Psalm 118:5
ਮੈਂ ਮੁਸੀਬਤ ਵਿੱਚ ਸਾਂ ਇਸ ਲਈ ਮੈਂ ਸਹਾਇਤਾ ਲਈ ਯਹੋਵਾਹ ਅੱਗੇ ਪੁਕਾਰ ਕੀਤੀ। ਯਹੋਵਾਹ ਨੇ ਮੈਨੂੰ ਉੱਤਰ ਦਿੱਤਾ ਅਤੇ ਮੈਨੂੰ ਮੁਕਤ ਕਰ ਦਿੱਤਾ।
Psalm 118:5 in Other Translations
King James Version (KJV)
I called upon the LORD in distress: the LORD answered me, and set me in a large place.
American Standard Version (ASV)
Out of my distress I called upon Jehovah: Jehovah answered me `and set me' in a large place.
Bible in Basic English (BBE)
I made my prayer to the Lord in my trouble: and the Lord gave me an answer, and put me in a wide place.
Darby English Bible (DBY)
I called upon Jah in distress; Jah answered me [and set me] in a large place.
World English Bible (WEB)
Out of my distress, I called on Yah. Yah answered me with freedom.
Young's Literal Translation (YLT)
From the straitness I called Jah, Jah answered me in a broad place.
| I called upon | מִֽן | min | meen |
| the Lord | הַ֭מֵּצַ֥ר | hammēṣar | HA-may-TSAHR |
| in | קָרָ֣אתִי | qārāʾtî | ka-RA-tee |
| distress: | יָּ֑הּ | yāh | ya |
| the Lord | עָנָ֖נִי | ʿānānî | ah-NA-nee |
| answered | בַמֶּרְחָ֣ב | bammerḥāb | va-mer-HAHV |
| me, and set me in a large place. | יָֽהּ׃ | yāh | ya |
Cross Reference
Psalm 18:19
ਯਹੋਵਾਹ ਮੈਨੂੰ ਪਿਆਰ ਕਰਦਾ ਹੈ। ਇਸੇ ਲਈ ਉਸ ਨੇ ਮੈਨੂੰ ਬਚਾਇਆ। ਉਹ ਮੈਨੂੰ ਇੱਕ ਸੁਰੱਖਿਅਤ ਸਥਾਨ ਉੱਤੇ ਲੈ ਗਿਆ।
Psalm 40:1
ਨਿਰਦੇਸ਼ਕ ਲਈ : ਦਾਊਦ ਦਾ ਇੱਕ ਗੀਤ। ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੇਰੀ ਪੁਕਾਰ ਸੁਣੀ। ਉਸ ਨੇ ਮੇਰੀਆਂ ਚੀਕਾਂ ਸੁਣੀਆਂ।
Psalm 120:1
ਮੰਦਰ ਜਾਣ ਵਾਲਿਆ ਲਈ ਇੱਕ ਗੀਤ। ਮੈਂ ਮੁਸੀਬਤ ਵਿੱਚ ਸਾਂ। ਮੈਂ ਮਦਦ ਲਈ ਯਹੋਵਾਹ ਨੂੰ ਪੁਕਾਰਿਆ। ਅਤੇ ਉਸ ਨੇ ਮੈਨੂੰ ਬਚਾਇਆ!
Psalm 18:6
ਇੱਥੋਂ ਤੀਕ ਕਿ ਮੈਂ ਘੇਰਿਆ ਗਿਆ ਸਾਂ, ਫ਼ੇਰ ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਹਾਂ, ਹਾਂ ਮੈਂ ਆਪਣੇ ਪਰਮੇਸ਼ੁਰ ਨੂੰ ਚੀਕਿਆ ਪਰਮੇਸ਼ੁਰ ਆਪਣੇ ਮੰਦਰ ਅੰਦਰ ਸੀ। ਉਸ ਨੇ ਮੇਰੀ ਚੀਕ ਸੁਣੀ। ਉਸ ਨੇ ਮਦਦ ਲਈ ਮੇਰੀ ਅਵਾਜ਼ ਨੂੰ ਸੁਣਿਆ।
Psalm 116:3
ਮੈਂ ਤਾਂ ਮਰ ਹੀ ਚੱਲਿਆ ਸਾਂ। ਮੌਤ ਦੇ ਰੱਸੇ ਮੇਰੇ ਦੁਆਲੇ ਤਣ ਗਏ ਸਨ। ਕਬਰ ਹੌਲੀ-ਹੌਲੀ ਮੇਰੇ ਨਜ਼ਦੀਕ ਆ ਰਹੀ ਸੀ। ਮੈਂ ਡਰਿਆ ਹੋਇਆ ਅਤੇ ਫ਼ਿਕਰਮੰਦ ਸਾਂ।
Mark 14:31
ਪਰ ਪਤਰਸ ਨੇ ਬੜੀ ਦ੍ਰਿੜ੍ਹਤਾ ਨਾਲ ਕਿਹਾ, “ਮੈਂ ਇਹ ਕਦੇ ਵੀ ਨਹੀਂ ਕਹਾਂਗਾ।” ਬਾਕੀ ਸਾਰੇ ਚੇਲਿਆਂ ਨੇ ਵੀ ਉਸ ਨੂੰ ਇੰਝ ਹੀ ਆਖਿਆ।
Psalm 130:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ, ਮੈਂ ਡੂੰਘੀਆਂ ਮੁਸੀਬਤਾਂ ਵਿੱਚ ਹਾਂ, ਇਸੇ ਲਈ ਮੈਂ ਤੁਹਾਨੂੰ ਮਦਦ ਲਈ ਪੁਕਾਰ ਰਿਹਾ ਹਾਂ।
Psalm 107:19
ਉਹ ਮੁਸੀਬਤ ਵਿੱਚ ਸਨ, ਇਸ ਲਈ ਉਨ੍ਹਾਂ ਨੇ ਸਹਾਇਤਾ ਲਈ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ। ਅਤੇ ਉਸ ਨੇ ਉਨ੍ਹਾਂ ਨੂੰ ਮੁਸੀਬਤ ਤੋਂ ਬਚਾ ਲਿਆ।
Psalm 107:13
ਉਹ ਲੋਕ ਮੁਸੀਬਤ ਵਿੱਚ ਸਨ। ਇਸ ਲਈ ਉਨ੍ਹਾਂ ਨੇ ਸਹਾਇਤਾ ਲਈ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਅਤੇ ਉਸ ਨੇ ਉਨ੍ਹਾਂ ਨੂੰ ਮੁਸੀਬਤਾਂ ਤੋਂ ਬਚਾ ਲਿਆ।
1 Samuel 30:6
ਫ਼ੌਜ ਦੇ ਸਾਰੇ ਹੀ ਆਦਮੀ ਬੜੇ ਉਦਾਸ ਅਤੇ ਦੁੱਖੀ ਸਨ ਕਿਉਂਕਿ ਉਨ੍ਹਾਂ ਦੀਆਂ ਧੀਆਂ ਪੁੱਤਰਾਂ ਨੂੰ ਉਹ ਕੈਦੀ ਬਣਾਕੇ ਲੈ ਗਏ ਸਨ। ਆਦਮੀਆਂ ਨੇ ਦਾਊਦ ਨੂੰ ਪੱਥਰਾਂ ਨਾਲ ਮਾਰ ਮੁਕਾਉਣ ਦੀ ਸੋਚੀ। ਇਸ ਨਾਲ ਦਾਊਦ ਬੜਾ ਪਰੇਸ਼ਾਨ ਹੋਇਆ, ਪਰ ਦਾਊਦ ਨੇ ਯਹੋਵਾਹ ਆਪਣੇ ਪਰਮੇਸ਼ੁਰ ਕੋਲੋਂ ਤਾਕਤ ਪਾਈ।
Psalm 77:2
ਮੇਰੇ ਮਾਲਕ, ਮੈਂ ਜਦੋਂ ਵੀ ਮੁਸੀਬਤ ਵਿੱਚ ਹੁੰਦਾ ਹਾਂ ਤੇਰੇ ਕੋਲ ਆਉਂਦਾ ਹਾਂ। ਮੈਂ ਰਾਤ ਭਰ ਤੁਹਾਡੇ ਲਈ ਪੁਕਾਰਿਆ। ਮੇਰੀ ਰੂਹ ਨੇ ਸੁਖੀ ਹੋਣਾ ਨਾਮੰਜ਼ੂਰ ਕਰ ਦਿੱਤਾ।
Psalm 31:8
ਤੁਸੀਂ ਮੈਨੂੰ ਦੁਸ਼ਮਣਾਂ ਨੂੰ ਨਹੀਂ ਫ਼ੜਨ ਦੇਵੋਂਗੇ। ਤੁਸੀਂ ਮੈਨੂੰ ਉਨ੍ਹਾਂ ਦੇ ਜਾਲਾਂ ਤੋਂ ਮੁਕਤ ਕਰੋਂਗੇ।
Genesis 32:9
ਯਾਕੂਬ ਨੇ ਆਖਿਆ “ਹੇ ਮੇਰੇ ਪਿਤਾ, ਅਬਰਾਹਾਮ ਦੇ ਪਰਮੇਸ਼ੁਰ! ਮੇਰੇ ਪਿਤਾ ਇਸਹਾਕ ਦੇ ਪਰਮੇਸ਼ੁਰ! ਯਹੋਵਾਹ, ਤੂੰ ਮੈਨੂੰ ਮੇਰੇ ਦੇਸ਼ ਅਤੇ ਆਪਣੇ ਜਨਮ ਸਥਾਨ ਤੇ ਵਾਪਸ ਆਉਣ ਲਈ ਕਿਹਾ ਸੀ। ਤੂੰ ਆਖਿਆ ਸੀ ਕਿ ਤੂੰ ਮੇਰਾ ਭਲਾ ਕਰੇਂਗਾ।
Genesis 32:7
ਇਸ ਸੰਦੇਸ਼ ਨੇ ਯਾਕੂਬ ਨੂੰ ਭੈਭੀਤ ਕਰ ਦਿੱਤਾ। ਉਸ ਨੇ ਆਪਣੇ ਨਾਲ ਦੇ ਆਦਮੀਆਂ ਨੂੰ ਦੋ ਹਿਸਿਆਂ ਵਿੱਚ ਵੰਡ ਦਿੱਤਾ ਉਸ ਨੇ ਸਾਰੇ ਇੱਜੜਾਂ ਅਤੇ ਵੱਗਾਂ ਅਤੇ ਊਠਾਂ ਨੂੰ ਦੋ ਹਿਸਿਆਂ ਵਿੱਚ ਵੰਡ ਦਿੱਤਾ।