Acts 20:28
ਤੁਸੀਂ ਆਪਣੇ-ਆਪ ਲਈ ਸਾਵੱਧਾਨ ਰਹੋ ਅਤੇ ਆਪਣੇ ਲੋਕਾਂ ਲਈ ਵੀ, ਜਿਹੜੇ ਕਿ ਤੁਹਨੂੰ ਪਰਮੇਸ਼ੁਰ ਨੇ ਸੌਂਪੇ ਹਨ। ਤੁਹਾਨੂੰ ਉਸ ਪੂਰੇ ਇੱਜੜ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਜਿਸਦਾ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ। ਤੁਹਾਨੂੰ ਕਲੀਸਿਯਾਵਾਂ ਨੂੰ ਆਜੜੀ ਵਾਂਗ ਹੋਣਾ ਚਾਹੀਦਾ ਹੈ ਜਿਹੜੀਆਂ ਪਰਮੇਸ਼ੁਰ ਨੇ ਆਪਣੇ ਲਹੂ ਦੁਆਰਾ ਲਿਆਂਦੀਆਂ ਹਨ।
Take heed | προσέχετε | prosechete | prose-A-hay-tay |
therefore | οὖν | oun | oon |
unto yourselves, | ἑαυτοῖς | heautois | ay-af-TOOS |
and | καὶ | kai | kay |
to all | παντὶ | panti | pahn-TEE |
the | τῷ | tō | toh |
flock, | ποιμνίῳ | poimniō | poom-NEE-oh |
over | ἐν | en | ane |
the which | ᾧ | hō | oh |
the | ὑμᾶς | hymas | yoo-MAHS |
Holy | τὸ | to | toh |
Ghost hath | πνεῦμα | pneuma | PNAVE-ma |
τὸ | to | toh | |
made | ἅγιον | hagion | A-gee-one |
you | ἔθετο | etheto | A-thay-toh |
overseers, | ἐπισκόπους | episkopous | ay-pee-SKOH-poos |
to feed | ποιμαίνειν | poimainein | poo-MAY-neen |
the | τὴν | tēn | tane |
church | ἐκκλησίαν | ekklēsian | ake-klay-SEE-an |
of | τοῦ | tou | too |
God, | θεοῦ | theou | thay-OO |
which | ἣν | hēn | ane |
he hath purchased | περιεποιήσατο | periepoiēsato | pay-ree-ay-poo-A-sa-toh |
with | διὰ | dia | thee-AH |
τοῦ | tou | too | |
his own | ἰδίου | idiou | ee-THEE-oo |
blood. | αἵματος | haimatos | AY-ma-tose |
Cross Reference
1 Peter 5:2
ਤੁਹਾਨੂੰ ਪਰਮੇਸ਼ੁਰ ਦੇ ਇੱਜੜ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸ ਨੂੰ ਤੁਹਾਡੀ ਨਿਗਰਾਨੀ ਵਿੱਚ ਰੱਖ ਦਿੱਤਾ ਗਿਆ ਹੈ। ਤੁਹਾਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਲਈ ਇਸਤੇ ਸਵੈਂ ਇੱਛਾ ਪੂਰਵਕ ਨਜ਼ਰ ਰੱਖਣੀ ਚਾਹੀਦੀ ਹੈ, ਨਾ ਕਿ ਜਿਵੇਂ ਤੁਸੀਂ ਇਹ ਕਰਨ ਲਈ ਮਜ਼ਬੂਰ ਕੀਤੇ ਗਏ ਹੋਵੋਂ। ਤੁਹਾਨੂੰ ਇਹ ਕਰਨ ਲਈ ਉਤਸਾਹਤ ਹੋਣਾ ਚਾਹੀਦਾ ਹੈ, ਪਰ ਕਿਸੇ ਮਾਲੀ ਲਾਭ ਲਈ ਨਹੀਂ।
Isaiah 40:11
ਯਹੋਵਾਹ ਆਪਣੇ ਲੋਕਾਂ ਦੀ ਅਗਵਾਈ ਕਰੇਗਾ ਜਿਵੇਂ ਅਯਾਲੀ ਆਪਣੀਆਂ ਭੇਡਾਂ ਦੀ ਅਗਵਾਈ ਕਰਦਾ ਹੈ। ਯਹੋਵਾਹ ਆਪਣੇ ਬਾਜ਼ੂ ਦੀ ਵਰਤੋਂ ਕਰੇਗਾ ਤੇ ਆਪਣੀਆਂ ਭੇਡਾਂ ਇਕੱਠੀਆਂ ਕਰੇਗਾ। ਯਹੋਵਾਹ ਲੇਲਿਆਂ ਨੂੰ ਚੁੱਕ ਲਵੇਗਾ ਅਤੇ ਉਨ੍ਹਾਂ ਨੂੰ ਆਪਣੀਆਂ ਬਾਹਾਂ ਵਿੱਚ ਫ਼ੜੀ ਰੱਖੇਗਾ। ਉਨ੍ਹਾਂ ਦੀਆਂ ਮਾਵਾਂ ਉਸ ਦੇ ਨਾਲ-ਨਾਲ ਤੁਰਨਗੀਆਂ।
Micah 7:14
ਇਸੇ ਲਈ, ਆਪਣੀ ਛੜ ਨਾਲ ਆਪਣੇ ਲੋਕਾਂ ਉੱਤੇ ਸ਼ਾਸਨ ਕਰ। ਆਪਣੇ ਇੱਜੜ ਉੱਤੇ ਸ਼ਾਸਨ ਕਰ, ਜੋ ਇੱਕਲਾ, ਕਰਮਲ ਪਰਬਤ ਅਤੇ ਲੱਕੜਾਂ ਵਿੱਚ ਵਸਦਾ ਹੈ। ਉਹ ਬਾਸ਼ਾਨ ਅਤੇ ਗਿਲਆਦ ਵਿੱਚ ਰਹਿੰਦੇ ਹਨ ਜਿਵੇਂ ਕਿ ਉਹਨਾਂ ਨੇ ਪੁਰਾਣੇ ਸਮਿਆਂ ਵਿੱਚ ਕੀਤਾ ਸੀ।
Luke 12:32
ਧਨ ਉੱਤੇ ਨਿਰਭਰ ਨਾ ਹੋਵੋ “ਛੋਟੇ ਇੱਜੜ, ਡਰ ਨਾ! ਕਿਉਂਕਿ ਤੇਰਾ ਪਿਤਾ ਤਾਂ ਤੈਨੂੰ ਰਾਜ ਦੇਣਾ ਚਾਹੁੰਦਾ ਹੈ।
Acts 13:2
ਇਹ ਸਾਰੇ ਪ੍ਰਭੂ ਦੀ ਉਸਤਤਿ ਕਰਦੇ ਅਤੇ ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਅਲੱਗ ਕਰੋ, ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।”
1 Corinthians 10:32
ਅਜਿਹਾ ਕੁਝ ਨਾ ਕਰੋ ਜੋ ਲੋਕਾਂ, ਯਹੂਦੀਆਂ, ਯੂਨਾਨੀਆਂ ਜਾਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਨਾਰਾਜ਼ ਕਰਦਾ ਹੋਵੇ।
Ephesians 1:7
ਮਸੀਹ ਦੇ ਨਮਿੱਤ ਸਾਨੂੰ ਉਸ ਦੇ ਲਹੂ ਰਾਹੀਂ ਅਜ਼ਾਦੀ ਦਿੱਤੀ ਗਈ ਸੀ। ਸਾਡੇ ਕੋਲ ਪਰਮੇਸ਼ੁਰ ਦੀ ਅਪਾਰ ਕਿਰਪਾ ਦੁਆਰਾ ਆਪਣੇ ਪਾਪਾਂ ਦੀ ਮਾਫ਼ੀ ਹੈ।
Philippians 1:1
ਮਸੀਹ ਯਿਸੂ ਦੇ ਸੇਵਕਾਂ ਪੌਲੁਸ ਅਤੇ ਤਿਮੋਥਿਉਸ ਵੱਲੋਂ, ਮਸੀਹ ਵਿੱਚ ਪਰਮੇਸ਼ੁਰ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਜੋ ਫ਼ਿਲਿੱਪੈ ਵਿੱਚ ਰਹਿੰਦੇ ਹਨ, ਅਤੇ ਤੁਹਾਡੇ ਸਾਰੇ ਬਜ਼ੁਰਗਾਂ ਅਤੇ ਖਾਸ ਸਹਾਇਕਾਂ ਨੂੰ ਸ਼ੁਭਕਾਮਨਾਵਾਂ।
1 Timothy 3:2
ਬਜ਼ੁਰਗ ਨੂੰ ਇਸ ਹੱਦ ਤੱਕ ਚੰਗਾ ਹੋਣਾ ਚਾਹੀਦਾ ਹੈ ਕਿ ਲੋਕ ਉਸ ਨੂੰ ਹੱਕੀ ਤੌਰ ਤੇ ਗਲਤ ਨਾ ਕਹਿ ਸੱਕਣ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਬਜ਼ੁਰਗ ਨੂੰ ਆਪਣੇ ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ ਅਤੇ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਚੰਗਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਨੂੰ ਇੱਜ਼ਤ ਦੇ ਸੱਕਣ। ਉਸ ਨੂੰ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਆਪਣੇ ਘਰ ਵਿੱਚ ਪ੍ਰਵਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਹ ਇੱਕ ਚੰਗਾ ਉਪਦੇਸ਼ਕ ਹੋਣਾ ਚਾਹੀਦਾ ਹੈ।
1 Timothy 5:17
ਬਜ਼ੁਰਗ ਅਤੇ ਹੋਰ ਗੱਲਾਂ ਜਿਹੜੇ ਬਜ਼ੁਰਗ ਕਲੀਸਿਯਾ ਦੀ ਅਗਵਾਈ ਚੰਗੇ ਢੰਗ ਨਾਲ ਕਰਦੇ ਹਨ ਉਹ ਮਹਾਨ ਇੱਜ਼ਤ ਪਾਉਣ ਦੇ ਯੋਗੀ ਹਨ। ਜਿਹੜੇ ਵਡੇਰੇ ਬੋਲ ਚਾਲ ਰਾਹੀਂ ਅਤੇ ਉਪਦੇਸ਼ ਰਾਹੀਂ ਕਾਰਜ ਕਰਦੇ ਹਨ ਅਜਿਹੇ ਵਿਅਕਤੀ ਹਨ ਜਿਹੜੇ ਮਹਾਨ ਇੱਜ਼ਤ ਦੇ ਯੋਗੀ ਹਨ।
Revelation 5:9
ਅਤੇ ਉਨ੍ਹਾਂ ਸਾਰਿਆਂ ਨੇ ਲੇਲੇ ਨੂੰ ਇੱਕ ਨਵਾਂ ਗੀਤ ਸੁਣਾਇਆ: “ਤੂੰ ਇਹ ਸੂਚੀ ਪੱਤਰ ਲੈ ਕੇ ਇਸ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ। ਕਿਉਂਕਿ ਤੂੰ ਮਾਰਿਆ ਗਿਆ ਸੀ ਅਤੇ ਤੇਰੇ ਲਹੂ ਦੁਆਰਾ ਤੂੰ ਹਰ ਵੰਸ਼ ਤੋਂ ਲੋਕਾਂ ਨੂੰ ਭਾਸ਼ਾ, ਜਾਤੀ ਅਤੇ ਕੌਮ ਨੂੰ ਪਰਮੇਸ਼ੁਰ ਲਈ ਖਰੀਦਿਆ।
Acts 20:29
ਮੈਂ ਜਾਣਦਾ ਹਾਂ ਕਿ ਮੇਰੀ ਰਵਾਨਗੀ ਤੋਂ ਬਾਅਦ ਕੁਝ ਆਦਮੀ ਤੁਹਾਡੀ ਸੰਗਤ ਵਿੱਚ ਆਉਣਗੇ ਜੋ ਕਿ ਜੰਗਲੀ ਬਘਿਆੜਾਂ ਵਰਗੇ ਹੋਣਗੇ ਅਤੇ ਇੱਜੜ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰਨਗੇ।
1 Corinthians 15:9
ਬਾਕੀ ਸਾਰੇ ਰਸੂਲ ਮੈਥੋਂ ਮਹਾਨ ਹਨ। ਕਿਉਂਕਿ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ। ਇਹੀ ਕਾਰਣ ਹੈ ਕਿ ਮੈਂ ਰਸੂਲ ਅਖਵਾਉਣ ਦੇ ਵੀ ਯੋਗ ਨਹੀਂ ਹਾਂ।
1 Corinthians 1:2
ਮੈਂ ਇਹ ਪੱਤਰ ਕੁਰਿੰਥੁਸ ਵਿੱਚ ਪਰਮੇਸ਼ੁਰ ਦੀ ਕਲੀਸਿਯਾ ਨੂੰ ਅਤੇ ਉਨ੍ਹਾਂ ਨੂੰ ਲਿਖ ਰਿਹਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਬਣਾਏ ਗਏ ਹਨ। ਤੁਹਾਨੂੰ ਪਰਮੇਸ਼ੁਰ ਦੇ ਪਵਿੱਤਰ ਲੋਕ ਸੱਦਿਆ ਜਾਂਦਾ ਹੈ। ਤੁਹਾਨੂੰ ਹਰ ਜਗ਼੍ਹਾ ਉਨ੍ਹਾਂ ਸਮੂਹ ਲੋਕਾਂ ਸਮੇਤ ਬੁਲਾਇਆ ਜਾਂਦਾ ਹੈ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਵਿੱਚ ਵਿਸ਼ਵਾਸ ਰੱਖਦੇ ਹਨ, ਜੋ ਉਨ੍ਹਾਂ ਦਾ ਪ੍ਰਭੂ ਹੈ ਅਤੇ ਸਾਡਾ ਵੀ।
1 Corinthians 12:8
ਆਤਮਾ ਇੱਕ ਵਿਅਕਤੀ ਨੂੰ ਇਹ ਦਾਤ ਸਿਆਣਪ ਦੀ ਬੋਲੀ ਬੋਲਣ ਲਈ ਦਿੰਦਾ ਹੈ। ਅਤੇ ਉਹੀ ਆਤਮਾ ਗਿਆਨ ਨਾਲ ਬੋਲਣ ਦੀ ਦਾਤ ਬਖਸ਼ਦਾ ਹੈ।
Acts 14:23
ਉਨ੍ਹਾਂ ਨੇ ਹਰੇਕ ਕਲੀਸਿਯਾ ਲਈ ਬਜ਼ੁਰਗਾਂ ਨੂੰ ਨਿਯੁਕਤ ਕੀਤਾ। ਵਰਤ ਅਤੇ ਪ੍ਰਾਰਥਨਾ ਨਾਲ, ਉਨ੍ਹਾਂ ਨੇ ਉਨ੍ਹਾਂ ਨੂੰ ਪ੍ਰਭੂ ਨੂੰ ਸੌਂਪ ਦਿੱਤਾ, ਜਿਸਤੇ ਉਨ੍ਹਾਂ ਨੇ ਭਰੋਸਾ ਕੀਤਾ।
1 Peter 1:18
ਤੁਸੀਂ ਜਾਣਦੇ ਹੋ ਕਿ ਅਤੀਤ ਵਿੱਚ ਤੁਸੀਂ ਵਿਆਰਥ ਜੀਵਨ ਬਿਤਾ ਰਹੇ ਸੀ। ਇਹ ਜੀਵਨ ਢੰਗ ਤੁਸੀਂ ਆਪਣੇ ਪੁਰਖਿਆਂ ਤੋਂ ਸਿੱਖੇ ਸੀ। ਪਰ ਤੁਹਾਨੂੰ ਉਸ ਤਰ੍ਹਾਂ ਦੇ ਜੀਵਨ ਢੰਗ ਤੋਂ ਬਚਾ ਲਿਆ ਗਿਆ। ਤੁਹਾਨੂੰ ਖਰੀਦਿਆ ਗਿਆ ਹੈ ਪਰ ਸੋਨੇ ਅਤੇ ਚਾਂਦੀ ਨਾਲ ਨਹੀਂ ਜੋ ਨਸ਼ਟ ਹੋ ਜਾਂਦੇ ਹਨ।
John 21:15
ਯਿਸੂ ਦਾ ਪਤਰਸ ਨਾਲ ਗੱਲ ਕਰਨਾ ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।”
1 Timothy 3:15
ਤਾਂ ਫ਼ੇਰ ਜੇ ਮੈਂ ਤੁਹਾਡੇ ਵੱਲ ਛੇਤੀ ਨਾ ਵੀ ਆ ਸੱਕਿਆ, ਤੁਸੀਂ ਉਨ੍ਹਾਂ ਗੱਲਾਂ ਬਾਰੇ ਜਾਣ ਲਵੋ ਜਿਹੜੀਆਂ ਪਰਮੇਸ਼ੁਰ ਦੇ ਪਰਿਵਾਰ ਵਿੱਚ ਲੋਕਾਂ ਲਈ ਕਰਨੀਆਂ ਜ਼ਰੂਰੀ ਹਨ। ਇਹ ਪਰਿਵਾਰ ਜਿਉਂਦੇ ਜਾਗਦੇ ਪਰਮੇਸ਼ੁਰ ਦੀ ਕਲੀਸਿਯਾ ਹੈ। ਅਤੇ ਪਰਮੇਸ਼ੁਰ ਦੀ ਕਲੀਸਿਯਾ ਸੱਚ ਦਾ ਸਹਾਰਾ ਤੇ ਬੁਨਿਆਦ ਹੈ।
1 Timothy 4:16
ਆਪਣੇ ਜੀਵਨ ਅਤੇ ਉਪਦੇਸ਼ਾਂ ਵੱਲ ਧਿਆਨ ਦਿਉ। ਉਪਦੇਸ਼ ਦੇਣਾ ਅਤੇ ਸਹੀ ਢੰਗ ਨਾਲ ਰਹਿਣਾ ਜਾਰੀ ਰੱਖੋ। ਫ਼ੇਰ ਤੁਸੀਂ ਆਪਣੇ ਆਪ ਨੂੰ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਸੱਕਦੇ ਹੋਂ, ਜਿਹੜੇ ਤੁਹਾਡੇ ਉਪਦੇਸ਼ ਸੁਣਦੇ ਹਨ।
1 Peter 2:25
ਤੁਸੀਂ ਇੱਜੜ ਤੋਂ ਭਟਕੀਆਂ ਭੇਡਾਂ ਵਰਗੇ ਸੀ। ਪਰ ਹੁਣ ਤੁਸੀਂ ਉਸ ਆਜੜੀ ਕੋਲ ਵਾਪਸ ਮੁੜ ਆਏ ਹੋਂ ਜੋ ਤੁਹਾਡਾ ਖਿਆਲ ਰੱਖਦਾ ਹੈ।
1 Peter 2:9
ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨਕੁਨ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸ ਨੇ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ।
Hebrews 13:17
ਆਪਣੇ ਆਗੂਆਂ ਦਾ ਹੁਕਮ ਮੰਨੋ ਅਤੇ ਉਨ੍ਹਾਂ ਦੇ ਅਧੀਨ ਰਹੋ। ਉਹ ਲੋਕ ਤੁਹਾਡੇ ਲਈ ਜ਼ਿੰਮੇਵਾਰ ਹਨ। ਇਸ ਲਈ ਉਹ ਹਮੇਸ਼ਾ ਤੁਹਾਡਾ ਧਿਆਨ ਰੱਖਦੇ ਹਨ। ਉਨ੍ਹਾਂ ਲੋਕਾਂ ਦਾ ਹੁਕਮ ਮੰਨੋ ਤਾਂ ਜੋ ਉਹ ਅਜਿਹਾ ਕੰਮ ਖੁਸ਼ੀ ਨਾਲ ਕਰ ਸੱਕਣ, ਉਦਾਸੀ ਨਾਲ ਨਹੀਂ। ਉਨ੍ਹਾਂ ਦੇ ਕੰਮ ਨੂੰ ਮੁਸ਼ਕਿਲ ਬਣਾਕੇ ਤੁਹਾਡਾ ਭਲਾ ਨਹੀਂ ਹੋਵੇਗਾ।
Titus 1:7
ਕਿਉਂਕਿ ਬਜ਼ੁਰਗ ਦਾ ਕੰਮ ਪਰਮੇਸ਼ੁਰ ਦੇ ਕਾਰਜ ਦੀ ਨਿਗਰਾਨੀ ਕਰਨਾ ਹੈ। ਇਸ ਲਈ ਲੋਕ ਇਹ ਨਾ ਆਖ ਸੱਕਣ ਕਿ ਉਹ ਗਲਤ ਢੰਗ ਨਾਲ ਜਿਉਂ ਰਿਹਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹੰਕਾਰੀ ਅਤੇ ਖੁਦਗਰਜ਼ ਹੈ ਅਤੇ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸ ਨੂੰ ਪਿਆਕੜ ਨਹੀਂ ਹੋਣਾ ਚਾਹੀਦਾ। ਉਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਬਣਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ।
1 Corinthians 11:22
ਤੁਸੀਂ ਆਪਣੇ ਘਰਾਂ ਵਿੱਚ ਵੀ ਖਾ ਪੀ ਸੱਕਦੇ ਹੋ। ਇਸ ਤਰ੍ਹਾਂ ਜਾਪਦਾ ਹੈ ਕਿ ਤੁਸੀਂ ਇਹ ਸੋਚਦੇ ਹੋ ਕਿ ਪਰਮੇਸ਼ੁਰ ਦੀ ਕਲੀਸਿਯਾ ਮਹੱਤਵਪੂਰਣ ਨਹੀਂ ਹੈ। ਤੁਸੀਂ ਉਨ੍ਹਾਂ ਗਰੀਬ ਲੋਕਾਂ ਸ਼ਰਮਿੰਦਗੀ ਵਿੱਚ ਪਾ ਦਿੰਦੇ ਹੋ। ਮੈਂ ਤੁਹਾਨੂੰ ਕੀ ਦੱਸਾਂ? ਕੀ ਮੈਂ ਇਸ ਗੱਲੋਂ ਤੁਹਾਡੀ ਪ੍ਰਸ਼ੰਸਾ ਕਰਾਂ ਮੈਂ ਤੁਹਾਡੀ ਪ੍ਰਸ਼ੰਸਾ ਨਹੀਂ ਕਰਦਾ।
Jeremiah 3:15
ਫ਼ੇਰ ਮੈਂ ਤੁਹਾਨੂੰ ਨਵੇਂ ਹਾਕਮ ਦੇਵਾਂਗਾ। ਉਹ ਹਾਕਮ ਮੇਰੇ ਵਫ਼ਾਦਾਰ ਹੋਣਗੇ। ਉਹ ਤੁਹਾਡੀ ਗਿਆਨ ਅਤੇ ਸਮਝਦਾਰੀ ਨਾਲ ਅਗਵਾਈ ਕਰਨਗੇ।
1 John 1:7
ਪਰਮੇਸ਼ੁਰ ਰੌਸ਼ਨੀ ਹੈ। ਸਾਨੂੰ ਵੀ ਰੌਸ਼ਨੀ ਵਿੱਚ ਰਹਿਣਾ ਚਾਹੀਦਾ ਹੈ। ਜੇ ਅਸੀਂ ਰੌਸ਼ਨੀ ਵਿੱਚ ਰਹਾਂਗੇ, ਤਾਂ ਅਸੀਂ ਇੱਕ ਦੂਸਰੇ ਨਾਲ ਸੰਗਤ ਰੱਖਦੇ ਹਾਂ, ਜੇ ਅਸੀਂ ਰੌਸ਼ਨੀ ਵਿੱਚ ਰਹਿੰਦੇ ਹਾਂ। ਯਿਸੂ ਦਾ ਖੂਨ ਸਾਨੂੰ ਹਰ ਪਾਪ ਤੋਂ ਪਾਕ ਕਰਦਾ ਹੈ।
Hebrews 12:15
ਸਾਵੱਧਾਨ ਰਹੋ ਕਿ ਕੋਈ ਵੀ ਵਿਅਕਤੀ ਪਰਮੇਸ਼ੁਰ ਦੀ ਕਿਰਪਾ ਹਾਸਲ ਕਰਨ ਵਿੱਚ ਅਸਫ਼ਲ ਨਾ ਹੋਵੇ। ਸਾਵੱਧਾਨ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਕੌੜੀ ਬੂਟੀ ਵਰਗਾ ਨਾ ਬਣ ਜਾਵੇ। ਅਜਿਹਾ ਵਿਅਕਤੀ ਤੁਹਾਡੇ ਸਾਰੇ ਸਮੂਹ ਨੂੰ ਗੰਦਾ ਕਰ ਸੱਕਦਾ ਹੈ।
Hebrews 9:12
ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਕੇਵਲ ਇੱਕ ਵਾਰੀ ਦਾਖਲ ਹੋਇਆ ਸੀ ਜਿਹੜਾ ਅੰਤ ਸਮੇਂ ਤੀਕ ਕਾਫ਼ੀ ਸੀ। ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਆਪਣੇ ਆਵਦੇ ਲਹੂ ਨਾਲ ਦਾਖਿਲ ਹੋਇਆ ਸੀ। ਬੱਕਰਿਆਂ ਤੇ ਜਾਂ ਵਹਿੜਕਿਆਂ ਦਾ ਲਹੂ ਲੈ ਕੇ ਨਹੀਂ। ਮਸੀਹ ਕੇਵਲ ਇੱਕ ਹੀ ਵਾਰ ਦਾਖਲ ਹੋਇਆ ਅਤੇ ਸਾਡੇ ਲਈ ਅਮਰ ਆਜ਼ਾਦੀ ਲਿਆਇਆ।
1 Timothy 4:14
ਜਿਹੜੀ ਦਾਤ ਤੁਹਾਡੇ ਕੋਲ ਹੈ ਉਸਦੀ ਵਰਤੋਂ ਕਰਨੀ ਚੇਤੇ ਰੱਖੋ। ਇਹ ਦਾਤ ਤੁਹਾਨੂੰ ਅਗੰਮੀ ਵਾਕ ਦੁਆਰਾ ਦਿੱਤੀ ਗਈ ਸੀ, ਜਦੋਂ ਬਜ਼ੁਰਗਾਂ ਨੇ ਤੁਹਾਡੇ ਉੱਤੇ ਆਪਣਾ ਹੱਥ ਰੱਖਿਆ ਸੀ।
1 Timothy 3:5
ਜੇ ਕਿਸੇ ਵਿਅਕਤੀ ਨੂੰ ਆਪਣੇ ਪਰਿਵਾਰ ਦਾ ਆਗੂ ਨਹੀਂ ਬਣਨਾ ਆਉਂਦਾ ਤਾਂ ਉਹ ਪਰਮੇਸ਼ੁਰ ਦੀ ਕਲੀਸਿਯਾ ਦਾ ਧਿਆਨ ਰੱਖਣ ਦੇ ਯੋਗ ਨਹੀਂ ਹੋ ਸੱਕਦਾ।
Ezekiel 34:31
“ਤੁਸੀਂ ਮੇਰੀਆਂ ਭੇਡਾਂ ਹੋ, ਮੇਰੇ ਘਾਹ ਦੇ ਮੈਦਾਨ ਦੀਆਂ ਭੇਡਾਂ। ਤੁਸੀਂ ਸਿਰਫ਼ ਮਨੁੱਖ ਹੋ। ਅਤੇ ਮੈਂ ਤੁਹਾਡਾ ਪਰਮੇਸ਼ੁਰ ਹਾਂ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।
Ezekiel 34:3
ਤੁਸੀਂ ਮੋਟੀਆਂ ਭੇਡਾਂ ਨੂੰ ਖਾ ਜਾਂਦੇ ਹੋ ਅਤੇ ਉਨ੍ਹਾਂ ਦੀ ਉਨ ਦਾ ਆਪਣੇ ਕੱਪੜੇ ਬਨਾਉਣ ਲਈ ਇਸਤੇਮਾਲ ਕਰਦੇ ਹੋ। ਤੁਸੀਂ ਮੋਟੀਆਂ ਭੇਡਾਂ ਨੂੰ ਮਾਰ ਦਿੰਦੇ ਹੋ ਪਰ ਤੁਸੀਂ ਇੱਜੜ ਦਾ ਪੋਸ਼ਣ ਨਹੀਂ ਕਰਦੇ।
Jeremiah 31:10
ਕੌਮੋ, ਯਹੋਵਾਹ ਵੱਲੋਂ, ਇਸ ਸੰਦੇਸ਼ ਨੂੰ ਸੁਣੋ! ਇਸ ਸੰਦੇਸ਼ ਬਾਰੇ ਸਮੁੰਦਰ ਕੰਢੇ ਦੇ ਦੂਰ-ਦੁਰਾਡੇ ਦੇ ਦੇਸ਼ਾਂ ਨੂੰ ਦੱਸੋ। ‘ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਨੂੰ ਖਿੰਡਾਇਆ ਸੀ ਪਰ ਪਰਮੇਸ਼ੁਰ ਹੀ ਉਨ੍ਹਾਂ ਨੂੰ ਵਾਪਸ ਇਕੱਠਿਆਂ ਲਿਆਵੇਗਾ ਅਤੇ ਉਹ ਇੱਕ ਅਯਾਲੀ ਵਾਂਗ ਆਪਣੇ ਇੱਜੜ (ਲੋਕਾਂ) ਦੀ ਨਿਗਰਾਨੀ ਕਰੇਗਾ।’
Jeremiah 13:20
ਦੇਖ, ਯਰੂਸ਼ਲਮ! ਦੁਸ਼ਮਣ ਉੱਤਰ ਵੱਲੋਂ ਆ ਰਿਹਾ ਹੈ! ਤੇਰਾ ਇੱਜੜ ਕਿੱਥੋ ਹੈ, ਉਹ ਸੁੰਦਰ ਇੱਜੜ ਜਿਹੜਾ ਪਰਮੇਸ਼ੁਰ ਨੇ ਤੈਨੂੰ ਸੌਂਪਿਆ ਸੀ।
Jeremiah 13:17
ਜੇ ਤੁਸਾਂ ਲੋਕਾਂ ਯਹੋਵਾਹ ਦੀ ਗੱਲ ਨਾ ਸੁਣੀਁ, ਤੁਹਾਡਾ ਗੁਮਾਨ ਮੈਨੂੰ ਬਹੁਤ ਉਦਾਸ ਕਰ ਦੇਵੇਗਾ। ਮੈਂ ਆਪਣਾ ਮੁਖ ਛੁਪਾ ਲਵਾਂਗਾ ਅਤੇ ਜ਼ਾਰੋ-ਜ਼ਾਰ ਰੋਵਾਂਗਾ। ਮੇਰੀਆਂ ਅੱਖਾਂ ਵਿੱਚੋਂ ਹੰਝੂ ਵਗ ਤੁਰਨਗੇ। ਕਿਉਂ? ਕਿਉਂ ਕਿ ਯਹੋਵਾਹ ਦਾ ਇੱਜੜ ਫ਼ਾਹ ਲਿਆ ਜਾਵੇਗਾ ਅਤੇ ਚੁੱਕ ਕੇ ਦੂਰ ਲਿਜਾਇਆ ਜਾਵੇਗਾ।
Isaiah 63:11
ਪਰ ਯਹੋਵਾਹ ਨੂੰ ਹੁਣ ਤੱਕ ਚੇਤੇ ਹੈ ਕਿ ਬਹੁਤ ਪਹਿਲਾਂ ਕੀ ਵਾਪਰਿਆ ਸੀ। ਉਸ ਨੂੰ ਮੂਸਾ ਅਤੇ ਉਸ ਦੇ ਲੋਕਾਂ ਦੀ ਯਾਦ ਹੈ। ਯਹੋਵਾਹ ਹੀ ਸੀ ਜਿਸ ਨੇ ਉਨ੍ਹਾਂ ਲੋਕਾਂ ਨੂੰ ਸਮੁੰਦਰੋ ਪਾਰ ਲੰਘਾਇਆ ਸੀ। ਉਸ ਨੇ ਆਪਣੇ ਇੱਜੜ ਦੀ ਅਗਵਾਈ ਕਰਨ ਲਈ, ਆਪਣੇ ਅਜੜੀਆਂ ਦਾ ਇਸਤੇਮਾਲ ਕੀਤਾ ਸੀ। ਪਰ ਹੁਣ ਯਹੋਵਾਹ ਕਿੱਥੋ ਹੈ, ਉਹ ਜਿਸਨੇ ਉਨ੍ਹਾਂ ਦਰਮਿਆਨ ਆਪਣਾ ਆਤਮਾ ਪਾਇਆ।
Isaiah 53:10
ਯਹੋਵਾਹ ਨੇ ਉਸ ਨੂੰ ਕੁਚਲਣ ਦਾ ਫ਼ੈਸਲਾ ਕੀਤਾ ਯਹੋਵਾਹ ਨੇ ਫ਼ੈਸਲਾ ਕੀਤਾ ਕਿ ਉਸ ਨੂੰ ਦੁੱਖ ਮਿਲਣਾ ਚਾਹੀਦਾ ਹੈ ਇਸ ਲਈ ਸੇਵਕ ਨੇ ਆਪਣੇ-ਆਪ ਨੂੰ ਮੌਤ ਦੇ ਹਵਾਲੇ ਕਰ ਦਿੱਤਾ। ਪਰ ਉਹ ਬਹੁਤ ਲੰਮੇ ਸਮੇਂ ਤੱਕ ਨਵਾਂ ਜੀਵਨ ਜੀਵੇਗਾ। ਉਹ ਆਪਣੇ ਲੋਕਾਂ ਨੂੰ ਮਿਲੇਗਾ। ਉਹ ਉਨ੍ਹਾਂ ਗੱਲਾਂ ਨੂੰ ਪੂਰਿਆਂ ਕਰੇਗਾ ਜਿਹੜੀਆਂ ਯਹੋਵਾਹ ਉਸ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ।
Song of Solomon 1:7
ਉਹ ਉਸ ਨਾਲ ਗੱਲ ਕਰਦੀ ਹੈ ਕਰਾਂ ਪਿਆਰ ਮੈਂ ਤੁਹਾਨੂੰ ਰੂਹ ਆਪਣੀ ਸਾਰੀ ਨਾਲ। ਦੱਸੋ ਮੈਨੂੰ; ਕਿਬੇ ਚਾਰਦੇ ਹੋ ਤੁਸੀਂ ਭੇਡਾਂ ਆਪਣੀਆਂ? ਕਿਬੇ ਠਹਿਰਾਉਂਦੇ ਹੋ ਤੁਸੀਂ ਉਨ੍ਹਾਂ ਨੂੰ ਸਿਖਰ ਦੁਪਹਿਰੇ? ਮੈਂ ਇੱਧਰ-ਉੱਧਰ ਘੁੰਮ ਫ਼ਿਰ ਕੇ ਤੈਨੂੰ ਘੁੰਡ ਕੱਢੀ ਹੋਈ ਔਰਤ ਵਾਂਗ ਤੇਰੇ ਮਿੱਤਰਾਂ ਦੇ ਇੱਜੜਾਂ ਵਿੱਚ ਕਿਉਂ ਲੱਭਾਂ?
Proverbs 10:21
ਨੇਕ ਬੰਦੇ ਦੇ ਸ਼ਬਦ ਹੋਰ ਬਹੁਤ ਲੋਕਾਂ ਦਾ ਭਲਾ ਕਰਦੇ ਹਨ। ਪਰ ਮੂਰਖ ਬੰਦਾ ਸੂਝ ਦੀ ਕਮੀ ਕਾਰਣ ਮਰ ਜਾਂਦਾ ਹੈ।
Psalm 78:70
ਪਰਮੇਸ਼ੁਰ ਨੇ ਦਾਊਦ ਨੂੰ ਆਪਣਾ ਖਾਸ ਸੇਵਕ ਹੋਣ ਲਈ ਚੁਣਿਆ। ਦਾਊਦ ਭੇਡਾਂ ਦੇ ਵਾੜਿਆਂ ਦਾ ਰੱਖਵਾਲਾ ਸੀ ਪਰ ਪਰਮੇਸ਼ੁਰ ਨੇ ਉਸਤੋਂ ਇਹ ਕੰਮ ਛੁਡਾ ਦਿੱਤਾ।
Psalm 74:2
ਉਨ੍ਹਾਂ ਲੋਕਾਂ ਨੂੰ ਯਾਦ ਕਰੋ ਜਿਨ੍ਹਾਂ ਨੂੰ ਬਹੁਤ ਸਮਾਂ ਪਹਿਲਾਂ ਤੁਸੀਂ ਖਰੀਦ ਲਿਆ ਸੀ। ਤੁਸੀਂ ਸਾਨੂੰ ਬਚਾਇਆ। ਅਸੀਂ ਤੇਰੇ ਨਾਲ ਸੰਬੰਧਿਤ ਹਾਂ। ਸੀਯੋਨ ਪਰਬਤ ਨੂੰ ਯਾਦ ਕਰੋ, ਜਿੱਥੇ ਤੁਸੀਂ ਰਹਿੰਦੇ ਸੀ।
Micah 5:4
ਯਹੋਵਾਹ ਪਰਮੇਸ਼ੁਰ ਦੇ ਨਾਮ ਦੀ ਮਹਿਮਾ ਵਿੱਚ, ਉਹ ਸ਼ਾਸਕ ਆਪਣੀਆਂ ਭੇਡਾਂ ਦੀ ਰਾਖੀ ਕਰੇਗਾ। ਉਹ ਸ਼ਾਂਤੀ ਵਿੱਚ ਵਸਣਗੇ ਕਿਉਂ ਕਿ ਉਸ ਵੇਲੇ, ਉਸਦਾ ਨਾਮ ਅਤੇ ਮਹਿਮਾ ਧਰਤੀ ਦੇ ਕੋਨੇ-ਕੋਨੇ ਵਿੱਚ ਹੋਵੇਗੀ।
Zechariah 11:4
ਯਹੋਵਾਹ ਮੇਰਾ ਪਰਮੇਸ਼ੁਰ ਆਖਦਾ ਹੈ, “ਉਨ੍ਹਾਂ ਭੇਡਾਂ ਨੂੰ ਚਰਾ ਤੇ ਉਨ੍ਹਾਂ ਦਾ ਧਿਆਨ ਕਰ ਜੋ ਕੱਟੀਆਂ ਜਾਣ ਨੂੰ ਤਿਆਰ ਹਨ।
Matthew 2:6
‘ਹੇ ਬੈਤਲਹਮ, ਯਹੂਦਾਹ ਦੀ ਧਰਤੀ ਵਿੱਚ ਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਬੜਾ ਮਹੱਤਵਪੂਰਣ ਹੈ। ਹਾਂ, ਤੇਰੇ ਵਿੱਚੋਂ ਇੱਕ ਅਜਿਹਾ ਹਾਕਮ ਆਵੇਗਾ, ਜਿਹੜਾ ਮੇਰੇ ਲੋਕਾਂ, ਅਤੇ ਇਸਰਾਏਲ ਦੀ ਅਗਵਾਈ ਕਰੇਗਾ।’”
Colossians 4:17
ਅਰੱਖਿਪੁੱਸ ਨੂੰ ਆਖ਼ੋ, “ਉਹ ਕੰਮ ਪੂਰਾ ਕਰੇ ਜਿਹੜਾ ਪ੍ਰਭੂ ਨੇ ਤੈਨੂੰ ਦਿੱਤਾ ਹੈ।”
Colossians 1:14
ਉਸ ਪੁੱਤਰ ਨੇ ਸਾਡੇ ਪਾਪਾਂ ਦਾ ਮੁੱਲ ਤਾਰਿਆ ਹੈ, ਉਸ ਵਿੱਚ ਅਸੀਂ ਆਪਣੇ ਪਾਪਾਂ ਤੋਂ ਬਖਸ਼ੇ ਗਏ ਹਾਂ।
Ephesians 4:11
ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ।
Ephesians 1:14
ਇਹ ਪਵਿੱਤਰ ਆਤਮਾ ਦੀ ਸਾਖੀ ਹੈ ਕਿ ਅਸੀਂ ਉਹ ਸਾਰੀਆਂ ਚੀਜ਼ਾਂ ਪ੍ਰਾਪਤ ਕਰਾਂਗੇ ਜਿਨ੍ਹਾਂ ਦਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਵਾਇਦਾ ਕੀਤਾ ਸੀ। ਇਹ ਉਨ੍ਹਾਂ ਲੋਕਾਂ ਨੂੰ ਅਜ਼ਾਦ ਕਰ ਦੇਵੇਗਾ ਜਿਹੜੇ ਲੋਕ ਪਰਮੇਸ਼ੁਰ ਨਾਲ ਸੰਬੰਧਿਤ ਹਨ। ਇਸ ਸਭ ਕਾਸੇ ਦਾ ਉਦੇਸ਼ ਪਰਮੇਸ਼ੁਰ ਦੀ ਮਹਿਮਾ ਨੂੰ ਉਸਤਤਿ ਲਿਆਉਣਾ ਹੈ।
Galatians 1:13
ਤੁਸੀਂ ਮੇਰੇ ਪਿੱਛਲੇ ਜੀਵਨ ਬਾਰੇ ਸੁਣ ਚੁੱਕੇ ਹੋ। ਮੈਂ ਯਹੂਦੀ ਧਰਮ ਦਾ ਅਨੁਯਾਈ ਸਾਂ। ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਇਆ ਸੀ, ਅਤੇ ਮੈਂ ਇਸ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ।
1 Corinthians 12:28
ਅਤੇ ਪਰਮੇਸ਼ੁਰ ਨੇ ਹਰ ਇੱਕ ਨੂੰ ਕਲੀਸਿਯਾ ਵਿੱਚ ਇੱਕ ਜਗ਼੍ਹਾ ਦਿੱਤੀ ਹੈ: ਪਹਿਲਾਂ ਉਸ ਨੇ ਰਸੂਲਾਂ ਨੂੰ ਜਗ਼੍ਹਾ ਦਿੱਤੀ, ਦੂਸਰੀ ਨਬੀਆਂ ਨੂੰ, ਅਤੇ ਤੀਸਰੀ ਗੁਰੂਆਂ ਨੂੰ। ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਥਾਂ ਦਿੱਤੀ ਹੈ। ਜਿਹੜੇ ਕਰਿਸ਼ਮੇ ਕਰਦੇ ਹਨ, ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਕੋਲ ਇਲਾਜ਼ ਕਰਨ ਦੀਆਂ ਦਾਤਾਂ ਹਨ, ਉਨ੍ਹਾਂ ਲੋਕਾਂ ਨੂੰ ਜਿਹੜੇ ਅਗਵਾਈਆਂ ਕਰ ਸੱਕਣ ਦੇ ਯੋਗ ਹਨ, ਅਤੇ ਉਨ੍ਹਾਂ ਨੂੰ ਜਿਹੜੇ ਵੱਖ-ਵੱਖ ਭਾਸ਼ਾਵਾਂ ਵਿੱਚ ਗੱਲ ਕਰ ਸੱਕਦੇ ਹਨ।
1 Corinthians 9:26
ਇਸ ਲਈ ਮੈਂ ਉਦੇਸ਼ ਰੱਖਣ ਵਾਲੇ ਇੱਕ ਆਦਮੀ ਵਾਂਗ ਦੌੜਦਾ ਹਾਂ। ਮੈਂ ਉਸ ਲੜਾਕੂ ਦੀ ਤਰ੍ਹਾਂ ਲੜਦਾ ਹਾਂ ਜਿਹੜਾ ਹਵਾ ਨੂੰ ਕਿਸੇ ਚੀਜ਼ ਦੀ ਤਰ੍ਹਾਂ ਨਹੀਂ ਸਗੋਂ ਕਿਸੇ ਚੀਜ਼ ਨੂੰ ਨਿਸ਼ਾਨਾ ਬਨਾਉਂਦਾ ਹੈ।
Acts 20:17
ਅਫ਼ਸੁਸ ਦੇ ਬਜ਼ੁਰਗਾਂ ਨਾਲ ਪੌਲੁਸ ਦੀ ਗੱਲ-ਬਾਤ ਮਿਲੇਤੁਸ ਵਿੱਚ ਰਹਿ ਕਿ ਪੌਲੁਸ ਨੇ ਅਫ਼ਸੁਸ ਵਿੱਚ ਸੁਨੇਹਾ ਭੇਜਿਆ ਕਿ ਉੱਥੋਂ ਦੇ ਕਲੀਸਿਯਾ ਦੇ ਆਗੂ ਬਜ਼ੁਰਗ ਉਸ ਨੂੰ ਆਕੇ ਮਿਲਣ।
Luke 21:34
ਹਰ ਵਕਤ ਤਿਆਰ ਰਹਿਣਾ “ਸਚੇਤ ਰਹੋ! ਅਸੱਭਿਅਤ ਦਾਅਵਤਾਂ ਬਾਰੇ, ਪੀਣ ਬਾਰੇ, ਅਤੇ ਦੁਨਿਆਵੀ ਚੀਜ਼ਾਂ ਬਾਰੇ ਚਿੰਤਾ ਕਰਨ ਵਿੱਚ ਆਪਣਾ ਸਮਾਂ ਬਰਬਾਦ ਨਾ ਕਰੋ। ਜੇਕਰ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਸਹੀ ਸੋਚਣ ਦੇ ਯੋਗ ਨਹੀਂ ਹੋਵੋਂਗੇ। ਅਤੇ ਜਦੋਂ ਤੁਸੀਂ ਹਾਲੇ ਤਿਆਰ ਵੀ ਨਹੀਂ ਹੋਵੋਂਗੇ ਕਿ ਅੰਤ ਤੁਹਾਨੂੰ ਫ਼ੜ ਲਵੇਗਾ।
Mark 13:9
“ਪਰ ਤੁਸੀਂ ਚੌਕਸ ਰਹਿਣਾ ਕਿਉਂਕਿ ਲੋਕ ਤੁਹਾਨੂੰ ਕਚਿਹਰੀਆਂ ਦੇ ਹਵਾਲੇ ਕਰਣਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਲਿਜਾਕੇ ਕੁੱਟਣਗੇ। ਤੁਹਾਨੂੰ ਰਾਜਿਆਂ ਅਤੇ ਹਾਕਮਾਂ ਦੇ ਅੱਗੇ ਮੇਰੇ ਕਾਰਣ ਖੜ੍ਹੇ ਕਰਨਗੇ ਅਤੇ ਤੁਸੀਂ ਮੇਰੇ ਬਾਰੇ ਗਵਾਹੀ ਦੇਵੋਂਗੇ। ਇਹ ਸਭ ਉਹ ਇਸ ਲਈ ਕਰਨਗੇ ਕਿਉਂਕਿ ਤੁਸੀਂ ਮੇਰਾ ਅਨੁਸਰਣ ਕਰਦੇ ਹੋ।
Matthew 16:18
ਮੈਂ ਵੀ ਤੈਨੂੰ ਆਖਦਾ ਹਾਂ ਕਿ ਤੂੰ ਪਤਰਸ ਹੈਂ, ਅਤੇ ਮੈਂ ਆਪਣੀ ਕਲੀਸਿਯਾ ਇਸ ਚੱਟਾਨ ਉੱਪਰ ਬਨਾਵਾਂਗਾ। ਮੌਤ ਦੀ ਸ਼ਕਤੀ ਕਦੀ ਵੀ ਮੇਰੀ ਕਲੀਸਿਯਾ ਨੂੰ ਹਰਾਉਣ ਦੇ ਕਾਬਿਲ ਨਹੀਂ ਹੋਵੇਗੀ।
2 Chronicles 19:6
ਯਹੋਸ਼ਾਫ਼ਾਟ ਨੇ ਉਨ੍ਹਾਂ ਨਿਆਂਕਾਰਾਂ ਨੂੰ ਆਖਿਆ, “ਜੋ ਕੁਝ ਤੁਸੀਂ ਕਰ ਰਹੇ ਹੋ ਉਸ ਵੱਲ ਸਤਰਕ ਰਹੋ ਕਿਉਂ ਕਿ ਤੁਸੀਂ ਮਨੁੱਖਾਂ ਵੱਲੋਂ ਨਹੀਂ ਸਗੋਂ ਯਹੋਵਾਹ ਵੱਲੋਂ ਨਿਆਂ ਕਰਦੇ ਹੋ ਅਤੇ ਯਹੋਵਾਹ ਨਿਆਂ ਦੀ ਗੱਲ ਵਿੱਚ ਤੁਹਾਡੇ ਨਾਲ ਹੈ।