Psalm 146:10
ਯਹੋਵਾਹ ਸਦਾ-ਸਦਾ ਲਈ ਰਾਜ ਕਰੇਗਾ ਸੀਯੋਨ, ਤੇਰਾ ਪਰਮੇਸ਼ੁਰ ਸਦਾ-ਸਦਾ ਲਈ ਰਾਜ ਕਰੇਗਾ। ਯਹੋਵਾਹ ਦੀ ਉਸਤਤਿ ਕਰੋ।
Psalm 146:10 in Other Translations
King James Version (KJV)
The LORD shall reign for ever, even thy God, O Zion, unto all generations. Praise ye the LORD.
American Standard Version (ASV)
Jehovah will reign for ever, Thy God, O Zion, unto all generations. Praise ye Jehovah.
Bible in Basic English (BBE)
The Lord will be King for ever; your God, O Zion, will be King through all generations. Praise be to the Lord.
Darby English Bible (DBY)
Jehovah will reign for ever, [even] thy God, O Zion, from generation to generation. Halleluiah!
World English Bible (WEB)
Yahweh will reign forever; Your God, O Zion, to all generations. Praise Yah!
Young's Literal Translation (YLT)
Jehovah doth reign to the age, Thy God, O Zion, to generation and generation, Praise ye Jah!
| The Lord | יִמְלֹ֤ךְ | yimlōk | yeem-LOKE |
| shall reign | יְהוָ֨ה׀ | yĕhwâ | yeh-VA |
| ever, for | לְעוֹלָ֗ם | lĕʿôlām | leh-oh-LAHM |
| even thy God, | אֱלֹהַ֣יִךְ | ʾĕlōhayik | ay-loh-HA-yeek |
| Zion, O | צִ֭יּוֹן | ṣiyyôn | TSEE-yone |
| unto all | לְדֹ֥ר | lĕdōr | leh-DORE |
| generations. | וָדֹ֗ר | wādōr | va-DORE |
| Praise | הַֽלְלוּ | hallû | HAHL-loo |
| ye the Lord. | יָֽהּ׃ | yāh | ya |
Cross Reference
Psalm 10:16
ਉਨ੍ਹਾਂ ਨੂੰ ਆਪਣੀ ਧਰਤੀ ਤੋਂ ਲਾਹ ਦਿਉ।
Exodus 15:18
“ਯਹੋਵਾਹ ਸਦਾ-ਸਦਾ ਲਈ ਰਾਜ ਕਰੇਗਾ।”
Revelation 11:15
ਸੱਤਵਾਂ ਬਿਗੁਲ ਸੱਤਵੇਂ ਦੂਤ ਨੇ ਆਪਣਾ ਬਿਗੁਲ ਵਜਾਇਆ। ਉੱਥੇ ਸਵਰਗਾਂ ਵਿੱਚ ਉੱਚੀਆਂ ਅਵਾਜ਼ਾਂ ਸਨ। ਅਵਾਜ਼ਾਂ ਨੇ ਆਖਿਆ: “ਦੁਨੀਆਂ ਦੀ ਸਲਤਨਤ ਹੁਣ ਸਾਡੇ ਪ੍ਰਭੂ ਅਤੇ ਉਸ ਦੇ ਮਸੀਹ ਦੀ ਬਣ ਗਈ ਹੈ। ਅਤੇ ਉਹ ਸਦਾ ਅਤੇ ਸਦਾ ਲਈ ਹਕੂਮਤ ਕਰੇਗਾ।”
Joel 3:17
“ਤਦ ਤੁਸੀਂ ਜਾਣੋਂਗੇ ਕਿ ਮੈਂ ਹੀ ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਆਪਣੇ ਪਵਿੱਤਰ ਪਰਬਤ ਸੀਯੋਨ ਵਿੱਚ ਵਸਦਾ ਹਾਂ। ਯਰੂਸ਼ਲਮ ਪਵਿੱਤਰ ਹੋਵੇਗਾ ਓਪਰੇ ਉਸ ਦੇ ਵਿੱਚੋਂ ਫੇਰ ਕਦੇ ਨਾ ਲੰਘਣਗੇ।”
Daniel 7:14
“ਜਿਹੜਾ ਬੰਦਾ ਮਨੁੱਖ ਵਾਂਗ ਦਿਖਾਈ ਦਿੰਦਾ ਸੀ ਉਸ ਨੂੰ ਅਧਿਕਾਰ, ਪਰਤਾਪ ਅਤੇ ਪੂਰੀ ਹਕੂਮਤੀ ਸ਼ਕਤੀ ਦਿੱਤੀ ਗਈ। ਹਰ ਕੌਮ ਅਤੇ ਹਰ ਭਾਸ਼ਾ ਦੇ ਲੋਕ ਉਸਦੀ ਉਪਾਸਨਾ ਕਰਨਗੇ। ਉਸਦੀ ਹਕੂਮਤ ਹਮੇਸ਼ਾ ਰਹੇਗੀ। ਉਸਦਾ ਰਾਜ ਸਦਾ ਰਹੇਗਾ। ਇਸਦਾ ਕਦੇ ਨਾਸ਼ ਨਹੀਂ ਹੋਵੇਗਾ।
Daniel 6:26
ਮੈਂ ਇੱਕ ਨਵਾਂ ਕਨੂੰਨ ਬਣਾ ਰਿਹਾ ਹਾਂ। ਇਹ ਕਨੂੰਨ ਮੇਰੇ ਰਾਜ ਦੇ ਹਰ ਹਿੱਸੇ ਦੇ ਲੋਕਾਂ ਲਈ ਹੈ। ਤੁਹਾਨੂੰ ਸਾਰਿਆਂ ਨੂੰ ਦਾਨੀਏਲ ਦੇ ਪਰਮੇਸ਼ੁਰ ਦਾ ਭੈ ਅਤੇ ਆਦਰ ਕਰਨਾ ਚਾਹੀਦਾ ਹੈ। ਦਾਨੀਏਲ ਦਾ ਪਰਮੇਸ਼ੁਰ ਹੈ ਇੱਕ ਜੀਵਤ ਪਰਮੇਸ਼ੁਰ। ਸਦਾ ਜੀਵਤ ਹੈ ਪਰਮੇਸ਼ੁਰ! ਤਬਾਹ ਨਹੀਂ ਹੋਵੇਗਾ ਉਸਦਾ ਰਾਜ ਕਦੇ ਵੀ। ਉਸਦਾ ਸ਼ਾਸਨ ਅੰਤ ਤੀਕ ਜਾਰੀ ਰਹੇਗਾ।
Daniel 2:44
“ਚੌਬੇ ਰਾਜ ਦੇ ਰਾਜਿਆਂ ਸਮੇਂ, ਅਕਾਸ਼ ਦਾ ਪਰਮੇਸ਼ੁਰ ਇੱਕ ਹੋਰ ਰਾਜ ਸਥਾਪਿਤ ਕਰੇਗਾ। ਇਹ ਰਾਜ ਸਦੀਵੀ ਹੋਵੇਗਾ! ਇਹ ਕਦੇ ਵੀ ਤਬਾਹ ਨਹੀਂ ਹੋਵੇਗਾ! ਅਤੇ ਇਹ ਰਾਜ ਅਜਿਹਾ ਹੋਵੇਗਾ ਜਿਹੜਾ ਕਿਸੇ ਹੋਰ ਲੋਕਾਂ ਦੇ ਸਮੂਹ ਦੇ ਹੱਥਾਂ ਵਿੱਚ ਨਹੀਂ ਜਾ ਸੱਕਦਾ। ਇਹ ਰਾਜ, ਹੋਰ ਦੁਜੇ ਰਾਜਾਂ ਨੂੰ ਕੁਚਲ ਦੇਵੇਗਾ। ਇਹ ਉਨ੍ਹਾਂ ਰਾਜਾਂ ਦਾ ਅੰਤ ਕਰ ਦੇਵੇਗਾ। ਪਰ ਉਹ ਰਾਜ ਖੁਦ ਸਦਾ ਰਹੇਗਾ।
Isaiah 52:7
ਕਿਸੇ ਸੰਦੇਸ਼ਵਾਹਕ ਨੂੰ ਪਹਾੜੀ ਤੋਂ ਉੱਤਰ ਕੇ ਸ਼ੁਭ ਸਮਾਚਾਰ ਲਿਆਉਂਦਿਆਂ ਦੇਖਣਾ ਕਿੰਨਾ ਅਦਭੁਤ ਹੈ। ਸੰਦੇਸ਼ ਵਾਹਕ ਕੋਲੋਂ ਐਲਾਨ ਸੁਣਦਿਆਂ ਇਹ ਖੁਸ਼ੀ ਲਿਆਉਂਦਾ ਹੈ, “ਸੀਯੋਨ, ਇੱਥੇ ਅਮਨ ਹੈ! ਅਸੀਂ ਬਚ ਗਏ ਹਾਂ! ਤੁਹਾਡਾ ਪਰਮੇਸ਼ੁਰ ਰਾਜਾ ਹੈ।”
Isaiah 40:9
ਮੁਕਤੀ: ਪਰਮੇਸ਼ੁਰ ਦਾ ਸ਼ੁਭ ਸੰਦੇਸ਼ ਸੀਯੋਨ, ਤੇਰੇ ਕੋਲ ਦੱਸਣ ਲਈ, ਸ਼ੁਭ ਸਮਾਚਾਰ ਹੈ। ਉੱਚੇ ਪਰਬਤ ਉੱਤੇ ਜਾਓ ਅਤੇ ਉੱਚੀ ਸ਼ੁਭ ਸਮਾਚਾਰ ਸੁਣਾਓ! ਯਰੂਸ਼ਲਮ, ਤੇਰੇ ਕੋਲ ਦੱਸਣ ਲਈ, ਸ਼ੁਭ ਸਮਾਚਾਰ ਹੈ। ਡਰੋ ਨਹੀਂ, ਉੱਚੀ ਬੋਲੋ! ਇਹ ਖਬਰ ਯਹੂਦਾਹ ਦੇ ਸਾਰੇ ਸ਼ਹਿਰਾਂ ਨੂੰ ਦੱਸੋ: “ਦੇਖੋ, ਤੁਹਾਡਾ ਪਰਮੇਸ਼ੁਰ ਇੱਥੇ ਹੈ!”
Isaiah 12:6
ਸੀਯੋਨ ਦੇ ਲੋਕੋ, ਇਨ੍ਹਾਂ ਗੱਲਾਂ ਬਾਰੇ ਨਾਹਰੇ ਮਾਰੋ! ਇਸਰਾਏਲ ਦਾ ਪਵਿੱਤਰ ਪੁਰੱਖ ਸ਼ਕਤੀਸ਼ਾਲੀ ਢੰਗ ਨਾਲ ਤੁਹਾਡੇ ਨਾਲ ਹੈ। ਏਸ ਲਈ ਪ੍ਰਸੰਨ ਹੋਵੋ!
Isaiah 9:7
ਉਸ ਦੇ ਰਾਜ ਵਿੱਚ ਸ਼ਾਂਤੀ ਅਤੇ ਸ਼ਕਤੀ ਹੋਵੇਗੀ। ਦਾਊਦ ਦੇ ਪਰਿਵਾਰ ਦੇ ਰਾਜੇ ਲਈ ਇਹ ਵੱਧਦੀ ਜਾਵੇਗੀ। ਇਹ ਰਾਜਾ ਨੇਕੀ ਅਤੇ ਨਿਰਪੱਖ ਨਿਆਂ ਨਾਲ ਸਦਾ-ਸਦਾ ਲਈ ਰਾਜ ਕਰੇਗਾ। ਸਰਬ ਸ਼ਕਤੀਮਾਨ ਯਹੋਵਾਹ ਆਪਣੇ ਲੋਕਾਂ ਲਈ ਬਹੁਤ ਤੀਬਰ ਪਿਆਰ ਰੱਖਦਾ ਹੈ ਅਤੇ ਇਹ ਤੀਬਰ ਪਿਆਰ ਹੀ ਇਸ ਨੂੰ ਸਫ਼ਲਤਾ ਪੂਰਵਕ ਸੰਪੰਨ ਕਰੇਗਾ।
Psalm 147:12
ਹੇ ਯਰੂਸ਼ਲਮ, ਯਹੋਵਾਹ ਦੀ ਉਸਤਤਿ ਕਰੋ! ਹੇ ਸੀਯੋਨ, ਪਰਮੇਸ਼ੁਰ ਦੀ ਉਸਤਤਿ ਕਰ।
Psalm 145:13
ਯਹੋਵਾਹ, ਤੁਹਾਡੀ ਸਲਤਨਤ ਸਦਾ-ਸਦਾ ਲਈ ਰਹੇਗੀ। ਤੁਸੀਂ ਸਦਾ-ਸਦਾ ਲਈ ਰਾਜ ਕਰੋਂਗੇ।