Psalm 49:5
ਜੇ ਮੁਸੀਬਤ ਆਵੇ ਮੈਂ ਕਿਉਂ ਡਰਾਂ। ਡਰਨ ਦੀ ਕੋਈ ਲੋੜ ਨਹੀਂ ਜੇ ਮੰਦੇ ਲੋਕੀ ਮੇਰੇ ਦੁਆਲੇ ਹਨ ਅਤੇ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਵਿੱਚ ਹਨ।
Psalm 49:5 in Other Translations
King James Version (KJV)
Wherefore should I fear in the days of evil, when the iniquity of my heels shall compass me about?
American Standard Version (ASV)
Wherefore should I fear in the days of evil, When iniquity at my heels compasseth me about?
Bible in Basic English (BBE)
What cause have I for fear in the days of evil, when the evil-doing of those who are working for my downfall is round about me?
Darby English Bible (DBY)
Wherefore should I fear in the days of adversity, [when] the iniquity of my supplanters encompasseth me? --
Webster's Bible (WBT)
I will incline my ear to a parable: I will open my dark saying upon the harp.
World English Bible (WEB)
Why should I fear in the days of evil, When iniquity at my heels surrounds me?
Young's Literal Translation (YLT)
Why do I fear in days of evil? The iniquity of my supplanters doth compass me.
| Wherefore | לָ֣מָּה | lāmmâ | LA-ma |
| should I fear | אִ֭ירָא | ʾîrāʾ | EE-ra |
| days the in | בִּ֣ימֵי | bîmê | BEE-may |
| of evil, | רָ֑ע | rāʿ | ra |
| iniquity the when | עֲוֹ֖ן | ʿăwōn | uh-ONE |
| of my heels | עֲקֵבַ֣י | ʿăqēbay | uh-kay-VAI |
| shall compass | יְסוּבֵּֽנִי׃ | yĕsûbbēnî | yeh-soo-BAY-nee |
Cross Reference
Genesis 49:17
ਦਾਨ ਸੜਕ ਦੇ ਕੰਢੇ ਸੱਪ ਵਰਗਾ ਹੋਵੇਗਾ। ਉਹ ਖਤਰਨਾਕ ਸੱਪ ਵਰਗਾ ਹੋਵੇਗਾ ਜੋ ਰਸਤੇ ਵਿੱਚ ਪਿਆ ਹੁੰਦਾ ਹੈ। ਉਹ ਸੱਪ ਘੋੜੇ ਦਾ ਪੈਰ ਡੱਸ ਲੈਂਦਾ ਹੈ, ਅਤੇ ਸਵਾਰ ਜ਼ਮੀਨ ਉੱਤੇ ਡਿੱਗ ਪੈਂਦਾ ਹੈ।
Ephesians 5:16
ਮੇਰਾ ਭਾਵ ਇਹ ਹੈ ਕਿ ਤੁਹਾਨੂੰ ਆਪਣੇ ਹਰ ਮੌਕੇ ਨੂੰ ਚੰਗੇ ਕੰਮ ਲਈ ਵਰਤਣਾ ਚਾਹੀਦਾ ਹੈ ਕਿਉਂਕਿ ਇਹ ਸਮੇਂ ਭ੍ਰਿਸ਼ਟ ਹਨ।
Romans 8:33
ਜਿਸ ਨੂੰ ਪਰਮੇਸ਼ੁਰ ਨੇ ਖੁਦ ਚੁਣਿਆ ਹੈ ਭਲਾ ਉਨ੍ਹਾਂ ਉੱਤੇ ਦੋਸ਼ ਕੌਣ ਲਾ ਸੱਕਦਾ ਹੈ? ਕੋਈ ਨਹੀਂ। ਸਿਰਫ਼ ਇੱਕ ਪਰਮੇਸ਼ੁਰ ਹੀ ਹੈ ਜੋ ਆਪਣੇ ਲੋਕਾਂ ਨੂੰ ਧਰਮੀ ਬਣਾਉਂਦਾ ਹੈ।
Acts 27:24
ਪਰਮੇਸ਼ੁਰ ਦੇ ਦੂਤ ਨੇ ਕਿਹਾ, ‘ਪੌਲੁਸ, ਤੂੰ ਘਬਰਾ ਨਾ। ਤੈਨੂੰ ਕੈਸਰ ਅੱਗੇ ਜ਼ਰੂਰ ਖੜ੍ਹਾ ਹੋਣਾ ਚਾਹੀਦਾ ਹੈ ਅਤੇ ਤੇਰੀ ਖਾਤਿਰ ਪਰਮੇਸ਼ੁਰ ਉਨ੍ਹਾਂ ਸਾਰਿਆਂ ਦੀ ਜਾਨ ਬਚਾਵੇਗਾ ਜੋ ਤੇਰੇ ਨਾਲ ਜਹਾਜ਼ ਤੇ ਹਨ।’
Amos 5:13
ਉਸ ਵਕਤ ਵਿੱਚ ਸਿਆਣਾ ਮਨੁੱਖ ਚੁੱਪ ਸਾਧ ਲਵੇਗਾ ਕਿਉਂ ਕਿ ਉਹ ਸਮਾਂ ਬੁਰਾ ਹੈ।
Hosea 7:2
ਉਨ੍ਹਾਂ ਨੂੰ ਇਹ ਯਕੀਨ ਨਹੀਂ ਕਿ ਮੈਂ ਉਨ੍ਹਾਂ ਦੇ ਪਾਪ ਯਾਦ ਰੱਖਦਾ ਜੋ ਪਾਪ ਉਨ੍ਹਾਂ ਨੇ ਕੀਤੇ ਸਾਰੀਁ ਪਾਸੀਂ ਫ਼ੈਲ ਗਏ ਹਨ। ਮੈਂ ਉਨ੍ਹਾਂ ਦੇ ਪਾਪ ਸਾਫ਼-ਸਾਫ਼ ਵੇਖ ਸੱਕਦਾ ਹਾਂ।
Isaiah 41:10
ਫ਼ਿਕਰ ਨਾ ਕਰ, ਮੈਂ ਤੇਰੇ ਨਾਲ ਹਾਂ। ਭੈਭੀਤ ਨਾ ਹੋ, ਮੈਂ ਤੇਰਾ ਪਰਮੇਸ਼ੁਰ ਹਾਂ। ਮੈਂ ਤੈਨੂੰ ਮਜ਼ਬੂਤ ਬਣਾਵਾਂਗਾ। ਮੈਂ ਤੇਰੀ ਸਹਾਇਤਾ ਕਰਾਂਗਾ। ਮੈਂ ਤੈਨੂੰ ਆਪਣੇ ਚੰਗੇ ਸੱਜੇ ਹੱਥ ਨਾਲ ਸਹਾਰਾ ਦਿਆਂਗਾ।
Proverbs 24:10
-24- ਜੇ ਤੁਸੀਂ ਮੁਸੀਬਤ ਵੇਲੇ ਕਮਜ਼ੋਰ ਹੋ ਤਾਂ ਤੁਸੀਂ ਸੱਚਮੁੱਚ ਕਮਜ਼ੋਰ ਹੋ।
Proverbs 5:22
ਬੁਰੇ ਬੰਦੇ ਦੀਆਂ ਕਰਨੀਆਂ ਉਸ ਨੂੰ ਫ਼ਸਾ ਲੈਂਦੀਆਂ ਹਨ, ਉਹ ਆਪਣੇ ਪਾਪਾਂ ਨਾਲ ਬੰਨ੍ਹਿਆ ਜਾਂਦਾ ਹੈ ਜਿਵੇਂ ਇੱਕ ਰੱਸੀ ਨਾਲ ਬੰਨ੍ਹਿਆ ਗਿਆ ਹੋਵੇ।
Psalm 56:6
ਉਹ ਇਕੱਠੇ ਛੁਪ ਜਾਂਦੇ ਹਨ ਅਤੇ ਮੇਰੀ ਹਰ ਹਰਕਤ ਦੀ ਨਿਗਰਾਨੀ ਕਰਦੇ ਹਨ, ਇਹ ਉਮੀਦ ਕਰਦੇ ਹਨ ਕਿ ਕਿਸੇ ਤਰ੍ਹਾਂ ਮੈਨੂੰ ਮਾਰ ਸੱਕਣ।
Psalm 46:1
ਨਿਰਦੇਸ਼ਕ ਲਈ: ਕੋਰਹ ਪਰਿਵਾਹ ਦਾ ਇੱਕ ਗੀਤ। ਅਲਾਮੋਥ ਦੁਆਰਾ ਇੱਕ ਗੀਤ। ਪਰਮੇਸ਼ੁਰ ਸਾਡੀ ਤਾਕਤ ਦਾ ਸ਼ਰਚਸ਼ਮਾ ਹੈ। ਹਮੇਸ਼ਾ ਸੰਕਟ ਕਾਲ ਵਿੱਚ ਉਸ ਕੋਲੋਂ, ਅਸੀਂ ਸਹਾਇਤਾ ਲੈ ਸੱਕਦੇ ਹਾਂ।
Psalm 38:4
ਮੈਂ ਮੰਦੇ ਅਮਲਾਂ ਦਾ ਦੋਸ਼ੀ ਹਾਂ। ਅਤੇ ਇਹ ਦੋਸ਼ ਡਾਢੇ ਭਾਰ ਜਿਹਾ ਹੈ। ਸਿਰ ਚੁੱਕਣ ਲਈ ਮੈਂ ਬਹੁਤ ਸ਼ਰਿਮੰਦਾ ਹਾਂ ਮੈਂ ਅਤਿ ਮੂਰਖ ਹਾਂ।
Psalm 27:1
ਦਾਊਦ ਦਾ ਇੱਕ ਗੀਤ। ਯਹੋਵਾਹ, ਤੁਸੀਂ ਮੇਰੀ ਰੌਸ਼ਨੀ ਵੀ, ਮੇਰੇ ਮੁਕਤੀਦਾਤਾ ਵੀ ਹੋ। ਮੈਨੂੰ ਕਿਸੇ ਕੋਲੋਂ ਵੀ ਨਹੀਂ ਡਰਨਾ ਚਾਹੀਦਾ। ਯਹੋਵਾਹ, ਮੇਰੇ ਜੀਵਨ ਦੀ ਸੁਰੱਖਿਆ ਦਾ ਟਿਕਾਣਾ ਹੈ। ਇਸ ਲਈ ਮੈਂ ਕਿਸੇ ਕੋਲੋਂ ਵੀ ਨਹੀਂ ਡਰਾਂਗਾ।
Psalm 23:4
ਜੇ ਕਿਤੇ ਮੈਂ ਕਿਸੇ ਵਾਦੀ ਵਿੱਚੋਂ ਦੀ ਲੰਘਦਾ ਹਾਂ ਜੋ ਕਬਰ ਜਿੰਨੀ ਹਨੇਰੀ ਹੈ ਮੈਂ ਕਿਸੇ ਖਤਰੇ ਤੋਂ ਨਹੀਂ ਡਰਾਂਗਾ। ਕਿਉਂਕਿ ਹੇ ਯਹੋਵਾਹ, ਤੂੰ ਮੇਰੇ ਨਾਲ ਹੈਂ ਅਤੇ ਤੇਰੀ ਸਲਾਖ ਤੇ ਡਾਂਗ ਮੈਨੂੰ ਆਰਾਮ ਦਿੰਦੀਆਂ ਹਨ।
Psalm 22:16
ਦੁਸ਼ਟ ਲੋਕਾਂ ਦੇ ਸਮੂਹ ਨੇ, ਮੈਨੂੰ ਕੁੱਤਿਆਂ ਵਾਂਗ ਘੇਰ ਲਿਆ ਹੈ। ਉਨ੍ਹਾਂ ਨੇ ਸ਼ੇਰਾਂ ਵਾਂਗ ਮੇਰੇ ਹੱਥ ਅਤੇ ਪੈਰ ਵਿੰਨ੍ਹ ਦਿੱਤੇ ਹਨ।
1 Samuel 26:20
ਸੋ ਹੁਣ ਮੈਨੂੰ ਯਹੋਵਾਹ ਦੀ ਹਾਜ਼ਰੀ ਤੋਂ ਦੂਰ ਕਰਕੇ ਨਾ ਮਾਰ। ਹੁਣ ਉਸ ਦੇ ਸਾਹਮਣੇ ਮੇਰਾ ਲਹੂ ਧਰਤੀ ਉੱਪਰ ਨਾ ਵਹੇ ਕਿਉਂ ਜੋ ਇਸਰਾਏਲ ਦਾ ਪਾਤਸ਼ਾਹ ਇੱਕ ਪਿੱਸੂ ਲੱਭਣ ਨੂੰ ਨਿਕਲਿਆ ਹੈ ਜਿਵੇਂ ਕੋਈ ਪਹਾੜਾਂ ਉੱਪਰ ਤਿਤ੍ਤਰ ਦਾ ਸ਼ਿਕਾਰ ਲੱਭਣ ਲਈ ਨਿਕਲਦਾ ਹੈ।”
Philippians 1:28
ਅਤੇ ਤੁਹਾਨੂੰ ਉਨ੍ਹਾਂ, ਲੋਕਾਂ ਤੋਂ ਕੋਈ ਡਰ ਨਹੀਂ ਹੋਵੇਗਾ, ਜਿਹੜੇ ਤੁਹਾਡੇ ਖਿਲਾਫ਼ ਹਨ। ਇਹ ਸਾਰੀਆਂ ਗੱਲਾਂ ਪਰਮੇਸ਼ੁਰ ਵੱਲੋਂ ਸਬੂਤ ਹਨ ਕਿ ਤੁਸੀਂ ਬਚਾਏ ਜਾਵੋਂਗੇ ਅਤੇ ਤੁਹਾਡੇ ਵੈਰੀ ਨਸ਼ਟ ਕੀਤੇ ਜਾਣਗੇ।