
Deuteronomy 28:1
ਕਾਨੂੰਨ ਦਾ ਪਾਲਣ ਕਰਨ ਲਈ ਅਸੀਸਾਂ “ਹੁਣ, ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਆਗਿਆ ਮੰਨਣ ਦਾ ਧਿਆਨ ਰੱਖੋਗੇ ਅਤੇ ਉਸ ਦੇ ਉਨ੍ਹਾਂ ਆਦੇਸ਼ਾ ਦੀ ਪਾਲਣਾ ਕਰੋਂਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਨਾਲੋਂ ਸਿਰਮੌਰ ਬਣਾਵੇਗਾ।
Deuteronomy 11:13
“ਯਹੋਵਾਹ ਆਖਦਾ, ‘ਤੁਹਾਨੂੰ ਉਨ੍ਹਾਂ ਹੁਕਮਾਂ ਨੂੰ ਧਿਆਨ ਨਾਲ ਸੁਣਣਾ ਚਾਹੀਦਾ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ: ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਅਤੇ ਆਪਣੇ ਪੂਰੇ ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਉਸਦੀ ਸੇਵਾ ਕਰਨੀ ਚਾਹੀਦੀ ਹੈ। ਜੇ ਤੁਸੀਂ ਅਜਿਹਾ ਕਰੋਂਗੇ,
Revelation 22:14
“ਉਹ ਲੋਕ ਜਿਨ੍ਹਾਂ ਨੇ ਆਪਣੇ ਚੋਲੇ ਧੋਤੇ ਹਨ, ਸੁਭਾਗੇ ਹੋਣਗੇ। ਉਨ੍ਹਾਂ ਨੂੰ ਜੀਵਨ ਦੇ ਰੁੱਖ ਦਾ ਫ਼ਲ ਖਾਣ ਦਾ ਇਖਤਿਆਰ ਹੋਵੇਗਾ। ਉਹ ਬੂਹਿਆਂ ਰਾਹੀਂ ਸ਼ਹਿਰ ਵਿੱਚ ਦਾਖਿਲ ਹੋਣਗੇ।
Romans 2:7
ਜਿਹੜੇ ਮਨੁੱਖ ਪਰਮੇਸ਼ੁਰ ਦੀ ਮਹਿਮਾ, ਸਤਿਕਾਰ ਅਤੇ ਸਦੀਪਕ ਜੀਵਨ ਵਾਸਤੇ ਜਿਉਂਦੇ ਹਨ ਉਹ ਨਿਰੰਤਰ ਚੰਗੇ ਕੰਮ ਕਰਦੇ ਹਨ। ਉਹ ਪਰਮੇਸ਼ੁਰ ਤੋਂ ਸਦੀਪਕ ਜੀਵਨ ਪ੍ਰਾਪਤ ਕਰਨਗੇ।
Matthew 7:24
ਸਿਆਣਾ ਮਨੁੱਖ ਅਤੇ ਮੂਰਖ ਮਨੁੱਖ “ਹਰੇਕ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਇਨ੍ਹਾਂ ਉੱਤੇ ਚੱਲਦਾ ਹੈ ਉਹ ਉਸ ਬੁੱਧਿਮਾਨ ਵਰਗਾ ਜਾਣਿਆ ਜਾਵੇਗਾ ਜਿਸਨੇ ਚੱਟਾਨ ਉੱਤੇ ਆਪਣਾ ਘਰ ਬਣਾਇਆ।
Isaiah 48:18
ਜੇ ਤੁਸੀਂ ਮੇਰੀ ਗੱਲ ਮੰਨੀ ਹੁੰਦੀ, ਤਾਂ ਅਮਨ ਤੁਹਾਡੇ ਵੱਲ ਆ ਜਾਂਦਾ ਜਿਵੇਂ ਭਰੀ ਹੋਈ ਨਦੀ ਵਗਦੀ ਹੈ। ਸ਼ੁਭ ਗੱਲਾਂ ਤੁਹਾਡੇ ਵੱਲ ਬਾਰ-ਬਾਰ ਆਉਂਦੀਆਂ ਜਿਵੇਂ ਸਮੁੰਦਰ ਦੀਆਂ ਲਹਿਰਾਂ।
Isaiah 1:19
“ਜੇ ਤੁਸੀਂ ਉਨ੍ਹਾਂ ਗੱਲਾਂ ਨੂੰ ਸੁਣੋਗੇ ਜਿਹੜੀਆਂ ਮੈਂ ਤੁਹਾਨੂੰ ਆਖਦਾ ਹਾਂ ਤਾਂ ਤੁਹਾਨੂੰ ਇਸ ਧਰਤੀ ਦੀਆਂ ਚੰਗੀਆਂ ਚੀਜ਼ਾਂ ਪ੍ਰਾਪਤ ਹੋਣਗੀਆਂ।
Psalm 81:12
ਇਸ ਲਈ ਮੈਂ ਉਨ੍ਹਾਂ ਨੂੰ ਮਨਮਾਨੀਆਂ ਕਰਨ ਦਿੱਤੀਆਂ, ਇਸਰਾਏਲ ਨੇ ਉਹੀ ਕੀਤਾ ਜੋ ਉਨ੍ਹਾਂ ਨੇ ਚਾਹਿਆ।
Judges 2:1
ਬੋਕੀਮ ਵਿਖੇ ਯਹੋਵਾਹ ਦਾ ਦੂਤ ਯਹੋਵਾਹ ਦਾ ਦੂਤ ਗਿਲਗਾਲ ਸ਼ਹਿਰ ਤੋਂ ਬੋਕੀਮ ਦੇ ਸ਼ਹਿਰ ਵੱਲ ਗਿਆ। ਦੂਤ ਨੇ ਇਸਰਾਏਲ ਦੇ ਲੋਕਾਂ ਨੂੰ ਯਹੋਵਾਹ ਦਾ ਸੰਦੇਸ਼ ਸੁਣਾਇਆ। ਸੰਦੇਸ਼ ਇਹ ਸੀ: “ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਂਦਾ। ਮੈਂ ਤੁਹਾਡੀ ਅਗਵਾਈ ਉਸ ਧਰਤੀ ਤੱਕ ਕੀਤੀ ਜਿਹੜੀ ਮੈਂ ਤੁਹਾਡੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਮੈਂ ਕਦੇ ਵੀ ਤੁਹਾਡੇ ਨਾਲ ਕੀਤਾ ਇਕਰਾਰਨਾਮਾ ਨਹੀਂ ਤੋੜਾਂਗਾ।
Joshua 23:14
“ਮੇਰੀ ਮੌਤ ਦਾ ਸਮਾਂ ਹੁਣ ਕਰੀਬ-ਕਰੀਬ ਆ ਗਿਆ ਹੈ। ਤੁਸੀਂ ਜਾਣਦੇ ਹੋ ਕ ਅਤੇ ਸੱਚਮੁੱਚ ਯਕੀਨ ਕਰਦੇ ਹੋ ਕਿ ਯਹੋਵਾਹ ਨੇ ਤੁਹਾਡੇ ਲਈ ਬਹੁਤ ਸਾਰੀਆਂ ਮਹਾਨ ਗੱਲਾਂ ਕੀਤੀਆਂ ਹਨ। ਤੁਸੀਂ ਜਾਣਦੇ ਹੋ ਕਿ ਉਹ ਆਪਣੇ ਕਿਸੇ ਇਕਰਾਰ ਨੂੰ ਪੂਰਾ ਕਰਨ ਵਿੱਚ ਅਸਫ਼ਲ ਨਹੀਂ ਹੋਇਆ। ਯਹੋਵਾਹ ਨੇ ਉਹ ਹਰ ਇਕਰਾਰ ਪੂਰਾ ਕੀਤਾ ਹੈ ਜੋ ਉਸ ਨੇ ਸਾਡੇ ਨਾਲ ਕੀਤਾ ਹੈ।
Deuteronomy 7:12
“ਜੇ ਤੁਸੀਂ ਇਨ੍ਹਾਂ ਕਾਨੂੰਨਾ ਨੂੰ ਸੁਣੋਗੇ, ਅਤੇ ਜੇ ਤੁਸੀਂ ਇਨ੍ਹਾਂ ਦੀ ਪਾਲਣਾ ਕਰਨ ਵਿੱਚ ਧਿਆਨ ਦਿਉਂਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਨਾਲ ਆਪਣਾ ਪਿਆਰ ਦਾ ਇਕਰਾਰਨਾਮਾ ਪੂਰਾ ਕਰੇਗਾ। ਉਸ ਨੇ ਇਸਦਾ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।
Leviticus 18:4
ਤੁਹਾਨੂੰ ਮੇਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਮੰਨਣਾ ਚਾਹੀਦਾ ਹੈ! ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।