Acts 22:16
ਹੁਣ ਹੋਰ ਦੇਰ ਨਾ ਕਰ। ਉੱਠ। ਅਤੇ ਉਸਦਾ ਨਾਂ ਲੈਂਦਾ ਹੋਇਆ ਬਪਤਿਸਮਾ ਲੈ, ਅਤੇ ਆਪਣੇ ਪਾਪਾਂ ਨੂੰ ਧੋ ਸੁੱਟ। ਆਪਣੇ-ਆਪ ਨੂੰ ਬਚਾਉਣ ਲਈ ਆਪਣਾ ਯਕੀਨ ਉਸ ਵਿੱਚ ਰੱਖਕੇ ਇਹ ਕਰ।’
And | καὶ | kai | kay |
now | νῦν | nyn | nyoon |
why | τί | ti | tee |
tarriest thou? | μέλλεις | melleis | MALE-lees |
arise, | ἀναστὰς | anastas | ah-na-STAHS |
and be baptized, | βάπτισαι | baptisai | VA-ptee-say |
and | καὶ | kai | kay |
away wash | ἀπόλουσαι | apolousai | ah-POH-loo-say |
thy | τὰς | tas | tahs |
ἁμαρτίας | hamartias | a-mahr-TEE-as | |
sins, | σου | sou | soo |
on calling | ἐπικαλεσάμενος | epikalesamenos | ay-pee-ka-lay-SA-may-nose |
the | τὸ | to | toh |
name | ὄνομα | onoma | OH-noh-ma |
of the | τοῦ | tou | too |
Lord. | Κυρίου | kyriou | kyoo-REE-oo |
Cross Reference
Acts 2:38
ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸਭ ਆਪਣੇ ਦਿਲ ਅਤੇ ਜ਼ਿੰਦਗੀਆਂ ਬਦਲੋ ਅਤੇ ਯਿਸੂ ਮਸੀਹ ਦੇ ਨਾਮ ਤੇ ਬਪਤਿਸਮਾ ਲਓ। ਤਦ ਪਰਮੇਸ਼ੁਰ ਤੁਹਾਡੇ ਸਾਰੇ ਪਾਪ ਬਖਸ਼ ਦੇਵੇਗਾ ਅਤੇ ਤੁਸੀਂ ਪਵਿੱਤਰ ਆਤਮਾ ਨੂੰ ਦਾਤ ਵਾਂਗ ਪ੍ਰਾਪਤ ਕਰੋਂਗੇ।
Hebrews 10:22
ਅਸੀਂ ਦੋਸ਼ੀ ਭਾਵਨਾਵਾਂ ਤੋਂ ਸ਼ੁੱਧ ਅਤੇ ਸੁਤੰਤਰ ਬਣਾਏ ਗਏ ਹਾਂ। ਅਤੇ ਸਾਡੇ ਸਰੀਰਾਂ ਨੂੰ ਸ਼ੁੱਧ ਪਾਣੀ ਨਾਲ ਧੋ ਦਿੱਤਾ ਗਿਆ ਹੈ। ਇਸ ਲਈ ਸ਼ੁੱਧ ਦਿਲੀ ਨਾਲ ਅਤੇ ਤੁਹਾਡੇ ਵਿਸ਼ਵਾਸ ਦੇ ਭਰੋਸੇ ਪਰਮੇਸ਼ੁਰ ਦੇ ਨਜ਼ਦੀਕ ਆਓ।
1 Corinthians 6:11
ਅਤੀਤ ਵਿੱਚ ਤੁਹਾਡੇ ਵਿੱਚੋਂ ਵੀ ਕਈ ਅਜਿਹੇ ਹੀ ਸਨ। ਪਰ ਤੁਹਾਨੂੰ ਧੋਕੇ ਸਾਫ਼ ਕਰ ਦਿੱਤਾ ਗਿਆ ਸੀ, ਤੁਹਾਨੂੰ ਪਵਿੱਤਰ ਬਣਾਇਆ ਗਿਆ ਹੈ ਅਤੇ ਤੁਹਾਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਦੁਆਰਾ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਹੈ।
1 Peter 3:21
ਉਹ ਪਾਣੀ ਉਸ ਬਪਤਿਸਮੇ ਵਰਗਾ ਸੀ ਜੋ ਹੁਣ ਤੁਹਾਨੂੰ ਬਚਾਉਂਦਾ ਹੈ। ਬਪਤਿਸਮੇ ਦਾ ਅਰਥ ਸਰੀਰ ਤੋਂ ਮੈਲ ਲਾਹੁਣਾ ਨਹੀਂ, ਸਗੋਂ ਇਹ ਪਰਮੇਸ਼ੁਰ ਪਾਸੋਂ ਸ਼ੁੱਧ ਦਿਲ ਦੀ ਮੰਗ ਕਰਨਾ ਹੈ। ਇਹ ਤੁਹਾਨੂੰ ਇਸ ਲਈ ਬਚਾਉਂਦਾ ਹੈ ਕਿਉਂ ਕਿ ਯਿਸੂ ਮਸੀਹ ਮੌਤ ਤੋਂ ਜਿਵਾਲਿਆ ਗਿਆ ਸੀ।
Titus 3:5
ਉਸ ਨੇ ਆਪਣੀ ਮਿਹਰ ਕਾਰਣ ਸਾਡਾ ਛੁਟਕਾਰਾ ਕੀਤਾ, ਉਨ੍ਹਾਂ ਚੰਗੀਆਂ ਗੱਲਾਂ ਕਰਨ ਕਰਕੇ ਨਹੀਂ ਜਿਹੜੀਆਂ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣ ਲਈ ਕਰਦੇ ਸਾਂ। ਉਸ ਨੇ ਅਜਿਹਾ ਸਾਨੂੰ ਇੱਕ ਇਸ਼ਨਾਨ ਕਰਵਾ ਕੇ ਕੀਤਾ ਜਿਸਨੇ ਸਾਨੂੰ ਪਵਿੱਤਰ ਆਤਮਾ ਰਾਹੀਂ ਨਵਾਂ ਇਨਸਾਨ ਬਣਾਇਆ।
Galatians 3:27
ਕਿਉਂ ਕਿ ਤੁਹਾਨੂੰ ਸਾਰਿਆਂ ਨੂੰ ਮਸੀਹ ਅੰਦਰ ਬਪਤਿਸਮਾ ਦਿੱਤਾ ਗਿਆ ਹੈ ਅਤੇ ਤੁਸੀਂ ਆਪਣੇ ਆਪ ਨੂੰ ਮਸੀਹ ਨਾਲ ਢੱਕ ਲਿਆ ਹੈ।
1 Corinthians 12:13
ਸਾਡੇ ਵਿੱਚੋਂ ਕੁਝ ਲੋਕ ਯਹੂਦੀ ਹਨ ਅਤੇ ਕੁਝ ਯੂਨਾਨੀ ਗੈਰ ਯਹੂਦੀ ਹਨ; ਸਾਡੇ ਵਿੱਚੋਂ ਕੁਝ ਗੁਲਾਮ ਹਨ ਅਤੇ ਕੁਝ ਆਜ਼ਾਦ ਹਨ। ਪਰ ਸਾਨੂੰ ਇੱਕ ਆਤਮਾ ਰਾਹੀਂ, ਇੱਕ ਸਰੀਰ ਬਣਨ ਲਈ ਬਪਤਿਸਮਾ ਦਿੱਤਾ ਗਿਆ ਹੈ। ਅਤੇ ਸਾਨੂੰ ਸਾਰਿਆਂ ਨੂੰ ਇਹੀ ਇੱਕ ਆਤਮਾ ਦਿੱਤਾ ਗਿਆ ਹੈ।
Romans 6:3
ਕੀ ਤੁਸੀਂ ਭੁੱਲ ਗਏ ਹੋ ਕਿ ਅਸੀਂ ਸਾਰੇ, ਜਿਨ੍ਹਾਂ ਨੂੰ ਮਸੀਹ ਯਿਸੂ ਵਿੱਚ ਬਪਤਿਸਮਾ ਦਿੱਤਾ ਗਿਆ ਸੀ, ਉਸਦਾ ਇੱਕ ਅੰਗ ਬਣ ਚੁੱਕੇ ਹਾਂ। ਅਸੀਂ ਉਸ ਦੇ ਬਪਤਿਸਮੇ ਰਾਹੀਂ ਉਸਦੀ ਮੌਤ ਨੂੰ ਸਾਂਝਾ ਕੀਤਾ ਹੈ ਜਿਹੜਾ ਅਸਾਂ ਲਿਆ ਸੀ।
Acts 9:14
ਹੁਣ ਉਹ ਇੱਥੇ ਆਇਆ ਹੈ ਅਤੇ ਪ੍ਰਧਾਨ ਜਾਜਕਾਂ ਨੇ ਇਸ ਨੂੰ ਤਮਾਮ ਉਨ੍ਹਾਂ ਲੋਕਾਂ ਨੂੰ ਫ਼ੜਣ ਦਾ ਇਖਤਿਆਰ ਦਿੱਤਾ ਹੋਇਆ ਹੈ ਜੇ ਤੇਰੇ ਵਿੱਚ ਨਿਹਚਾ ਰੱਖਦੇ ਹਨ।”
Acts 2:21
ਅਤੇ ਹਰ ਉਹ ਜੋ ਪ੍ਰਭੂ ਵਿੱਚ ਵਿਸ਼ਵਾਸ ਰੱਖਦਾ ਹੈ ਬਚਾਇਆ ਜਾਵੇਗਾ।’
1 Corinthians 1:2
ਮੈਂ ਇਹ ਪੱਤਰ ਕੁਰਿੰਥੁਸ ਵਿੱਚ ਪਰਮੇਸ਼ੁਰ ਦੀ ਕਲੀਸਿਯਾ ਨੂੰ ਅਤੇ ਉਨ੍ਹਾਂ ਨੂੰ ਲਿਖ ਰਿਹਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਬਣਾਏ ਗਏ ਹਨ। ਤੁਹਾਨੂੰ ਪਰਮੇਸ਼ੁਰ ਦੇ ਪਵਿੱਤਰ ਲੋਕ ਸੱਦਿਆ ਜਾਂਦਾ ਹੈ। ਤੁਹਾਨੂੰ ਹਰ ਜਗ਼੍ਹਾ ਉਨ੍ਹਾਂ ਸਮੂਹ ਲੋਕਾਂ ਸਮੇਤ ਬੁਲਾਇਆ ਜਾਂਦਾ ਹੈ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਵਿੱਚ ਵਿਸ਼ਵਾਸ ਰੱਖਦੇ ਹਨ, ਜੋ ਉਨ੍ਹਾਂ ਦਾ ਪ੍ਰਭੂ ਹੈ ਅਤੇ ਸਾਡਾ ਵੀ।
Romans 10:12
ਪੋਥੀ ਦਾ ਉਹ ਪੈਰਾ ਆਖਦਾ ਹੈ, “ਕੋਈ ਵੀ ਵਿਅਕਤੀ” ਕਿਉਂਕਿ ਪਰਮੇਸ਼ੁਰ ਯਹੂਦੀ ਅਤੇ ਗੈਰ ਯਹੂਦੀ ਵਿੱਚ ਭੇਦ ਨਹੀਂ ਕਰਦਾ। ਉਹੀ ਪ੍ਰਭ ਸਭ ਦਾ ਪ੍ਰਭੂ ਹੈ। ਪ੍ਰਭੂ ਉਨ੍ਹਾਂ ਸਭ ਲੋਕਾਂ ਨੂੰ ਅਥਾਹ ਅਸੀਸਾਂ ਦਿੰਦਾ ਹੈ ਜਿਹੜੇ ਉਸ ਵਿੱਚ ਨਿਹਚਾ ਰੱਖਦੇ ਹਨ।
Acts 9:18
ਉਸੇ ਵੇਲੇ ਅਚਾਨਕ ਉਸ ਦੀਆਂ ਅੱਖਾਂ ਤੋਂ ਛਿਲਕੇ ਜਿਹਿਆ ਕੁਝ ਡਿੱਗਿਆ ਅਤੇ ਉਸ ਨੂੰ ਦੁਬਾਰਾ ਦਿਖਣ ਲੱਗ ਪਿਆ। ਸੌਲੁਸ ਉੱਠਿਆ ਅਤੇ ਉਸ ਨੂੰ ਬਪਤਿਸਮਾ ਦਿੱਤਾ ਗਿਆ।
Jeremiah 8:14
“‘ਅਸੀਂ ਇੱਥੇ ਸਿਰਫ਼ ਕਿਉਂ ਬੈਠੇ ਹੋਏ ਹਾਂ? ਆਓ ਮਜ਼ਬੂਤ ਸ਼ਹਿਰ ਵੱਲ ਨੱਸ ਚੱਲੀਏ। ਜੇ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਮਾਰ ਦੇਣਾ ਹੀ ਲੋਚਦਾ ਹੈ ਤਾਂ ਆਓ ਅਸੀਂ ਓੱਥੇ ਹੀ ਮਰੀਏ। ਅਸੀਂ ਯਹੋਵਾਹ ਦੇ ਵਿਰੁੱਦ ਪਾਪ ਕੀਤਾ ਹੈ, ਇਸ ਲਈ ਯਹੋਵਾਹ ਨੇ ਸਾਨੂੰ ਪੀਣ ਲਈ ਜ਼ਹਿਰ ਪਿਆਲਾ ਦਿੱਤਾ ਹੈ।
Psalm 119:60
ਮੈਂ ਕਾਹਲੀ ਨਾਲ ਮੁੜਿਆ, ਬਿਨ ਦੇਰ ਕੀਤਿਆਂ ਤੁਹਾਡੇ ਆਦੇਸ਼ ਵੱਲ ਮੁੜਿਆ।