Psalm 119:99
ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਸਿਆਣਾ ਹਾਂ। ਕਿਉਂਕਿ ਮੈਂ ਤੁਹਾਡੇ ਕਰਾਰ ਦਾ ਅਧਿਐਨ ਕਰਦਾ ਹਾਂ।
Psalm 119:99 in Other Translations
King James Version (KJV)
I have more understanding than all my teachers: for thy testimonies are my meditation.
American Standard Version (ASV)
I have more understanding than all my teachers; For thy testimonies are my meditation.
Bible in Basic English (BBE)
I have more knowledge than all my teachers, because I give thought to your unchanging word.
Darby English Bible (DBY)
I have more understanding than all my teachers; for thy testimonies are my meditation.
World English Bible (WEB)
I have more understanding than all my teachers, For your testimonies are my meditation.
Young's Literal Translation (YLT)
Above all my teachers I have acted wisely. For Thy testimonies `are' my meditation.
| I have more understanding | מִכָּל | mikkāl | mee-KAHL |
| than all | מְלַמְּדַ֥י | mĕlammĕday | meh-la-meh-DAI |
| teachers: my | הִשְׂכַּ֑לְתִּי | hiśkaltî | hees-KAHL-tee |
| for | כִּ֥י | kî | kee |
| thy testimonies | עֵ֝דְוֺתֶ֗יךָ | ʿēdĕwōtêkā | A-deh-voh-TAY-ha |
| are my meditation. | שִׂ֣יחָה | śîḥâ | SEE-ha |
| לִֽֿי׃ | lî | lee |
Cross Reference
Deuteronomy 4:6
ਇਨ੍ਹਾਂ ਬਿਧੀਆਂ ਦੀ ਪਾਲਣਾ ਧਿਆਨ ਨਾਲ ਕਰੋ। ਇਹ ਗੱਲਾਂ ਹੋਰਨਾ ਦੇਸ਼ਾਂ ਦੇ ਲੋਕਾਂ ਨੂੰ ਦਰਸਾਉਣਗੀਆਂ ਕਿ ਤੁਸੀਂ ਸਿਆਣੇ ਅਤੇ ਸਮਝਦਾਰ ਹੋ। ਉਨ੍ਹਾਂ ਦੇਸਾਂ ਦੇ ਲੋਕ ਇਨ੍ਹਾਂ ਬਿਧੀਆਂ ਬਾਰੇ ਸੁਨਣਗੇ ਅਤੇ ਆਖਣਗੇ, ‘ਇਸ ਮਹਾਨ ਦੇਸ਼ ਦੇ ਲੋਕ, ਸੱਚ ਮੁੱਚ ਸਿਆਣੇ ਅਤੇ ਸਮਝਦਾਰ ਹਨ।’
Hebrews 5:12
ਤੁਹਾਨੂੰ ਇੰਨਾ ਸਮਾਂ ਮਿਲ ਚੁੱਕਿਆ ਹੈ ਕਿ ਹੁਣ ਤੱਕ ਤਾਂ ਤੁਹਾਨੂੰ ਗੁਰੂ ਬਣ ਜਾਣਾ ਚਾਹੀਦਾ ਸੀ। ਪਰ ਤੁਹਾਨੂੰ, ਇੱਕ ਵਾਰੀ ਫ਼ੇਰ, ਪਰਮੇਸ਼ੁਰ ਦੇ ਉਪਦੇਸ਼ ਦੇ ਮੁੱਢਲੇ ਪਾਠ ਪੜ੍ਹਾਉਣ ਵਾਲੇ, ਕਿਸੇ ਵਿਅਕਤੀ ਦੀ ਲੋੜ ਹੈ। ਤੁਹਾਨੂੰ ਹਾਲੇ ਵੀ ਉਪਦੇਸ਼ ਦੀ ਦੁੱਧ ਵਾਂਗ ਲੋੜ ਹੈ। ਤੁਸੀਂ ਹਾਲੇ ਠੋਸ ਆਹਾਰ ਲਈ ਤਿਆਰ ਨਹੀਂ ਹੋ।
2 Timothy 3:15
ਤੁਸੀਂ ਪਵਿੱਤਰ ਪੋਥੀਆਂ ਆਪਣੇ ਬਚਪਨੇ ਤੋਂ ਹੀ ਸਿੱਖੀਆਂ ਹਨ। ਇਹ ਪੋਥੀਆਂ ਤੁਹਾਨੂੰ ਸਿਆਣਾ ਬਨਾਉਣ ਦੇ ਸਮੱਰਥ ਹਨ। ਉਹ ਸਿਆਣਪ ਤੁਹਾਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਰਾਹੀਂ ਮੁਕਤੀ ਵੱਲ ਲੈ ਜਾਂਦੀ ਹੈ।
Matthew 23:24
ਤੁਸੀਂ ਅੰਨ੍ਹੇ ਆਗੂ ਹੋ! ਤੁਸੀਂ ਉਹ ਹੋ ਜੋ ਮਛਰ-ਮਖੀ ਤਾਂ ਪੁਣ ਲੈਂਦੇ ਹਨ ਪਰ ਊਠ ਨੂੰ ਨਿਗਲ ਜਾਂਦੇ ਹਨ।
Matthew 15:6
ਤੁਸੀਂ ਉਸ ਬੰਦੇ ਨੂੰ ਆਪਣੇ ਪਿਤਾ ਦਾ ਸਤਿਕਾਰ ਨਾ ਕਰਨ ਦਾ ਉਪਦੇਸ਼ ਦਿੰਦੇ ਹੋ। ਇਸ ਤਰ੍ਹਾਂ, ਤੁਸੀਂ ਆਪਣੀ ਪਰੰਪਰਾ ਕਾਰਣ ਪਰਮੇਸ਼ੁਰ ਦੇ ਹੁਕਮਾਂ ਨੂੰ ਵਿਅਰਥ ਕਰ ਦਿੱਤਾ ਹੈ।
Matthew 13:11
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਸਵਰਗ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ।
Matthew 11:25
ਯਿਸੂ ਆਪਣੇ ਲੋਕਾਂ ਨੂੰ ਵਿਸ਼ਰਾਮ ਦਿੰਦਾ ਤਦ ਯਿਸੂ ਨੇ ਆਖਿਆ, “ਹੇ ਪਿਤਾ, ਸਵਰਗ ਅਤੇ ਧਰਤੀ ਦੇ ਪ੍ਰਭੂ, ਮੈਂ ਤੇਰੀ ਉਸਤਤਿ ਕਰਦਾ ਹਾਂ ਅਤੇ ਜੋ ਤੂੰ ਇਨ੍ਹਾਂ ਗੱਲਾਂ ਨੂੰ ਸਿਆਣੇ ਅਤੇ ਚੁਸਤ ਲੋਕਾਂ ਤੋਂ ਗੁਪਤ ਰੱਖਿਆ। ਪਰ ਤੂੰ ਇਹ ਗੱਲਾਂ ਆਮ ਆਦਮੀਆਂ ਨੂੰ ਪ੍ਰਗਟ ਕੀਤੀਆਂ ਹਨ।
Jeremiah 8:8
“‘ਤੁਸੀਂ ਆਖੀ ਜਾ ਰਹੇ ਹੋ, “ਸਾਡੇ ਕੋਲ ਯਹੋਵਾਹ ਦੀਆਂ ਸਾਖੀਆਂ ਹਨ! ਇਸ ਲਈ ਅਸੀਂ ਸਿਆਣੇ ਹਾਂ!” ਪਰ ਇਹ ਠੀਕ ਨਹੀਂ ਹੈ। ਕਿਉਂ ਕਿ ਲਿਖਾਰੀਆਂ ਨੇ ਆਪਣੀ ਕਲਮ ਨਾਲ ਝੂਠ ਆਖਿਆ ਹੈ।
Jeremiah 2:8
“ਜਾਜਕਾਂ ਨੇ ਨਹੀਂ ਪੁੱਛਿਆ, ‘ਯਹੋਵਾਹ ਕਿੱਥੋ ਹੈ?’ ਜਿਹੜੇ ਲੋਕ ਬਿਵਸਬਾ ਨੂੰ ਜਾਣਦੇ ਸਨ ਉਹ ਮੈਨੂੰ ਜਾਨਣਾ ਨਹੀਂ ਚਾਹੁੰਦੇ ਸਨ। ਇਸਰਾਏਲ ਦੇ ਲੋਕਾਂ ਦੇ ਆਗੂ ਮੇਰੇ ਖਿਲਾਫ਼ ਹੋ ਗਏ। ਨਬੀ ਝੂਠੇ ਦੇਵਤੇ ਬਆਲ ਦੇ ਨਾਮ ਉੱਤੇ ਭਵਿੱਖਬਾਣੀ ਕਰਦੇ ਸਨ। ਉਹ ਨਿਕੰਮੇ ਬੁੱਤਾਂ ਦੀ ਉਪਾਸਨਾ ਕਰਦੇ ਸਨ।”
Psalm 119:24
ਤੁਹਾਡਾ ਕਰਾਰ ਮੇਰਾ ਸਭ ਤੋਂ ਚੰਗਾ ਦੋਸਤ ਹੈ। ਇਹ ਮੈਨੂੰ ਨੇਕ ਸਲਾਹ ਦਿੰਦਾ ਹੈ।
2 Chronicles 30:22
ਹਿਜ਼ਕੀਯਾਹ ਪਾਤਸ਼ਾਹ ਨੇ ਸਾਰੇ ਲੇਵੀਆਂ ਨੂੰ ਬੜਾ ਉਤਸਾਹ ਦਿੱਤਾ ਕਿਉਂ ਕਿ ਉਹ ਯਹੋਵਾਹ ਦੀ ਸੇਵਾ ਕਰਨੀ ਖੂਬ ਜਾਣਦੇ ਸਨ ਕਿ ਕਿਵੇਂ ਕਰਨੀ ਚਾਹੀਦੀ ਹੈ। ਲੋਕਾਂ ਨੇ ਸੱਤ ਦਿਨ ਇਹ ਪਰਬ ਮਨਾਇਆ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ ਅਤੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਲਈ ਧੰਨਵਾਦ ਕਰਦੇ ਰਹੇ।
2 Chronicles 29:15
ਤਦ ਇਨ੍ਹਾਂ ਲੇਵੀਆਂ ਨੇ ਆਪਣੇ ਭਰਾਵਾਂ ਨੂੰ ਇਕੱਠਾ ਕੀਤਾ ਤਾਂ ਜੋ ਯਹੋਵਾਹ ਦੇ ਮੰਦਰ ਦੀ ਪਵਿੱਤਰ ਸੇਵਾ ਕੀਤੀ ਜਾ ਸੱਕੇ। ਉਨ੍ਹਾਂ ਨੇ ਯਹੋਵਾਹ ਵੱਲੋਂ ਆਏ ਪਾਤਸ਼ਾਹ ਦੇ ਹੁਕਮ ਨੂੰ ਮੰਨਿਆ। ਅਤੇ ਫ਼ਿਰ ਉਹ ਯਹੋਵਾਹ ਦੇ ਮੰਦਰ ਨੂੰ ਸਾਫ਼ ਕਰਨ ਲਈ ਅੰਦਰ ਪ੍ਰਵੇਸ਼ ਕੀਤਾ।
1 Chronicles 15:11
ਦਾਊਦ ਦੀ ਜਾਜਕਾਂ ਅਤੇ ਲੇਵੀਆਂ ਨਾਲ ਗੱਲ-ਬਾਤ ਤਦ ਦਾਊਦ ਨੇ ਸਾਦੋਕ ਅਤੇ ਅਬਯਾਥਾਰ ਜਾਜਕ ਨੂੰ ਆਪਣੇ ਕੋਲ ਬੁਲਾਇਆ। ਦਾਊਦ ਨੇ ਊਰੀਏਲ, ਅਸਾਯਾਹ, ਯੋਏਲ, ਸ਼ਮਅਯਾਹ, ਅਲੀਏਲ ਅਤੇ ਅੰਮੀਨਾਦਾਬ ਲੇਵੀਆਂ ਨੂੰ ਵੀ ਆਪਣੇ ਕੋਲ ਸੱਦਿਆ।
2 Samuel 15:24
ਸਾਦੋਕ ਅਤੇ ਲੇਵੀ ਦੇ ਸਾਰੇ ਲੋਕ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਚੁੱਕੀ ਉਸ ਦੇ ਨਾਲ ਸਨ। ਉਨ੍ਹਾਂ ਨੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਹੇਠਾਂ ਰੱਖਿਆ ਅਤੇ ਅਬਯਾਥਾਰ ਨੇ ਤਦ ਤੀਕ ਪ੍ਰਾਰਥਨਾ ਕੀਤੀ ਜਦ ਤੱਕ ਸਾਰੇ ਲੋਕ ਯਰੂਸ਼ਲਮ ਤੋਂ ਨਾ ਗਏ।
Matthew 15:14
ਫ਼ਰੀਸੀਆਂ ਤੋਂ ਦੂਰ ਰਹੋ। ਉਨ੍ਹਾਂ ਨੂੰ ਛੱਡ ਦੇਵੋ। ਉਹ ਅੰਨ੍ਹੇ ਲੋਕਾਂ ਦੇ ਅੰਨ੍ਹੇ ਆਗੂ ਹਨ। ਅਤੇ ਜੇਕਰ ਇੱਕ ਅੰਨ੍ਹਾ ਆਦਮੀ ਦੂਸਰੇ ਅੰਨ੍ਹੇ ਦੀ ਰਾਹਨੁਮਾਈ ਕਰਦਾ ਤਾਂ ਦੋਵੇਂ ਹੀ ਟੋਏ ਵਿੱਚ ਡਿੱਗਣਗੇ।”