Psalm 129:5
ਉਹ ਲੋਕ, ਜਿਨ੍ਹਾਂ ਨੇ ਸੀਯੋਨ ਨੂੰ ਨਫ਼ਰਤ ਕੀਤੀ ਸੀ, ਹਾਰ ਗਏ ਸਨ। ਉਨ੍ਹਾਂ ਨੇ ਲੜਨਾ ਛੱਡ ਦਿੱਤਾ ਸੀ ਅਤੇ ਉਹ ਨੱਸ ਗਏ ਸਨ।
Psalm 129:5 in Other Translations
King James Version (KJV)
Let them all be confounded and turned back that hate Zion.
American Standard Version (ASV)
Let them be put to shame and turned backward, All they that hate Zion.
Bible in Basic English (BBE)
Let all the haters of Zion be shamed and turned back.
Darby English Bible (DBY)
Let them be ashamed and turned backward, all that hate Zion;
World English Bible (WEB)
Let them be disappointed and turned backward, All those who hate Zion.
Young's Literal Translation (YLT)
Confounded and turn backward do all hating Zion.
| Let them all | יֵ֭בֹשׁוּ | yēbōšû | YAY-voh-shoo |
| be confounded | וְיִסֹּ֣גוּ | wĕyissōgû | veh-yee-SOH-ɡoo |
| turned and | אָח֑וֹר | ʾāḥôr | ah-HORE |
| back | כֹּ֝֗ל | kōl | kole |
| that hate | שֹׂנְאֵ֥י | śōnĕʾê | soh-neh-A |
| Zion. | צִיּֽוֹן׃ | ṣiyyôn | tsee-yone |
Cross Reference
Esther 6:13
ਉਪਰੰਤ ਹਾਮਾਨ ਨੇ ਇਹ ਸਾਰੀ ਵਾਰਦਾਤ ਜੋ ਉਸ ਨਾਲ ਘਟੀ ਆਪਣੀ ਪਤਨੀ ਜ਼ਰਸ਼ ਅਤੇ ਆਪਣੇ ਮਿੱਤਰਾਂ ਨੂੰ ਸੁਣਾਈ। ਹਾਮਾਨ ਦੀ ਪਤਨੀ ਅਤੇ ਉਸ ਦੇ ਮਿੱਤਰਾਂ ਨੇ ਜਿਹੜੇ ਸੁਝਾਅ ਉਸ ਨੂੰ ਦਿੱਤੇ ਸਨ, ਉਨ੍ਹਾਂ ਨੇ ਕਿਹਾ, “ਜੇਕਰ ਮਾਰਦਕਈ ਯਹੂਦੀ ਹੈ ਤਾਂ ਤੂੰ ਇਸ ਨੂੰ ਹਰਾ ਨਹੀਂ ਸੱਕਦਾ ਪਰ ਹੁਣ ਤੋਂ ਹੀ ਤੇਰਾ ਪਤਨ ਸ਼ੁਰੂ ਹੋ ਚੁੱਕਾ ਹੈ ਅਤੇ ਤੇਰਾ ਪਤਨ ਤੇ ਹਾਰ ਅਵੱਸ਼ ਹੈ।”
Zechariah 12:6
ਉਸ ਵਕਤ, ਮੈਂ ਯਹੂਦਾਹ ਘਰਾਣੇ ਦੇ ਆਗੂਆਂ ਨੂੰ ਜੰਗਲ ਵਿੱਚ ਬਲਦੀ ਅੱਗ ਵਾਂਗ ਠਹਿਰਾਵਾਂਗਾ ਅਤੇ ਉਹ ਆਪਣੇ ਦੁਸ਼ਮਣਾਂ ਨੂੰ ਜਿਵੇਂ ਅੱਗ ਤੂੜੀ ਨੂੰ ਸਾੜਦੀ ਹੈ ਤਬਾਹ ਕਰ ਦੇਣਗੇ। ਉਹ ਆਪਣੇ ਦੁਆਲੇ ਦੇ ਦੁਸ਼ਮਣਾਂ ਨੂੰ ਖਤਮ ਕਰ ਦੇਣਗੇ। ਅਤੇ ਯਰੂਸ਼ਲਮ ਵਿੱਚ, ਲੋਕ ਚੈਨ ਨਾਲ ਬੈਠ ਕੇ ਸੁੱਖ ਦਾ ਸਾਹ ਲੈਣਗੇ।”
Zechariah 12:3
ਪਰ ਮੈਂ ਯਰੂਸ਼ਲਮ ਨੂੰ ਇੱਕ ਭਾਰੀ ਚੱਟਾਨ ਵਾਂਗ ਬਣਾਵਾਂਗਾ-ਤਾਂ ਜੋ ਜਿਹੜਾ ਵੀ ਇਸ ਨੂੰ ਲਿਜਾਣ ਦੀ ਕੋਸ਼ਿਸ਼ ਕਰੇਗਾ ਖੁਦ ਹੀ ਜ਼ਖਮੀ ਹੋਵੇਗਾ। ਸਾਰੇ ਉਸ ਦੇ ਚੁੱਕਣ ਵਾਲੇ ਫ਼ੱਟੜ ਕੀਤੇ ਜਾਣਗੇ। ਪਰ ਧਰਤੀ ਦੀਆਂ ਸਾਰੀਆਂ ਕੌਮਾਂ ਯਰੂਸ਼ਲਮ ਦੇ ਵਿਰੁੱਧ ਲਢ਼ਨ ਲਈ ਇਕੱਠੀਆਂ ਹੋਣਗੀਆਂ।
Zechariah 1:14
ਫ਼ਿਰ ਦੂਤ ਨੇ ਮੈਨੂੰ ਲੋਕਾਂ ਨੂੰ ਇਹ ਗੱਲਾਂ ਦੱਸਣ ਲਈ ਕਿਹਾ, ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: “ਮੈਨੂੰ ਯਰੂਸ਼ਲਮ ਅਤੇ ਸੀਯੋਨ ਲਈ ਡਾਢਾ ਪਿਆਰ ਹੈ।
Micah 4:11
ਯਹੋਵਾਹ ਦੂਜੇ ਰਾਜਾਂ ਨੂੰ ਤਬਾਹ ਕਰੇਗਾ ਬਹੁਤ ਸਾਰੀਆਂ ਕੌਮਾਂ ਤੇਰੇ ਵਿਰੁੱਧ ਲੜਨ ਆਈਆਂ! ਉਹ ਆਖਦੀਆਂ ਹਨ “ਵੇਖੋ! ਉਹ ਹੈ ਸੀਯੋਨ! ਚਲੋ, ਉਸਤੇ ਧਾਵਾ ਬੋਲੀਏ!”
Isaiah 37:35
ਮੈਂ ਇਸ ਸ਼ਹਿਰ ਨੂੰ ਬਚਾਵਾਂਗਾ ਤੇ ਇਸ ਦੀ ਰਾਖੀ ਕਰਾਂਗਾ। ਇਹ ਗੱਲ ਮੈਂ ਆਪਣੇ ਲਈ ਅਤੇ ਆਪਣੇ ਸੇਵਕ ਦਾਊਦ ਲਈ ਕਰਾਂਗਾ।”
Isaiah 37:28
ਮੈਨੂੰ ਤੇਰੀਆਂ ਸਾਰੀਆਂ ਲੜਾਈਆਂ ਦਾ ਪਤਾ ਹੈ। ਮੈਂ ਜਾਣਦਾ ਤੂੰ ਕਦੋਂ ਅਰਾਮ ਕਰਦਾ ਸੈਂ। ਮੈਂ ਜਾਣਦਾ ਜਦੋਂ ਤੂੰ ਜੰਗ ਕਰਨ ਜਾਂਦਾ ਸੀ। ਮੈਂ ਜਾਣਦਾ ਜਦੋਂ ਤੂੰ ਯੁੱਧ ਤੋਂ ਮਗਰੋਂ, ਘਰ ਪਰਤਦਾ ਸੀ। ਮੈਂ ਇਹ ਵੀ ਜਾਣਦਾ ਤੂੰ ਕਦੋਂ ਮੇਰੇ ਕੋਲੋਂ ਉਪਰਾਮ ਹੁੰਦਾ ਸੈਂ।
Isaiah 37:22
“ਸਨਹੇਰੀਬ ਬਾਰੇ ਯਹੋਵਾਹ ਦਾ ਸੰਦੇਸ਼ ਇਉਂ ਹੈ: ‘ਅੱਸ਼ੂਰ ਦੇ ਰਾਜੇ, ਸੀਯੋਨ ਯਰੂਸ਼ਲਮ ਦੀ ਕਂਵਾਰੀ ਪੁੱਤਰੀ ਤੈਨੂੰ ਮਹੱਤਵਪੂਰਣ ਨਹੀਂ ਸਮਝਦੀ। ਉਹ ਤੇਰੇ ਉੱਤੇ ਹੱਸਦੀ ਹੈ। ਯਰੂਸ਼ਲਮ ਦੀ ਪੁੱਤਰੀ ਮਜ਼ਾਕ ਤੇਰਾ ਉਡਾਉਂਦੀ ਹੈ।
Isaiah 10:12
ਮੇਰਾ ਪ੍ਰਭੂ ਉਨ੍ਹਾਂ ਗੱਲਾਂ ਨੂੰ ਪੂਰਾ ਕਰੇਗਾ ਜਿਸਦੀ ਯੋਜਨਾ ਉਸ ਨੇ ਯਰੂਸ਼ਲਮ ਅਤੇ ਸੀਯੋਨ ਪਰਬਤ ਲਈ ਬਣਾਈ ਸੀ। ਫ਼ੇਰ ਯਹੋਵਾਹ ਅੱਸ਼ੂਰ ਨੂੰ ਸਜ਼ਾ ਦੇਵੇਗਾ। ਅੱਸ਼ੂਰ ਦਾ ਰਾਜ ਬਹੁਤ ਗੁਮਾਨੀ ਹੈ। ਉਸ ਦੇ ਹਂਕਾਰ ਨੇ ਉਸ ਕੋਲੋਂ ਬਹੁਤ ਮੰਦੇ ਕੰਮ ਕਰਵਾਏ ਹਨ। ਇਸ ਲਈ ਪਰਮੇਸ਼ੁਰ ਉਸ ਨੂੰ ਸਜ਼ਾ ਦੇਵੇਗਾ।
Psalm 122:6
ਸ਼ਾਂਤੀ ਲਈ ਯਰੂਸ਼ਲਮ ਵਿੱਚ ਪ੍ਰਾਰਥਨਾ ਕਰੋ, “ਮੈਨੂੰ ਆਸ ਹੈ ਕਿ ਉਨ੍ਹਾਂ ਲੋਕਾਂ ਨੂੰ ਜਿਹੜੇ ਤੁਹਾਨੂੰ ਪਿਆਰ ਕਰਦੇ ਹਨ, ਇੱਥੇ ਸ਼ਾਂਤੀ ਮਿਲੇਗੀ।
Psalm 83:4
ਵੈਰੀ ਆਖ ਰਹੇ ਹਨ, “ਆਓ ਇਨ੍ਹਾਂ ਨੂੰ ਪੂਰੀ ਤਰ੍ਹਾਂ ਮਿਟਾ ਦੇਈਏ। ਕੋਈ ਵੀ ਬੰਦਾ ਫ਼ੇਰ ਇਸਰਾਏਲ ਦਾ ਨਾਮ ਚੇਤੇ ਨਹੀਂ ਕਰੇਗਾ।”
Psalm 71:13
ਮੇਰੇ ਵੈਰੀਆਂ ਨੂੰ ਹਰਾ ਦਿਉ, ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਉ। ਉਹ ਮੈਨੂੰ ਦੁੱਖ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਮੈਨੂੰ ਆਸ ਹੈ ਉਹ ਸ਼ਰਮ ਅਤੇ ਬੇਇੱਜ਼ਤੀ ਮਹਿਸੂਸ ਕਰਨਗੇ।
Esther 9:5
ਯਹੂਦੀਆਂ ਨੇ ਆਪਣੇ ਸਾਰੇ ਵੈਰੀਆਂ ਨੂੰ ਹਰਾ ਦਿੱਤੀ। ਉਨ੍ਹਾਂ ਨੇ ਆਪਣੇ ਵੈਰੀਆਂ ਨੂੰ ਤਲਵਾਰਾਂ ਨਾਲ ਮਾਰਿਆ ਤੇ ਤਬਾਹ ਕਰ ਦਿੱਤਾ। ਇਨ੍ਹਾਂ ਯਹੂਦੀਆਂ ਨੇ ਉਨ੍ਹਾਂ ਲੋਕਾਂ ਨਾਲ ਆਪਣੀ ਮਨ ਮਰਜੀ ਦਾ ਸਲੂਕ ਕੀਤਾ ਜਿਹੜੇ ਉਨ੍ਹਾਂ ਨੂੰ ਨਫ਼ਰਤ ਕਰਦੇ ਸਨ।
1 Corinthians 16:22
ਜੇ ਕੋਈ ਵਿਅਕਤੀ ਪ੍ਰਭੂ ਨੂੰ ਪਿਆਰ ਨਹੀਂ ਕਰਦਾ ਤਾਂ ਉਸ ਵਿਅਕਤੀ ਨੂੰ ਪਰਮੇਸ਼ੁਰ ਤੋ ਜੁਦਾ ਰਹਿਣ ਦਿਉ ਹਮੇਸ਼ਾ ਗੁਆਚਿਆ ਹੋਇਆ! ਹੇ ਪ੍ਰਭੂ, ਆ ਜਾਓ।