Psalm 98:5
ਹੇ ਰਬਾਬ, ਯਹੋਵਾਹ ਦੀ ਉਸਤਤਿ ਕਰ। ਰਬਾਬ ਵਿੱਚੋਂ ਨਿਕਲਣ ਵਾਲੇ ਸੰਗੀਤ, ਉਸਦੀ ਉਸਤਤਿ ਕਰ।
Psalm 98:5 in Other Translations
King James Version (KJV)
Sing unto the LORD with the harp; with the harp, and the voice of a psalm.
American Standard Version (ASV)
Sing praises unto Jehovah with the harp; With the harp and the voice of melody.
Bible in Basic English (BBE)
Make melody to the Lord with instruments of music; with a corded instrument and the voice of song.
Darby English Bible (DBY)
Sing psalms unto Jehovah with the harp: with the harp, and the voice of a song;
World English Bible (WEB)
Sing praises to Yahweh with the harp, With the harp and the voice of melody.
Young's Literal Translation (YLT)
Sing to Jehovah with harp, With harp, and voice of praise,
| Sing | זַמְּר֣וּ | zammĕrû | za-meh-ROO |
| unto the Lord | לַיהוָ֣ה | layhwâ | lai-VA |
| with the harp; | בְּכִנּ֑וֹר | bĕkinnôr | beh-HEE-nore |
| harp, the with | בְּ֝כִנּ֗וֹר | bĕkinnôr | BEH-HEE-nore |
| and the voice | וְק֣וֹל | wĕqôl | veh-KOLE |
| of a psalm. | זִמְרָֽה׃ | zimrâ | zeem-RA |
Cross Reference
Isaiah 51:3
ਇਸ ਤਰ੍ਹਾਂ ਯਹੋਵਾਹ ਸੀਯੋਨ ਨੂੰ ਅਸੀਸ ਦੇਵੇਗਾ। ਯਹੋਵਾਹ ਉਸ ਦੇ ਲਈ ਅਤੇ ਉਸ ਦੇ ਲੋਕਾਂ ਲਈ ਅਫ਼ਸੋਸ ਦਾ ਅਨੁਭਵ ਕਰੇਗਾ ਅਤੇ ਉਹ ਉਸ ਲਈ ਵੱਡੀ ਗੱਲ ਕਰੇਗਾ। ਯਹੋਵਾਹ ਮਾਰੂਬਲ ਨੂੰ ਤਬਦੀਲ ਕਰ ਦੇਵੇਗਾ। ਮਾਰੂਬਲ ਬਾਗ਼ ਵਰਗਾ ਬਣ ਜਾਵੇਗਾ, ਅਦਨ ਦੇ ਬਾਗ਼ ਵਰਗਾ। ਉਹ ਧਰਤੀ ਸੱਖਣੀ ਸੀ ਪਰ ਇਹ ਯਹੋਵਾਹ ਦੇ ਬਾਗ਼ ਵਰਗੀ ਹੋ ਜਾਵੇਗੀ। ਓੱਥੇ ਲੋਕ ਪ੍ਰਸੰਨ, ਬਹੁਤ ਪ੍ਰਸੰਨ ਹੋਣਗੇ। ਉੱਥੋਂ ਦੇ ਲੋਕ ਖੁਸ਼ੀ ਦਾ ਪ੍ਰਗਟਾਵਾ ਕਰਨਗੇ। ਉਹ ਧੰਨਵਾਦ ਅਤੇ ਜਿੱਤ ਦੇ ਗੀਤ ਗਾਉਣਗੇ।
1 Chronicles 15:16
ਗਵੈਯੇ ਦਾਊਦ ਨੇ ਲੇਵੀ ਆਗੂਆਂ ਨੂੰ ਉਨ੍ਹਾਂ ਦੇ ਗਵੈਯੇ ਭਾਈਆਂ ਨੂੰ ਸੱਦਣ ਲਈ ਆਖਿਆ ਤਾਂ ਜੋ ਉਹ ਆਪਣੀਆਂ ਸਿਤਾਰਾਂ, ਤੰਬੂਰੇ ਅਤੇ ਮਜੀਰੇ ਵਜਾਉਂਦੇ ਹੋਏ ਖੁਸ਼ੀ ਦੇ ਆਨੰਦਮਈ ਗਾਨ ਗਾਉਣ।
1 Chronicles 25:1
ਸੰਗੀਤ ਦੇ ਸਮੂਹ ਦਾਊਦ ਅਤੇ ਫ਼ੌਜ ਦੇ ਸੈਨਾਪਤੀਆਂ ਨੇ ਆਸਾਫ਼ ਦੇ ਪੁੱਤਰਾਂ ਨੂੰ ਖਾਸ ਸੇਵਾ ਲਈ ਵੱਖ ਕਰ ਦਿੱਤਾ। ਆਸਾਫ਼ ਦੇ ਪੁੱਤਰ ਹੇਮਾਨ ਅਤੇ ਯਦੂਥੂਨ ਸਨ। ਉਨ੍ਹਾਂ ਦਾ ਖਾਸ ਕੰਮ ਪਰਮੇਸ਼ੁਰ ਦੀ ਅਗੰਮੀ ਵਾਣੀ ਨੂੰ, ਉਸ ਦੇ ਸੰਦੇਸ਼ਾਂ ਨੂੰ ਬਰਬਤਾਂ, ਦਿਲਰੁਬਾ, ਛੈਣਿਆਂ ਆਦਿ ਸਾਜ਼ਾਂ ਨਾਲ ਲੋਕਾਂ ਤੀਕ ਪਹੁੰਚਾਣਾ ਸੀ। ਜਿਨ੍ਹਾਂ ਮਨੁੱਖਾਂ ਨੇ ਇਸ ਤਰੀਕੇ ਨਾਲ ਸੇਵਾ ਵਿੱਚ ਹਿੱਸਾ ਲਿਆ, ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ:
2 Chronicles 29:25
ਹਿਜ਼ਕੀਯਾਹ ਪਾਤਸ਼ਾਹ ਨੇ ਯਹੋਵਾਹ ਦੇ ਮੰਦਰ ਵਿੱਚ ਲੇਵੀਆਂ ਨੂੰ ਸੰਗੀਤਕ ਸਾਜ਼ਾਂ ਨਾਲ ਖੜ੍ਹੇ ਕੀਤਾ ਜਿਵੇਂ ਦਾਊਦ, ਰਾਜੇ ਦੇ ਨਬੀ ਗਾਦ ਅਤੇ ਨਾਥਾਨ ਨਬੀ ਨੇ ਆਦੇਸ਼ ਦਿੱਤਾ ਸੀ। ਇਹ ਹੁਕਮ ਯਹੋਵਾਹ ਵੱਲੋਂ ਨਬੀਆਂ ਦੁਆਰਾ ਆਇਆ ਸੀ।
Psalm 33:2
ਸਾਰੰਗੀ ਵਜਾਉ ਅਤੇ ਉਸਦੀ ਉਸਤਤਿ ਕਰੋ। ਯਹੋਵਾਹ ਲਈ ਦਸ ਤਾਰਾਂ ਵਾਲਾ ਸਾਜ਼ ਵਜਾਉ।
Psalm 92:3
ਹੇ ਪਰਮੇਸ਼ੁਰ, ਤੁਹਾਡੇ ਲਈ ਦਸ ਤਾਰਾਂ ਵਾਲੇ ਸਾਜ਼ਾਂ ਉੱਤੇ, ਸਾਰੰਗੀਆਂ ਉੱਤੇ ਅਤੇ ਰਬਾਬਾਂ ਉੱਤੇ ਸੰਗੀਤ ਬਜਾਉਣਾ ਚੰਗਾ ਹੈ।
Revelation 5:8
ਜਦੋਂ ਲੇਲੇ ਨੇ ਸੂਚੀ ਪੱਤਰ ਲਿਆ, ਚਾਰ ਸਜੀਵ ਚੀਜ਼ਾਂ ਅਤੇ ਚੌਵੀ ਬਜ਼ੁਰਗ ਉਸ ਅੱਗੇ ਝੁਕ ਗਏ। ਉਨ੍ਹਾਂ ਵਿੱਚੋਂ ਹਰ ਕਿਸੇ ਕੋਲ ਇੱਕ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੁਨਿਹਰੀ ਕਲਸ਼ ਫ਼ੜੇ ਹੋਏ ਸਨ। ਇਹ ਧੂਪ ਦੇ ਕਲਸ਼ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੀਆਂ ਪ੍ਰਾਰਥਨਾ ਸਨ।
Revelation 14:2
ਫ਼ੇਰ ਮੈਂ ਸਵਰਗ ਵਿੱਚੋਂ ਆਉਂਦੀ ਇੱਕ ਅਵਾਜ਼ ਸੁਣੀ ਜੋ ਕਿ ਹੜ੍ਹ ਦੇ ਪਾਣੀ ਅਤੇ ਉੱਚੀ ਗਰਜ ਦੀ ਅਵਾਜ਼ ਵਰਗੀ ਸੀ। ਜਿਹੜੀ ਅਵਾਜ਼ ਮੈਂ ਸੁਣੀ ਉਹ ਲੋਕਾਂ ਦੇ ਰਬਾਬ ਵਜਾਉਣ ਦੀ ਅਵਾਜ਼ ਵਰਗੀ ਸੀ।