Psalm 124:4
ਸਾਡੇ ਦੁਸ਼ਮਣਾ ਦੀਆਂ ਫ਼ੌਜਾਂ ਸਾਨੂੰ ਹੜ੍ਹ ਵਾਂਗ ਰੋੜ੍ਹ ਦਿੰਦੀਆਂ, ਸਾਨੂੰ ਦਰਿਆ ਵਾਂਗ ਡੋਬ ਦਿੰਦੀਆਂ।
Psalm 124:4 in Other Translations
King James Version (KJV)
Then the waters had overwhelmed us, the stream had gone over our soul:
American Standard Version (ASV)
Then the waters had overwhelmed us, The stream had gone over our soul;
Bible in Basic English (BBE)
We would have been covered by the waters; the streams would have gone over our soul;
Darby English Bible (DBY)
Then the waters had overwhelmed us, a torrent had gone over our soul;
World English Bible (WEB)
Then the waters would have overwhelmed us, The stream would have gone over our soul;
Young's Literal Translation (YLT)
Then the waters had overflowed us, The stream passed over our soul,
| Then | אֲ֭זַי | ʾăzay | UH-zai |
| the waters | הַמַּ֣יִם | hammayim | ha-MA-yeem |
| had overwhelmed | שְׁטָפ֑וּנוּ | šĕṭāpûnû | sheh-ta-FOO-noo |
| stream the us, | נַ֝֗חְלָה | naḥlâ | NAHK-la |
| had gone over | עָבַ֥ר | ʿābar | ah-VAHR |
| עַל | ʿal | al | |
| our soul: | נַפְשֵֽׁנוּ׃ | napšēnû | nahf-shay-NOO |
Cross Reference
Job 22:11
ਇਹੀ ਕਾਰਣ ਹੈ ਕਿ ਇੰਨਾ ਘੁੱਪ ਹਨੇਰਾ ਹੈ ਕਿ ਤੈਨੂੰ ਕੁਝ ਦਿਖਾਈ ਨਹੀਂ ਦਿੰਦਾ ਤੇ ਇਹੀ ਕਾਰਣ ਹੈ ਕਿ ਤੂੰ ਹੜ੍ਹ ਵਿੱਚ ਘਿਰਿਆ ਹੈਂ।
Revelation 17:1
ਜਾਨਵਰ ਤੇ ਸਵਾਰ ਔਰਤ ਸੱਤਾਂ ਦੂਤਾਂ ਵਿੱਚੋਂ ਇੱਕ ਮੇਰੇ ਕੋਲ ਆਇਆ। ਇਹ ਉਨ੍ਹਾਂ ਦੂਤਾਂ ਵਿੱਚੋਂ ਇੱਕ ਸੀ ਜਿਨ੍ਹਾਂ ਪਾਸ ਸੱਤ ਪਿਆਲੇ ਸਨ। ਦੂਤ ਨੇ ਆਖਿਆ, “ਆਓ, ਮੈਂ ਤੁਹਾਨੂੰ ਉਹ ਸਜ਼ਾ ਦਿਖਾਉਂਦਾ ਹਾਂ ਜਿਹੜੀ ਪ੍ਰੱਸਿਧ ਵੇਸ਼ਵਾ ਨੂੰ ਦਿੱਤੀ ਜਾਵੇਗੀ। ਉਹ ਉਹੀ ਹੈ ਜਿਹੜੀ ਬਹੁਤ ਸਾਰੇ ਪਾਣੀਆਂ ਉੱਤੇ ਬੈਠੀ ਹੋਈ ਹੈ।
Revelation 12:15
ਫ਼ੇਰ ਉਸ ਸੱਪ ਨੇ ਉਸ ਔਰਤ ਵੱਲ ਆਪਣੇ ਮੂੰਹ ਵਿੱਚੋਂ ਦਰਿਆ ਵਾਂਗ ਪਾਣੀ ਵਹਾਇਆ ਤਾਂ ਜੋ ਉਹ ਹੜ੍ਹ ਨਾਲ ਹੜ੍ਹ ਜਾਵੇ।
Daniel 9:26
ਬਾਹਟ ਹਫ਼ਤਿਆਂ ਬਾਦ ਚੁਣਿਆ ਹੋਇਆ ਸ਼ਹਿਜ਼ਾਦਾ ਮਾਰਿਆ ਜਾਵੇਗਾ। ਉਸ ਕੋਲ ਕੁਝ ਨਹੀਂ ਹੋਵੇਗਾ। ਫ਼ੇਰ ਭਵਿੱਖ ਦੇ ਆਗੂ ਦੇ ਬੰਦੇ ਸ਼ਹਿਰ ਨੂੰ ਅਤੇ ਪਵਿੱਤਰ ਸਥਾਨ ਨੂੰ ਤਬਾਹ ਕਰ ਦੇਣਗੇ। ਇਹ ਅੰਤ ਇੱਕ ਹੜ੍ਹ ਵਾਂਗ ਆਵੇਗਾ। ਜੰਗ ਅਖੀਰ ਤੱਕ ਜਾਰੀ ਰਹੇਗੀ। ਪਰਮੇਸ਼ੁਰ ਨੇ ਆਦੇਸ਼ ਦਿੱਤਾ ਹੈ ਕਿ ਉਸ ਸਥਾਨ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਜਾਵੇ।
Jeremiah 46:7
ਕੌਣ ਨੀਲ ਨਦੀ ਵਾਂਗ ਆ ਰਿਹਾ ਹੈ? ਕੌਣ ਨਦੀ ਦੇ ਹੜ੍ਹ ਵਾਂਗ ਆ ਰਿਹਾ ਹੈ?
Isaiah 59:19
ਪੱਛਮ ਦੇ ਲੋਕ ਭੈਭੀਤ ਹੋਣਗੇ ਅਤੇ ਯਹੋਵਾਹ ਦੇ ਨਾਮ ਦਾ ਆਦਰ ਕਰਨਗੇ। ਪੂਰਬ ਦੇ ਲੋਕ ਭੈਭੀਤ ਹੋਣਗੇ ਅਤੇ ਉਸ ਦੇ ਪਰਤਾਪ ਦਾ ਆਦਰ ਕਰਨਗੇ। ਯਹੋਵਾਹ ਤੇਜ਼ੀ ਨਾਲ ਆਵੇਗਾ ਜਿਵੇਂ, ਯਹੋਵਾਹ ਵੱਲੋਂ ਆਉਂਦੇ ਤੇਜ਼ ਹਵਾ ਦਾ ਵਗਾਇਆ ਹੋਇਆ, ਤੇਜ਼ ਵਗਦਾ ਦਰਿਆ ਹੁੰਦਾ ਹੈ।
Isaiah 28:2
ਦੇਖੋ, ਮੇਰੇ ਸੁਆਮੀ ਕੋਲ ਇੱਕ ਬੰਦਾ ਹੈ ਜਿਹੜਾ ਤਾਕਤਵਰ ਤੇ ਬਹਾਦਰ ਹੈ। ਉਹ ਆਦਮੀ ਦੇਸ ਅੰਦਰ ਤੂਫ਼ਾਨ, ਓਲਿਆਂ ਅਤੇ ਬਰੱਖਾ ਵਾਂਗ ਆਵੇਗਾ। ਉਹ ਤੂਫ਼ਾਨ ਵਾਂਗ ਦੇਸ ਅੰਦਰ ਆਵੇਗਾ। ਉਹ ਪਾਣੀ ਦੀ ਤਾਕਤਵਰ ਨਦੀ ਵਾਂਗ, ਦੇਸ ਅੰਦਰ ਹੜ੍ਹ ਲਿਆਉਂਦਾ ਹੋਵੇਗਾ। ਉਹ ਉਸ ਤਾਜ (ਸਾਮਰਿਯਾ) ਨੂੰ ਧਰਤੀ ਉੱਤੇ ਸੁੱਟ ਦੇਵੇਗਾ।
Isaiah 8:7
ਪਰ ਮੈਂ, ਯਹੋਵਾਹ, ਅੱਸ਼ੂਰ ਦੇ ਰਾਜੇ ਨੂੰ ਲਿਆਵਾਂਗਾ ਅਤੇ ਉਸਦੀ ਸਾਰੀ ਤਾਕਤ ਤੁਹਾਡੇ ਖਿਲਾਫ਼ ਵਰਤਾਂਗਾ। ਉਹ ਫ਼ਰਾਤ ਨਦੀ ਤੋਂ ਤੇਜ਼ ਹੜ੍ਹ ਵਾਂਗ ਆਉਣਗੇ। ਇਸ ਤਰ੍ਹਾਂ ਹੋਵੇਗਾ ਜਿਵੇਂ ਪਾਣੀ ਨਦੀ ਦੇ ਕੰਢਿਆਂ ਤੋਂ ਉੱਪਰ ਚੜ੍ਹ ਰਿਹਾ ਹੋਵੇ।
Psalm 69:15
ਹੜ੍ਹ ਦੇ ਪਾਣੀ ਨੂੰ ਮੈਨੂੰ ਰੋੜ੍ਹਨ ਨਾ ਦਿਉ ਜਾਂ ਡੂੰਘੇ ਪਾਣੀ ਨੂੰ ਮੈਨੂੰ ਨਿਗਲਣ ਨਾ ਦਿਉ ਜਾਂ ਮੈਨੂੰ ਕਬਰ ਨੂੰ ਮੇਰੇ ਉੱਤੇ ਮੂੰਹ ਬੰਦ ਨਾ ਕਰਨ ਦਿਉ।
Psalm 69:2
ਮੇਰੇ ਕੋਲ ਖੜ੍ਹੇ ਹੋਣ ਲਈ ਕੋਈ ਸਹਾਰਾ ਨਹੀਂ। ਮੈਂ ਚਿੱਕੜ ਵਿੱਚ ਡੂੰਘਿਆਂ ਖੁੱਬ ਰਿਹਾ ਹਾਂ। ਮੈਂ ਡੂੰਘਿਆਂ ਪਾਣੀਆਂ ਅੰਦਰ ਹਾਂ। ਅਤੇ ਸਾਰੇ ਪਾਸਿਉਂ ਪਾਣੀ ਦੀਆਂ ਲਹਿਰਾਂ ਦੇ ਥਪੇੜੇ ਸਹਿ ਰਿਹਾ ਹਾਂ। ਮੈਂ ਡੁੱਬਣ ਹੀ ਵਾਲਾ ਹਾਂ।
Psalm 42:7
ਮੈ ਸਮੁੰਦਰ ਤੋਂ ਲਹਿਰਾਂ ਦੇ ਟਕਰਾਉਣ ਦੀ ਅਵਾਜ਼ ਸੁਣਦਾ ਹਾਂ। ਬਾਰ-ਬਾਰ ਮੇਰੇ ਉੱਤੇ ਸਮੁੰਦਰ ਵਿੱਚੋਂ ਲਹਿਰਾਂ ਆਉਣ ਵਾਂਗ ਮੁਸੀਬਤਾਂ ਆਈਆਂ ਹਨ।
Psalm 32:6
ਇਸੇ ਕਾਰਣ ਹੇ ਪਰਮੇਸ਼ੁਰ, ਤੁਹਾਡੇ ਸਮੂਹ ਅਨੁਯਾਈਆਂ ਨੂੰ ਚਾਹੀਦਾ ਹੈ ਕਿ ਉਹ ਤੁਹਾਡੇ ਅੱਗੇ ਪ੍ਰਾਰਥਨਾ ਕਰਨ। ਤੁਹਾਡੇ ਅਨੁਯਾਈਆਂ ਨੂੰ ਉਦੋਂ ਵੀ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਦੋਂ ਮੁਸੀਬਤਾਂ ਹੜ੍ਹ ਵਾਂਗਰਾਂ ਭਿਆਨਕ ਹੋਣ।
Psalm 18:4
ਮੇਰੇ ਦੁਸ਼ਮਣ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਸਨ। ਮੇਰੇ ਆਲੇ-ਦੁਆਲੇ ਮੌਤ ਦੇ ਸ਼ਿਕੰਜੇ ਸਨ। ਮੈਂ ਉਸ ਹੜ੍ਹ ਅੰਦਰ ਰੁੜ੍ਹ ਚੱਲਿਆ ਸਾਂ ਜਿਹੜਾ ਮੈਨੂੰ ਮ੍ਰਿਤੂ ਲੋਕ ਵੱਲ ਲਿਜਾ ਰਿਹਾ ਸੀ।
Revelation 17:15
ਫ਼ੇਰ ਦੂਤ ਨੇ ਮੈਨੂੰ ਆਖਿਆ, “ਇਹ ਪਾਣੀ ਤੁਸੀਂ ਦੇਖਿਆ ਜਿੱਥੇ ਵੇਸ਼ਵਾ ਬੈਠਦੀ ਹੈ, ਵਿਭਿੰਨ ਤਰ੍ਹਾਂ ਦੇ ਲੋਕਾਂ ਦੀ ਭੀੜ ਜਾਤੀਆਂ, ਕੌਮਾਂ ਅਤੇ ਭਾਸ਼ਾਵਾਂ ਦੇ ਪ੍ਰਤੀਕ ਹਨ।