Deuteronomy 10:8
ਉਸ ਸਮੇਂ ਯਹੋਵਾਹ ਨੇ ਲੇਵੀ ਦੇ ਪਰਿਵਾਰ-ਸਮੂਹ ਨੂੰ ਉਸ ਦੇ ਖਾਸ ਕੰਮ ਲਈ ਹੋਰਨਾਂ ਪਰਿਵਾਰ-ਸਮੂਹਾਂ ਨਾਲੋਂ ਵੱਖ ਕੀਤਾ। ਉਨ੍ਹਾਂ ਦੇ ਜ਼ਿੰਮੇ ਯਹੋਵਾਹ ਦੇ ਇਕਰਾਰਨਾਮੇ ਵਾਲੇ ਸੰਦੂਕ ਨੂੰ ਚੁੱਕ ਕੇ ਲਿਜਾਣ ਦਾ ਕੰਮ ਸੀ। ਉਹ ਯਹੋਵਾਹ ਦੇ ਸਨਮੁੱਖ ਜਾਜਕਾਂ ਦੀ ਸੇਵਾ ਵੀ ਕਰਦੇ ਸਨ। ਅਤੇ ਉਨ੍ਹਾਂ ਦਾ ਕੰਮ ਯਹੋਵਾਹ ਦੇ ਨਾਮ ਉੱਤੇ ਲੋਕਾਂ ਨੂੰ ਅਸੀਸ ਦੇਣਾ ਵੀ ਸੀ। ਉਹ ਅੱਜ ਵੀ ਇਹ ਖਾਸ ਕੰਮ ਕਰਦੇ ਹਨ।
At that | בָּעֵ֣ת | bāʿēt | ba-ATE |
time | הַהִ֗וא | hahiw | ha-HEEV |
the Lord | הִבְדִּ֤יל | hibdîl | heev-DEEL |
separated | יְהוָה֙ | yĕhwāh | yeh-VA |
אֶת | ʾet | et | |
the tribe | שֵׁ֣בֶט | šēbeṭ | SHAY-vet |
Levi, of | הַלֵּוִ֔י | hallēwî | ha-lay-VEE |
to bear | לָשֵׂ֖את | lāśēt | la-SATE |
אֶת | ʾet | et | |
ark the | אֲר֣וֹן | ʾărôn | uh-RONE |
of the covenant | בְּרִית | bĕrît | beh-REET |
Lord, the of | יְהוָ֑ה | yĕhwâ | yeh-VA |
to stand | לַֽעֲמֹד֩ | laʿămōd | la-uh-MODE |
before | לִפְנֵ֨י | lipnê | leef-NAY |
Lord the | יְהוָ֤ה | yĕhwâ | yeh-VA |
to minister | לְשָֽׁרְתוֹ֙ | lĕšārĕtô | leh-sha-reh-TOH |
bless to and him, unto | וּלְבָרֵ֣ךְ | ûlĕbārēk | oo-leh-va-RAKE |
in his name, | בִּשְׁמ֔וֹ | bišmô | beesh-MOH |
unto | עַ֖ד | ʿad | ad |
this | הַיּ֥וֹם | hayyôm | HA-yome |
day. | הַזֶּֽה׃ | hazze | ha-ZEH |
Cross Reference
Deuteronomy 21:5
ਲੇਵੀਆਂ ਦੇ ਉੱਤਰਾਧਿਕਾਰੀਆਂ, ਜਾਜਕਾਂ ਨੂੰ ਵੀ ਉੱਥੇ ਜਾਣਾ ਚਾਹੀਦਾ ਹੈ। (ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਇਨ੍ਹਾਂ ਜਾਜਕਾਂ ਨੂੰ ਆਪਣੀ ਸੇਵਾ ਵਾਸਤੇ ਅਤੇ ਆਪਣੇ ਨਾਮ ਤੇ ਲੋਕਾਂ ਨੂੰ ਅਸੀਸ ਦੇਣ ਵਾਸਤੇ ਚੁਣਿਆ ਹੈ। ਇਹ ਜਾਜਕ ਇਸ ਗੱਲ ਦਾ ਨਿਆਂ ਕਰਨਗੇ ਕਿ, ਹਰ ਉਸ ਝਗੜ੍ਹੇ ਵਿੱਚ, ਜਿਸ ਵਿੱਚ ਕੋਈ ਜ਼ਖਮੀ ਹੋ ਜਾਵੇ, ਕਿਹੜਾ ਸਹੀ ਹੈ।)
Deuteronomy 18:5
ਕਿਉਂਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਸਮੂਹ ਪਰਿਵਾਰ-ਸਮੂਹਾਂ ਵੱਲ ਦੇਖਿਆ ਅਤੇ ਲੇਵੀਆਂ ਦੇ ਉੱਤਰਾਧਿਕਾਰੀਆਂ ਨੂੰ ਜਾਜਕਾਂ ਵਜੋਂ ਆਪਣੀ ਸੇਵਾ ਲਈ ਹਮੇਸ਼ਾ ਵਾਸਤੇ ਚੁਣ ਲਿਆ।
Leviticus 9:22
ਫ਼ੇਰ ਹਾਰੂਨ ਨੇ ਲੋਕਾਂ ਵੱਲ ਆਪਣੇ ਹੱਥ ਉੱਠਾਏ ਅਤੇ ਉਨ੍ਹਾਂ ਨੂੰ ਅਸੀਸ ਦਿੱਤੀ। ਜਦੋਂ ਹਾਰੂਨ ਪਾਪ ਦੀ ਭੇਟ, ਹੋਮ ਦੀ ਭੇਟ ਅਤੇ ਸੁੱਖ-ਸਾਂਦ ਦੀਆਂ ਭੇਟਾਂ ਨੂੰ ਚੜ੍ਹਾ ਹਟਿਆ ਤਾਂ ਉਹ ਜਗਵੇਦੀ ਤੋਂ ਹੇਠਾਂ ਉਤਰ ਆਇਆ।
Numbers 3:6
“ਲੇਵੀ ਦੇ ਘਰਾਣੇ ਵਿੱਚੋਂ ਸਾਰੇ ਲੋਕਾਂ ਨੂੰ ਲੈ ਕੇ ਆ, ਉਨ੍ਹਾਂ ਨੂੰ ਜਾਜਕ ਹਾਰੂਨ ਕੋਲ ਲੈ ਕੇ ਆ। ਉਹ ਲੋਕ ਹਾਰੂਨ ਦੇ ਸਹਾਇਕ ਹੋਣਗੇ।
Numbers 4:15
“ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਪਵਿੱਤਰ ਸਥਾਨ ਦੀਆ ਸਾਰੀਆਂ ਪਵਿੱਤਰ ਚੀਜ਼ਾ ਨੂੰ ਢੱਕਣ ਦਾ ਕੰਮ ਮੁਕਾ ਲੈਣਾ ਚਾਹੀਦਾ ਹੈ। ਫ਼ੇਰ ਕਹਾਥ ਪਰਿਵਾਰ ਦੇ ਆਦਮੀ ਅੰਦਰ ਜਾ ਸੱਕਦੇ ਹਨ ਅਤੇ ਇਨ੍ਹਾਂ ਚੀਜ਼ਾ ਨੂੰ ਚੁੱਕਣਾ ਸ਼ੁਰੂ ਕਰ ਸੱਕਦੇ ਹਨ ਇਸ ਤਰ੍ਹਾਂ ਉਹ ਪਵਿੱਤਰ ਸਥਾਨ ਨੂੰ ਨਹੀਂ ਛੂਹਣਗੇ ਅਤੇ ਮਰਨਗੇ ਨਹੀਂ।
Numbers 6:23
“ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ ਕਿ ਇਹ ਤਰੀਕਾ ਹੈ ਜਿਸਦੇ ਅਨੁਸਾਰ ਉਨ੍ਹਾਂ ਨੂੰ ਇਸਰਾਏਲ ਦੇ ਲੋਕਾਂ ਨੂੰ ਅਸੀਸ ਦੇਣੀ ਚਾਹੀਦੀ ਹੈ। ਉਨ੍ਹਾਂ ਨੂੰ ਆਖਣਾ ਚਾਹੀਦਾ ਹੈ:
2 Chronicles 30:27
ਜਾਜਕ ਅਤੇ ਲੇਵੀ ਖੜ੍ਹੇ ਹੋਏ ਅਤੇ ਯਹੋਵਾਹ ਨੂੰ ਲੋਕਾਂ ਨੂੰ ਅਸੀਸ ਦੇਣ ਲਈ ਹੁਕਮ ਲਿਆ ਤਾਂ ਪਰਮੇਸ਼ੁਰ ਨੇ ਉਨ੍ਹਾਂ ਦੀ ਸੁਣੀ ਅਤੇ ਉਨ੍ਹਾਂ ਦੀ ਪ੍ਰਾਰਥਨਾ ਯਹੋਵਾਹ ਦੇ ਪਵਿੱਤਰ ਗ੍ਰਹਿ ਵਿੱਚ ਸੁਰਗਾਂ ਤੀਕ ਸੁਣੀ ਗਈ।
John 15:16
“ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਭੇਜਿਆ ਤਾਂ ਕਿ ਤੁਸੀਂ ਜਾਵੋਂ ਅਤੇ ਫਲ ਪੈਦਾ ਕਰ ਸੱਕੋਂ। ਮੇਰੀ ਇੱਛਾ ਇਹ ਹੈ ਕਿ ਤੁਹਾਡਾ ਫ਼ਲ ਹਮੇਸ਼ਾ ਤੁਹਾਡੇ ਜੀਵਨ ਵਿੱਚ ਰਹੇ। ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇ ਸੱਕੇ।
Jeremiah 15:19
ਫ਼ੇਰ ਯਹੋਵਾਹ ਨੇ ਆਖਿਆ, “ਯਿਰਮਿਯਾਹ, ਜੇ ਤੂੰ ਬਦਲ ਜਾਵੇਂ ਅਤੇ ਪਤਰ ਕੇ ਮੇਰੇ ਵੱਲ ਆ ਜਾਵੇਂ, ਫ਼ੇਰ ਮੈਂ ਤੈਨੂੰ ਸਜ਼ਾ ਨਹੀਂ ਦੇਵਾਂਗਾ। ਜੇ ਤੂੰ ਬਦਲ ਜਾਵੇਂ ਅਤੇ ਮੇਰੇ ਵੱਲ ਪਰਤ ਆਵੇਂ, ਫ਼ੇਰ ਤੂੰ ਮੇਰੀ ਸੇਵਾ ਕਰ ਸੱਕੇਂਗਾ। ਜੇ ਤੂੰ ਮਹੱਤਵਪੂਰਣ ਗੱਲਾਂ ਬਾਰੇ ਬੋਲੇਁ, ਨਾ ਕਿ ਉਨ੍ਹਾਂ ਨਿਕੰਮੇ ਸ਼ਬਦਾਂ ਬਾਰੇ ਫ਼ੇਰ ਤੂੰ ਮੇਰੇ ਲਈ ਬੋਲ ਸੱਕਦਾ ਹੈਂ। ਯਹੂਦਾਹ ਦੇ ਲੋਕਾਂ ਨੂੰ ਬਦਲਣਾ ਚਾਹੀਦਾ ਹੈ ਅਤੇ ਪਰਤ ਕੇ ਮੇਰੇ (ਯਿਰਮਿਯਾਹ) ਵੱਲ ਜਾਣਾ ਚਾਹੀਦਾ ਹੈ। ਪਰ ਬਦਲ ਕੇ ਉਨ੍ਹਾਂ ਵਰਗਾ ਨਾ ਬਣੀਁ।
Ezekiel 44:11
ਲੇਵੀਆਂ ਦੀ ਚੋਣ ਮੇਰੇ ਪਵਿੱਤਰ ਸਥਾਨ ਵਿੱਚ ਸੇਵਾ ਕਰਨ ਲਈ ਕੀਤੀ ਗਈ ਸੀ। ਉਨ੍ਹਾਂ ਨੇ ਮੰਦਰ ਦੇ ਫ਼ਾਟਕਾਂ ਦੀ ਰੱਖਿਆ ਕੀਤੀ ਸੀ। ਉਨ੍ਹਾਂ ਨੇ ਮੰਦਰ ਵਿੱਚ ਸੇਵਾ ਕੀਤੀ ਸੀ। ਉਨ੍ਹਾਂ ਨੇ ਲੋਕਾਂ ਲਈ ਜਾਨਵਰਾਂ ਨੂੰ ਬਲੀਆਂ ਅਤੇ ਹੋਮ ਦੀਆਂ ਭੇਟਾਂ ਲਈ ਮਾਰਿਆ। ਉਨ੍ਹਾਂ ਨੂੰ ਲੋਕਾਂ ਦੀ ਸਹਾਇਤਾ ਅਤੇ ਸੇਵਾ ਕਰਨ ਲਈ ਚੁਣਿਆ ਗਿਆ ਸੀ।
Ezekiel 44:15
“ਜਾਜਕ ਸਾਰੇ ਹੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਹਨ। ਪਰ ਸਿਰਫ਼ ਸਦੋਕ ਦੇ ਪਰਿਵਾਰ ਦੇ ਜਾਜਕਾਂ ਨੇ ਹੀ ਮੇਰੇ ਪਵਿੱਤਰ ਸਥਾਨ ਦੀ ਦੇਖਭਾਲ ਕੀਤੀ ਜਦੋਂ ਕਿ ਇਸਰਾਏਲ ਦੇ ਲੋਕ ਮੇਰੇ ਵੱਲੋਂ ਮੂੰਹ ਮੋੜ ਗਏ ਸਨ। ਇਸ ਲਈ ਸਿਰਫ਼ ਸਦੋਕ ਦੇ ਉੱਤਰਾਧਿਕਾਰੀ ਹੀ ਮੇਰੇ ਲਈ ਭੇਟਾਂ ਲਿਆਉਣਗੇ। ਉਹ ਮੇਰੇ ਸਾਹਮਣੇ ਖਲ੍ਹੋ ਕੇ ਮੈਨੂੰ ਉਨ੍ਹਾਂ ਜਾਨਵਰਾਂ ਦੀ ਚਰਬੀ ਅਤੇ ਖੂਨ ਚੜ੍ਹਾਉਣਗੇ ਜਿਨ੍ਹਾਂ ਦੀ ਉਹ ਬਲੀ ਦੇਣਗੇ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ!
Acts 13:2
ਇਹ ਸਾਰੇ ਪ੍ਰਭੂ ਦੀ ਉਸਤਤਿ ਕਰਦੇ ਅਤੇ ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਅਲੱਗ ਕਰੋ, ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।”
Romans 1:1
ਪੌਲੁਸ, ਮਸੀਹ ਯਿਸੂ ਦੇ ਸੇਵਕ ਵੱਲੋਂ ਸ਼ੁਭਕਾਮਨਾਵਾਂ। ਪਰਮੇਸ਼ੁਰ ਨੇ ਮੈਨੂੰ ਰਸੂਲ ਬਨਣ ਲਈ ਸੱਦਿਆ। ਮੈਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸਾਰੇ ਲੋਕਾਂ ਨੂੰ ਸੁਨਾਉਣ ਲਈ ਚੁਣਿਆ ਗਿਆ।
Romans 12:7
ਜੇਕਰ ਕਿਸੇ ਨੂੰ ਸੇਵਾ ਕਰਨ ਦੀ ਦਾਤ ਪ੍ਰਾਪਤ ਹੋਈ ਹੈ ਤਾਂ ਉਸ ਨੂੰ ਸੇਵਾ ਕਰਨੀ ਚਾਹੀਦੀ ਹੈ। ਜੇਕਰ ਕਿਸੇ ਕੋਲ ਸਿੱਖਿਆ ਦਾ ਫ਼ਲ ਪ੍ਰਾਪਤ ਹੈ ਤਾਂ ਉਸ ਨੂੰ ਸਿੱਖਿਆ ਦੇਣੀ ਚਾਹੀਦੀ ਹੈ।
2 Corinthians 6:17
“ਇਸ ਲਈ ਉਨ੍ਹਾਂ ਲੋਕਾਂ ਤੋਂ ਬਾਹਰ ਆ ਜਾਓ ਅਤੇ ਉਨ੍ਹਾਂ ਤੋਂ ਅਲੱਗ ਹੋ ਜਾਓ। ਪ੍ਰਭੂ ਆਖਦਾ ਹੈ। ਕਿਸੇ ਵੀ ਅਸ਼ੁੱਧ ਚੀਜ਼ ਨੂੰ ਨਾ ਛੂਹੋ, ਫ਼ੇਰ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।”
Galatians 1:15
ਪਰ ਮੇਰੇ ਜਨਮ ਤੋਂ ਵੀ ਪਹਿਲਾਂ, ਮੇਰੇ ਲਈ ਪਰਮੇਸ਼ੁਰ ਦੀ ਖਾਸ ਵਿਉਂਤ ਸੀ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਨਾਲ ਸੱਦਿਆ।
Psalm 135:2
ਉਸਦੀ ਉਸਤਤਿ ਕਰੋ, ਤੁਸੀਂ ਲੋਕ ਜਿਹੜੇ ਯਹੋਵਾਹ ਦੇ ਮੰਦਰ ਵਿੱਚ, ਸਾਡੇ ਪਰਮੇਸ਼ੁਰ ਦੇ ਮੰਦਰ ਦੇ ਵਰਾਂਡੇ ਵਿੱਚ ਖਲੋਤੇ ਹੋਏ ਹੋ।
Psalm 134:2
ਸੇਵਕੋ, ਆਪਣੇ ਹੱਥ ਉੱਠਾਉ ਅਤੇ ਯਹੋਵਾਹ ਨੂੰ ਅਸੀਸ ਦੇਵੋ।
Leviticus 8:9
ਉਸ ਨੇ ਹਾਰੂਨ ਦੇ ਸਿਰ ਤੇ ਅਮਾਮਾ ਵੀ ਰੱਖਿਆ ਅਤੇ ਅਮਾਮੇ ਦੇ ਅਗਲੇ ਪਾਸੇ ਇੱਕ ਸੋਨੇ ਦੀ ਪੱਟੀ ਬੰਨ੍ਹੀ। ਇਹ ਪਵਿੱਤਰ ਤਾਜ ਹੈ। ਮੂਸਾ ਨੇ ਇਹ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਆਦੇਸ਼ ਦਿੱਤਾ ਸੀ।
Numbers 1:47
ਲੇਵੀ ਦੇ ਪਰਿਵਾਰ-ਸਮੂਹ ਵਿੱਚਲੇ ਪਰਿਵਾਰਾਂ ਦੀ ਗਿਣਤੀ ਇਸਰਾਏਲ ਦੇ ਹੋਰਨਾਂ ਲੋਕਾਂ ਨਾਲ ਨਹੀਂ ਕੀਤੀ ਗਈ।
Numbers 3:1
ਹਾਰੂਨ ਦਾ ਜਾਜਕ ਪਰਿਵਾਰ ਇਹ ਹਾਰੂਨ ਅਤੇ ਮੂਸਾ ਦੇ ਪਰਿਵਾਰ ਦੇ ਉਸ ਵੇਲੇ ਦਾ ਇਤਿਹਾਸ ਹੈ ਜਦੋਂ ਯਹੋਵਾਹ ਨੇ ਮੂਸਾ ਨਾਲ ਸੀਨਈ ਪਰਬਤ ਉੱਤੇ ਗੱਲ ਕੀਤੀ ਸੀ।
Numbers 3:31
ਉਨ੍ਹਾਂ ਦਾ ਕੰਮ ਪਵਿੱਤਰ ਸੰਦੂਕ, ਮੇਜ਼, ਸ਼ਮਾਦਾਨ, ਜਗਵੇਦੀਆ ਅਤੇ ਪਵਿੱਤਰ ਸਥਾਨ ਦੀਆ ਪਲੇਟਾਂ ਦੀ ਸਾਂਭ-ਸੰਭਾਲ ਕਰਨਾ ਸੀ। ਉਹ ਪਰਦਿਆ ਅਤੇ ਉਨ੍ਹਾਂ ਵਿੱਚ ਵਰਤੀਆ ਜਾਣ ਵਾਲੀਆਂ ਸਾਰੀਆਂ ਚੀਜ਼ਾਂ ਦੀ ਸਾਂਭ-ਸੰਭਾਲ ਵੀ ਕਰਦੇ ਸਨ।
Numbers 8:1
ਸ਼ਮਾਦਾਨ ਯਹੋਵਾਹ ਨੇ ਮੂਸਾ ਨੂੰ ਆਖਿਆ,
Numbers 16:9
ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ ਕਿ ਇਸਰਾਏਲ ਦੇ ਪਰਮੇਸ਼ੁਰ ਨੇ ਤੁਹਾਨੂੰ ਚੁਣਿਆ ਅਤੇ ਤੁਹਾਨੂੰ ਇਸਰਾਏਲ ਦੇ ਹੋਰਨਾ ਲੋਕਾਂ ਨਾਲੋਂ ਵੱਖ ਰੱਖਿਆ। ਯਹੋਵਾਹ, ਤੁਹਾਨੂੰ ਆਪਣੇ ਕੋਲ, ਆਪਣੇ ਪਵਿੱਤਰ ਤੰਬੂ ਵਿੱਚ ਕੰਮ ਕਰਾਉਣ ਲਈ ਅਤੇ ਇਸਰਾਏਲ ਦੇ ਲੋਕਾਂ ਦੀ, ਉਸਦੀ ਉਪਾਸਨਾ ਕਰਨ ਵਿੱਚ ਮਦਦ ਕਰਨ ਲਈ ਲੈ ਕੇ ਆਇਆ।
Numbers 18:1
ਜਾਜਕਾਂ ਅਤੇ ਲੇਵੀਆਂ ਦਾ ਕਾਰਜ ਯਹੋਵਾਹ ਨੇ ਹਾਰੂਨ ਨੂੰ ਆਖਿਆ, “ਤੂੰ, ਮੇਰੇ ਪੁੱਤਰ, ਅਤੇ ਤੇਰੇ ਪਿਤਾ ਦੇ ਪਰਿਵਾਰ ਦੇ ਸਮੂਹ ਦੇ ਬੰਦੇ, ਹੁਣ ਕਿਸੇ ਵੀ ਉਨ੍ਹਾਂ ਗਲਤ ਕਂਮਾ ਲਈ ਜ਼ਿੰਮੇਵਾਰ ਹੋ, ਜਿਹੜੇ ਪਵਿੱਤਰ ਸਥਾਨ ਦੇ ਵਿਰੁੱਧ ਕੀਤੇ ਜਾਂਦੇ ਹਨ।
Deuteronomy 17:12
“ਤੁਹਾਨੂੰ ਉਸ ਬੰਦੇ ਨੂੰ ਸਜ਼ਾ ਦੇਣੀ ਚਾਹੀਦੀ ਹੈ ਜਿਹੜਾ ਉਸ ਜਾਜਕ ਅਤੇ ਨਿਆਂਕਾਰ ਦੀ ਗੱਲ ਮੰਨਣ ਤੋਂ ਇਨਕਾਰ ਕਰਦਾ ਜੋ ਉਸ ਵੇਲੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਸੇਵਾ ਕਰਨ ਲਈ ਨਿਯੁਕਤ ਕੀਤਾ ਗਿਆ ਹੋਵੇ। ਉਸ ਬੰਦੇ ਨੂੰ ਮਰਨਾ ਪਵੇਗਾ ਤੁਹਾਨੂੰ ਇਸਰਾਏਲ ਦੀ ਧਰਤੀ ਵਿੱਚੋਂ ਬਦੀ ਨੂੰ ਕੱਢ ਦੇਣਾ ਚਾਹੀਦਾ ਹੈ।
1 Kings 8:3
ਇਸਰਾਏਲ ਦੇ ਸਾਰੇ ਬਜ਼ੁਰਗ ਆਏ ਤਦ ਜਾਜਕਾਂ ਨੇ ਪਵਿੱਤਰ ਸੰਦੂਕ ਨੂੰ ਚੁੱਕਿਆ।
1 Kings 8:6
ਫ਼ੇਰ ਜਾਜਕਾਂ ਨੇ ਯਹੋਵਾਹ ਦੇ ਇੱਕਰਾਨਾਮੇ ਵਾਲੇ ਸੰਦੂਕ ਨੂੰ ਇਸਦੀ ਥਾਵੇਂ, ਮੰਦਰ ਦੇ ਅੱਤ ਪਵਿੱਤਰ ਸਥਾਨ ਵਿੱਚ ਧਰ ਦਿੱਤਾ। ਇਹ ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਹੇਠਾਂ ਰੱਖਿਆ ਗਿਆ ਸੀ।
1 Chronicles 15:12
ਦਾਊਦ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਲੇਵੀ ਪਰਿਵਾਰ-ਸਮੂਹ ਦੇ ਆਗੂ ਹੋ, ਤੁਹਾਨੂੰ ਅਤੇ ਬਾਕੀ ਲੇਵੀਆਂ ਨੂੰ ਆਪਣੇ-ਆਪ ਨੂੰ ਪਵਿੱਤਰ ਕਰਨਾ ਚਾਹੀਦਾ ਹੈ, ਫ਼ੇਰ ਜਿਹੜੀ ਜਗ੍ਹਾ ਮੈਂ ਨੇਮ ਦੇ ਸੰਦੂਕ ਲਈ ਬਣਾਈ ਹੈ, ਸੰਦੂਕ ਨੂੰ ਉੱਥੇ ਲੈ ਕੇ ਆਓ।
1 Chronicles 15:26
ਪਰਮੇਸ਼ੁਰ ਨੇ ਉਨ੍ਹਾਂ ਲੇਵੀਆਂ ਦੀ ਮਦਦ ਕੀਤੀ, ਜਿਨ੍ਹਾਂ ਨੇ ਨੇਮ ਦਾ ਸੰਦੂਕ ਚੁੱਕਿਆ ਹੋਇਆ ਸੀ। ਉਨ੍ਹਾਂ ਨੇ ਸੱਤ ਬਲਦ ਅਤੇ ਸੱਤ ਭੇਡੂ ਬਲੀ ਚੜ੍ਹਾਏ।
1 Chronicles 23:26
ਇਸ ਲਈ ਹੁਣ ਲੇਵੀਆਂ ਨੂੰ ਪਵਿੱਤਰ ਤੰਬੂ ਅਤੇ ਇਸ ਵਿੱਚ ਸੇਵਾ ਲਈ ਵਰਤਨ ਵਾਲੀਆਂ ਵਸਤਾਂ ਨਹੀਂ ਚੁੱਕਣੀਆਂ ਪੈਣਗੀਆਂ।”
2 Chronicles 5:4
ਜਦੋਂ ਇਸਰਾਏਲ ਦੇ ਸਾਰੇ ਬਜ਼ੁਰਗ ਪਹੁੰਚ ਗਏ ਤਾਂ ਲੇਵੀਆਂ ਨੇ ਨੇਮ ਦੇ ਸੰਦੂਕ ਨੂੰ ਚੁੱਕਿਆ ਹੋਇਆ ਸੀ।
2 Chronicles 29:11
ਸੋ ਹੁਣ ਮੇਰੇ ਬਚਿਓ! ਹੁਣ ਆਲਸ ਕਰਨ ਦਾ ਸਮਾਂ ਨਹੀਂ ਹੈ ਅਤੇ ਨਾ ਹੀ ਵਕਤ ਜ਼ਾਇਆ ਕਰਨ ਦਾ। ਯਹੋਵਾਹ ਨੇ ਤੁਹਾਨੂੰ ਸੇਵਾ ਲਈ ਚੁਣਿਆ ਹੈ। ਉਸ ਨੇ ਤੁਹਾਨੂੰ ਚੁਣਿਆ ਹੈ। ਆਪਣੀ ਸੇਵਾ ਲਈ ਅਤੇ ਮੰਦਰ ਵਿੱਚ ਅਤੇ ਧੂਪ ਧੁਖਾਉਣ ਲਈ ਤੁਹਾਨੂੰ ਚੁਣਿਆ ਹੈ।”
Exodus 29:1
ਜਾਜਕਾਂ ਨੂੰ ਥਾਪਣ ਦੀ ਰਸਮ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਹੁਣ ਮੈਂ ਤੈਨੂੰ ਦੱਸਾਂਗਾ ਕਿ ਹਾਰੂਨ ਅਤੇ ਉਸ ਦੇ ਪੁੱਤਰ ਜਾਜਕਾਂ ਵਜੋਂ ਖਾਸ ਢੰਗ ਨਾਲ ਮੇਰੀ ਸੇਵਾ ਕਰਦੇ ਹਨ, ਦਰਸਾਉਣ ਲਈ ਤੈਨੂੰ ਕੀ ਕਰਨਾ ਚਾਹੀਦਾ ਹੈ। ਇੱਕ ਜਵਾਨ ਵਹਿੜਕਾ ਅਤੇ ਦੋ ਜਵਾਨ ਭੇਡੂ ਲਵੀਂ ਜਿਨ੍ਹਾਂ ਵਿੱਚ ਕੋਈ ਨੁਕਸ ਨਾ ਹੋਵੇ।