Acts 18:9 in Punjabi

Punjabi Punjabi Bible Acts Acts 18 Acts 18:9

Acts 18:9
ਰਾਤ ਵੇਲੇ ਪੌਲੁਸ ਨੂੰ ਦਰਸ਼ਨ ਹੋਏ ਜਿਸ ਵਿੱਚ ਪ੍ਰਭੂ ਮਾਲਿਕ ਨੇ ਉਸ ਨੂੰ ਕਿਹਾ, “ਘਬਰਾ ਨਾ, ਲਗਾਤਾਰ ਲੋਕਾਂ ਵਿੱਚ ਬਚਨ ਕਰ, ਰੁਕੀਂ ਨਾ।

Acts 18:8Acts 18Acts 18:10

Acts 18:9 in Other Translations

King James Version (KJV)
Then spake the Lord to Paul in the night by a vision, Be not afraid, but speak, and hold not thy peace:

American Standard Version (ASV)
And the Lord said unto Paul in the night by a vision, Be not afraid, but speak and hold not thy peace:

Bible in Basic English (BBE)
And the Lord said to Paul in the night, in a vision, Have no fear and go on preaching:

Darby English Bible (DBY)
And the Lord said by vision in [the] night to Paul, Fear not, but speak and be not silent;

World English Bible (WEB)
The Lord said to Paul in the night by a vision, "Don't be afraid, but speak and don't be silent;

Young's Literal Translation (YLT)
And the Lord said through a vision in the night to Paul, `Be not afraid, but be speaking and thou mayest be not silent;

Then
εἶπενeipenEE-pane
spake
δὲdethay
the
hooh
Lord
κύριοςkyriosKYOO-ree-ose
to

δι'dithee
Paul
ὁράματοςhoramatosoh-RA-ma-tose
in
ἐνenane
the
night
νυκτὶnyktinyook-TEE
by
τῷtoh
vision,
a
ΠαύλῳpaulōPA-loh
Be
not
Μὴmay
afraid,
φοβοῦphoboufoh-VOO
but
ἀλλὰallaal-LA
speak,
λάλειlaleiLA-lee
and
καὶkaikay
hold
thy
peace:
μὴmay
not
σιωπήσῃςsiōpēsēssee-oh-PAY-sase

Cross Reference

Acts 27:23
ਕੱਲ ਰਾਤ ਇੱਕ ਦੂਤ ਮੇਰੇ ਕੋਲ ਆਇਆ ਜਿਸ ਨੂੰ ਪਰਮੇਸ਼ੁਰ ਨੇ ਭੇਜਿਆ ਸੀ, ਇਹ ਉਹੀ ਪਰਮੇਸ਼ੁਰ ਹੈ ਜਿਸਦੀ ਮੈਂ ਉਪਾਸਨਾ ਕਰਦਾ ਹਾਂ, ਮੈਂ ਉਸੇ ਦਾ ਹਾਂ।

2 Corinthians 12:1
ਪੌਲੁਸ ਦੇ ਜੀਵਨ ਵਿੱਚ ਵਿਸ਼ੇਸ਼ ਅਸੀਸ ਮੈਂ ਸ਼ੇਖੀ ਮਾਰਨਾ ਅਵੱਸ਼ ਜਾਰੀ ਰੱਖਾਂਗਾ ਭਾਵੇਂ ਇਸਦਾ ਕੋਈ ਫ਼ਾਇਦਾ ਨਹੀਂ। ਪਰ ਹੁਣ ਮੈਂ ਪ੍ਰਭੂ ਵੱਲੋਂ ਦਰਸ਼ਨਾਂ ਤੇ ਪ੍ਰਕਾਸ਼ਾਂ ਬਾਰੇ ਗੱਲ ਕਰਾਂਗਾ।

Acts 23:11
ਅਗਲੀ ਰਾਤ ਪ੍ਰਭੂ ਯਿਸੂ ਪੌਲੁਸ ਦੇ ਕੋਲ ਆਕੇ ਖੜ੍ਹਾ ਹੋ ਗਿਆ ਅਤੇ ਆਖਣ ਲੱਗਾ, “ਹੌਂਸਲਾ ਰੱਖ। ਤੂੰ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸਿਆ ਹੈ। ਹੁਣ ਤੂੰ ਰੋਮ ਵਿੱਚ ਜਾਕੇ ਵੀ ਲੋਕਾਂ ਨੂੰ ਮੇਰੇ ਬਾਰੇ ਸਾਖੀ ਕਰ।”

Ezekiel 2:6
“ਆਦਮੀ ਦੇ ਪੁੱਤਰ, ਉਨ੍ਹਾਂ ਲੋਕਾਂ ਤੋਂ ਭੈਭੀਤ ਨਾ ਹੋਵੀਂ। ਉਨ੍ਹਾਂ ਦੀਆਂ ਆਖੀਆਂ ਗੱਲਾਂ ਤੋਂ ਭੈਭੀਤ ਨਾ ਹੋਵੀਂ। ਇਹ ਸੱਚ ਹੈ ਕਿ ਉਹ ਤੇਰੇ ਖਿਲਾਫ਼ ਹੋ ਜਾਣਗੇ ਅਤੇ ਤੈਨੂੰ ਨੁਕਸਾਨ ਪੁਚਾਉਣ ਦੀ ਕੋਸ਼ਿਸ਼ ਕਰਨਗੇ। ਉਹ ਕੰਡਿਆਂ ਵਰਗੇ ਹੋਣਗੇ। ਤੂੰ ਸੋਚੇਂਗਾ ਜਿਵੇਂ ਤੂੰ ਬਿਛੂਆਂ ਦੇ ਦਰਮਿਆਨ ਰਹਿ ਰਿਹਾ ਹੈ। ਪਰ ਉਨ੍ਹਾਂ ਦੀਆਂ ਆਖੀਆਂ ਗੱਲਾਂ ਤੋਂ ਭੈਭੀਤ ਨਾ ਹੋਵੀਂ। ਉਹ ਵਿਦਰੋਹੀ ਬੰਦੇ ਹਨ। ਪਰ ਉਨ੍ਹਾਂ ਤੋਂ ਭੈਭੀਤ ਨਾ ਹੋਵੀ।

1 Thessalonians 2:2
ਤੁਹਾਡੇ ਵੱਲੋਂ ਆਉਣ ਤੋਂ ਪਹਿਲਾਂ ਅਸੀਂ ਫ਼ਿਲਿੱਪੈ ਵਿੱਚ ਕਸ਼ਟ ਸਹਾਰੇ। ਉੱਥੋਂ ਦੇ ਲੋਕਾਂ ਨੇ ਸਾਡੇ ਖਿਲਾਫ਼ ਮੰਦੀਆਂ ਗੱਲਾਂ ਆਖੀਆਂ। ਤੁਸੀਂ ਇਸ ਬਾਰੇ ਸਭ ਕੁਝ ਜਾਣਦੇ ਹੋ। ਅਤੇ ਜਦੋਂ ਅਸੀਂ ਤੁਹਾਡੇ ਕੋਲ ਆਏ ਬਹੁਤ ਸਾਰੇ ਲੋਕ ਸਾਡੇ ਖਿਲਾਫ਼ ਸਨ। ਪਰ ਸਾਡੇ ਪਰਮੇਸ਼ੁਰ ਨੇ ਦਲੇਰ ਬਣਨ ਵਿੱਚ ਸਾਡੀ ਸਹਾਇਤਾ ਕੀਤੀ। ਉਸ ਨੇ ਤੁਹਾਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਵਿੱਚ ਸਾਡੀ ਸਹਾਇਤਾ ਕੀਤੀ।

Ephesians 6:19
ਮੇਰੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਜਦੋਂ ਮੈਂ ਬੋਲਾਂ ਪਰਮੇਸ਼ੁਰ ਮੈਨੂੰ ਸ਼ਬਦ ਪ੍ਰਦਾਨ ਕਰੇ। ਤਾਂ ਕਿ ਮੈਂ ਬਿਨਾ ਕਿਸੇ ਡਰ ਦੇ ਖੁਸ਼ਖਬਰੀ ਦੇ ਗੁਪਤ ਸੱਚ ਬਾਰੇ ਦੱਸ ਸੱਕਾਂ।

Acts 22:18
ਉਸ ਦਰਸ਼ਨ ਵਿੱਚ, ਮੈਂ ਯਿਸੂ ਨੂੰ ਵੇਖਿਆ ਅਤੇ ਉਸ ਨੇ ਮੈਨੂੰ ਆਖਿਆ, ‘ਛੇਤੀ ਕਰ। ਹੁਣੇ ਯਰੂਸ਼ਲਮ ਛੱਡ ਦੇ। ਇੱਥੋਂ ਦੇ ਲੋਕ ਮੇਰੇ ਬਾਰੇ ਤੇਰੀ ਗਵਾਹੀ ਨੂੰ ਸਵੀਕਾਰ ਨਹੀਂ ਕਰਨਗੇ।’

Acts 16:9
ਉਸ ਰਾਤ ਪੌਲੁਸ ਨੇ ਇੱਕ ਦਰਸ਼ਨ ਦੇਖਿਆ। ਇਸ ਦਰਸ਼ਨ ਵਿੱਚ, ਉਸ ਨੇ ਮਕਦੂਨੀਯਾ ਤੋਂ ਇੱਕ ਮਨੁੱਖ ਨੂੰ ਆਪਣੇ ਅੱਗੇ ਖਲੋਤਿਆਂ ਅਤੇ ਉਸ ਨੂੰ ਬੇਨਤੀ ਕਰਦਿਆਂ ਵੇਖਿਆ, “ਮਕਦੂਨਿਯਾ ਨੂੰ ਆ ਅਤੇ ਸਾਡੀ ਸਹਾਇਤਾ ਕਰ।”

Micah 3:8
ਮੀਕਾਹ ਪਰਮੇਸ਼ੁਰ ਦਾ ਸੱਚਾ ਨਬੀ ਪਰ ਯਹੋਵਾਹ ਦੇ ਆਤਮੇ ਨੇ ਮੈਨੂੰ ਤਾਕਤ, ਸ਼ਕਤੀ ਅਤੇ ਨੇਕੀ ਨਾਲ ਭਰ ਦਿੱਤਾ ਹੈ, ਤਾਂ ਕਿ ਮੈਂ ਯਾਕੂਬ ਨੂੰ ਉਸ ਦੇ ਪਾਪਾਂ ਬਾਰੇ ਦੱਸ ਸੱਕਦਾ ਹਾਂ, ਤਾਂ ਜੋ ਮੈਂ ਇਸਰਾਏਲ ਨੂੰ ਉਸ ਦੇ ਪਾਪਾਂ ਬਾਰੇ ਦੱਸਾਂ।”

Jonah 3:2
“ਨੀਨਵਾਹ ਦੇ ਵੱਡੇ ਸ਼ਹਿਰ ਵਿੱਚ ਜਾ ਅਤੇ ਜੋ ਕੁਝ ਮੈਂ ਤੈਨੂੰ ਦੱਸਿਆ ਉਸਦਾ ਲੋਕਾਂ ਵਿੱਚਕਾਰ ਪ੍ਰਚਾਰ ਕਰ।”

Ezekiel 3:9
ਹੀਰਾ ਪੱਥਰ ਨਾਲੋਂ ਸਖਤ ਹੁੰਦਾ ਹੈ। ਇਸੇ ਤਰ੍ਹਾਂ ਤੇਰਾ ਸਿਰ ਉਨ੍ਹਾਂ ਦੇ ਸਿਰ ਨਾਲੋਂ ਪਕੇਰਾ ਹੋਵੇਗਾ! ਤੂੰ ਹੋਰ ਵੱਧੇਰੇ ਜ਼ਿੱਦੀ ਹੋਵੇਂਗਾ, ਇਸ ਲਈ ਤੂੰ ਉਨ੍ਹਾਂ ਲੋਕਾਂ ਤੋਂ ਭੈਭੀਤ ਨਹੀਂ ਹੋਵੇਂਗਾ। ਤੂੰ ਉਨ੍ਹਾਂ ਲੋਕਾਂ ਤੋਂ ਭੈਭੀਤ ਨਹੀਂ ਹੋਵੇਂਗਾ ਜਿਹੜੇ ਹਮੇਸ਼ਾ ਮੇਰੇ ਖਿਲਾਫ਼ ਹੋ ਜਾਂਦੇ ਨੇ।”

Jeremiah 1:17
“ਜਿੱਥੇ ਤੱਕ ਮੇਰਾ ਸੰਬੰਧ ਹੈ ਯਿਰਮਿਯਾਹ, ਤਿਆਰ ਹੋ ਜਾ। ਖਲੋ ਜਾ ਅਤੇ ਲੋਕਾਂ ਨਾਲ ਗੱਲ ਕਰ। ਉਨ੍ਹਾਂ ਨੂੰ ਹਰ ਉਹ ਗੱਲ ਆਖ ਜਿਹੜੀਆਂ ਮੈਂ ਤੈਨੂੰ ਆਖਣ ਲਈ ਕਹਿੰਦਾ ਹਾਂ। ਲੋਕਾਂ ਕੋਲੋਂ ਭੈਭੀਤ ਨਾ ਹੋ। ਜੇ ਤੂੰ ਲੋਕਾਂ ਕੋਲੋਂ ਭੈਭੀਤ ਹੋਵੇਂਗਾ ਫ਼ੇਰ ਮੈਂ ਤੈਨੂੰ ਉਨ੍ਹਾਂ ਕੋਲੋਂ ਭੈਭੀਤ ਹੋਣ ਦਾ ਇੱਕ ਚੰਗਾ ਕਾਰਣ ਦਿਆਂਗਾ।

Isaiah 58:1
ਲੋਕਾਂ ਨੂੰ ਪਰਮੇਸ਼ੁਰ ਦੇ ਅਨੁਯਾਈ ਹੋਣ ਬਾਰੇ ਅਵੱਸ਼ ਦੱਸਿਆ ਜਾਵੇ ਜਿਂਨੀ ਉੱਚੀ ਤੁਸੀਂ ਕਰ ਸੱਕਦੇ ਹੋ ਪੁਕਾਰ ਕਰੋ! ਆਪਣੇ-ਆਪ ਨੂੰ ਰੋਕੋ ਨਾ। ਤੁਰ੍ਹੀ ਦੀ ਤਰ੍ਹਾਂ ਉੱਚੀ ਅਵਾਜ਼ ਕਰੋ। ਲੋਕਾਂ ਨੂੰ ਉਨ੍ਹਾਂ ਮੰਦੇ ਕੰਮਾਂ ਬਾਰੇ ਦੱਸੋ, ਜੋ ਉਨ੍ਹਾਂ ਨੇ ਕੀਤੇ ਨੇ। ਯਾਕੂਬ ਦੇ ਪਰਿਵਾਰ ਨੂੰ ਉਸ ਦੇ ਪਾਪਾਂ ਬਾਰੇ ਦੱਸੋ।