Luke 17:25
ਪਰ ਪਹਿਲਾਂ, ਮਨੁੱਖ ਦੇ ਪੁੱਤਰ ਨੂੰ ਬਹੁਤ ਤਸੀਹੇ ਝੱਲਣੇ ਪੈਣਗੇ ਅਤੇ ਉਸ ਨੂੰ ਇਸ ਪੀੜ੍ਹੀ ਦੇ ਲੋਕਾਂ ਦੁਆਰਾ ਨਾਮੰਜ਼ੂਰ ਕੀਤਾ ਜਾਵੇਗਾ।
Luke 17:25 in Other Translations
King James Version (KJV)
But first must he suffer many things, and be rejected of this generation.
American Standard Version (ASV)
But first must he suffer many things and be rejected of this generation.
Bible in Basic English (BBE)
But first, he will have to undergo much and be put on one side by this generation.
Darby English Bible (DBY)
But first he must suffer many things and be rejected of this generation.
World English Bible (WEB)
But first, he must suffer many things and be rejected by this generation.
Young's Literal Translation (YLT)
and first it behoveth him to suffer many things, and to be rejected by this generation.
| But | πρῶτον | prōton | PROH-tone |
| first | δὲ | de | thay |
| must | δεῖ | dei | thee |
| he | αὐτὸν | auton | af-TONE |
| suffer | πολλὰ | polla | pole-LA |
| many things, | παθεῖν | pathein | pa-THEEN |
| and | καὶ | kai | kay |
| be rejected | ἀποδοκιμασθῆναι | apodokimasthēnai | ah-poh-thoh-kee-ma-STHAY-nay |
| of | ἀπὸ | apo | ah-POH |
| this | τῆς | tēs | tase |
| γενεᾶς | geneas | gay-nay-AS | |
| generation. | ταύτης | tautēs | TAF-tase |
Cross Reference
Matthew 16:21
ਯਿਸੂ ਆਪਣੀ ਮੌਤ ਬਾਰੇ ਅਗੰਮ ਵਾਕ ਕਰਦਾ ਉਸ ਸਮੇਂ ਤੋਂ, ਯਿਸੂ ਨੇ ਆਪਣੇ ਚੇਲਿਆਂ ਨੂੰ ਵਰਨਣ ਕਰਨਾ ਸ਼ੁਰੂ ਕੀਤਾ ਕਿ ਉਸ ਨੂੰ ਯਰੂਸ਼ਲਮ ਜਰੂਰ ਜਾਣਾ ਪਵੇਗਾ, ਅਤੇ ਬਜੁਰਗ ਯਹੂਦੀ ਆਗੂਆਂ, ਪਰਧਾਨ ਜਾਜਕਾਂ, ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਬਹੁਤ ਕਸ਼ਟ ਝੱਲਣੇ ਪੈਣਗੇ। ਅਤੇ ਇਹ ਵੀ ਦੱਸਿਆ ਕਿ ਉਹ ਮਾਰਿਆ ਜਾਵੇਗਾ ਪਰ ਮਰਨ ਦੇ ਤੀਜੇ ਦਿਨ ਉਹ ਫ਼ੇਰ ਜੀ ਉੱਠੇਗਾ।
Luke 9:22
ਯਿਸੂ ਆਖਦਾ ਹੈ ਕਿ ਉਸ ਨੂੰ ਮਰਨਾ ਪਵੇਗਾ ਉਸ ਨੇ ਆਖਿਆ, “ਮਨੁੱਖ ਦੇ ਪੁੱਤਰ ਲਈ ਇਹ ਜਰੂਰੀ ਹੈ ਕਿ ਉਹ ਬਹੁਤ ਸਾਰੀਆਂ ਤਕਲੀਫ਼ਾਂ ਵਿੱਚੋਂ ਗੁਜਰੇ ਅਤੇ ਬਜ਼ੁਰਗ ਯਹੂਦੀ ਆਗੂਆਂ, ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਵੇ ਅਤੇ ਮਾਰਿਆ ਜਾਵੇ ਅਤੇ ਫ਼ੇਰ ਤੀਜੇ ਦਿਨ ਮੌਤ ਤੋਂ ਜੀ ਉੱਠੇਗਾ।”
Mark 8:31
ਯਿਸੂ ਕਹਿੰਦਾ ਉਸ ਨੂੰ ਮਰਨਾ ਚਾਹੀਦਾ ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ ਕਿ ਕਿਵੇਂ ਮਨੁੱਖ ਦੇ ਪੁੱਤਰ ਨੂੰ ਬਹੁਤ ਸਾਰੀਆਂ ਤਕਲੀਫ਼ਾਂ ਰਾਹੀਂ ਗੁਜ਼ਰਨਾ ਪਵੇਗਾ। ਉਸ ਨੇ ਇਹ ਵੀ ਆਖਿਆ ਕਿ ਬਜ਼ੁਰਗ ਯਹੂਦੀ ਆਗੂ, ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਮਨੁੱਖ ਦੇ ਪੁੱਤਰ ਨੂੰ ਨਾਮੰਜ਼ੂਰ ਕਰਨਗੇ। ਅਤੇ ਯਿਸੂ ਨੇ ਇਹ ਵੀ ਆਖਿਆ ਕਿ ਮਨੁੱਖ ਦਾ ਪੁੱਤਰ ਮਾਰਿਆ ਜਾਵੇਗਾ। ਮਰਨ ਤੋਂ ਤਿੰਨ ਦਿਨ ਬਾਅਦ ਉਹ ਫ਼ਿਰ ਜੀਅ ਉੱਠੇਗਾ।
John 12:38
ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿੱਖਬਾਣੀ ਸੱਚੀ ਹੋ ਸੱਕੇ: “ਹੇ ਪ੍ਰਭੂ ਸਾਡੇ ਸੰਦੇਸ਼ ਦਾ ਕਿਸਨੇ ਵਿਸ਼ਵਾਸ ਕੀਤਾ? ਪ੍ਰਭੂ ਦੀ ਸ਼ਕਤੀ ਕਿਸਨੇ ਵੇਖੀ?”
John 1:11
ਉਹ ਆਪਣੇ ਘਰ ਵਿੱਚ ਆਇਆ ਸੀ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ।
Luke 24:46
ਫਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਇਹੀ ਹੈ ਜੋ ਲਿਖਿਆ ਗਿਆ ਹੈ: ਮਸੀਹ ਜ਼ਰੂਰ ਮਰੇਗਾ ਅਤੇ ਫੇਰ ਮੌਤ ਤੋਂ ਤੀਜੇ ਦਿਨ ਜੀਅ ਉੱਠੇਗਾ।
Luke 24:25
ਤਦ ਯਿਸੂ ਨੇ ਉਨ੍ਹਾਂ ਮਨੁੱਖਾਂ ਨੂੰ ਕਿਹਾ, “ਤੁਸੀਂ ਮੂਰਖ ਹੋ ਅਤੇ ਸਮਝਣ ਵਿੱਚ ਢਿੱਲੇ ਹੋ। ਜੋ ਕੁਝ ਨਬੀਆਂ ਨੇ ਆਖਿਆ ਹੈ ਤੁਹਾਨੂੰ ਉਸ ਸਭ ਕਾਸੇ ਤੇ ਵਿਸ਼ਵਾਸ ਰੱਖਣਾ ਚਾਹੀਦਾ ਹੈ।
Luke 18:33
ਉਸ ਨੂੰ ਕੁੱਟਣਗੇ ਅਤੇ ਫੇਰ ਉਸ ਨੂੰ ਮਾਰ ਦੇਣਗੇ। ਪਰ ਉਹ ਤੀਜੇ ਦਿਨ ਮੁਰਦਿਆਂ ਵਿੱਚੋਂ ਜੀਅ ਉੱਠੇਗਾ।”
Luke 18:31
ਯਿਸੂ ਮੌਤ ਤੋਂ ਜੀਅ ਉੱਠੇਗਾ ਫਿਰ ਯਿਸੂ ਬਾਰ੍ਹਾਂ ਰਸੂਲਾਂ ਨੂੰ ਇੱਕ ਪਾਸੇ ਲਿਆਇਆ ਅਤੇ ਉਨ੍ਹਾਂ ਨੂੰ ਆਖਿਆ, “ਸੁਣੋ! ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਉਹ ਸਾਰੀਆਂ ਗੱਲਾਂ ਜੋ ਨਬੀਆਂ ਨੇ ਮਨੁੱਖ ਦੇ ਪੁੱਤਰ ਬਾਰੇ ਲਿਖੀਆਂ ਹਨ, ਪੂਰਨ ਹੋ ਜਾਣਗੀਆਂ।
Mark 12:10
ਤੁਸੀਂ ਇਹ ਅਵਸ਼ ਪੋਥੀ ਵਿੱਚ ਪੜ੍ਹਿਆ ਹੋਵੇਗਾ: ‘ਜਿਸ ਪੱਥਰ ਨੂੰ ਰਾਜਾਂ ਨੇ ਰੱਦ ਕਿਤਾ ਸੋ ਖੂੰਜੇ ਦਾ ਸਿਰਾ ਹੋ ਗਿਆ।
Mark 10:33
ਉਸ ਨੇ ਕਿਹਾ, “ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਦੇ ਦਿੱਤਾ ਜਾਵੇਗਾ ਉਹ ਉਸ ਨੂੰ ਮਾਰ ਦੇਣਗੇ ਅਤੇ ਗੈਰ-ਯਹੂਦੀਆਂ ਦੇ ਹਵਾਲੇ ਕਰ ਦੇਣਗੇ।
Mark 9:31
ਉਹ ਆਪਣੇ ਚੇਲਿਆਂ ਨੂੰ ਇੱਕਲਿਆਂ ਉਪਦੇਸ਼ ਦੇਣਾ ਚਾਹੁੰਦਾ ਸੀ। ਉਸ ਨੇ ਉਨ੍ਹਾਂ ਨੂੰ ਆਖਿਆ, “ਮਨੁੱਖ ਦਾ ਪੁੱਤਰ ਆਦਮੀਆਂ ਨੂੰ ਫ਼ੜਾ ਦਿੱਤਾ ਜਾਵੇਗਾ, ਜੋ ਉਸ ਨੂੰ ਮਾਰ ਦੇਣਗੇ, ਅਤੇ ਮੌਤ ਤੋਂ ਤਿੰਨ ਦਿਨ ਬਾਅਦ ਉਹ ਫ਼ਿਰ ਜੀਅ ਉੱਠੇਗਾ।”
Matthew 21:42
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਭਲਾ ਤੁਸੀਂ ਪੋਥੀਆਂ ਵਿੱਚ ਕਦੇ ਨਹੀਂ ਪੜ੍ਹਿਆ: ‘ਜਿਹੜਾ ਪੱਥਰ ਰਾਜਾਂ ਦੁਆਰਾ ਨਾਮੰਜ਼ੂਰ ਕੀਤਾ ਗਿਆ ਸੀ ਖੂੰਜੇ ਦਾ ਸਿਰਾ ਹੋ ਗਿਆ। ਪ੍ਰਭੂ ਨੇ ਇਸ ਨੂੰ ਵਾਪਰਨ ਦਿੱਤਾ ਅਤੇ ਸਾਡੇ ਲਈ ਇਹ ਅਚੰਭਾ ਹੈ।’
Matthew 20:18
“ਵੇਖੋ, ਅਸੀਂ ਯਰੂਸ਼ਲਮ ਵੱਲ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਫ਼ੜਾ ਦਿੱਤਾ ਜਾਵੇਗਾ ਅਤੇ ਉਹ ਉਸ ਨੂੰ ਮੌਤ ਦੇ ਦੇਣਗੇ।
Matthew 17:22
ਯਿਸੂ ਦਾ ਆਪਣੀ ਮੌਤ ਬਾਰੇ ਐਲਾਨ ਬਾਅਦ ਵਿੱਚ ਸਾਰੇ ਚੇਲੇ ਗਲੀਲ ਵਿੱਚ ਇਕੱਠੇ ਹੋਏ ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਲੋਕਾਂ ਦੇ ਹੱਥ ਸੌਂਪ ਦਿੱਤਾ ਜਾਵੇਗਾ।
Isaiah 53:3
ਲੋਕਾਂ ਨੇ ਉਸਦਾ ਮਜ਼ਾਕ ਉਡਾਇਆ, ਅਤੇ ਉਸ ਦੇ ਦੋਸਤ ਉਸ ਨੂੰ ਛੱਡ ਗਏ। ਉਹ ਅਜਿਹਾ ਆਦਮੀ ਸੀ ਜਿਸ ਨੂੰ ਵੱਧੇਰੇ ਦਰਦ ਸੀ। ਉਹ ਉਦਾਸੀ ਨੂੰ ਚੰਗੀ ਤਰ੍ਹਾਂ ਜਾਣਦਾ ਸੀ। ਲੋਕ ਉਸ ਨੂੰ ਇੰਨਾ ਆਦਰ ਵੀ ਨਹੀਂ ਸਨ ਦਿੰਦੇ ਕਿ ਉਸ ਵੱਲ ਧਿਆਨ ਨਾਲ ਦੇਖ ਸੱਕਣ। ਅਸੀਂ ਉਸ ਵੱਲ ਧਿਆਨ ਨਹੀਂ ਸੀ ਦਿੱਤਾ।
1 Samuel 10:19
ਪਰ ਅੱਜ ਤੁਸੀਂ ਆਪਣੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਜਿਸਨੇ ਤੁਹਾਡੀਆਂ ਸਾਰੀਆਂ ਬੁਰਾਈਆਂ ਅਤੇ ਦੁੱਖਾਂ ਤੋਂ ਤੁਹਾਡਾ ਛੁਟਾਕਾਰਾ ਕੀਤਾ। ਪਰ ਤੁਸੀਂ ਕਿਹਾ, ‘ਸਾਡੇ ਲਈ ਨਵਾਂ ਪਾਤਸ਼ਾਹ ਠਹਿਰਾਵੋ ਜੋ ਸਾਡੇ ਉੱਤੇ ਰਾਜ ਕਰੇ।’ ਹੁਣ ਆਓ, ਆਪਣੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਵਿੱਚ ਯਹੋਵਾਹ ਦੇ ਸਾਹਮਣੇ ਖਲੋਵੋ।”
1 Samuel 8:7
ਯਹੋਵਾਹ ਨੇ ਸਮੂਏਲ ਨੂੰ ਕਿਹਾ, “ਤੂੰ ਉਹੀ ਕਰ ਜੋ ਤੈਨੂੰ ਲੋਕੀ ਆਖਦੇ ਹਨ। ਉਨ੍ਹਾਂ ਨੇ ਤੈਨੂੰ ਰੱਦ ਨਹੀਂ ਕੀਤਾ ਸਗੋਂ ਉਨ੍ਹਾਂ ਨੇ ਮੈਨੂੰ ਰੱਦ ਕੀਤਾ ਹੈ। ਇਸਦਾ ਮਤਲਬ ਉਹ ਮੈਨੂੰ ਆਪਣਾ ਪਾਤਸ਼ਾਹ ਨਹੀਂ ਠਹਿਰਾਉਣਾ ਚਾਹੁੰਦੇ।