Acts 15:25
ਅਸੀਂ ਸਾਰੇ ਇੱਕਸਾਥ ਇਕੱਠੇ ਹੋਏ ਅਤੇ ਹਾਮੀ ਭਰੀ ਕਿ ਸਾਨੂੰ ਕੁਝ ਆਦਮੀਆਂ ਨੂੰ ਚੁਣਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਾਡੇ ਪਿਆਰੇ ਮਿੱਤਰ ਪੌਲੁਸ ਅਤੇ ਬਰਨਬਾਸ ਨਾਲ ਤੁਹਾਡੇ ਕੋਲ ਭੇਜਣ ਚਾਹੀਦਾ ਹੈ।
Acts 15:25 in Other Translations
King James Version (KJV)
It seemed good unto us, being assembled with one accord, to send chosen men unto you with our beloved Barnabas and Paul,
American Standard Version (ASV)
it seemed good unto us, having come to one accord, to choose out men and send them unto you with our beloved Barnabas and Paul,
Bible in Basic English (BBE)
It seemed good to us, having come to an agreement together, to send these men to you, with our well loved Barnabas and Paul,
Darby English Bible (DBY)
it seemed good to us, having arrived at a common judgment, to send chosen men to you with our beloved Barnabas and Paul,
World English Bible (WEB)
it seemed good to us, having come to one accord, to choose out men and send them to you with our beloved Barnabas and Paul,
Young's Literal Translation (YLT)
it seemed good to us, having come together with one accord, chosen men to send unto you, with our beloved Barnabas and Paul --
| It seemed good | ἔδοξεν | edoxen | A-thoh-ksane |
| unto us, | ἡμῖν | hēmin | ay-MEEN |
| assembled being | γενομένοις | genomenois | gay-noh-MAY-noos |
| with one accord, | ὁμοθυμαδὸν | homothymadon | oh-moh-thyoo-ma-THONE |
| send to | ἐκλεξαμένους | eklexamenous | ake-lay-ksa-MAY-noos |
| chosen | ἄνδρας | andras | AN-thrahs |
| men | πέμψαι | pempsai | PAME-psay |
| unto | πρὸς | pros | prose |
| you | ὑμᾶς | hymas | yoo-MAHS |
| with | σὺν | syn | syoon |
| our | τοῖς | tois | toos |
| ἀγαπητοῖς | agapētois | ah-ga-pay-TOOS | |
| beloved | ἡμῶν | hēmōn | ay-MONE |
| Barnabas | Βαρναβᾷ | barnaba | vahr-na-VA |
| and | καὶ | kai | kay |
| Paul, | Παύλῳ | paulō | PA-loh |
Cross Reference
2 Peter 3:15
ਯਾਦ ਰੱਖੋ ਕਿ ਪਰਮੇਸ਼ੁਰ ਦਾ ਸਬਰ ਬਚਣ ਦਾ ਇੱਕ ਮੌਕਾ ਹੈ। ਸਾਡੇ ਪਿਆਰੇ ਭਰਾ ਪੌਲੁਸ ਨੇ ਤੁਹਾਨੂੰ ਇਹੀ ਗੱਲ ਦੱਸੀ ਸੀ ਜਦੋਂ ਉਸ ਨੇ ਤੁਹਾਨੂੰ ਉਸ ਸਿਆਣਪ ਨਾਲ ਚਿੱਠੀ ਲਿਖੀ ਸੀ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਸੂਝ ਦਿੱਤੀ ਸੀ।
Acts 1:14
ਸਾਰੇ ਰਸੂਲ ਇਕੱਠੇ ਰਹਿ ਰਹੇ ਸਨ ਅਤੇ ਉਹ ਉਸੇ ਮਕਸਦ ਲਈ ਅੱਡੋਲ ਪ੍ਰਾਰਥਨਾ ਕਰ ਰਹੇ ਸਨ। ਕੁਝ ਔਰਤਾਂ, ਮਰਿਯਮ, ਯਿਸੂ ਦੀ ਮਾਤਾ ਅਤੇ ਉਸ ਦੇ ਭਰਾ ਵੀ ਉੱਥੇ ਰਸੂਲਾਂ ਨਾਲ ਸਨ।
Philemon 1:16
ਅੱਗੇ ਤੋਂ ਇੱਕ ਦਾਸ ਹੋਕੇ ਨਹੀਂ, ਪਰ ਇੱਕ ਪਿਆਰੇ ਭਰਾ ਵਾਂਗ ਜੋ ਕਿ ਇੱਕ ਦਾਸ ਨਾਲੋਂ ਕਿਧਰੇ ਵੱਧ ਹੈ। ਮੈਂ ਉਸ ਨੂੰ ਬਹੁਤ ਪਿਆਰ ਕਰਦਾ ਹਾਂ ਪਰ ਤੁਸੀਂ ਉਸ ਨੂੰ ਉਸਤੋਂ ਵੀ ਵੱਧੇਰੇ ਪਿਆਰ ਕਰੋਂਗੇ। ਤੁਸੀਂ ਉਸ ਨੂੰ ਦੋਨੇਂ ਤਰ੍ਹਾਂ ਇੱਕ ਵਿਅਕਤੀ ਵਾਂਗ ਅਤੇ ਪ੍ਰਭੂ ਵਿੱਚ ਭਰਾ ਹੋਣ ਕਰਕੇ ਪਿਆਰ ਕਰੋਂਗੇ।
Colossians 4:9
ਮੈਂ ਉਸ ਦੇ ਨਾਲ ਉਨੇਸਿਮੁਸ ਨੂੰ ਵੀ ਭੇਜ ਰਿਹਾ ਹਾਂ। ਉਹ ਸਾਡੇ ਲਈ ਇੱਕ ਵਫ਼ਾਦਾਰ ਅਤੇ ਪਿਆਰਾ ਭਰਾ ਹੈ। ਉਹ ਤੁਹਾਡੇ ਸਮੂਹ ਵਿੱਚੋਂ ਇੱਕ ਹੈ। ਤੁਖਿਕੁਸ ਅਤੇ ਉਨੇਸਿਮੁਸ ਤੁਹਾਨੂੰ ਉਹ ਸਾਰਾ ਕੁਝ ਦੱਸ ਦੇਣਗੇ ਜੋ ਇੱਥੇ ਵਾਪਰਿਆ ਸੀ।
Colossians 4:7
ਪੌਲੁਸ ਦੇ ਸੰਗੀ ਲੋਕਾਂ ਬਾਰੇ ਖਬਰ ਮਸੀਹ ਵਿੱਚ ਇੱਕ ਪਿਆਰਾ ਭਰਾ, ਤੁਖਿਕੁਸ। ਉਹ ਮੇਰੇ ਨਾਲ ਪ੍ਰਭੂ ਲਈ ਕੰਮ ਕਰਦਿਆਂ ਭਰੋਸੇਯੋਗ ਸੇਵਕ ਹੈ। ਉਹ ਤੁਹਾਨੂੰ ਮੇਰੇ ਬਾਰੇ ਸਾਰੀਆਂ ਖਬਰਾਂ ਦੇਵੇਗਾ। ਜਿਹੜੀਆਂ ਮੇਰੇ ਨਾਲ ਵਾਪਰ ਰਹੀਆਂ ਹਨ।
Ephesians 6:21
ਅੰਤਿਮ ਸ਼ੁਭਕਾਮਨਾਵਾਂ ਮੈਂ ਤੁਹਾਡੇ ਕੋਲ ਤੁਖਿਕੁਸ ਸਾਡੇ ਭਰਾ ਨੂੰ ਭੇਜ ਰਿਹਾ ਹਾਂ ਜਿਸ ਨੂੰ ਅਸੀਂ ਪਿਆਰ ਕਰਦੇ ਹਾਂ। ਉਹ ਪ੍ਰਭੂ ਦੇ ਕਾਰਜ ਦਾ ਵਫ਼ਾਦਾਰ ਨੌਕਰ ਹੈ। ਉਹ ਤੁਹਾਨੂੰ ਉਸ ਹਰ ਗੱਲ ਦੀ ਜਾਣਕਾਰੀ ਦੇਵੇਗਾ ਜਿਹੜੀ ਮੇਰੇ ਨਾਲ ਇੱਥੇ ਵਾਪਰ ਰਹੀ ਹੈ। ਫ਼ੇਰ ਤੁਹਾਨੂੰ ਮੇਰੀ ਸੁੱਖ ਸਾਂਦ ਬਾਰੇ ਪਤਾ ਲੱਗੇਗਾ ਅਤੇ ਮੈਂ ਕੀ ਕਰ ਰਿਹਾ।
Galatians 2:9
ਯਾਕੂਬ ਪਤਰਸ ਅਤੇ ਯੂਹੰਨਾ ਆਗੂ ਦਿਖਾਈ ਦਿੰਦੇ ਸਨ। ਉਨ੍ਹਾਂ ਨੇ ਵੇਖਿਆ ਕਿ ਪਰਮੇਸ਼ੁਰ ਨੇ ਮੇਰੇ ਤੇ ਵੀ ਇਹ ਵਿਸ਼ੇਸ਼ ਕਿਰਪਾ ਕੀਤੀ ਹੈ। ਇਸ ਲਈ ਉਨ੍ਹਾਂ ਨੇ ਮੈਨੂੰ ਅਤੇ ਬਰਨਬਾਸ ਨੂੰ ਪ੍ਰਵਾਨ ਕਰ ਲਿਆ। ਪਤਰਸ ਯਾਕੂਬ ਅਤੇ ਯੂਹੰਨਾ ਨੇ ਆਖਿਆ, “ਪੌਲੁਸ ਤੇ ਬਰਨਾਬਸ ਅਸੀਂ ਇਹ ਮੰਨਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਕੋਲ ਜਾਓ ਜਿਹੜੇ ਯਹੂਦੀ ਨਹੀਂ ਹਨ। ਅਸੀਂ ਯਹੂਦੀਆਂ ਕੋਲ ਜਾਵਾਂਗੇ।”
1 Corinthians 1:10
ਕੁਰਿੰਥੁਸ ਦੀ ਕਲੀਸਿਯਾ ਵਿੱਚ ਸਮੱਸਿਆਵਾਂ ਭਰਾਵੋ ਅਤੇ ਭੈਣੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਤੇ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਇੱਕ ਦੂਜੇ ਨਾਲ ਸਹਿਮਤੀ ਨਾਲ ਰਹੋ ਤਾਂ ਜੋ ਤੁਹਾਡੇ ਵਿੱਚ ਕੋਈ ਬਟਵਾਰਾ ਨਾ ਹੋਵੇ। ਤੁਹਾਡੇ ਕੋਲ ਇੱਕੋ ਤਰ੍ਹਾਂ ਦੀ ਸੋਚ ਅਤੇ ਇੱਕੋ ਹੀ ਮਕਸਦ ਹੋਣੇ ਚਾਹੀਦੇ ਹਨ।
Romans 16:12
ਤਰੂਫ਼ੇਨਾ ਅਤੇ ਤਰੁਫ਼ੋਸਾ ਔਰਤਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ, ਜੋ ਪ੍ਰਭੂ ਲਈ ਬੜੀ ਸਖਤ ਮਿਹਨਤ ਕਰ ਰਹੀਆਂ ਹਨ। ਮੇਰੀ ਪਿਆਰੀ ਸਹੇਲੀ ਪਰਸੀਸ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ। ਉਸ ਨੇ ਵੀ ਪ੍ਰਭੂ ਲਈ ਬੜੀ ਸਖਤ ਮਿਹਨਤ ਕੀਤੀ ਹੈ।
Acts 15:35
ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਹੀ ਰੁਕੇ ਰਹੇ, ਉੱਥੇ ਉਨ੍ਹਾਂ ਨੇ ਤੇ ਹੋਰਨਾਂ ਲੋਕਾਂ ਨੂੰ ਪ੍ਰਭੂ ਮਾਲਿਕ ਦਾ ਸੰਦੇਸ਼ ਦਿੱਤਾ ਅਤੇ ਖੁਸ਼ਖਬਰੀ ਬਾਰੇ ਸਿੱਖਾਇਆ ਅਤੇ ਪਰਚਾਰ ਕੀਤਾ।
Acts 15:27
ਇਸ ਲਈ ਉਨ੍ਹਾਂ ਨਾਲ ਅਸੀਂ ਯਹੂਦਾ ਅਤੇ ਸੀਲਾਸ ਨੂੰ ਭੇਜਿਆ ਹੈ, ਉਹ ਆਪ ਵੀ ਇਹ ਗੱਲਾਂ ਜ਼ਬਾਨੀ ਦੱਸਣਗੇ।
Acts 15:22
ਗੈਰ-ਯਹੂਦੀ ਨਿਹਚਾਵਾਨਾਂ ਨੂੰ ਚਿੱਠੀ ਤਦ ਰਸੂਲਾਂ, ਬਜ਼ੁਰਗਾਂ ਅਤੇ ਕਲੀਸਿਯਾ ਦੇ ਨਿਹਚਾਵਾਨਾਂ ਨੇ ਨਿਸ਼ਚਾ ਕੀਤਾ ਕਿ ਉਨ੍ਹਾਂ ਨੂੰ ਪੌਲੁਸ ਤੇ ਬਰਨਬਾਸ ਨਾਲ ਅੰਤਾਕਿਯਾ ਨੂੰ ਕੁਝ ਆਦਮੀਆਂ ਨੂੰ ਭੇਜਣਾ ਚਾਹੀਦਾ ਹੈ। ਉਸ ਸਮੂਹ ਨੇ ਆਪਣੇ ਖੁਦ ਦੀ ਮੰਡਲੀ ਵਿੱਚੋਂ ਕੁਝ ਖਾਸ ਆਦਮੀਆਂ ਨੂੰ ਚੁਣਿਆ। ਉਨ੍ਹਾਂ ਨੇ ਯਹੂਦਾ ਜਿਹੜਾ ਬਰਸਬਾਸ ਕਹਾਉਂਦਾ ਸੀ ਅਤੇ ਸੀਲਾਸ ਨੂੰ ਚੁਣਿਆ। ਇਹ ਆਦਮੀ ਯਰੂਸ਼ਲਮ ਦੇ ਭਰਾਵਾਂ ਵੱਲੋਂ ਸਤਿਕਾਰੇ ਜਾਂਦੇ ਸਨ।
Acts 15:6
ਉਸਤੋਂ ਬਾਅਦ ਰਸੂਲ ਅਤੇ ਬਜ਼ੁਰਗ ਇਸ ਸਮੱਸਿਆ ਬਾਰੇ ਸੋਚਣ ਲਈ ਇੱਕਤਰ ਹੋਏ।
Acts 15:2
ਪੌਲੁਸ ਅਤੇ ਬਰਨਬਾਸ ਅਜਿਹੇ ਉਪਦੇਸ਼ ਦੇ ਵਿਰੁੱਧ ਸਨ। ਇਸ ਲਈ ਉਨ੍ਹਾਂ ਨੇ ਯਹੂਦਿਯਾ ਦੇ ਇਨ੍ਹਾਂ ਆਦਮੀਆਂ ਨੂੰ ਦ੍ਰਿੜ੍ਹਤਾ ਨਾਲ ਬਹਿਸ ਕੀਤੀ। ਅਤੇ ਅੰਤ ਵਿੱਚ ਇਹ ਨਿਸ਼ਚਿਤ ਹੋਇਆ ਕਿ ਪੌਲੁਸ ਅਤੇ ਬਰਨਬਾਸ ਕੁਝ ਸਥਾਨਕ ਲੋਕਾਂ ਨਾਲ, ਰਸੂਲਾਂ ਅਤੇ ਬਜ਼ੁਰਗਾਂ ਨਾਲ ਸੰਪਰਕ ਕਰਨ ਅਤੇ ਇਸ ਪ੍ਰਸ਼ਨ ਬਾਰੇ ਚਰਚਾ ਕਰਨ ਲਈ, ਯਰੂਸ਼ਲਮ ਨੂੰ ਜਾਣਗੇ।
Acts 2:46
ਹਰ ਰੋਜ਼ ਸਭ ਮੰਦਰ ਦੇ ਵਿਹੜੇ ਵਿੱਚ ਉਸੇ ਮਕਸਦ ਨਾਲ ਮਿਲਦੇ। ਉਹ ਆਪਣੇ ਘਰਾਂ ਵਿੱਚ ਅਨੰਦਿਤ ਦਿਲਾਂ ਨਾਲ ਮਿਲਕੇ ਭੋਜਨ ਕਰਦੇ।
Acts 2:1
ਪਵਿੱਤਰ ਆਤਮਾ ਦਾ ਆਗਮਨ ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਾਂ ਉਹ ਸਾਰੇ ਇੱਕ ਜਗ਼੍ਹਾ ਇੱਕਤਰ ਸਨ।
Luke 1:3
ਮਾਣ ਯੋਗ ਥਿਉਫ਼ਿਲੁਸ, ਕਿਉਂਕਿ ਮੈਂ ਮੁਢ ਤੋਂ ਹੀ ਇਸ ਸਭ ਕਾਸੇ ਦਾ ਬੜੇ ਧਿਆਨ ਨਾਲ ਅਧਿਐਨ ਕੀਤਾ ਹੈ, ਇਸ ਲਈ ਮੈਂ ਮਹਿਸੂਸ ਕੀਤਾ ਕਿ ਮੈਂ ਤੈਨੂੰ ਇਹ ਸਭ ਕਰਮਵਾਰ ਦੱਸਾਂ ਕਿ ਇਹ ਕਿਵੇਂ ਵਾਪਰਿਆ।
Matthew 11:26
ਹਾਂ, ਪਿਤਾ! ਤੂੰ ਅਜਿਹਾ ਕੀਤਾ, ਕਿਉਂਕਿ ਸੱਚਮੁੱਚ ਤੂੰ ਇਹੀ ਕਰਨਾ ਚਾਹੁੰਦਾ ਸੀ।