Psalm 109:13
ਮੇਰੇ ਦੁਸ਼ਮਣ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਉ। ਅਗਲੀ ਪੀੜੀ ਨੂੰ ਉਨ੍ਹਾਂ ਦਾ ਨਾਮ ਹਰ ਸ਼ੈਅ ਉੱਤੋਂ ਮਿਟਾ ਲੈਣ ਦਿਉ।
Psalm 109:13 in Other Translations
King James Version (KJV)
Let his posterity be cut off; and in the generation following let their name be blotted out.
American Standard Version (ASV)
Let his posterity be cut off; In the generation following let their name be blotted out.
Bible in Basic English (BBE)
Let his seed be cut off; in the coming generation let their name go out of memory.
Darby English Bible (DBY)
Let his posterity be cut off; in the generation following let their name be blotted out:
World English Bible (WEB)
Let his posterity be cut off. In the generation following let their name be blotted out.
Young's Literal Translation (YLT)
His posterity is for cutting off, In another generation is their name blotted out.
| Let his posterity | יְהִֽי | yĕhî | yeh-HEE |
| be | אַחֲרִית֥וֹ | ʾaḥărîtô | ah-huh-ree-TOH |
| cut off; | לְהַכְרִ֑ית | lĕhakrît | leh-hahk-REET |
| generation the in and | בְּד֥וֹר | bĕdôr | beh-DORE |
| following | אַ֝חֵ֗ר | ʾaḥēr | AH-HARE |
| let their name | יִמַּ֥ח | yimmaḥ | yee-MAHK |
| be blotted out. | שְׁמָֽם׃ | šĕmām | sheh-MAHM |
Cross Reference
Proverbs 10:7
ਇੱਕ ਧਰਮੀ ਵਿਅਕਤੀ ਹਮੇਸ਼ਾ ਪ੍ਰਸੰਨਤਾ ਨਾਲ ਯਾਦ ਕੀਤਾ ਜਾਵੇਗਾ ਪਰ ਇੱਕ ਦੁਸ਼ਟ ਵਿਅਕਤੀ ਦੇ ਨਾਮ ਦਾ ਜ਼ਿਕਰ ਕਰਨਾ ਸਿਰਫ਼ ਦੁਰਗੰਧ ਹੀ ਛੱਡੇਗਾ।
Psalm 37:28
ਯਹੋਵਾਹ ਨਿਰਪੱਖਤਾ ਨੂੰ ਪਿਆਰ ਕਰਦਾ ਹੈ। ਉਹ ਆਪਣੇ ਚੇਲਿਆਂ ਨੂੰ ਨਿਆਸਰਾ ਨਹੀਂ ਛੱਡੇਗਾ। ਯਹੋਵਾਹ ਹਮੇਸ਼ਾ ਆਪਣੇ ਆਸਥਾਵਾਨਾਂ ਦੀ ਰੱਖਿਆ ਕਰੇਗਾ, ਪਰ ਉਹ ਬਦਚਲਣ ਲੋਕਾਂ ਨੂੰ ਤਬਾਹ ਕਰ ਦੇਵੇਗਾ।
Job 18:19
ਉਸ ਦੇ ਬੱਚੇ ਜਾਂ ਪੋਤੇ-ਪੋਤਰੀਆਂ ਨਹੀਂ ਹੋਣਗੇ, ਉਸ ਦੇ ਪਰਿਵਾਰ ਵਿੱਚੋਂ ਕੋਈ ਵੀ ਜਿਉਂਦਾ ਨਹੀਂ ਬਚੇਗਾ।
Jeremiah 22:30
ਯਹੋਵਾਹ ਆਖਦਾ ਹੈ, “ਯੇਹੋਇਆਚਿਨ ਬਾਰੇ ਇਸ ਨੂੰ ਲਿਖ ਲਵੋ: ‘ਉਹ ਅਜਿਹਾ ਬੰਦਾ ਹੈ, ਜਿਸਦੇ ਹੁਣ ਬੱਚੇ ਨਹੀਂ ਹਨ! ਯੇਹੋਇਆਚਿਨ ਆਪਣੇ ਜੀਵਨ ਕਾਲ ਵਿੱਚ ਸਫ਼ਲ ਨਹੀਂ ਹੋਵੇਗਾ। ਅਤੇ ਉਸ ਦੇ ਬੱਚਿਆਂ ਵਿੱਚੋਂ ਕੋਈ ਵੀ ਦਾਊਦ ਦੇ ਸਿੰਘਾਸਣ ਉੱਤੇ ਨਹੀਂ ਬੈਠੇਗਾ। ਉਸ ਦੇ ਬੱਚਿਆਂ ਵਿੱਚੋਂ ਕੋਈ ਵੀ ਯਹੂਦਾਹ ਅੰਦਰ ਰਾਜ ਨਹੀਂ ਕਰੇਗਾ।’”
Isaiah 14:20
ਹੋਰ ਬਹੁਤ ਸਾਰੇ ਰਾਜੇ ਮਰ ਚੁੱਕੇ ਹਨ। ਅਤੇ ਉਨ੍ਹਾਂ ਦੀਆਂ ਆਪੋ-ਆਪਣੀਆਂ ਕਬਰਾਂ ਹਨ। ਪਰ ਤੂੰ ਉਨ੍ਹਾਂ ਨਾਲ ਸ਼ਾਮਿਲ ਨਹੀਂ ਹੋਵੇਂਗਾ। ਕਿਉਂ ਕਿ ਤੂੰ ਆਪਣੇ ਹੀ ਦੇਸ਼ ਨੂੰ ਤਬਾਹ ਕਰ ਦਿੱਤਾ ਸੀ। ਤੂੰ ਆਪਣੇ ਹੀ ਲੋਕਾਂ ਨੂੰ ਮਾਰ ਦਿੱਤਾ ਸੀ। ਤੇਰੇ ਬੱਚੇ ਤੇਰੇ ਵਾਂਗ ਤਬਾਹ ਨਹੀਂ ਕਰਦੇ ਰਹਿਣਗੇ। ਤੇਰੇ ਬੱਚਿਆਂ ਨੂੰ ਰੋਕ ਦਿੱਤਾ ਜਾਵੇਗਾ।
Psalm 21:10
ਉਸ ਦੇ ਦੁਸ਼ਮਣਾਂ ਦੇ ਪਰਿਵਾਰ ਵੀ ਤਬਾਹ ਹੋ ਜਾਣਗੇ, ਉਹ ਧਰਤੀ ਉੱਤੋਂ ਮਿਟ ਜਾਣਗੇ।
2 Kings 10:10
ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜੋ ਗੱਲ ਯਹੋਵਾਹ ਨੇ ਅਹਾਬ ਦੇ ਘਰਾਣੇ ਬਾਰੇ ਕਹੀ ਉਹ ਅਜਾਈ ਨਹੀਂ ਜਾਵੇਗੀ। ਯਹੋਵਾਹ ਨੇ ਉਹੀ ਕੁਝ ਕੀਤਾ ਹੈ ਜੋ ਕੁਝ ਉਸ ਨੇ ਆਪਣੇ ਸੇਵਕ ਏਲੀਯਾਹ ਰਾਹੀਂ ਅਖਵਾਇਆ ਸੀ।”
1 Samuel 3:13
ਇਹ ਮੈਂ ਇਸ ਲਈ ਕਰਾਂਗਾ ਕਿਉਂਕਿ ਏਲੀ ਜਾਣਦਾ ਸੀ ਕਿ ਉਸ ਦੇ ਪੁੱਤਰ ਪਰਮੇਸ਼ੁਰ ਨੂੰ ਬੁਰਾ ਭਲਾ ਕਹਿ ਰਹੇ ਸਨ ਅਤੇ ਮੰਦੇ ਕਰਮ ਕਰ ਰਹੇ ਸਨ। ਅਤੇ ਏਲੀ ਉਨ੍ਹਾਂ ਉੱਤੇ ਕਾਬੂ ਨਾ ਪਾ ਸੱਕਿਆ।
1 Samuel 2:31
ਸਮਾਂ ਆ ਰਿਹਾ ਹੈ ਜਦੋਂ ਮੈਂ ਤੇਰੇ ਸਾਰੇ ਉੱਤਰਾਧਿਕਾਰੀਆਂ ਦਾ ਨਾਸ਼ ਕਰਾਂਗਾ। ਤੇਰੀ ਕੁੱਲ ਵਿੱਚੋਂ ਕੋਈ ਮਨੁੱਖ ਬਜ਼ੁਰਗ ਉਮਰ ਨਾ ਭੋਗ ਸੱਕੇਗਾ।
Deuteronomy 29:20
ਯਹੋਵਾਹ ਉਸ ਬੰਦੇ ਨੂੰ ਮਾਫ਼ ਨਹੀਂ ਕਰੇਗਾ। ਉਹ ਉਸ ਬੰਦੇ ਦੇ ਬਹੁਤ ਪਰੇਸ਼ਾਨ ਅਤੇ ਗੁੱਸੇ ਹੋਵੇਗਾ ਅਤੇ ਉਹ ਉਸ ਬੰਦੇ ਨੂੰ ਇਸਰਾਏਲ ਦੇ ਹੋਰਨਾ ਪਰਿਵਾਰ-ਸਮੂਹਾਂ ਨਾਲੋਂ ਵੱਖ ਕਰ ਦੇਵੇਗਾ। ਉਹ ਉਸ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵੇਗਾ। ਉਹ ਸਾਰੀਆਂ ਮੰਦੀਆਂ ਗੱਲਾਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਉਸ ਬੰਦੇ ਨਾਲ ਵਾਪਰਨਗੀਆਂ। ਇਹ ਗੱਲਾਂ ਬਿਵਸਥਾ ਦੀ ਪੋਥੀ ਵਿੱਚ ਲਿਖੇ ਹੋਏ ਇਕਰਾਰਨਾਮੇ ਦਾ ਹਿੱਸਾ ਹਨ।
Deuteronomy 25:19
ਇਹੀ ਕਾਰਣ ਹੈ ਕਿ ਤੁਹਾਨੂੰ ਚਾਹੀਦਾ ਹੈ ਕਿ ਦੁਨੀਆਂ ਤੋਂ ਅਮਾਲੇਕੀਆਂ ਦਾ ਨਾਮੋ-ਨਿਸ਼ਾਨ ਮਿਟਾ ਦੇਵੋ। ਤੁਹਾਨੂੰ ਇਹ ਗੱਲ ਉਦੋਂ ਕਰਨੀ ਚਾਹੀਦੀ ਹੈ ਜਦੋਂ ਤੁਸੀਂ ਉਸ ਧਰਤੀ ਵਿੱਚ ਦਾਖਲ ਹੋ ਰਹੇ ਹੋਵੋ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਉਹ ਤੁਹਾਨੂੰ ਉੱਥੇ ਤੁਹਾਡੇ ਆਲੇ-ਦੁਆਲੇ ਦੇ ਸਾਰੇ ਦੁਸ਼ਮਣਾ ਤੋਂ ਰਾਹਤ ਦੇਵੇਗਾ। ਪਰ ਅਮਾਲੇਕੀਆਂ ਦਾ ਨਾਸ਼ ਕਰਨਾ ਨਾ ਭੁੱਲਿਉ।
Deuteronomy 9:14
ਇਸ ਲਈ ਮੈਨੂੰ ਇਨ੍ਹਾਂ ਲੋਕਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਲੈਣ ਦੇ, ਤਾਂ ਜੋ ਫ਼ੇਰ ਕਦੇ ਵੀ ਕੋਈ ਉਨ੍ਹਾਂ ਦੇ ਨਾਵਾਂ ਨੂੰ ਚੇਤੇ ਨਹੀਂ ਕਰੇਗਾ। ਫ਼ੇਰ ਮੈਂ ਤੇਰੇ ਵਿੱਚੋਂ ਇੱਕ ਹੋਰ ਕੌਮ ਦੀ ਸਾਜਣਾ ਕਰਾਂਗਾ ਜਿਹੜੀ ਇਨ੍ਹਾਂ ਲੋਕਾਂ ਨਾਲੋਂ ਵੱਧੇਰੇ ਮਹਾਨ ਅਤੇ ਤਾਕਤਵਰ ਹੋਵੇਗੀ।’