Psalm 49:17
ਉਹ ਕੋਈ ਵੀ ਚੀਜ਼ ਆਪਣੇ ਨਾਲ ਲੈ ਕੇ ਨਹੀਂ ਜਾ ਸੱਕਦੇ। ਜਦੋਂ ਉਹ ਮਰਨਗੇ ਉਹ ਆਪਣੇ ਨਾਲ ਉਨ੍ਹਾਂ ਸਾਰੀਆਂ ਖੂਬਸੂਰਤ ਚੀਜ਼ਾਂ ਵਿੱਚੋਂ ਇੱਕ ਵੀ ਲੈ ਕੇ ਨਹੀਂ ਜਾਣਗੇ।
Psalm 49:17 in Other Translations
King James Version (KJV)
For when he dieth he shall carry nothing away: his glory shall not descend after him.
American Standard Version (ASV)
For when he dieth he shall carry nothing away; His glory shall not descend after him.
Bible in Basic English (BBE)
For at his death, he will take nothing away; his glory will not go down after him.
Darby English Bible (DBY)
For when he dieth, he shall carry nothing away; his glory shall not descend after him.
Webster's Bible (WBT)
Be not thou afraid when one is made rich, when the glory of his house is increased;
World English Bible (WEB)
For when he dies he shall carry nothing away. His glory shall not descend after him.
Young's Literal Translation (YLT)
For at his death he receiveth nothing, His honour goeth not down after him.
| For when | כִּ֤י | kî | kee |
| he dieth | לֹ֣א | lōʾ | loh |
| he shall carry away: | בְ֭מוֹתוֹ | bĕmôtô | VEH-moh-toh |
| nothing | יִקַּ֣ח | yiqqaḥ | yee-KAHK |
| הַכֹּ֑ל | hakkōl | ha-KOLE | |
| his glory | לֹא | lōʾ | loh |
| shall not | יֵרֵ֖ד | yērēd | yay-RADE |
| descend | אַחֲרָ֣יו | ʾaḥărāyw | ah-huh-RAV |
| after | כְּבוֹדֽוֹ׃ | kĕbôdô | keh-voh-DOH |
Cross Reference
1 Timothy 6:7
ਜਦੋਂ ਅਸੀਂ ਇਸ ਦੁਨੀਆਂ ਵਿੱਚ ਆਏ, ਅਸੀਂ ਕੁਝ ਨਹੀਂ ਲਿਆਏ। ਜਦੋਂ ਅਸੀਂ ਮਰਾਂਗੇ, ਉਦੋਂ ਵੀ ਅਸੀਂ ਆਪਣੇ ਨਾਲ ਕੁਝ ਵੀ ਲੈ ਕੇ ਨਹੀਂ ਜਾਵਾਂਗੇ।
Job 27:19
ਹੋ ਸੱਕਦਾ ਕਿ ਜਦੋਂ ਬਦ ਆਦਮੀ ਬਿਸਤਰੇ ਤੇ ਜਾਵੇ ਉਹ ਅਮੀਰ ਹੋਵੇ, ਪਰ ਜਦੋਂ ਉਸ ਦੀਆਂ ਅੱਖਾਂ ਖੁੱਲ੍ਹਣ ਉਸ ਦੀ ਤਮਾਮ ਦੌਲਤ ਚਲੀ ਗਈ ਹੋਵੇਗੀ।
1 Corinthians 15:43
ਜਦੋਂ ਸਰੀਰ “ਬੀਜਿਆ” ਜਾਂਦਾ ਹੈ, ਇਸਦਾ ਕੋਈ ਸਤਿਕਾਰ ਨਹੀਂ ਹੁੰਦਾ। ਪਰ ਇਹ ਮਹਿਮਾ ਵਿੱਚ ਜਿਵਾਲਿਆ ਜਾਂਦਾ ਹੈ। ਜਦੋਂ ਸਰੀਰ “ਬੀਜਿਆ” ਜਾਂਦਾ ਹੈ, ਇਹ ਕਮਜ਼ੋਰ ਹੁੰਦਾ ਪਰ ਜਦੋਂ ਇਹ ਜੀਵਨ ਵੱਲ ਜੀ ਉੱਠਦਾ ਹੈ, ਤਾਂ ਇਹ ਬਲਵਾਨ ਹੁੰਦਾ ਹੈ।
Luke 16:24
ਤਾਂ ਉਸ ਨੇ ਅਵਾਜ਼ ਮਾਰਕੇ ਕਿਹਾ, ‘ਪਿਤਾ ਅਬਰਾਹਾਮ! ਮੇਰੇ ਤੇ ਮਿਹਰ ਕਰ। ਲਾਜ਼ਰ ਨੂੰ ਪਾਣੀ ਵਿੱਚ ਆਪਣੀ ਉਂਗਲ ਭਿਉਂ ਕੇ ਮੇਰੀ ਜੀਭ ਗਿੱਲੀ ਕਰਨ ਲਈ ਭੇਜ, ਕਿਉਂਕਿ ਮੈਂ ਇਸ ਅੱਗ ਵਿੱਚ ਦੁੱਖ ਝੱਲ ਰਿਹਾ ਹਾਂ।’
Luke 12:20
“ਪਰ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਕਿਹਾ, ‘ਹੇ ਮੂਰਖ! ਅੱਜ ਰਾਤ ਹੀ ਤੂੰ ਮਰ ਜਾਵੇਂਗਾ! ਫ਼ਿਰ ਜਿਹੜੀਆਂ ਵਸਤਾਂ ਤੂੰ ਤਿਆਰ ਕੀਤੀਆਂ ਹਨ ਕਿਸ ਦੀਆਂ ਹੋਣਗੀਆਂ?’
Isaiah 10:3
ਤੁਹਾਨੂੰ ਆਪਣੇ ਅਮਲਾਂ ਦਾ ਲੇਖਾ ਦੇਣਾ ਪਵੇਗਾ। ਉਸ ਵੇਲੇ ਤੁਸੀਂ ਕੀ ਕਰੋਗੇ? ਤੁਹਾਡੀ ਤਬਾਹੀ ਦੂਰ ਦੁਰਾਡੇ ਦੇਸ਼ੋਁ ਆ ਰਹੀ ਹੈ, ਤੁਸੀਂ ਸਹਾਇਤਾ ਲਈ ਕਿੱਥੋ ਭੱਜੋਗੇ। ਤੁਹਾਡਾ ਧਨ ਦੌਲਤ ਤੁਹਾਡੀ ਸਹਾਇਤਾ ਨਹੀਂ ਕਰੇਗਾ।
Isaiah 5:14
ਫ਼ੇਰ ਉਹ ਮਰ ਜਾਣਗੇ ਅਤੇ ਸ਼ਿਓਲ ਮੌਤ ਦਾ ਸਥਾਨ ਹੋਰ-ਹੋਰ ਲੋਕਾਂ ਨਾਲ ਭਰ ਜਾਵੇਗਾ। ਉਹ ਮੌਤ ਦਾ ਸਥਾਨ ਆਪਣਾ ਅਸੀਂਮ ਮੂੰਹ ਖੋਲ੍ਹ ਦੇਵੇਗਾ। ਅਤੇ ਉਹ ਸਾਰੇ ਲੋਕ ਸ਼ਿਉਲ ਵਿੱਚ ਚੱਲੇ ਜਾਣਗੇ।”
Ecclesiastes 5:15
ਬਿਲਕੁਲ ਜਿਵੇਂ ਉਹ ਆਪਣੀ ਮਾਤਾ ਦੇ ਗਰਭ ਵਿੱਚੋਂ ਨੰਗਾ ਬਾਹਰ ਆਇਆ, ਉਹ ਫ਼ਿਰ ਤੋਂ ਨੰਗਾ ਹੀ ਜਾਵੇਗਾ ਅਤੇ ਜਦੋਂ ਉਹ ਜਾਵੇਗਾ ਉਸ ਵਿੱਚੋਂ ਕੁਝ ਵੀ ਆਪਣੇ ਨਾਲ ਨਹੀਂ ਲੈ ਕੇ ਜਾਵੇਗਾ ਜਿਸ ਲਈ ਉਸ ਨੇ ਕੰਮ ਕੀਤਾ ਸੀ।
Psalm 17:14
ਹੇ ਯਹੋਵਾਹ, ਆਪਣੀ ਸ਼ਕਤੀ ਵਰਤੋਂ ਤੇ ਜਿਉਂਦਿਆਂ ਲੋਕਾਂ ਦੀ ਧਰਤੀ ਤੋਂ ਬਦ ਰੂਹਾਂ ਨੂੰ ਦੂਰ ਕਰੋ। ਯਹੋਵਾਹ, ਬਹੁਤ ਸਾਰੇ ਲੋਕ ਤੁਹਾਡੇ ਕੋਲ ਸਹਾਇਤਾ ਲਈ ਆਉਂਦੇ ਹਨ, ਉਨ੍ਹਾਂ ਲੋਕਾਂ ਕੋਲ ਆਪਣੇ ਜੀਵਨ ਵਿੱਚ ਬਹੁਤ ਕੁਝ ਨਹੀਂ ਹੈ। ਉਨ੍ਹਾਂ ਨੂੰ ਕਾਫ਼ੀ ਭੋਜਨ ਦਿਉ। ਉਨ੍ਹਾਂ ਲੋਕਾਂ ਦੇ ਬੱਚਿਆਂ ਨੂੰ ਉਹ ਦਿਉ ਜੋ ਵੀ ਉਹ ਚਾਹੁੰਦੇ ਹਨ। ਬੱਚਿਆਂ ਨੂੰ ਇੰਨਾ ਸਾਰਾ ਭੋਜਨ ਦਿਉ, ਕਿ ਉਨ੍ਹਾਂ ਦਾ ਭੋਜਨ ਉਨ੍ਹਾਂ ਦੇ ਬੱਚਿਆਂ ਲਈ ਵੀ ਬਚ ਜਾਵੇ।
Job 1:21
ਉਸ ਨੇ ਆਖਿਆ: “ਜਦੋਂ ਮੈਂ ਇਸ ਦੁਨੀਆਂ ਵਿੱਚ ਜੰਮਿਆ ਸਾਂ, ਤਾਂ ਮੈਂ ਨੰਗਾ ਸਾਂ ਤੇ ਮੇਰੇ ਕੋਲ ਕੁਝ ਵੀ ਨਹੀਂ ਸੀ। ਜਦੋਂ ਮੈਂ ਮਰਾਂਗਾ ਤੇ ਇਸ ਦੁਨੀਆਂ ਨੂੰ ਛੱਡਾਂਗਾ, ਮੈਂ ਨੰਗਾ ਹੋਵਾਂਗਾ ਤੇ ਮੇਰੇ ਕੋਲ ਕੁਝ ਵੀ ਨਹੀਂ ਹੋਵੇਗਾ। ਯਹੋਵਾਹ ਦਿੰਦਾ ਹੈ, ਯਹੋਵਾਹ ਹੀ ਲੈ ਲੈਂਦਾ ਹੈ। ਯਹੋਵਾਹ ਦੇ ਨਾਮ ਦੀ ਉਸਤਤ ਕਰੋ!”