Deuteronomy 13:12-17 in Punjabi

Deuteronomy 13:12
“ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਰਹਿਣ ਲਈ ਸ਼ਹਿਰ ਦਿੱਤੇ ਹਨ। ਹੋ ਸੱਕਦਾ ਹੈ ਕਿ ਕਦੇ ਤੁਸੀਂ ਉਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਬਾਰੇ ਕੋਈ ਮਾੜੀ ਖਬਰ ਸੁਣੋ।

Deuteronomy 13:13
ਹੋ ਸੱਕਦਾ ਹੈ ਤੁਸੀਂ ਇਹ ਸੁਣੋ ਕਿ, ਤੁਹਾਡੀ ਆਪਣੀ ਕੌਮ ਦੇ ਕੁਝ ਮੰਦੇ ਲੋਕ ਆਪਣੇ ਸ਼ਹਿਰ ਦੇ ਲੋਕਾਂ ਨੂੰ ਮੰਦੀਆਂ ਗੱਲਾਂ ਲਈ ਉਕਸਾ ਰਹੇ ਹੋਣ। ਹੋ ਸੱਕਦਾ ਹੈ ਕਿ ਉਹ ਆਪਣੇ ਸ਼ਹਿਰ ਦੇ ਲੋਕਾਂ ਨੂੰ ਇਹ ਆਖਣ, ‘ਆਉ ਜਾਕੇ ਹੋਰਨਾ ਦੇਵਤਿਆਂ ਦੀ ਸੇਵਾ ਕਰੀਏ।’ (ਇਹ ਦੇਵਤੇ ਉਹ ਦੇਵਤੇ ਹੋਣਗੇ ਜਿਨ੍ਹਾਂ ਬਾਰੇ ਤੁਸੀਂ ਪਹਿਲਾਂ ਕਦੇ ਨਹੀਂ ਸੁਣਿਆ ਹੋਵੇਗਾ।)

Deuteronomy 13:14
ਜੇ ਤੁਸੀਂ ਇਹੋ ਜਿਹੀ ਖਬਰ ਸੁਣੋ, ਤਾਂ ਤੁਹਾਨੂੰ ਇਹ ਜਾਨਣ ਦੀ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਕੀ ਇਹ ਸੱਚ ਹੈ। ਜੇ ਤੁਹਾਨੂੰ ਪਤਾ ਲੱਗ ਜਾਵੇ ਕਿ ਇਹ ਸੱਚ ਹੈ-ਜੇ ਤੁਸੀਂ ਸਾਬਤ ਕਰ ਸੱਕੋ ਕਿ ਇਹੋ ਜਿਹੀ ਭਿਆਨਕ ਗੱਲ ਸੱਚਮੁੱਚ ਵਾਪਰੀ ਹੈ।

Deuteronomy 13:15
ਤਾਂ ਤੁਹਾਨੂੰ ਉਸ ਸ਼ਹਿਰ ਦੇ ਲੋਕਾਂ ਨੂੰ ਜ਼ਰੂਰ ਸਜ਼ਾ ਦੇਣੀ ਚਾਹੀਦੀ ਹੈ। ਤੁਹਾਨੂੰ ਉਨ੍ਹਾਂ ਸਾਰਿਆਂ ਨੂੰ ਮਾਰ ਦੇਣਾ ਚਾਹੀਦਾ ਹੈ। ਅਤੇ ਉਨ੍ਹਾਂ ਦੇ ਸਾਰੇ ਜਾਨਵਰਾਂ ਨੂੰ ਵੀ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਉਸ ਸ਼ਹਿਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ।

Deuteronomy 13:16
ਫ਼ੇਰ ਤੁਹਾਨੂੰ ਸਾਰੀਆਂ ਕੀਮਤੀ ਚੀਜ਼ਾਂ ਇਕੱਠੀਆਂ ਕਰਨੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਕੇਂਦਰ ਵਿੱਚ ਲੈ ਜਾਣਾ ਚਾਹੀਦਾ ਹੈ ਅਤੇ ਸ਼ਹਿਰ ਨੂੰ ਇਸਦੀ ਹਰ ਚੀਜ਼ ਸਮੇਤ ਸਾੜ ਦੇਣਾ ਚਾਹੀਦਾ ਹੈ। ਇਹ ਯਹੋਵਾਹ, ਤੁਹਾਡੇ ਪਰਮੇਸ਼ੁਰ, ਲਈ ਹੋਮ ਦੀ ਭੇਟ ਹੋਵੇਗਾ। ਇਹ ਸ਼ਹਿਰ ਹਮੇਸ਼ਾ ਲਈ ਖੰਡਰ ਬਣ ਜਾਣਾ ਚਾਹੀਦਾ ਹੈ। ਉਸ ਸ਼ਹਿਰ ਦੀ ਫ਼ੇਰ ਕਦੇ ਵੀ ਉਸਾਰੀ ਨਹੀਂ ਕਰਨੀ ਚਾਹੀਦੀ।

Deuteronomy 13:17
ਉਸ ਸ਼ਹਿਰ ਦੀ ਹਰ ਚੀਜ਼ ਤਬਾਹ ਕੀਤੀ ਜਾਣ ਲਈ ਪਰਮੇਸ਼ੁਰ ਦੇ ਅਰਪਨ ਕਰ ਦੇਣੀ ਚਾਹੀਦੀ ਹੈ। ਤੁਹਾਨੂੰ ਕੋਈ ਵੀ ਚੀਜ਼ ਆਪਣੇ ਲਈ ਨਹੀਂ ਰੱਖਣੀ ਚਾਹੀਦੀ। ਜੇ ਤੁਸੀਂ ਇਸ ਆਦੇਸ਼ ਦੀ ਪਾਲਣਾ ਕਰੋਂਗੇ, ਤਾਂ ਯਹੋਵਾਹ ਤੁਹਾਡੇ ਉੱਤੇ ਕਰੋਧਵਾਨ ਹੋਣ ਤੋਂ ਹਟ ਜਾਵੇਗਾ। ਯਹੋਵਾਹ ਤੁਹਾਡੇ ਉੱਤੇ ਮਿਹਰਬਾਨ ਹੋਵੇਗਾ। ਉਹ ਤੁਹਾਡੇ ਲਈ ਅਫ਼ਸੋਸ ਕਰੇਗਾ। ਉਹ ਤੁਹਾਡੀ ਕੌਮ ਨੂੰ ਵੱਧਣ ਫ਼ੁਲਣ ਦੇਵੇਗਾ, ਜਿਵੇਂ ਕਿ ਉਸ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।

Punjabi Bible