Daniel 8:15
ਦਾਨੀਏਲ ਨੂੰ ਦਰਸ਼ਨ ਦਾ ਵਰਣਨ ਮੈਂ, ਦਾਨੀਏਲ ਨੇ, ਇਹ ਦਰਸ਼ਨ ਦੇਖਿਆ। ਅਤੇ ਮੈਂ ਇਹ ਜਾਨਣ ਦੀ ਕੋਸ਼ਿਸ਼ ਕੀਤੀ ਕਿ ਇਸਦਾ ਕੀ ਅਰਬ ਹੈ। ਜਦੋਂ ਮੈਂ ਦਰਸ਼ਨ ਬਾਰੇ ਸੋਚ ਰਿਹਾ ਸੀ ਤਾਂ ਆਦਮੀ ਵਾਂਗ ਨਜ਼ਰ ਆਉਂਦੀ ਕੋਈ ਚੀਜ਼ ਅਚਾਨਕ ਮੇਰੇ ਸਾਹਮਣੇ ਆ ਖਲੋਤੀ।
Daniel 8:15 in Other Translations
King James Version (KJV)
And it came to pass, when I, even I Daniel, had seen the vision, and sought for the meaning, then, behold, there stood before me as the appearance of a man.
American Standard Version (ASV)
And it came to pass, when I, even I Daniel, had seen the vision, that I sought to understand it; and, behold, there stood before me as the appearance of a man.
Bible in Basic English (BBE)
And it came about that when I, Daniel, had seen this vision, I had a desire for the sense of it to be unfolded; and I saw one before me in the form of a man.
Darby English Bible (DBY)
And it came to pass, when I Daniel had seen the vision, I sought for the understanding of it, and behold, there stood before me as the appearance of a man.
World English Bible (WEB)
It happened, when I, even I Daniel, had seen the vision, that I sought to understand it; and, behold, there stood before me as the appearance of a man.
Young's Literal Translation (YLT)
`And it cometh to pass in my seeing -- I, Daniel -- the vision, that I require understanding, and lo, standing over-against me `is' as the appearance of a mighty one.
| And it came to pass, | וַיְהִ֗י | wayhî | vai-HEE |
| I even I, when | בִּרְאֹתִ֛י | birʾōtî | beer-oh-TEE |
| Daniel, | אֲנִ֥י | ʾănî | uh-NEE |
| had seen | דָנִיֵּ֖אל | dāniyyēl | da-nee-YALE |
| אֶת | ʾet | et | |
| the vision, | הֶחָז֑וֹן | heḥāzôn | heh-ha-ZONE |
| sought and | וָאֲבַקְשָׁ֣ה | wāʾăbaqšâ | va-uh-vahk-SHA |
| for the meaning, | בִינָ֔ה | bînâ | vee-NA |
| then, behold, | וְהִנֵּ֛ה | wĕhinnē | veh-hee-NAY |
| there stood | עֹמֵ֥ד | ʿōmēd | oh-MADE |
| before | לְנֶגְדִּ֖י | lĕnegdî | leh-neɡ-DEE |
| me as the appearance | כְּמַרְאֵה | kĕmarʾē | keh-mahr-A |
| of a man. | גָֽבֶר׃ | gāber | ɡA-ver |
Cross Reference
Daniel 10:16
ਫ਼ੇਰ ਉਸ ਨੇ, ਜਿਹੜਾ ਆਦਮੀ ਵਰਗਾ ਦਿਖਾਈ ਦਿੰਦਾ ਸੀ, ਮੇਰੇ ਹੋਠਾਂ ਨੂੰ ਛੁਹਿਆ। ਮੈਂ ਆਪਣਾ ਮੂੰਹ ਖੋਲ੍ਹਿਆ ਅਤੇ ਬੋਲਣਾ ਸ਼ੁਰੂ ਕੀਤਾ। ਮੈਂ ਆਪਣੇ ਸਾਹਮਣੇ ਖਲੋਤੇ ਹੋਏ ਨੂੰ ਆਖਿਆ, ‘ਸ਼੍ਰੀਮਾਨ, ਜੋ ਮੈਂ ਦਰਸ਼ਨ ਵਿੱਚ ਵੇਖਿਆ ਉਸ ਕਾਰਣ ਮੇਰਾ ਢਿੱਡ ਰਿੜਕ ਰਿਹਾ ਹੈ। ਮੈਂ ਬੇਸਹਾਰਾ ਅਨੁਭਵ ਕਰਦਾ ਹਾਂ।
Revelation 1:13
ਇਨ੍ਹਾਂ ਸ਼ਮਾਦਾਨਾਂ ਵਿੱਚਕਾਰ ਮੈਂ ਕਿਸੇ ਨੂੰ ਖਲੋਤਿਆਂ ਦੇਖਿਆ ਜਿਹੜਾ “ਮਨੁੱਖ ਦੇ ਪੁੱਤਰ ਵਰਗਾ” ਸੀ। ਉਸ ਨੇ ਉਸ ਦੇ ਪੈਰਾਂ ਤੱਕ ਪਹੁੰਚਦਾ ਇੱਕ ਲੰਮਾ ਚੋਗਾ ਪਾਇਆ ਹੋਇਆ ਸੀ ਅਤੇ ਉਸਦੀ ਛਾਤੀ ਦੁਆਲੇ ਇੱਕ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ।
1 Peter 1:10
ਨਬੀਆਂ ਨੇ ਇਸ ਮੁਕਤੀ ਬਾਰੇ ਬੜੇ ਧਿਆਨ ਨਾਲ ਤਲਾਸ਼ ਅਤੇ ਪੁੱਛ ਗਿੱਛ ਕੀਤੀ ਹੈ। ਉਹ ਉਸ ਕਿਰਪਾ ਬਾਰੇ ਬੋਲੇ ਜੋ ਤੁਸੀਂ ਪਰਮੇਸ਼ੁਰ ਤੋਂ ਪ੍ਰਾਪਤ ਕਰਨ ਵਾਲੇ ਸੀ।
Daniel 10:18
“ਉਹ ਜਿਹੜਾ ਆਦਮੀ ਵਰਗਾ ਦਿਖਾਈ ਦਿੰਦਾ ਸੀ। ਉਸ ਨੇ ਮੈਨੂੰ ਫ਼ੇਰ ਛੁਹਿਆ। ਜਦੋਂ ਉਸ ਨੇ ਮੈਨੂੰ ਛੁਹਿਆ ਤਾਂ ਮੈਂ ਬਿਹਤਰ ਅਨੁਭਵ ਕੀਤਾ।
Revelation 13:18
ਇਹ ਸਮਝਣ ਲਈ ਤੁਹਾਨੂੰ ਸਿਆਣਪ ਦੀ ਲੋੜ ਹੈ। ਕੋਈ ਵੀ ਵਿਅਕਤੀ ਜੋ ਸਿਆਣਾ ਹੈ ਇਸ ਜਾਨਵਰ ਦੀ ਸੰਖਿਆ ਨੂੰ ਕੱਢ ਸੱਕਦਾ ਹੈ। ਸੰਖਿਆ ਇੱਕ ਆਦਮੀ ਦੀ ਸੰਖਿਆ ਹੈ। ਸੰਖਿਆ 666 ਹੈ।
Mark 13:14
“ਤੁਸੀਂ ਉਸ ‘ਭਿਆਨਕ ਚੀਜ਼ ਨੂੰ ਵੇਖੋਂਗੇ ਜਿਹੜੀ ਤਬਾਹੀ ਲਿਆਉਂਦੀ ਹੈ।’ ਤੁਸੀਂ ਇਸ ਨੂੰ ਉਸ ਜਗ੍ਹਾ ਵੇਖੋਂਗੇ ਜਿੱਥੇ ਇਸ ਨੂੰ ਨਹੀਂ ਆਉਣਾ ਚਾਹੀਦਾ ਹੈ।” (ਤੁਸੀਂ ਜਿਹੜਾ ਇਸ ਨੂੰ ਪੜ੍ਹਦਾ ਸਮਝਣਾ ਚਾਹੀਦਾ ਕਿ ਇਸਦਾ ਕੀ ਅਰਥ ਹੈ।) “ਉਸ ਸਮੇਂ, ਯਹੂਦਿਯਾ ਵਿੱਚਲੇ ਲੋਕਾਂ ਨੂੰ ਪਹਾੜਾਂ ਵੱਲ ਨੂੰ ਭੱਜ ਜਾਣਾ ਚਾਹੀਦਾ ਹੈ।
Mark 4:12
ਮੈਂ ਇਉਂ ਕਰਦਾ ਹਾਂ ਤਾਂ ਜੋ: ‘ਉਹ ਤੱਕਦੇ ਰਹਿਣਗੇ ਪਰ ਕਦੇ ਵੀ ਨਹੀਂ ਵੇਖਣਗੇ। ਉਹ ਸੁਣਦੇ ਰਹਿਣਗੇ ਪਰ ਕਦੇ ਵੀ ਨਹੀਂ ਸਮਝਣਗੇ। ਜੇਕਰ ਉਨ੍ਹਾਂ ਨੇ ਵੇਖਿਆ ਅਤੇ ਸਮਝਿਆ ਹੁੰਦਾ ਤਾਂ ਸ਼ਾਇਦ ਉਹ ਪਰਮੇਸ਼ੁਰ ਵੱਲ ਮੁੜ ਪੈਂਦੇ ਅਤੇ ਪਾਪਾਂ ਦੀ ਮਾਫ਼ੀ ਪ੍ਰਾਪਤ ਕਰ ਸੱਕਦੇ।’”
Matthew 24:30
“ਉਸ ਵਕਤ, ਅਕਾਸ਼ ਵਿੱਚ ਇੱਕ ਨਿਸ਼ਾਨ ਪ੍ਰਗਟੇਗਾ, ਇਹ ਵਿਖਾਉਣ ਲਈ, ਕਿ ਮਨੁੱਖ ਦਾ ਪੁੱਤਰ ਆ ਰਿਹਾ ਹੈ। ਫ਼ਿਰ ਧਰਤੀ ਦੇ ਸਾਰੇ ਲੋਕ ਚੀਕਣਗੇ। ਉਹ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਤੇ ਆਉਂਦਾ ਵੇਖਣਗੇ।
Matthew 24:15
“ਦਾਨੀਏਲ ਨਬੀ ਨੇ ਉਸ ਘਿਨਾਉਣੀ ਦਿਲ ਕੰਬਾਊ ਵਸਤ ਬਾਰੇ ਆਖਿਆ ਹੈ ‘ਜਿਸ ਨਾਲ ਭਾਰੀ ਨੁਕਸਾਨ ਹੋਣਾ ਹੈ।’ ਤੁਸੀਂ ਉਹ ਭਿਆਨਕ ਵਸਤ ਪਵਿੱਤਰ ਸਥਾਨ ਵਿੱਚ ਖੜੀ ਵੇਖੋਂਗੇ।” (ਤੁਹਾਡੇ ਵਿੱਚ ਜਿਨ੍ਹਾਂ ਨੇ ਇਸ ਬਾਰੇ ਪੜ੍ਹਿਆ ਹੈ ਉਹ ਸਮਝਦੇ ਹਨ ਕਿ ਇਸਦਾ ਕੀ ਅਰਥ ਹੈ।)
Matthew 13:36
ਯਿਸੂ ਕਣਕ ਅਤੇ ਜੰਗਲੀ ਬੂਟੀ ਬਾਰੇ ਦ੍ਰਿਸ਼ਟਾਂਤ ਦੀ ਵਿਆਖਿਆ ਕਰਦਾ ਫ਼ਿਰ ਯਿਸੂ ਨੇ ਲੋਕਾਂ ਨੂੰ ਵਿਦਾ ਕੀਤਾ ਅਤੇ ਘਰ ਆ ਗਿਆ ਉਸ ਦੇ ਚੇਲੇ ਉਸ ਕੋਲ ਆਏ ਅਤੇ ਆਖਿਆ, “ਸਾਨੂੰ ਖੇਤ ਦੀ ਜੰਗਲੀ ਬੂਟੀ ਦੀ ਦ੍ਰਿਸ਼ਟਾਂਤ ਦੀ ਵਿਆਖਿਆ ਕਰਕੇ ਦੱਸ।”
Daniel 12:8
“ਮੈਂ ਜਵਾਬ ਸੁਣਿਆ ਪਰ ਮੈਂ ਸੱਚਮੁੱਚ ਸਮਝਿਆ ਨਹੀਂ। ਇਸ ਲਈ ਮੈਂ ਪੁੱਛਿਆ, ‘ਸ਼੍ਰ੍ਰੀਮਾਨ, ਇਨ੍ਹਾਂ ਸਾਰੀਆਂ ਗੱਲਾਂ ਦਾ ਅੰਤ ਕੀ ਹੋਵੇਗਾ?’
Daniel 10:5
ਜਦੋਂ ਮੈਂ ਓੱਥੇ ਖਲੋਤਾ ਹੋਇਆ ਸਾਂ, ਮੈਂ ਉੱਪਰ ਵੱਲ ਵੇਖਿਆ। ਅਤੇ ਮੈਂ ਇੱਕ ਆਦਮੀ ਨੂੰ ਆਪਣੇ ਸਾਹਮਣੇ ਖਲੋਤਿਆ ਦੇਖਿਆ। ਉਸ ਨੇ ਸੂਤੀ ਕੱਪੜੇ ਪਾਏ ਹੋਏ ਸਨ। ਉਸ ਦੇ ਲੱਕ ਦੁਆਲੇ ਸ਼ੁੱਧ ਸੋਨੇ ਦੀ ਪੇਟੀ ਬੰਨ੍ਹ ਹੋਈ ਸੀ।
Daniel 7:28
“ਅਤੇ ਇਹ ਸੁਪਨੇ ਦਾ ਅੰਤ ਸੀ। ਮੈਂ, ਦਾਨੀਏਲ, ਬਹੁਤ ਭੈਭੀਤ ਸਾਂ। ਮੇਰਾ ਚਿਹਰਾ ਡਰ ਨਾਲ ਬਹੁਤ ਬਗ੍ਗਾ ਹੋ ਗਿਆ ਸੀ। ਅਤੇ ਮੈਂ ਇਹ ਗੱਲਾਂ ਆਪਣੇ ਦਿਮਾਗ਼ ਵਿੱਚ ਰੱਖ ਲਈਆਂ ਜਾਂ ਮੈਂ ਇਨ੍ਹਾਂ ਬਾਰੇ ਸੋਚਣੋ ਨਾ ਹਟ ਸੱਕਿਆ।”
Daniel 7:16
ਮੈਂ ਉਨ੍ਹਾਂ ਵਿੱਚੋਂ ਇੱਕ ਦੇ ਨੇੜੇ ਗਿਆ, ਜਿਹੜਾ ਉੱਥੇ ਖੜ੍ਹਾ ਸੀ। ਮੈਂ ਉਸ ਨੂੰ ਪੁੱਛਿਆ ਕਿ ਇਸ ਸਾਰੇ ਕੁਝ ਦਾ ਕੀ ਅਰਬ ਸੀ। ਇਸ ਲਈ ਉਸ ਨੇ ਮੈਨੂੰ ਦੱਸਿਆ। ਉਸ ਨੇ ਮੈਨੂੰ ਸਮਝਾਇਆ ਕਿ ਇਨ੍ਹਾਂ ਚੀਜ਼ਾਂ ਦਾ ਕੀ ਅਰਬ ਸੀ।
Daniel 7:13
“ਰਾਤ ਵੇਲੇ ਆਪਣੇ ਦਰਸ਼ਨ ਵਿੱਚ ਮੈਂ ਦੇਖਿਆ, ਅਤੇ ਓੱਥੇ ਮੇਰੇ ਸਾਹਮਣੇ ਇੱਕ ਬੰਦਾ ਸੀ ਜਿਹੜਾ ਬੰਦੇ ਵਾਂਗ ਦਿਖਾਈ ਦਿੰਦਾ ਸੀ। ਉਹ ਅਕਾਸ਼ ਵਿੱਚੋਂ ਬਦਲਾਂ ਉੱਤੇ ਆ ਰਿਹਾ ਸੀ। ਉਹ ਪ੍ਰਾਚੀਨ ਪਾਤਸ਼ਾਹ ਕੋਲ ਆਇਆ ਅਤੇ ਉਹ ਉਸ ਨੂੰ ਉਸ ਦੇ ਸਾਹਮਣੇ ਲੈ ਆਏ।
Ezekiel 1:26
ਉਸ ਪਿਆਲੇ ਦੇ ਸਿਖਰ ਉੱਤੇ ਇੱਕ ਚੀਜ਼ ਸੀ ਜਿਹੜੀ ਤਖਤ ਵਰਗੀ ਦਿਖਾਈ ਦਿੰਦੀ ਸੀ। ਇਹ ਨੀਲਮ ਦੇ ਪੱਥਰ ਵਰਗੀ ਨੀਲੀ ਸੀ। ਅਤੇ ਕੋਈ ਚੀਜ਼ ਸੀ ਜਿਹੜੀ ਉਸ ਤਖਤ ਉੱਤੇ ਬੈਠੇ ਬੰਦੇ ਵਰਗੀ ਦਿਖਾਈ ਦਿੰਦੀ ਸੀ!
Isaiah 9:6
ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਕਿਸੇ ਖਾਸ ਬੱਚੇ ਦਾ ਜਨਮ ਹੋਵੇਗਾ। ਪਰਮੇਸ਼ੁਰ ਸਾਨੂੰ ਇੱਕ ਪੁੱਤਰ ਦੇਵੇਗਾ। ਇਹ ਪੁੱਤਰ ਲੋਕਾਂ ਦੀ ਅਗਵਾਈ ਕਰਨ ਦਾ ਜਿਂਮਾ ਲਵੇਗਾ। ਉਸਦਾ ਨਾਮ ਹੋਵੇਗਾ, “ਅਦਭੁੱਤ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਉਹ ਪਿਤਾ ਜਿਹੜਾ ਸਦਾ ਜਿਉਂਦਾ ਹੈ, ਅਮਨ ਦਾ ਸਹਿਜ਼ਾਦਾ।”
Joshua 5:14
ਆਦਮੀ ਨੇ ਜਵਾਬ ਦਿੱਤਾ, “ਮੈਂ ਦੁਸ਼ਮਣ ਨਹੀਂ ਹਾਂ। ਮੈਂ ਯਹੋਵਾਹ ਦੀ ਫ਼ੌਜ ਦਾ ਕਮਾਂਡਰ ਹਾਂ। ਮੈਂ ਹੁਣੇ ਹੀ ਤੁਹਾਡੇ ਕੋਲ ਆਇਆ ਹਾਂ।” ਫ਼ੇਰ ਯਹੋਸ਼ੁਆ ਨੇ ਧਰਤੀ ਵੱਲ ਝੁਕ ਕੇ ਪ੍ਰਣਾਮ ਕੀਤਾ। ਉਸ ਨੇ ਅਜਿਹਾ ਆਦਰ ਪ੍ਰਗਟ ਕਰਨ ਲਈ ਕੀਤਾ ਉਸ ਨੇ ਪੁੱਛਿਆ, “ਮੈਂ ਤੁਹਾਡਾ ਸੇਵਕ ਹਾਂ। ਕੀ ਮੇਰੇ ਸੁਆਮੀ ਵੱਲੋਂ ਮੇਰੇ ਲਈ ਕੋਈ ਆਦੇਸ਼ ਹੈ?”