Colossians 2:6-15 in Punjabi
Colossians 2:6
ਮਸੀਹ ਵਿੱਚ ਜਿਉਣਾ ਜਾਰੀ ਰੱਖੋ ਤੁਸੀਂ ਯਿਸੂ ਮਸੀਹ ਨੂੰ ਪ੍ਰਭੂ ਵਾਂਗ ਕਬੂਲ ਕੀਤਾ। ਇਸ ਲਈ ਉਸ ਵਿੱਚ ਜਿਉਣਾ ਜਾਰੀ ਰੱਖੋ।
Colossians 2:7
ਤੁਹਾਡੀ ਜ਼ਿੰਦਗੀ ਉਸਤੇ ਨਿਰਭਰ ਕਰਨੀ ਚਾਹੀਦੀ ਹੈ। ਅਤੇ ਜੜ੍ਹਾਂ ਮਸੀਹ ਵਿੱਚ ਹੋਣੀਆਂ ਚਾਹੀਦੀਆਂ ਹਨ। ਜਿਵੇਂ ਤੁਹਾਨੂੰ ਸਿੱਖਾਇਆ ਗਿਆ ਸੀ, ਆਪਣੇ ਦਿਲਾਂ ਨੂੰ ਉਸ ਵਿਸ਼ਵਾਸ ਵਿੱਚ ਦ੍ਰਿੜ ਰਹਿਣ ਦਿਉ। ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਵੋ।
Colossians 2:8
ਸਾਵੱਧਾਨ ਰਹੋ ਕਿ ਕੋਈ ਤੁਹਾਨੂੰ ਗਲਤ ਵਿੱਚਾਰਾਂ ਅਤੇ ਦੁਨਿਆਵੀ ਲੋਕਾਂ ਦੇ ਨਿਕਾਰਥਕ ਸ਼ਬਦਾਂ ਨਾਲ ਕੁਰਾਹੇ ਨਾ ਪਾ ਦੇਵੇ ਅਜਿਹੇ ਵਿੱਚਾਰ ਲੋਕਾਂ ਤੋਂ ਆਉਂਦੇ ਹਨ, ਮਸੀਹ ਵੱਲੋਂ ਨਹੀਂ।
Colossians 2:9
ਮਸੀਹ ਵਿੱਚ ਪਰਮੇਸ਼ੁਰ ਦੀ ਸੰਪੂਰਣਤਾ ਸਰੀਰ ਰੂਪ ਵਿੱਚ ਜਿਉਂਦੀ ਹੈ। ਮਸੀਹ ਦੇ ਧਰਤੀ ਉੱਪਰਲੇ ਜੀਵਨ ਵਿੱਚ ਵੀ ਅਤੇ ਮਸੀਹ ਦੇ ਨਮਿੱਤ ਤੁਸੀਂ ਭਰਪੂਰ ਹੋ।
Colossians 2:10
ਤੁਹਾਡਾ ਜੀਵਨ ਮਸੀਹ ਨਾਲ ਤੁਹਾਡੇ ਰਿਸ਼ਤੇ ਵਿੱਚ ਪੂਰਾ ਹੈ। ਮਸੀਹ ਸਮੂਹ ਹਾਕਮਾਂ ਅਤੇ ਸ਼ਕਤੀਆਂ ਦਾ ਹਾਕਮ ਹੈ।
Colossians 2:11
ਮਸੀਹ ਦੇ ਨਮਿੱਤ ਤੁਸੀਂ ਵੱਖਰੀ ਤਰ੍ਹਾਂ ਦੀ ਸੁੰਨਤ ਵਾਲੇ ਹੋ। ਉਹ ਸੁੰਨਤ ਕਿਸੇ ਵਿਅਕਤੀ ਦੇ ਹੱਥੋਂ ਨਹੀਂ ਕੀਤੀ ਗਈ। ਮਸੀਹ ਦੀ ਕੀਤੀ ਸੁੰਨਤ ਰਾਹੀਂ ਤੁਸੀਂ ਪਾਪੀ ਆਪੇ ਦੀ ਸ਼ਕਤੀ ਤੋਂ ਮੁਕਤ ਕੀਤੇ ਗਏ ਹੋ।
Colossians 2:12
ਇਹ ਉਦੋਂ ਵਾਪਰਿਆ ਜਦੋਂ ਤੁਹਾਨੂੰ ਬਪਿਤਸਮਾ ਦਿੱਤਾ ਗਿਆ ਸੀ; ਤੁਹਾਡਾ ਪੁਰਾਣਾ ਆਪਾ ਮਰ ਗਿਆ ਅਤੇ ਤੁਸੀਂ ਮਸੀਹ ਦੇ ਨਾਲ ਦਫ਼ਨਾਏ ਗਏ ਸੀ। ਤੁਸੀਂ ਪਰਮੇਸ਼ੁਰ ਦੀ ਸ਼ਕਤੀ ਵਿੱਚ ਨਿਹਚਾ ਦੁਆਰਾ ਮਸੀਹ ਦੇ ਨਾਲ ਜਿਵਾਲੇ ਗਏ ਸੀ। ਪਰਮੇਸ਼ੁਰ ਦੀ ਸ਼ਕਤੀ ਉਦੋਂ ਦਰਸ਼ਾਈ ਗਈ ਜਦੋਂ ਉਸ ਨੇ ਮਸੀਹ ਨੂੰ ਮੌਤ ਤੋਂ ਜਿਵਾਲਿਆ ਸੀ।
Colossians 2:13
ਤੁਸੀਂ ਆਪਣੇ ਪਾਪਾਂ ਕਾਰਣ ਆਤਮਕ ਤੌਰ ਤੇ ਮਰ ਗਏ ਸੀ। ਤੁਸੀਂ ਆਪਣੇ ਪਾਪੀ ਆਪੇ ਦੇ ਕਾਬੂ ਹੇਠ ਸੀ। ਪਰ ਪਰਮੇਸ਼ੁਰ ਨੇ ਤੁਹਾਨੂੰ ਮਸੀਹ ਸਮੇਤ ਜੀਵਨ ਦਿੱਤਾ। ਅਤੇ ਤੁਹਾਡੇ ਸਾਰੇ ਪਾਪ ਮਾਫ਼ ਕਰ ਦਿੱਤੇ।
Colossians 2:14
ਪਰਮੇਸ਼ੁਰ ਨੇ ਉਹ ਦਸਤਾਵੇਜ਼ ਹਟਾ ਦਿੱਤਾ ਜਿਸ ਵਿੱਚ ਸਾਰੇ ਦੋਸ਼ ਸ਼ਾਮਿਲ ਸਨ। ਉਹ ਇਲਜ਼ਾਮ ਇਸ ਲਈ ਲਗਾਏ ਗਏ ਸਨ ਕਿਉਂ ਕਿ ਅਸੀਂ ਮੂਸਾ ਦੀ ਸ਼ਰ੍ਹਾ ਨੂੰ ਨਹੀਂ ਮੰਨਿਆ। ਪਰਮੇਸ਼ੁਰ ਨੇ ਇਸ ਨੂੰ ਲੈ ਲਿਆ ਅਤੇ ਇਸ ਨੂੰ ਸਲੀਬ ਉੱਤੇ ਟੰਗ ਦਿੱਤਾ।
Colossians 2:15
ਪਰਮੇਸ਼ੁਰ ਨੇ ਸਲੀਬ ਦੁਆਰਾ ਆਤਮਕ ਹਾਕਮਾਂ ਅਤੇ ਸ਼ਕਤੀਆਂ ਨੂੰ ਹਰਾ ਦਿੱਤਾ। ਫ਼ੇਰ ਉਸ ਨੇ ਉਨ੍ਹਾਂ ਨੂੰ ਸ਼ਰਮਸਾਰ ਕੀਤਾ ਜਦੋਂ ਕਿ ਸਾਰੀ ਦੁਨੀਆਂ ਨੇ ਵੇਖਿਆ।
Punjabi Bible