Cross Reference
Luke 23:18
ਪਰ ਸਾਰੀ ਭੀੜ ਜੋਰ ਦੀ ਚੀਖੀ, “ਉਸ ਨੂੰ ਮਾਰ ਦਿਉ। ਸਾਡੇ ਲਈ ਬਰ੍ਰਬਾਸ ਨੂੰ ਮੁਕਤ ਕਰ ਦਿਉ।”
John 19:15
ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਪ੍ਰਧਾਨ ਜਾਜਕ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।”
Acts 22:22
ਜਦੋਂ ਪੌਲੁਸ ਨੇ ਇਹ ਅਖੀਰਲਾ ਵਾਕ ਕਿ ਪਰਾਈਆਂ ਕੌਮਾਂ ਵਿੱਚ ਜਾ ਕਿਹਾ ਤਾਂ ਲੋਕਾਂ ਨੇ ਉਸ ਨੂੰ ਸੁਣਨਾ ਬੰਦ ਕੀਤਾ ਅਤੇ ਸ਼ੋਰ ਮਚਾਉਣ ਲੱਗੇ, “ਇਸ ਨੂੰ ਮਾਰ ਸੁੱਟੋ। ਇਸ ਨੂੰ ਇਸ ਦੁਨੀਆਂ ਤੋਂ ਦੂਰ ਸੁੱਟ ਦੇਵੋ। ਇਹੋ ਜਿਹੇ ਆਦਮੀ ਨੂੰ ਜਿਉਣ ਦਾ ਕੋਈ ਹੱਕ ਨਹੀਂ।”
Acts 7:54
ਇਸਤੀਫ਼ਾਨ ਦਾ ਮਾਰਿਆ ਜਾਣਾ ਯਹੂਦੀ ਆਗੂਆਂ ਨੇ ਇਸਤੀਫ਼ਾਨ ਨੂੰ ਅਜਿਹੇ ਬਚਨ ਕਰਦੇ ਸੁਣਿਆ ਤਾਂ ਉਹ ਬੜੇ ਕਰੋਧ ਵਿੱਚ ਆਏ। ਉਹ ਇੰਨੇ ਕਰੋਧ ਵਿੱਚ ਆ ਗਏ ਕਿ ਇਸਤੀਫ਼ਾਨ ਉੱਪਰ ਮਾਰੇ ਗੁੱਸੇ ਦੇ ਆਪਣੇ ਦੰਦ ਕਚੀਚਣ ਲੱਗ ਪਏ।
1 Corinthians 4:13
ਲੋਕੀਂ ਸਾਡੇ ਬਾਰੇ ਮੰਦੀਆਂ ਗੱਲਾਂ ਬੋਲਦੇ ਹਨ, ਪਰ ਅਸੀਂ ਉਨ੍ਹਾਂ ਨੂੰ ਨਿਮ੍ਰਤਾ ਨਾਲ ਪੇਸ਼ ਆਉਂਦੇ ਹਾਂ। ਇਸ ਵੇਲੇ ਵੀ ਲੋਕੀਂ ਸਾਨੂੰ ਧਰਤੀ ਦੀ ਧੂੜ ਅਤੇ ਗੰਦਗੀ ਵਾਂਗ ਸਮਝਦੇ ਹਨ।