Psalm 119:59 in Punjabi

Punjabi Punjabi Bible Psalm Psalm 119 Psalm 119:59

Psalm 119:59
ਮੈਂ ਆਪਣੇ ਜੀਵਨ ਬਾਰੇ ਧਿਆਨ ਨਾਲ ਸੋਚਿਆ ਅਤੇ ਮੈਂ ਤੁਹਾਡੇ ਕਰਾਰ ਵੱਲ ਵਾਪਸ ਮੁੜ ਪਿਆ।

Psalm 119:58Psalm 119Psalm 119:60

Psalm 119:59 in Other Translations

King James Version (KJV)
I thought on my ways, and turned my feet unto thy testimonies.

American Standard Version (ASV)
I thought on my ways, And turned my feet unto thy testimonies.

Bible in Basic English (BBE)
I gave thought to my steps, and my feet were turned into the way of your unchanging word.

Darby English Bible (DBY)
I have thought on my ways, and turned my feet unto thy testimonies.

World English Bible (WEB)
I considered my ways, And turned my steps to your statutes.

Young's Literal Translation (YLT)
I have reckoned my ways, And turn back my feet unto Thy testimonies.

I
thought
חִשַּׁ֥בְתִּיḥiššabtîhee-SHAHV-tee
on
my
ways,
דְרָכָ֑יdĕrākāydeh-ra-HAI
turned
and
וָאָשִׁ֥יבָהwāʾāšîbâva-ah-SHEE-va
my
feet
רַ֝גְלַ֗יraglayRAHɡ-LAI
unto
אֶלʾelel
thy
testimonies.
עֵדֹתֶֽיךָ׃ʿēdōtêkāay-doh-TAY-ha

Cross Reference

Deuteronomy 4:30
ਜਦੋਂ ਤੁਸੀਂ ਮੁਸ਼ਕਿਲ ਵਿੱਚ ਹੋਵੋ-ਜਦੋਂ ਉਹ ਸਾਰੀਆਂ ਗੱਲਾਂ ਤੁਹਾਡੇ ਨਾਲ ਵਾਪਰਨ-ਤਾਂ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਕੋਲ ਵਾਪਸ ਆ ਜਾਵੋਂਗੇ ਅਤੇ ਉਸਦਾ ਹੁਕਮ ਮੰਨੋਗੇ।

2 Corinthians 12:21
ਮੈਂ ਡਰਦਾ ਹਾਂ ਕਿ ਜਦੋਂ ਮੈਂ ਤੁਹਾਡੇ ਕੋਲ ਫ਼ੇਰ ਆਵਾਂ ਮੇਰਾ ਪਰਮੇਸ਼ੁਰ ਕਿਧਰੇ ਮੈਨੂੰ ਤੁਹਾਡੇ ਅੱਗੇ ਨਿਮਾਣਾ ਨਾ ਬਣਾ ਦੇਵੇ। ਮੈਂ ਉਦਾਸ ਹੋ ਸੱਕਦਾ ਹਾਂ ਕਿਉਂਕਿ ਤੁਹਾਡੇ ਵਿੱਚੋਂ ਕਈਆਂ ਨੇ ਪਾਪ ਕੀਤੇ ਹਨ। ਮੈਂ ਇਸ ਗੱਲੋਂ ਉਦਾਸ ਹੋ ਸੱਕਦਾ ਹਾਂ ਕਿ ਉਨ੍ਹਾਂ ਲੋਕਾਂ ਨੇ ਆਪਣੇ ਦਿਲਾਂ ਨੂੰ ਨਹੀਂ ਬਦਲਿਆ ਤਾਂ ਜੋ ਆਪਣੇ ਬਦਕਾਰੀ ਦੇ ਜੀਵਨ, ਆਪਣੇ ਜਿਨਸੀ ਪਾਪਾਂ ਅਤੇ ਆਪਣੇ ਕੀਤੇ ਹੋਏ ਸ਼ਰਮਨਾਕ ਕਾਰਜਾਂ ਬਾਰੇ ਸ਼ਰਮਿੰਦਾ ਹੋ ਸੱਕਣ।

Luke 15:17
“ਤਾਂ ਉਸ ਲੜਕੇ ਨੂੰ ਮਹਿਸੂਸ ਹੋਇਆ ਕਿ ਉਹ ਕਿੰਨਾ ਮੂਰਖ ਸੀ। ਉਸ ਨੇ ਸੋਚਿਆ, ‘ਮੇਰੇ ਪਿਤਾ ਦੇ ਨੋਕਰਾਂ ਕੋਲ ਵੀ ਖਾਣ ਲਈ ਬਹੁਤ ਭੋਜਨ ਹੈ, ਪਰ ਮੈਂ ਇੱਥੇ ਭੁੱਖ ਨਾਲ ਮਰ ਰਿਹਾ ਹਾਂ।

Haggai 1:7
ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਆਪਣੇ ਰੱਵਈਏ ਅਤੇ ਇਸਦੇ ਨਤੀਜੇ ਬਾਰੇ ਸੋਚੋ।

Haggai 1:5
ਸੋ ਹੁਣ ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, ‘ਆਪਣੇ ਰਵਈਏ ਅਤੇ ਇਸਦੇ ਨਤੀਜੇ ਬਾਰੇ ਸੋਚੋ।

Joel 2:13
ਆਪਣੇ ਵਸਤਰਾਂ ਦੀ ਬਜਾਇ ਆਪਣੇ ਦਿਲਾਂ ਨੂੰ ਪਾੜੋ।” ਯਹੋਵਾਹ ਆਪਣੇ ਪਰਮੇਸ਼ੁਰ ਵੱਲ ਪਰਤੋਂ ਜੋ ਦਯਾਲੂ ਅਤੇ ਮਿਹਰਬਾਨ ਹੈ ਉਹ ਜਲਦੀ ਕਿਤੇ ਕਰੋਧ ’ਚ ਨਹੀਂ ਆਉਂਦਾ। ਉਹ ਪਿਆਰ ਨਾਲ ਭਰਪੂਰ ਹੈ ਅਤੇ ਲੋਕਾਂ ਨੂੰ ਸਜ਼ਾ ਦੇਣ ਬਾਰੇ ਆਪਣਾ ਮਨ ਬਦਲ ਲੈਂਦਾ ਹੈ।

Ezekiel 33:19
ਅਤੇ ਜੇ ਕੋਈ ਬੁਰਾ ਬੰਦਾ ਬਦੀ ਕਰਨੀ ਛੱਡ ਦਿੰਦਾ ਹੈ ਅਤੇ ਸਹੀ ਢੰਗ ਨਾਲ ਜਿਉਂਣਾ ਅਤੇ ਨਿਰਪੱਖ ਹੋਣਾ ਸ਼ੁਰੂ ਕਰ ਦਿੰਦਾ ਹੈ ਤਾਂ ਉਹ ਜੀਵੇਗਾ!

Ezekiel 33:14
“ਜਾਂ ਸ਼ਾਇਦ, ਮੈਂ ਕਿਸੇ ਬੁਰੇ ਬੰਦੇ ਨੂੰ ਆਖਾਂ ਕਿ ਉਹ ਮਰੇਗਾ। ਪਰ ਸ਼ਾਇਦ ਉਹ ਆਪਣੀ ਜ਼ਿੰਦਗੀ ਤਬਦੀਲ ਕਰ ਲਵੇ। ਸ਼ਾਇਦ ਉਹ ਪਾਪ ਕਰਨ ਤੋਂ ਹਟ ਜਾਵੇ ਅਤੇ ਸਹੀ ਢੰਗ ਨਾਲ ਜਿਉਣਾ ਸ਼ੁਰੂ ਕਰ ਦੇਵੇ। ਸ਼ਾਇਦ ਉਹ ਨੇਕ ਅਤੇ ਨਿਰਪੱਖ ਬਣ ਜਾਵੇ।

Ezekiel 18:30
ਕਿਉਂ ਕਿ ਇਸਰਾਏਲ ਦੇ ਪਰਿਵਾਰ, ਮੈਂ ਹਰ ਬੰਦੇ ਦਾ ਨਿਆਂ ਉਸ ਦੇ ਕੀਤੇ ਅਮਲਾਂ ਦੇ ਅਧਾਰ ਤੇ ਹੀ ਕਰਗਾ!” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ। “ਇਸ ਲਈ ਮੇਰੇ ਵੱਲ ਵਾਪਸ ਪਰਤ ਆਓ! ਬੁਰੇ ਕੰਮ ਕਰਨੇ ਛੱਡ ਦਿਓ! ਤੁਹਾਡੇ ਪਾਧਾਂ ਨੂੰ ਤੁਹਾਨੂੰ ਬਰਬਾਦ ਨਾ ਕਰਨ ਦਿਓ।

Ezekiel 18:28
ਉਸ ਬੰਦੇ ਨੇ ਇਹ ਦੇਖ ਲਿਆ ਕਿ ਉਹ ਕਿੰਨਾ ਬੁਰਾ ਸੀ ਅਤੇ ਮੇਰੇ ਵੱਲ ਵਾਪਸ ਪਰਤ ਆਇਆ। ਉਸ ਨੇ ਉਹ ਮਾੜੇ ਕੰਮ ਕਰਨੇ ਛੱਡ ਦਿੱਤੇ ਜਿਹੜੇ ਉਹ ਅਤੀਤ ਵਿੱਚ ਕਰਦਾ ਸੀ। ਇਸ ਲਈ ਉਹ ਜੀਵੇਗਾ! ਉਹ ਮਰੇਗਾ ਨਹੀਂ!”

Lamentations 3:40
ਆਓ ਪੜਤਾਲ ਕਰੀਏ ਅਤੇ ਦੇਖੀਏ ਕਿ ਅਸਾਂ ਕੀ ਕੀਤਾ ਹੈ। ਅਤੇ ਫ਼ੇਰ ਅਸੀਂ ਯਹੋਵਾਹ ਵੱਲ ਮੁੜ ਪਈੇ।

Jeremiah 31:18
ਮੈਂ ਅਫ਼ਰਾਈਮ ਨੂੰ ਰੋਦਿਆਂ ਸੁਣਿਆ ਹੈ। ਮੈਂ ਅਫ਼ਰਾਈਮ ਨੂੰ ਇਹ ਗੱਲਾਂ ਆਖਦਿਆਂ ਸੁਣਿਆ ਹੈ: ‘ਯਹੋਵਾਹ, ਤੂੰ ਸੱਚਮੁੱਚ ਮੈਨੂੰ ਸਜ਼ਾ ਦਿੱਤੀ! ਅਤੇ ਮੈਂ ਆਪਣਾ ਸਬਕ ਸਿੱਖ ਲਿਆ। ਮੈਂ ਉਸ ਵੱਛੇ ਵਰਗਾ ਸਾਂ, ਜਿਸ ਨੂੰ ਕਦੇ ਸਿੱਧਾਇਆ ਨਹੀਂ ਗਿਆ ਸੀ। ਮਿਹਰ ਕਰਕੇ ਮੈਨੂੰ ਸਜ਼ਾ ਦੇਣੋ ਰੁਕ ਜਾਓ, ਅਤੇ ਮੈਂ ਵਾਪਸ ਤੁਹਾਡੇ ਵੱਲ ਪਰਤ ਆਵਾਂਗਾ। ਤੁਸੀਂ ਸੱਚਮੁੱਚ ਯਹੋਵਾਹ ਮੇਰੇ ਪਰਮੇਸ਼ੁਰ ਹੋ।

Jeremiah 8:4
ਪਾਪ ਅਤੇ ਸਜ਼ਾ “ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਇਹ ਆਖ: ‘ਯਹੋਵਾਹ ਇਹ ਗੱਲਾਂ ਆਖਦਾ ਹੈ: “‘ਤੁਸੀਂ ਜਾਣਦੇ ਹੋ ਕਿ ਜੇ ਕੋਈ ਬੰਦਾ ਡਿਗ ਪੈਂਦਾ ਹੈ ਤਾਂ ਉਹ ਫ਼ੇਰ ਉੱਠ ਖਲੋਁਦਾ ਹੈ। ਅਤੇ ਜੇ ਕੋਈ ਬੰਦਾ ਗ਼ਲਤ ਰਾਹ ਪੈ ਜਾਂਦਾ ਹੈ, ਤਾਂ ਉਹ ਮੁੜ ਕੇ ਵਾਪਸ ਪਰਤ ਆਉਂਦਾ ਹੈ।

2 Corinthians 13:5
ਆਪਣੇ ਆਪ ਦੀ ਪਰੀਖਿਆ ਕਰੋ ਅਤੇ ਵੇਖੋ ਕਿ ਕੀ ਤੁਸੀਂ ਵਿਸ਼ਵਾਸ ਵਿੱਚ ਜਿਉਂ ਰਹੇ ਹੋ? ਤੁਹਾਨੂੰ ਮਹਿਸੂਸ ਕਰਨਾ ਚਾਹੀਦਾ ਹੈ ਕਿ ਮਸੀਹ ਯਿਸੂ ਤੁਹਾਡੇ ਵਿੱਚ ਹੈ। ਪਰ ਜੇ ਤੁਸੀਂ ਪਰੀਖਿਆ ਵਿੱਚੋਂ ਫ਼ੇਲ ਹੋ ਗਏ ਤਾਂ ਮਸੀਹ ਤੁਹਾਡੇ ਅੰਦਰ ਨਹੀਂ ਰਹਿ ਰਿਹਾ।