Daniel 2:12
ਜਦੋਂ ਰਾਜੇ ਨੇ ਇਹ ਸੁਣਿਆ ਤਾਂ ਉਹ ਬਹੁਤ ਕਰੋਧਵਾਨ ਹੋ ਗਿਆ। ਇਸ ਲਈ ਉਸ ਨੇ ਬਾਬਲ ਦੇ ਸਾਰੇ ਸਿਆਣੇ ਆਦਮੀਆਂ ਨੂੰ ਕਤਲ ਕਰਨ ਦਾ ਹੁਕਮ ਦੇ ਦਿੱਤਾ।
Daniel 2:12 in Other Translations
King James Version (KJV)
For this cause the king was angry and very furious, and commanded to destroy all the wise men of Babylon.
American Standard Version (ASV)
For this cause the king was angry and very furious, and commanded to destroy all the wise men of Babylon.
Bible in Basic English (BBE)
Because of this the king was angry and full of wrath, and gave orders for the destruction of all the wise men of Babylon.
Darby English Bible (DBY)
For this cause the king was irritated and very wroth, and commanded to destroy all the wise men of Babylon.
World English Bible (WEB)
For this cause the king was angry and very furious, and commanded to destroy all the wise men of Babylon.
Young's Literal Translation (YLT)
Therefore the king hath been angry and very wroth, and hath said to destroy all the wise men of Babylon;
| For | כָּל | kāl | kahl |
| this | קֳבֵ֣ל | qŏbēl | koh-VALE |
| cause | דְּנָ֔ה | dĕnâ | deh-NA |
| the king | מַלְכָּ֕א | malkāʾ | mahl-KA |
| angry was | בְּנַ֖ס | bĕnas | beh-NAHS |
| and very | וּקְצַ֣ף | ûqĕṣap | oo-keh-TSAHF |
| furious, | שַׂגִּ֑יא | śaggîʾ | sa-ɡEE |
| commanded and | וַאֲמַר֙ | waʾămar | va-uh-MAHR |
| to destroy | לְה֣וֹבָדָ֔ה | lĕhôbādâ | leh-HOH-va-DA |
| all | לְכֹ֖ל | lĕkōl | leh-HOLE |
| the wise | חַכִּימֵ֥י | ḥakkîmê | ha-kee-MAY |
| men of Babylon. | בָבֶֽל׃ | bābel | va-VEL |
Cross Reference
Daniel 3:13
ਨਬੂਕਦਨੱਸਰ ਬਹੁਤ ਕਰੋਧਵਾਨ ਹੋ ਗਿਆ। ਉਸ ਨੇ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਬੁਲਾਇਆ। ਇਸ ਲਈ ਉਨ੍ਹਾਂ ਆਦਮੀਆਂ ਨੂੰ ਰਾਜੇ ਪਾਸ ਲਿਆਂਦਾ ਗਿਆ।
Daniel 3:19
ਤਾਂ ਨਬੂਕਦਨੱਸਰ ਬਹੁਤ ਕਰੋਧਵਾਨ ਹੋ ਗਿਆ! ਉਸ ਨੇ ਹਕਾਰਤ ਨਾਲ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਵੱਲ ਤੱਕਿਆ। ਉਸ ਨੇ ਹੁਕਮ ਦਿੱਤਾ ਕਿ ਭਠ੍ਠੀ ਨੂੰ ਸਾਧਾਰਣ ਨਾਲੋਂ ਸੱਤ ਗੁਣਾ ਵੱਧੇਰੇ ਗਰਮ ਕੀਤਾ ਜਾਵੇ।
Psalm 76:10
ਹੇ ਪਰਮੇਸ਼ੁਰ, ਲੋਕ ਤੁਹਾਡਾ ਆਦਰ ਕਰਦੇ ਹਨ ਜਦੋਂ ਤੁਸੀਂ ਦੁਸ਼ਟ ਲੋਕਾਂ ਨੂੰ ਸਜ਼ਾ ਦਿੰਦੇ ਹੋ। ਆਦਮੀ ਦਾ ਗੁੱਸਾ ਵੀ ਤੇਰੀ ਉਸਤਤਿ ਕਰ ਸੱਕਦਾ ਹੈ। ਬਚੇ ਹੋਏ ਮਜ਼ਬੂਤ ਹੋ ਜਾਣਗੇ।
Matthew 5:22
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਕੋਈ ਤੁਹਾਡਾ ਭਰਾ ਹੈ। ਕਿਸੇ ਦੂਸਰੇ ਵਿਅਕਤੀ ਤੇ ਕ੍ਰੋਧ ਨਾ ਕਰੋ। ਜੇਕਰ ਤੂੰ ਦੂਸਰੇ ਵਿਅਕਤੀ ਤੇ ਕ੍ਰੋਧ ਕਰੇਂਗਾ, ਤਾਂ ਤੇਰਾ ਨਿਆਂ ਯਹੂਦੀ ਅਦਾਲਤ ਵਿੱਚ ਕੀਤਾ ਜਾਵੇਗਾ। ਜੇਕਰ ਤੂੰ ਕਿਸੇ ਨੂੰ ਗਾਲ੍ਹ ਕੱਢਦਾ ਹੈਂ, ਤਾਂ ਤੇਰਾ ਨਿਰਨਾ ਯਹੂਦੀ ਸਭਾ ਦੁਆਰਾ ਕੀਤਾ ਜਾਵੇਗਾ। ਅਤੇ ਜੇਕਰ ਤੂੰ ਦੂਸਰੇ ਵਿਅਕਤੀ ਨੂੰ ਮੂਰਖ ਕਹਿੰਦਾ ਹੈ, ਤਾਂ ਤੈਨੂੰ ਨਰਕ ਦੀ ਅੱਗ ਦੇ ਖਤਰੇ ਦਾ ਸਾਹਮਣਾ ਕਰਨਾ ਪਵੇਗਾ।
Matthew 2:16
ਹੇਰੋਦੇਸ ਨੇ ਬੈਤਲਹਮ ਦੇ ਸਭ ਬਾਲ ਮੁੰਡਿਆਂ ਨੂੰ ਮਾਰ ਸੁੱਟਿਆ ਜਦੋਂ ਹੇਰੋਦੇਸ ਨੂੰ ਇਹ ਸਮਝ ਆਈ ਕਿ ਉਸ ਨੂੰ ਜੋਤਸ਼ੀਆਂ ਦੁਆਰਾ ਧੋਖਾ ਦਿੱਤਾ ਗਿਆ ਹੈ, ਤਾਂ ਉਸ ਨੂੰ ਬੜਾ ਕ੍ਰੋਧ ਆਇਆ। ਫ਼ੇਰ ਉਸ ਨੇ ਬੈਤਲਹਮ ਅਤੇ ਆਸੇ-ਪਾਸੇ ਦੇ ਸਾਰੇ ਇਲਾਕਿਆਂ ਦੇ ਬਾਲਕਾਂ ਨੂੰ ਮਾਰਨ ਦਾ ਹੁਕਮ ਦੇ ਦਿੱਤਾ। ਉਸ ਨੇ ਦੋ ਸਾਲ ਅਤੇ ਇਸਤੋਂ ਛੋਟੀ ਉਮਰ ਦੇ ਬਾਲਕਾਂ ਨੂੰ ਮਾਰ ਦੇਣ ਦਾ ਹੁਕਮ ਦੇ ਦਿੱਤਾ ਕਿਉਂਕਿ ਉਸ ਨੇ ਜੋਤਸ਼ੀਆਂ ਤੋਂ ਜਨਮ ਦੇ ਸਹੀ ਸਮੇਂ ਦਾ ਪਤਾ ਲਾਇਆ ਸੀ।
Daniel 2:5
ਤਾਂ ਰਾਜੇ ਨਬੂਕਦਨੱਸਰ ਨੇ ਉਨ੍ਹਾਂ ਬੰਦਿਆਂ ਨੂੰ ਆਖਿਆ, “ਨਹੀਂ, ਤੁਹਾਨੂੰ ਚਾਹੀਦਾ ਹੈ ਕਿ ਮੇਰੇ ਸੁਪਨੇ ਬਾਰੇ ਦੱਸੋਁ। ਅਤੇ ਫ਼ੇਰ ਤੁਹਾਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਇਸਦਾ ਕੀ ਅਰਬ ਹੈ। ਜੇ ਤੁਸੀਂ ਇਹ ਗੱਲਾਂ ਨਹੀਂ ਦੱਸੋਁਗੇ ਤਾਂ ਮੈਂ ਹੁਕਮ ਦੇ ਦਿਆਂਗਾ ਕਿ ਤੁਹਾਡੇ ਟੁਕੜੇ-ਟੁਕੜੇ ਕਰ ਦਿੱਤੇ ਜਾਣ। ਅਤੇ ਮੈਂ ਹੁਕਮ ਦਿਆਂਗਾ ਕਿ ਤੁਹਾਡੇ ਘਰ ਉਦੋਂ ਤੀਕ ਤਬਾਹ ਕੀਤੇ ਜਾਣ ਜਦੋਂ ਤੀਕ ਕਿ ਉਹ ਮਲਬੇ ਦੇ ਢੇਰ ਬਣਕੇ ਨਾ ਰਹਿ ਜਾਣ।
Proverbs 29:22
ਇੱਕ ਜਲਦੀ ਗੁੱਸੇ ਹੋਣ ਵਾਲਾ ਵਿਅਕਤੀ ਦਲੀਲਬਾਜ਼ੀ ਸ਼ੁਰੂ ਕਰਦਾ ਹੈ। ਅਤੇ ਉਹ ਬੰਦਾ ਜਿਹੜਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ ਉਹ ਕਈ ਪਾਪ ਕਰ ਲੈਂਦਾ ਹੈ।
Proverbs 27:3
ਪੱਥਰ ਭਾਰਾ ਹੁੰਦਾ ਹੈ ਅਤੇ ਰੇਤੇ ਨੂੰ ਚੁੱਕਣਾ ਔਖਾ ਹੁੰਦਾ ਹੈ। ਪਰ ਕਿਸੇ ਗੁਸੈਲੇ ਮੂਰਖ ਵੱਲੋਂ ਪੈਦਾ ਕੀਤੀ ਹੋਈ ਮੁਸੀਬਤ ਸਹਾਰਨੀ ਹੋਰ ਵੀ ਔਖੀ ਹੈ।
Proverbs 20:2
ਰਾਜੇ ਦਾ ਗੁੱਸਾ ਬਬਰ ਸ਼ੇਰ ਵਰਗਾ ਹੈ। ਜੇ ਤੁਸੀਂ ਰਾਜੇ ਨੂੰ ਗੁੱਸੇ ਕਰ ਲਵੋਂਗੇ ਤਾਂ ਤੁਹਾਨੂੰ ਆਪਣੀ ਜਾਨ ਵੀ ਗੁਆਉਣੀ ਪੈ ਸੱਕਦੀ ਹੈ।
Proverbs 19:12
ਰਾਜੇ ਦੇ ਗੁੱਸੇ ਭਰੇ ਬੋਲ ਬੱਬਰਸ਼ੇਰ ਦੀ ਗਰਜ ਵਰਗੇ ਹਨ। ਪਰ ਉਸਦੀਆਂ ਸ਼ੁਭਕਾਮਨਾਵਾਂ ਘਾਹ ਉੱਤੇ ਕੋਮਲਤਾ ਨਾਲ ਡਿੱਗਦੀ ਫ਼ੁਹਾਰ ਵਾਂਗ ਹੁੰਦੀਆਂ ਹਨ।
Proverbs 16:14
ਜਦੋਂ ਰਾਜਾ ਕਰੋਧਵਾਨ ਹੁੰਦਾ ਹੈ ਤਾਂ ਉਹ ਕਿਸੇ ਨੂੰ ਮਾਰ ਵੀ ਸੱਕਦਾ ਹੈ। ਸਿਆਣਾ ਬੰਦਾ ਰਾਜੇ ਨੂੰ ਪ੍ਰਸੰਨ ਰੱਖਣ ਦੀ ਕੋਸ਼ਿਸ਼ ਕਰੇਗਾ।
Job 5:2
ਇੱਕ ਮੂਰਖ ਬੰਦੇ ਦਾ ਗੁੱਸਾ ਉਸ ਨੂੰ ਮਾਰ ਦੇਵੇਗਾ। ਇੱਕ ਖੁਦਗਰਜ਼ ਆਦਮੀ ਦੇ ਮਨੋਭਾਵ ਉਸ ਨੂੰ ਮਾਰ ਦੇਣਗੇ।