Psalm 90:1
ਚੌਥਾ ਭਾਗ (ਜ਼ਬੂਰ 90-106) ਪਰਮੇਸ਼ੁਰ ਦੇ ਬੰਦੇ ਮੂਸਾ ਦੀ ਪ੍ਰਾਰਥਨਾ। ਹੇ ਮਾਲਕ, ਤੁਸੀਂ ਸਦਾ-ਸਦਾ ਲਈ ਸਾਡਾ ਘਰ ਰਹੇ ਹੋਂ।
Psalm 90:1 in Other Translations
King James Version (KJV)
Lord, thou hast been our dwelling place in all generations.
American Standard Version (ASV)
Lord, thou hast been our dwelling-place In all generations.
Bible in Basic English (BBE)
<A Prayer of Moses, the man of God.> Lord, you have been our resting-place in all generations.
Darby English Bible (DBY)
{A Prayer of Moses, the man of God.} Lord, *thou* hast been our dwelling-place in all generations.
Webster's Bible (WBT)
A prayer of Moses the man of God. Lord, thou hast been our dwelling-place in all generations.
World English Bible (WEB)
> Lord, you have been our dwelling place for all generations.
Young's Literal Translation (YLT)
A Prayer of Moses, the man of God. Lord, a habitation Thou -- Thou hast been, To us -- in generation and generation,
| Lord, | אֲֽדֹנָ֗י | ʾădōnāy | uh-doh-NAI |
| thou | מָע֣וֹן | māʿôn | ma-ONE |
| hast been | אַ֭תָּה | ʾattâ | AH-ta |
| place dwelling our | הָיִ֥יתָ | hāyîtā | ha-YEE-ta |
| in all | לָּ֗נוּ | lānû | LA-noo |
| generations. | בְּדֹ֣ר | bĕdōr | beh-DORE |
| וָדֹֽר׃ | wādōr | va-DORE |
Cross Reference
Ezekiel 11:16
“ਇਸ ਲਈ ਉਨ੍ਹਾਂ ਲੋਕਾਂ ਨੂੰ ਇਹ ਗੱਲਾਂ ਆਖ: ਯਹੋਵਾਹ ਸਾਡਾ ਪ੍ਰਭੂ, ਆਖਦਾ ਹੈ, ‘ਇਹ ਸੱਚ ਹੈ, ਮੈਂ ਆਪਣੇ ਲੋਕਾਂ ਨੂੰ ਹੋਰਨਾਂ ਕੌਮਾਂ ਵੱਲ ਦੂਰ ਦੁਰਾਡੇ ਜਾਣ ਲਈ ਮਜ਼ਬੂਰ ਕੀਤਾ। ਮੈਂ ਉਨ੍ਹਾਂ ਨੂੰ ਅਵੱਸ਼ ਅਨੇਕਾਂ ਦੇਸਾਂ ਅੰਦਰ ਖਿੰਡਾਇਆ। ਪਰ ਉਸ ਬੋੜੇ ਸਮੇਂ ਲਈ ਜਦੋਂ ਕਿ ਉਹ ਉਨ੍ਹਾਂ ਹੋਰਨਾਂ ਦੇਸਾਂ ਅੰਦਰ ਹਨ, ਮੈਂ ਉਨ੍ਹਾਂ ਦਾ ਮੰਦਰ ਹੋਵਾਂਗਾ।
Psalm 71:3
ਮੇਰਾ ਕਿਲ੍ਹਾ ਬਣਾਉ, ਅਤੇ ਉਹ ਘਰ ਜਿਸ ਵਿੱਚ ਮੈਂ ਸੁਰੱਖਿਆ ਲਈ ਨੱਸ ਕੇ ਆ ਵੜਾਂ। ਤੁਸੀਂ ਮੇਰੀ ਓਟ ਹੋ ਮੇਰਾ ਸੁਰੱਖਿਅਤ ਟਿਕਾਣਾ। ਇਸ ਲਈ ਮੇਰੀ ਸੁਰੱਖਿਆ ਦਾ ਨਿਰਦੇਸ਼ ਦੇ ਦੇਵੋ।
Deuteronomy 33:27
ਸਦੀਵ ਪਰਮੇਸ਼ੁਰ ਤੇਰੀ ਸੁਰੱਖਿਆ ਦਾ ਸਥਾਨ ਹੈ। ਉਸ ਦੀ ਸਦੀਵ ਸ਼ਕਤੀ ਤੇਰਾ ਬਚਾਉ ਕਰਦੀ ਹੈ, ਉਹ ਤੇਰੇ ਦੁਸ਼ਮਣਾ ਨੂੰ ਇਹ ਆਖਦਿਆ ਤੇਰੀ ਧਰਤੀ ਵਿੱਚੋਂ ਕੱਢ ਦੇਵੇਗਾ, ‘ਤਬਾਹ ਕਰ ਦੇ ਦੁਸ਼ਮਣ ਨੂੰ!’
1 John 4:16
ਅਤੇ ਇਸ ਤਰ੍ਹਾਂ ਅਸੀਂ ਉਸ ਪਿਆਰ ਬਾਰੇ ਜਾਣਦੇ ਹਾਂ ਜਿਹੜਾ ਪਰਮੇਸ਼ੁਰ ਦਾ ਸਾਡੇ ਲਈ ਹੈ। ਅਤੇ ਅਸੀਂ ਉਸ ਪਿਆਰ ਵਿੱਚ ਭਰੋਸਾ ਰੱਖਦੇ ਹਾਂ। ਪਰਮੇਸ਼ੁਰ ਪਿਆਰ ਹੈ। ਉਹ ਵਿਅਕਤੀ ਜਿਹੜਾ ਪਿਆਰ ਵਿੱਚ ਜਿਉਂਦਾ ਹੈ ਪਰਮੇਸ਼ੁਰ ਵਿੱਚ ਨਿਵਾਸ ਕਰਦਾ ਹੈ। ਅਤੇ ਪਰਮੇਸ਼ੁਰ ਉਸ ਵਿਅਕਤੀ ਵਿੱਚ ਵੱਸਦਾ ਹੈ।
Psalm 91:1
ਤੁਸੀਂ ਸਰਬ ਉੱਚ ਪਰਮੇਸ਼ੁਰ ਕੋਲ ਲੁਕਣ ਲਈ ਜਾ ਸੱਕਦੇ ਹੋ। ਤੁਸੀਂ ਸੁਰੱਖਿਆ ਲਈ ਸਰਬ ਸ਼ਕਤੀਮਾਨ ਪਰਮੇਸ਼ੁਰ ਕੋਲ ਜਾ ਸੱਕਦੇ ਹੋ।
Deuteronomy 33:1
ਮੂਸਾ ਦੀ ਲੋਕਾਂ ਨੂੰ ਅਸੀਸ ਇਹ ਉਹ ਅਸੀਸ ਹੈ ਜਿਹੜੀ ਪਰਮੇਸ਼ੁਰ ਦੇ ਬੰਦੇ, ਮੂਸਾ ਨੇ, ਆਪਣੀ ਮੌਤ ਤੋਂ ਪਹਿਲਾਂ ਇਸਰਾਏਲ ਦੇ ਲੋਕਾਂ ਨੂੰ ਦਿੱਤੀ।
Numbers 13:1
ਜਾਸੂਸ ਕਨਾਨ ਨੂੰ ਜਾਂਦੇ ਹਨ ਯਹੋਵਾਹ ਨੇ ਮੂਸਾ ਨੂੰ ਆਖਿਆ,
1 Timothy 6:11
ਕੁਝ ਗੱਲਾਂ ਜਿਹੜੀਆਂ ਤੁਹਾਨੂੰ ਯਾਦ ਰੱਖਣੀਆਂ ਚਾਹੀਦੀਆਂ ਪਰ ਤੂੰ ਇੱਕ ਪਰਮੇਸ਼ੁਰ ਦਾ ਬੰਦਾ ਹੈ। ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਸਹੀ ਢੰਗ ਵਿੱਚ ਜਿਉਣ ਦੀ ਕੋਸ਼ਿਸ਼ ਕਰੋ, ਅਤੇ ਪਰਮੇਸ਼ੁਰ ਦੀ ਸੇਵਾ ਕਰੋ; ਵਿਸ਼ਵਾਸ,ਪ੍ਰੇਮ, ਸਬਰ, ਅਤੇ ਸੱਜਨਤਾ ਰੱਖੋ।
John 6:56
ਉਹ ਜਿਹੜਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਮੇਰੇ ਵਿੱਚ ਨਿਵਾਸ ਕਰਦਾ ਅਤੇ ਮੈਂ ਉਸ ਵਿੱਚ ਨਿਵਾਸ ਕਰਦਾ ਹਾਂ।
Isaiah 8:14
ਜੇ ਤੁਸੀਂ ਯਹੋਵਾਹ ਦਾ ਆਦਰ ਕਰੋਗੇ ਅਤੇ ਉਸ ਨੂੰ ਪਵਿੱਤਰ ਜਾਣੋਗੇ ਤਾਂ ਉਹ ਤੁਹਾਡੇ ਲਈ ਸੁਰੱਖਿਅਤ ਟਿਕਾਣਾ ਹੋਵੇਗਾ। ਪਰ ਤੁਸੀਂ ਉਸਦਾ ਆਦਰ ਨਹੀਂ ਕਰਦੇ। ਇਸ ਲਈ ਪਰਮੇਸ਼ੁਰ ਉਸ ਚੱਟਾਨ ਵਰਗਾ ਹੈ ਜਿਸਤੋਂ ਤੁਸੀਂ ਲੋਕ ਠੋਕਰ ਖਾਂਦੇ ਹੋ। ਉਹ ਅਜਿਹੀ ਚੱਟਾਨ ਹੈ ਜਿਹੜੀ ਇਸਰਾਏਲ ਦੇ ਦੋ ਪਰਿਵਾਰਾਂ ਨੂੰ ਡੇਗਦੀ ਹੈ। ਯਹੋਵਾਹ ਸਾਰੇ ਯਰੂਸ਼ਲਮ ਦੇ ਲੋਕਾਂ ਨੂੰ ਫ਼ੜਨ ਲਈ ਇੱਕ ਜਾਲ ਹੈ।
Psalm 91:9
ਕਿਉਂ? ਕਿਉਂਕਿ ਤੁਸੀਂ ਯਹੋਵਾਹ ਉੱਤੇ ਵਿਸ਼ਵਾਸ ਕਰਦੇ ਹੋ, ਤੁਸੀਂ ਸਰਬ ਉੱਚ ਪਰਮੇਸ਼ੁਰ ਨੂੰ ਆਪਣਾ ਸੁਰੱਖਿਅਤ ਟਿਕਾਣਾ ਬਣਾਇਆ ਹੈ।
Psalm 89:1
ਅਜ਼ਰਾਂਹੀ ਦੇ ਏਥਾਨ ਦਾ ਭਗਤੀ ਗੀਤ। ਮੈਂ ਹਮੇਸ਼ਾ ਯਹੋਵਾਹ ਦੇ ਪਿਆਰ ਬਾਰੇ ਗਾਵਾਂਗਾ। ਮੈਂ ਸਦਾ-ਸਦਾ ਲਈ ਉਸਦੀ ਵਫ਼ਾਦਾਰੀ ਗਾਵਾਂਗਾ।
1 Kings 13:1
ਪਰਮੇਸ਼ੁਰ ਦਾ ਬੈਤਏਲ ਵਿਰੁੱਧ ਬੋਲਣਾ ਫ਼ੇਰ ਪਰਮੇਸ਼ੁਰ ਦਾ ਇੱਕ ਬੰਦਾ, ਯਹੋਵਾਹ ਦੇ ਹੁਕਮ ਦਾ ਅਨੁਸਰਣ ਕਰਦਾ ਹੋਇਆ, ਯਹੂਦਾਹ ਤੋਂ ਬੈਤਏਲ ਨੂੰ ਆਇਆ। ਜਦੋਂ ਉਹ ਓੱਥੇ ਪਹੁੰਚਿਆ, ਯਾਰਾਬੁਆਮ ਧੂਪ ਧੁਖਾਉਣ ਲਈ ਜਗਵੇਦੀ ਦੇ ਅੱਗੇ ਖਲੋਤਾ ਹੋਇਆ ਸੀ।
Exodus 33:14
ਯਹੋਵਾਹ ਨੇ ਜਵਾਬ ਦਿੱਤਾ, “ਮੈਂ ਖੁਦ ਤੇਰੇ ਨਾਲ ਜਾਵਾਂਗਾ। ਮੈਂ ਤੇਰੀ ਅਗਵਾਈ ਕਰਾਂਗਾ।”